ਸੋਨਾ ਖ਼ਰੀਦਣ ਦੇ ਨਿਯਮਾਂ ’ਚ ਵੱਡਾ ਬਦਲਾਅ, ਪੰਜਾਬ ਦੇ ਸਰਕਾਰੀ ਸਕੂਲਾਂ ਲਈ ਅਹਿਮ ਖ਼ਬਰ, ਪੜ੍ਹੋ Top 10

Saturday, Mar 04, 2023 - 08:58 PM (IST)

ਜਲੰਧਰ (ਬਿਊਰੋ) : ਜੇਕਰ ਤੁਸੀਂ 31 ਮਾਰਚ ਤੋਂ ਬਾਅਦ ਸੋਨਾ ਖਰੀਦਣ ਦੀ ਯੋਜਨਾ ਬਣਾ ਰਹੇ ਹੋ ਤਾਂ ਇਹ ਖਬਰ ਤੁਹਾਡੇ ਲਈ ਫਾਇਦੇਮੰਦ ਹੈ। ਸਰਕਾਰ ਨੇ ਸੋਨੇ ਅਤੇ ਗਹਿਣਿਆਂ ਦੀ ਖਰੀਦੋ-ਫਰੋਖਤ ਦੇ ਨਿਯਮਾਂ ਨੂੰ ਬਦਲਣ ਦਾ ਫੈਸਲਾ ਕੀਤਾ ਹੈ। ਉਥੇ ਹੀ ਪੰਜਾਬ ਦੀ ਸਿੱਖਿਆ ਵਿਵਸਥਾ ਨੂੰ ਮਜ਼ਬੂਤ ਬਨਾਉਣ ਦੀ ਦਿਸ਼ਾ ਵਿਚ ਮਾਨ ਸਰਕਾਰ ਇਕ ਹੋਰ ਵੱਡਾ ਕਦਮ ਚੁੱਕਣ ਜਾ ਰਹੀ ਹੈ। ਹੁਣ ਮਾਨ ਸਰਕਾਰ ਨੇ ਪੰਜਾਬ ਦੇ ਅਨੇਕਾਂ ਸਰਕਾਰੀ ਸਕੂਲਾਂ ਨੂੰ ਸੁਰੱਖਿਆ ਦੇ ਮੱਦੇਨਜ਼ਰ ਹਾਈਟੈੱਕ ਕਰਨ ਦਾ ਫੈਸਲਾ ਲਿਆ ਹੈ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ...

ਸੋਨਾ ਖ਼ਰੀਦਣ ਦੇ ਨਿਯਮਾਂ 'ਚ ਵੱਡਾ ਬਦਲਾਅ, ਜਾਣ ਲਓ ਇਹ ਜ਼ਰੂਰੀ ਗੱਲ

ਜੇਕਰ ਤੁਸੀਂ 31 ਮਾਰਚ ਤੋਂ ਬਾਅਦ ਸੋਨਾ ਖਰੀਦਣ ਦੀ ਯੋਜਨਾ ਬਣਾ ਰਹੇ ਹੋ ਤਾਂ ਇਹ ਖਬਰ ਤੁਹਾਡੇ ਲਈ ਫਾਇਦੇਮੰਦ ਹੈ। ਸਰਕਾਰ ਨੇ ਸੋਨੇ ਅਤੇ ਗਹਿਣਿਆਂ ਦੀ ਖਰੀਦੋ-ਫਰੋਖਤ ਦੇ ਨਿਯਮਾਂ ਨੂੰ ਬਦਲਣ ਦਾ ਫੈਸਲਾ ਕੀਤਾ ਹੈ।

ਪੰਜਾਬ ਦੇ ਸਰਕਾਰੀ ਸਕੂਲਾਂ ਲਈ ਅਹਿਮ ਖ਼ਬਰ, ਸੂਬਾ ਸਰਕਾਰ ਨੇ ਲਿਆ ਵੱਡਾ ਫ਼ੈਸਲਾ

 ਪੰਜਾਬ ਦੀ ਸਿੱਖਿਆ ਵਿਵਸਥਾ ਨੂੰ ਮਜ਼ਬੂਤ ਬਨਾਉਣ ਦੀ ਦਿਸ਼ਾ ਵਿਚ ਮਾਨ ਸਰਕਾਰ ਇਕ ਹੋਰ ਵੱਡਾ ਕਦਮ ਚੁੱਕਣ ਜਾ ਰਹੀ ਹੈ। 

ਅੰਮ੍ਰਿਤਪਾਲ ਸਿੰਘ 'ਤੇ ਕਾਰਵਾਈ ਨੂੰ ਲੈ ਕੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਵੱਡਾ ਬਿਆਨ

 ਪੰਜਾਬ ਵਿਚ ਅੰਮ੍ਰਿਤਪਾਲ ਸਿੰਘ ਦਾ ਮੁੱਦਾ ਲਗਾਤਾਰ ਗਰਮਾਇਆ ਹੋਇਆ ਹੈ ਅਤੇ ਵਿਰੋਧੀਆਂ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਜਾ ਰਹੀ ਹੈ।

ਗਾਇਕ ਮਨਕੀਰਤ ਔਲਖ ਕਰਨਗੇ ਹਾਈਕੋਰਟ ਦਾ ਰੁਖ਼, NIA ਖ਼ਿਲਾਫ਼ ਦੇਣਗੇ ਪਟੀਸ਼ਨ

 ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਮੁਤਾਬਕ, ਪੰਜਾਬੀ ਗਾਇਕ ਮਨਕੀਰਤ ਔਲਖ ਐੱਨ. ਆਈ. ਏ. ਖ਼ਿਲਾਫ਼ ਹਾਈ ਕੋਰਟ ਤੱਕ ਪਹੁੰਚ ਕਰ ਸਕਦੇ ਹਨ।

ਦੀਪ ਸਿੱਧੂ ਤੇ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਰੀਨਾ ਰਾਏ ਦਾ ਵੱਡਾ ਖ਼ੁਲਾਸਾ, ‘ਪਹਿਲੀ ਵਾਰ’ ਦੱਸੀ ਇਹ ਗੱਲ

ਦੀਪ ਸਿੱਧੂ ਦੀ ਗਰਲਫਰੈਂਡ ਰੀਨਾ ਰਾਏ ਪੰਜਾਬ ’ਚ ਹੈ। ਇਸ ਦੌਰਾਨ ਉਸ ਨੇ ਇਕ ਮੀਡੀਆ ਚੈਨਲ ਨਾਲ ਗੱਲਬਾਤ ਦੌਰਾਨ ਦੀਪ ਸਿੱਧੂ ਤੇ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਕਈ ਖ਼ੁਲਾਸੇ ਕੀਤੇ ਹਨ।

ਲੰਮੇ ਸਮੇਂ ਬਾਅਦ ਸਾਹਮਣੇ ਆਏ ਪ੍ਰਕਾਸ਼ ਸਿੰਘ ਬਾਦਲ, ਪੰਜਾਬ ਨੂੰ ਲੈ ਕੇ ਦਿੱਤਾ ਵੱਡਾ ਬਿਆਨ

 ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤ ਬਦ ਤੋਂ ਬਦਤਰ ਹੋਏ ਪਏ ਹਨ, ਜਦੋਂ ਕਿ ਸਰਕਾਰ ਸਿਰਫ਼ ਹੱਥ ’ਤੇ ਹੱਥ ਧਰ ਕੇ ਮੂਕ ਦਰਸ਼ਕ ਬਣੀ ਬੈਠੀ ਹੈ, ਜੋ ਕਿ ਬਹੁਤ ਮਾੜੀ ਗੱਲ ਹੈ। 

ਅਹਿਮ ਖ਼ਬਰ : ਕੋਟਕਪੂਰਾ ਗੋਲੀਕਾਂਡ ਮਾਮਲੇ 'ਚ SIT ਨੇ 3 ਸਾਬਕਾ ਅਧਿਕਾਰੀਆਂ ਨੂੰ ਕੀਤਾ ਤਲਬ

ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਐੱਸ. ਆਈ. ਟੀ. ਵੱਲੋਂ 3 ਸਾਬਕਾ ਅਧਿਕਾਰੀਆਂ ਨੂੰ ਸੰਮਨ ਜਾਰੀ ਕੀਤੇ ਗਏ ਹਨ। ਐੱਸ. ਆਈ. ਟੀ. ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸਾਬਕਾ ਪ੍ਰਿੰਸੀਪਲ ਸਕੱਤਰ ਗਗਨਦੀਪ ਸਿੰਘ ਬਰਾੜ ਆਈ. ਏ. ਐੱਸ. ਅਤੇ 2 ਆਈ. ਪੀ. ਐੱਸ. ਅਧਿਕਾਰੀਆਂ ਨੂੰ ਤਲਬ ਕੀਤਾ ਗਿਆ ਹੈ। 

ਚੰਡੀਗੜ੍ਹ 'ਚ ਤੋੜੀਆਂ ਗਈਆਂ ਝੁੱਗੀਆਂ, ਕਈ ਸਾਲਾਂ ਤੋਂ ਰਹਿ ਰਹੇ ਪਰਿਵਾਰ ਹੋਏ ਬੇਘਰ (ਤਸਵੀਰਾਂ)

 ਚੰਡੀਗੜ੍ਹ ਪ੍ਰਸ਼ਾਸਨ ਲਗਾਤਾਰ ਸ਼ਹਿਰ 'ਚ ਗੈਰ ਕਾਨੂੰਨੀ ਨਿਰਮਾਣ ਨੂੰ ਢਾਹੁਣ ਦੀ ਕਾਰਵਾਈ ਕਰ ਰਿਹਾ ਹੈ। ਇਸ ਦੇ ਤਹਿਤ ਹੀ ਅੱਜ ਸੈਕਟਰ-26 ਦੀ ਮੰਡੀ 'ਚ ਕਈ ਨਾਜਾਇਜ਼ ਕਬਜ਼ਿਆਂ ਨੂੰ ਢਾਹ ਦਿੱਤਾ ਗਿਆ।

ਲਾਡਾਂ ਨਾਲ ਪਾਲ਼ੇ ਪੁੱਤ ਨੂੰ ਪੰਜਾਬ ਤੋਂ ਕੈਨੇਡਾ ਖਿੱਚ ਲਿਆਈ ਮੌਤ, ਇੰਝ ਉੱਜੜਨਗੀਆਂ ਖ਼ੁਸ਼ੀਆਂ ਸੋਚਿਆ ਨਾ ਸੀ

ਇੱਥੋ ਨਜ਼ਦੀਕੀ ਪਿੰਡ ਗੁਰਨੇ ਕਲਾ ਦੇ ਨੌਜਵਾਨ ਦੀ ਕੈਨੇਡਾ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਰਾਜਵਿੰਦਰ ਸਿੰਘ ਰਾਜੂ (32) ਪੁੱਤਰ ਦਰਸ਼ਨ ਸਿੰਘ ਅਜੇ 3 ਫਰਵਰੀ ਨੂੰ ਕੈਨੇਡਾ ਦੇ ਸ਼ਹਿਰ ਓਟਾਰੀਓ ਵਿਖੇ ਸਟੱਡੀ ਵੀਜ਼ਾ ’ਤੇ ਗਿਆ ਸੀ ।

ਬੇਅਦਬੀ ਮਾਮਲੇ 'ਚ ਅਦਾਲਤ ਦਾ ਵੱਡਾ ਫ਼ੈਸਲਾ, ਮਾਜਰਾ ਜੱਟਾਂ ਦੇ 27 ਦੋਸ਼ੀਆਂ ਨੂੰ ਸੁਣਾਈ ਸਜ਼ਾ

ਕਰੀਬ 8 ਸਾਲ ਪਹਿਲਾਂ ਪਿੰਡ ਮਾਜਰਾ ਜੱਟਾਂ ਵਿਖੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਵਿਖੇ ਸਥਾਪਿਤ ਕੀਤੇ ਜਾਣ ਵਾਲੇ ਸ੍ਰੀ ਨਿਸ਼ਾਨ ਸਾਹਿਬ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਹੋਏ ਲੜਾਈ-ਝਗੜੇ ਦੌਰਾਨ ਨਿਸ਼ਾਨ ਸਾਹਿਬ ਦੀ ਬੇਅਦਬੀ ਕੀਤੀ ਗਈ ਸੀ।


Manoj

Content Editor

Related News