CM ਮਾਨ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ, ਪ੍ਰਿੰਸੀਪਲਾਂ ਨੂੰ ਲੈ ਕੇ ਅਹਿਮ ਖ਼ਬਰ, ਪੜ੍ਹੋ Top 10

Thursday, Mar 02, 2023 - 08:13 PM (IST)

ਜਲੰਧਰ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਦਿੱਲੀ ਵਿਖੇ ਉਨ੍ਹਾਂ ਦੀ ਰਿਹਾਇਸ਼ ਵਿਚ ਮੁਲਾਕਾਤ ਕੀਤੀ ਗਈ। ਉਥੇ ਹੀ ਪੰਜਾਬ ਦੀ ਸਕੂਲੀ ਸਿੱਖਿਆ ਨੂੰ ਵਰਲਡ ਕਲਾਸ ਬਣਾਉਣ ਲਈ ਭਗਵੰਤ ਮਾਨ ਸਰਕਾਰ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸੇ ਦੇ ਤਹਿਤ ਹੁਣ ਦੂਜੀ ਵਾਰ 30 ਪ੍ਰਿੰਸੀਪਲਾਂ ਦਾ ਦੂਜਾ ਗਰੁੱਪ ਸਿੰਗਾਪੁਰ ਜਾ ਰਿਹਾ ਹੈ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ...

CM ਭਗਵੰਤ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਕਈ ਮੁੱਦਿਆਂ 'ਤੇ ਹੋਈ ਚਰਚਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਦਿੱਲੀ ਵਿਖੇ ਉਨ੍ਹਾਂ ਦੀ ਰਿਹਾਇਸ਼ ਵਿਚ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਦੌਰਾਨ ਅਜਨਾਲਾ ਹਿੰਸਾ ਸਮੇਤ ਪੰਜਾਬ ਦੇ ਕਈ ਅਹਿਮ ਮੁੱਦਿਆਂ 'ਤੇ ਵਿਚਾਰ-ਚਰਚਾ ਕੀਤੀ ਗਈ ਹੈ। 

ਅਹਿਮ ਖ਼ਬਰ : ਇਸ ਤਾਰੀਖ਼ ਨੂੰ 30 ਪ੍ਰਿੰਸੀਪਲਾਂ ਦਾ ਦੂਜਾ ਬੈਚ ਜਾਵੇਗਾ ਸਿੰਗਾਪੁਰ

ਪੰਜਾਬ ਦੀ ਸਕੂਲੀ ਸਿੱਖਿਆ ਨੂੰ ਵਰਲਡ ਕਲਾਸ ਬਣਾਉਣ ਲਈ ਭਗਵੰਤ ਮਾਨ ਸਰਕਾਰ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। 

ਗੋਲਡੀ ਬਰਾੜ ਦੇ ਭਰਾ ਦਾ ਚੰਡੀਗੜ੍ਹ 'ਚ ਹੋਇਆ ਸੀ ਕਤਲ, ਬੰਬੀਹਾ ਗੈਂਗ ਦੇ ਸ਼ਾਰਪ ਸ਼ੂਟਰ ਖ਼ਿਲਾਫ਼ ਚਾਰਜਸ਼ੀਟ

ਚੰਡੀਗੜ੍ਹ ਪੁਲਸ ਨੇ ਗੁਰਲਾਲ ਬਰਾੜ ਕਤਲ ਕੇਸ 'ਚ ਦਵਿੰਦਰ ਬੰਬੀਹਾ ਗੈਂਗ ਦੇ ਸ਼ਾਰਪ ਸ਼ੂਟਰ ਨੀਰਜ ਚਸਕਾ ਖ਼ਿਲਾਫ਼ ਚੰਡੀਗੜ੍ਹ ਜ਼ਿਲ੍ਹਾ ਅਦਾਲਤ 'ਚ ਚਾਰਜਸ਼ੀਟ ਦਾਖ਼ਲ ਕੀਤੀ ਹੈ। 

ਗੋਇੰਦਵਾਲ ਤੋਂ ਬਾਅਦ ਹੁਣ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ 'ਚ ਹੋਈ ਖ਼ੂਨੀ ਝੜਪ, ਆਪਸ 'ਚ ਭਿੜੀਆਂ ਕੈਦੀ ਔਰਤਾਂ

ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਔਰਤਾਂ ਦੀ ਆਪਸ ਵਿੱਚ ਲੜਾਈ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਵਿੱਚ ਇਕ ਹਵਾਲਾਤੀ ਅਤੇ ਇਕ ਕੈਦੀ ਔਰਤ ਜ਼ਖ਼ਮੀ ਹੋ ਗਈਆਂ। ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਦਾਖ਼ਲ ਕਰਵਾਇਆ ਗਿਆ ਹੈ।

ਮੁਹੱਲਾ ਕਲੀਨਿਕਾਂ ਨੂੰ ਲੈ ਕੇ ਸੁਖਬੀਰ ਬਾਦਲ ਨੇ ਮੁੜ ਚੁੱਕੇ ਸਵਾਲ, ਟਵੀਟ ਕਰ ਕਹੀ ਵੱਡੀ ਗੱਲ

 ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੂਬੇ 'ਚ ਆਮ ਆਦਮੀ ਪਾਰਟੀ ਦੇ ਕਲੀਨਿਕਾਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਸਵਾਲਾਂ ਦੇ ਘੇਰੇ 'ਚ ਖੜ੍ਹਾ ਕੀਤਾ ਹੈ। 

ਪੰਜਾਬ 'ਚ ਹੁਣ ਸ਼ੱਕੀ ਤੇ ਖ਼ਰਾਬ ਪਿਛੋਕੜ ਵਾਲਿਆਂ ਦੀ ਖ਼ੈਰ ਨਹੀਂ, DGP ਨੇ ਜਾਰੀ ਕਰ ਦਿੱਤੇ ਹੁਕਮ

ਪੰਜਾਬ ਪੁਲਸ ਨੇ ਸੂਬੇ 'ਚ ਕਾਨੂੰਨ-ਵਿਵਸਥਾ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਹੁਣ ਸ਼ੱਕੀ ਤੇ ਖ਼ਰਾਬ ਪਿਛੋਕੜ ਵਾਲੇ ਲੋਕਾਂ ਦੇ ਕੇਸਾਂ ਨੂੰ ਫਰੋਲਣਾ ਸ਼ੁਰੂ ਕਰ ਦਿੱਤਾ ਹੈ।

ਕੇਂਦਰ ਨੇ ਪੰਜਾਬ ਦਾ 3200 ਕਰੋੜ ਰੁਪਿਆ ਰੋਕਿਆ, ਪੰਜਾਬ ਮੰਡੀ ਬੋਰਡ ਨਹੀਂ ਮੋੜ ਸਕਿਆ ਬੈਂਕਾਂ ਦੀ ਕਿਸ਼ਤ

ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਪੇਂਡੂ ਦਿਹਾਤੀ ਫੰਡ (ਆਰ. ਡੀ. ਐੱਫ.) ਦਾ ਪੈਸਾ ਰੋਕੇ ਜਾਣ ਮਗਰੋਂ ਪੰਜਾਬ ਮੰਡੀ ਬੋਰਡ 4 ਬੈਂਕਾਂ ਦੀ ਕਰਜ਼ੇ ਦੀ ਕਿਸ਼ਤ ਨਹੀਂ ਮੋੜ ਸਕਿਆ ਹੈ ਅਤੇ ਦਸੰਬਰ ਮਹੀਨੇ 'ਚ ਕਿਸ਼ਤ ਨਾ ਭਰਨ ਕਾਰਨ ਮੰਡੀ ਬੋਰਡ ਡਿਫ਼ਾਲਟਰ ਹੋ ਗਿਆ ਹੈ।

ਦਿੱਲੀ ਆਬਕਾਰੀ ਨੀਤੀ ਕੇਸ: ED ਦਾ ਸ਼ਿਕੰਜਾ, ਮਨੀ ਲਾਂਡਰਿੰਗ ਦੇ ਦੋਸ਼ 'ਚ ਸ਼ਰਾਬ ਕਾਰੋਬਾਰੀ ਗ੍ਰਿਫ਼ਤਾਰ

ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਜਾਂਚ ਦੇ ਸਬੰਧ 'ਚ ਸ਼ਰਾਬ ਕਾਰੋਬਾਰੀ ਅਤੇ ਬ੍ਰਿੰਡਕੋ ਸੇਲਜ਼ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰ ਅਮਨਦੀਪ ਢੱਲ ਨੂੰ ਗ੍ਰਿਫ਼ਤਾਰ ਕੀਤਾ ਹੈ।

ਬੇਅੰਤ ਸਿੰਘ ਕਤਲਕਾਂਡ : SC ਨੇ ਰਾਜੋਆਣਾ ਦੀ ਪਟੀਸ਼ਨ 'ਤੇ ਫ਼ੈਸਲਾ ਰੱਖਿਆ ਸੁਰੱਖਿਅਤ

ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਬਲਵੰਤ ਸਿੰਘ ਰਾਜੋਆਣਾ ਦੀ ਅਰਜ਼ੀ 'ਤੇ ਫੈ਼ਸਲਾ ਸੁਰੱਖਿਅਤ ਰੱਖਿਆ ਹੈ। ਕੇਂਦਰ ਸਰਕਾਰ ਵੱਲੋ ਦਾਖ਼ਲ ਹਲਫ਼ਨਾਮੇ 'ਚ ਕਾਨੂੰਨ ਵਿਵਸਥਾ ਵਿਗੜਨ ਦਾ ਹਵਾਲਾ ਦਿੱਤਾ ਗਿਆ ਹੈ। 

ਗ੍ਰੀਸ 'ਚ ਵਾਪਰੇ ਰੇਲ ਹਾਦਸੇ 'ਚ ਮ੍ਰਿਤਕਾਂ ਦੀ ਗਿਣਤੀ ਹੋਈ 38, ਟਰਾਂਸਪੋਰਟ ਮੰਤਰੀ ਨੇ ਦਿੱਤਾ ਅਸਤੀਫ਼ਾ

ਉੱਤਰੀ ਗ੍ਰੀਸ ਵਿੱਚ ਮੰਗਲਵਾਰ ਦੇਰ ਰਾਤ ਇੱਕ ਯਾਤਰੀ ਰੇਲ ਅਤੇ ਇੱਕ ਮਾਲ ਗੱਡੀ ਦੀ ਟੱਕਰ ਵਿੱਚ ਘੱਟ ਤੋਂ ਘੱਟ 38 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋ ਗਏ। 

 


Manoj

Content Editor

Related News