ਮਨਕੀਰਤ ਔਲਖ ਤੋਂ NIA ਵੱਲੋਂ ਪੁੱਛਗਿੱਛ, ਜਥੇਦਾਰ ਤੇ ਅੰਮ੍ਰਿਤਪਾਲ ਸਿੰਘ ਵਿਚਾਲੇ ਬੰਦ ਕਮਰਾ ਮੀਟਿੰਗ, ਪੜ੍ਹੋ Top 10
Friday, Mar 03, 2023 - 09:26 PM (IST)
ਜਲੰਧਰ (ਬਿਊਰੋ) : ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਆ ਰਹੀ ਹੈ ਕਿ ਮਨਕੀਰਤ ਔਲਖ ਨੂੰ ਚੰਡੀਗੜ੍ਹ ਏਅਰਪੋਰਟ ’ਤੇ ਇਮੀਗ੍ਰੇਸ਼ਨ ਨੇ ਰੋਕ ਦਿੱਤਾ ਸੀ। ਇਸ ਪਿੱਛੋਂ ਉਨ੍ਹਾਂ ਕੋਲੋਂ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ. ਆਈ. ਏ.) ਦੀ ਟੀਮ ਨੇ ਪੁੱਛਗਿੱਛ ਕੀਤੀ। ਉਥੇ ਹੀ ਅੱਜ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਸ੍ਰੀ ਦਰਬਾਰ ਸਾਹਿਬ ਪੁੱਜੇ । ਇਸ ਦੌਰਾਨ ਉਨ੍ਹਾਂ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੁਲਾਕਾਤ ਕੀਤੀ । ਪੜ੍ਹੋ ਅੱਜ ਦੀਆਂ Top 10 ਖ਼ਬਰਾਂ...
ਵੱਡੀ ਖ਼ਬਰ : ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਚੰਡੀਗੜ੍ਹ ਏਅਰਪੋਰਟ ’ਤੇ ਰੋਕਿਆ, NIA ਟੀਮ ਵੱਲੋਂ ਪੁੱਛਗਿੱਛ
ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਆ ਰਹੀ ਹੈ ਕਿ ਮਨਕੀਰਤ ਔਲਖ ਨੂੰ ਚੰਡੀਗੜ੍ਹ ਏਅਰਪੋਰਟ ’ਤੇ ਇਮੀਗ੍ਰੇਸ਼ਨ ਨੇ ਰੋਕ ਦਿੱਤਾ ਸੀ।
ਅੰਮ੍ਰਿਤਪਾਲ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਬੰਦ ਕਮਰਾ ਮੀਟਿੰਗ
ਅੱਜ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਸ੍ਰੀ ਦਰਬਾਰ ਸਾਹਿਬ ਪੁੱਜੇ । ਇਸ ਦੌਰਾਨ ਉਨ੍ਹਾਂ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੁਲਾਕਾਤ ਕੀਤੀ ।
CM ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਜਾ ਰਹੇ ਪ੍ਰਿੰਸੀਪਲਾਂ ਨੂੰ ਕੀਤਾ ਹਰੀ ਝੰਡੀ ਦੇ ਕੇ ਰਵਾਨਾ
ਪੰਜਾਬ ਦੀ ਸਕੂਲੀ ਸਿੱਖਿਆ 'ਚ ਸੁਧਾਰ ਵਾਸਤੇ ਸਰਕਾਰ ਵੱਲੋਂ ਪ੍ਰਿੰਸੀਪਲਾਂ ਦਾ ਦੂਜਾ ਬੈਚ ਅੱਜ ਸਿੰਗਾਪੁਰ ਲਈ ਸਿਖਲਾਈ ਵਾਸਤੇ ਭੇਜਿਆ ਜਾ ਰਿਹਾ ਹੈ।
Punjab Budget Session : ਰਾਜਪਾਲ ਨੇ ਆਪਣੇ ਹੀ ਦਾਅਵਿਆਂ ਨੂੰ ਕੱਟਿਆ, ਨਸ਼ਿਆਂ ਬਾਰੇ ਵੀ ਨਹੀਂ ਕੀਤੀ ਕੋਈ ਗੱਲ
ਪੰਜਾਬ ਵਿਧਾਨ ਸਭਾ 'ਚ ਅੱਜ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਪਣੇ ਭਾਸ਼ਣ 'ਚ ਆਪਣੇ ਹੀ ਦਾਅਵਿਆਂ ਦਾ ਖੰਡਨ ਕੀਤਾ। ਪੰਜਾਬ ਦੇ ਸਰਹੱਦੀ ਇਲਾਕਿਆਂ 'ਚ ਜਾ ਕੇ ਆਏ ਰਾਜਪਾਲ ਨੇ ਸੂਬੇ 'ਚ ਨਸ਼ਿਆਂ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਸੀ ਪਰ ਅੱਜ ਆਪਣੇ ਭਾਸ਼ਣ 'ਚ ਉਨ੍ਹਾਂ ਨੇ ਇਸ ਬਾਰੇ ਕੋਈ ਚਿੰਤਾ ਪ੍ਰਗਟ ਨਹੀਂ ਕੀਤੀ।
ਪੰਜਾਬ 'ਚ ਵੱਧ ਰਿਹਾ 'ਸਵਾਈਨ ਫਲੂ' ਦਾ ਖ਼ਤਰਾ, ਹੁਣ ਤੱਕ 29 ਮਰੀਜ਼ ਆ ਚੁੱਕੇ ਸਾਹਮਣੇ
ਪੰਜਾਬ 'ਚ ਇਕ ਵਾਰ ਫਿਰ ਸਵਾਈਨ ਫਲੂ ਦੇ ਦਸਤਕ ਦੇ ਦਿੱਤੀ ਹੈ। ਸਾਲ-2023 ਦੇ ਪਹਿਲੇ 2 ਮਹੀਨਿਆਂ 'ਚ ਸਵਾਈਨ ਫਲੂ ਦੇ ਮਾਮਲਿਆਂ 'ਚ ਫਿਰ ਮੌਤ ਦਰ 'ਚ ਵਾਧਾ ਦਰਜ ਕੀਤਾ ਗਿਆ ਹੈ।
ਸ਼ਿਵ ਸੈਨਾ ਪੰਜਾਬ ਦੇ ਪ੍ਰਧਾਨ ਹਰੀਸ਼ ਸਿੰਗਲਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ-ਕੋਈ ਨਹੀਂ ਬਚਾ ਸਕਦਾ
ਸ਼ਿਵ ਸੈਨਾ ਬਾਲ ਠਾਕਰੇ ਸ਼ਿੰਦੇ ਗਰੁੱਪ ਪੰਜਾਬ ਦੇ ਮੁਖੀ ਹਰੀਸ਼ ਸਿੰਗਲਾ ਨੂੰ ਉਨ੍ਹਾਂ ਦੇ ਮੋਬਾਇਲ ਨੰਬਰ 9316303473 ’ਤੇ ਵਿਦੇਸ਼ੀ ਨੰਬਰਾਂ ਤੋਂ ਵਟਸਐਪ ਕਾਨਫਰੰਸ ਕਾਲਾਂ ਰਾਹੀਂ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ।
ਸੋਨੀਆ ਗਾਂਧੀ ਦੀ ਸਿਹਤ ਵਿਗੜੀ, ਦਿੱਲੀ ਦੇ ਗੰਗਾਰਾਮ ਹਸਪਤਾਲ 'ਚ ਦਾਖ਼ਲ
ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੂੰ ਦਿੱਲੀ ਦੇ ਗੰਗਾਰਾਮ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਨੂੰ ਬੁਖ਼ਾਰ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਲਿਆਂਦਾ ਗਿਆ, ਜਿੱਥੇ ਉਨ੍ਹਾਂ ਨੂੰ ਡਾਕਟਰਾਂ ਦੀ ਨਿਗਰਾਨੀ 'ਚ ਰੱਖਿਆ ਗਿਆ ਹੈ।
ਲੁਧਿਆਣਾ 'ਚ STF ਨੂੰ ਵੱਡੀ ਸਫ਼ਲਤਾ, 10 ਕਰੋੜ ਦੀ ਹੈਰੋਇਨ ਸਣੇ ਵਿਅਕਤੀ ਗ੍ਰਿਫ਼ਤਾਰ
ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ.) ਦੀ ਲੁਧਿਆਣਾ ਯੂਨਿਟ ਨੇ ਨਸ਼ਾ ਤਸਕਰਾਂ ਦੇ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਇਕ ਨਸ਼ਾ ਤਸਕਰ ਨੂੰ 10 ਕਰੋੜ ਰੁਪਏ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਦਿਨ ਚੜ੍ਹਿਦਆਂ ਹਰਿਆਣਾ 'ਚ ਵਾਪਰਿਆ ਭਿਆਨਕ ਬੱਸ ਹਾਦਸਾ, 8 ਯਾਤਰੀਆਂ ਦੀ ਮੌਤ
ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੇ ਸ਼ਹਿਜਾਦਪੁਰ 'ਚ ਸ਼ੁੱਕਰਵਾਰ ਨੂੰ ਇਕ ਨਿੱਜੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਬੱਸ ਦੇ ਟ੍ਰੇਲਰ ਨਾਲ ਟੱਕਰ ਤੋਂ ਬਾਅਦ 8 ਯਾਤਰੀਆਂ ਦੀ ਮੌਤ ਹੋ ਗਈ ਅਤੇ 4 ਹੋਰ ਜ਼ਖ਼ਮੀ ਹੋ ਗਏ।
ਲੁਟੇਰਿਆਂ ਨੇ ਸਕੂਟਰੀ ਸਵਾਰ ਔਰਤ ਨੂੰ ਲੁੱਟਣ ਦੀ ਕੀਤੀ ਕੋਸ਼ਿਸ਼ ਤਾਂ ਵਾਪਰ ਗਿਆ ਭਾਣਾ, ਕੁੜੀ ਤੇ ਬੱਚੇ ਦੀ ਮੌਤ
ਪਿੰਡ ਪੁਲਪੁਖਤਾ ਨਜ਼ਦੀਕ ਅੱਜ ਸ਼ਾਮ ਵਾਪਰੇ ਦਰਦਨਾਕ ਹਾਦਸੇ 'ਚ ਇਕ ਲੜਕੀ ਅਤੇ ਇਕ ਬੱਚੇ ਦੀ ਮੌਤ ਹੋ ਗਈ। ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਔਰਤ ਆਪਣੇ ਬੱਚੇ ਅਤੇ ਰਿਸ਼ਤੇਦਾਰ ਲੜਕੀ ਦੇ ਨਾਲ ਆ ਰਹੀ ਸੀ ਤਾਂ ਲੁਟੇਰਿਆਂ ਨੇ ਉਨ੍ਹਾਂ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ।