ਕਿਸਾਨ ਮੁੜ ਕਰਨਗੇ ਵੱਡਾ ਅੰਦੋਲਨ, ਸਿੱਧੂ ਮੂਸੇਵਾਲਾ ਨੇ ਹਾਸਲ ਕੀਤਾ ਇਕ ਹੋਰ ਵੱਡਾ ਮੁਕਾਮ, ਪੜ੍ਹੋ Top 10

03/06/2023 8:41:14 PM

ਜਲੰਧਰ (ਬਿਊਰੋ) : ਭਾਰਤੀ ਕਿਸਾਨ ਯੂਨੀਅਨ (ਟਿਕੈਤ) ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਹੁਣ 10 ਸਾਲ ਪੁਰਾਣੇ ਟਰੈਕਟਰ ਬੰਦ ਕਰਨ ਦੇ ਮਾਮਲੇ ਨੂੰ ਲੈ ਕੇ ਇਕ ਹੋਰ ਵੱਡਾ ਅੰਦੋਲਨ ਕਰਨ ਲਈ ਤਿਆਰ ਰਹਿਣਾ ਹੋਵੇਗਾ। ਉਥੇ ਹੀ ਸਿੱਧੂ ਮੂਸੇਵਾਲਾ ਨੇ ਦੁਨੀਆ ਭਰ ’ਚ ਵੱਡੇ ਰਿਕਾਰਡ ਆਪਣੇ ਨਾਂ ਕੀਤੇ ਹਨ। ਇਸ ਲਿਸਟ ’ਚ ਸਿੱਧੂ ਦੇ ਹਿੱਸੇ ਇਕ ਹੋਰ ਮੁਕਾਮ ਆਇਆ ਹੈ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ...

ਕਿਸਾਨ ਮੁੜ ਕਰਨਗੇ ਵੱਡਾ ਅੰਦੋਲਨ, ਰਾਕੇਸ਼ ਟਿਕੈਤ ਨੇ ਦਿੱਤਾ ਵੱਡਾ ਬਿਆਨ

ਭਾਰਤੀ ਕਿਸਾਨ ਯੂਨੀਅਨ (ਟਿਕੈਤ) ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਹੁਣ 10 ਸਾਲ ਪੁਰਾਣੇ ਟਰੈਕਟਰ ਬੰਦ ਕਰਨ ਦੇ ਮਾਮਲੇ ਨੂੰ ਲੈ ਕੇ ਇਕ ਹੋਰ ਵੱਡਾ ਅੰਦੋਲਨ ਕਰਨ ਲਈ ਤਿਆਰ ਰਹਿਣਾ ਹੋਵੇਗਾ। 

ਸਿੱਧੂ ਮੂਸੇ ਵਾਲਾ ਨੇ ਹਾਸਲ ਕੀਤਾ ਇਕ ਹੋਰ ਵੱਡਾ ਮੁਕਾਮ, ਅਜਿਹਾ ਕਰਨ ਵਾਲਾ ਬਣਿਆ ਪਹਿਲਾ ਪੰਜਾਬੀ ਆਰਟਿਸਟ

ਸਿੱਧੂ ਮੂਸੇ ਵਾਲਾ ਨੇ ਦੁਨੀਆ ਭਰ ’ਚ ਵੱਡੇ ਰਿਕਾਰਡ ਆਪਣੇ ਨਾਂ ਕੀਤੇ ਹਨ। ਇਸ ਲਿਸਟ ’ਚ ਸਿੱਧੂ ਦੇ ਹਿੱਸੇ ਇਕ ਹੋਰ ਮੁਕਾਮ ਆਇਆ ਹੈ।

ਵਿਧਾਨ ਸਭਾ ’ਚ ਮੁੱਖ ਮੰਤਰੀ ਤੇ ਬਾਜਵਾ ਵਿਚਾਲੇ ਜ਼ਬਰਦਸਤ ਬਹਿਸ, ਮਾਨ ਨੇ ਕਿਹਾ ਸਬਰ ਰੱਖੋ ਵਾਰੀ ਸਭ ਦੀ ਆਵੇਗੀ

ਪੰਜਾਬ ਵਿਧਾਨ ਸਭਾ ਬਜਟ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਕਾਫੀ ਹੰਗਾਮਾ ਭਰਪੂਰ ਚੱਲ ਰਹੀ ਹੈ। ਇਸ ਦੌਰਾਨ ਸਦਨ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਕਾਫੀ ਗਰਮਾ-ਗਰਮੀ ਹੋ ਗਈ।

ਵਿਧਾਨ ਸਭਾ 'ਚ CM ਮਾਨ ਦੇ ਬਿਆਨ 'ਤੇ ਭੜਕੇ ਕਾਂਗਰਸੀ, ਰਾਜਪਾਲ ਨੂੰ ਮਿਲਣ ਲਈ ਮੰਗਿਆ ਸਮਾਂ

ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਹੰਗਾਮੇ ਭਰਿਆ ਚੱਲ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਰੋਧੀ ਪਾਰਟੀਆਂ ਵਿਚਾਲੇ ਜ਼ਬਰਦਸਤ ਬਹਿਸ ਹੋਈ। ਇਸ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਇਲਜ਼ਾਮ ਲਗਾਇਆ ਕਿ ਉਨ੍ਹਾਂ ਵਿਰੋਧੀ ਪਾਰਟੀਆਂ ਅਤੇ ਖ਼ਾਸ ਕਰਕੇ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਨੂੰ ਧਮਕਾਇਆ ਅਤੇ ਡਰਾਉਣ ਦੀ ਕੋਸ਼ਿਸ਼ ਕੀਤੀ ਹੈ।

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਅਧਿਆਪਕਾਂ ਨੂੰ ਲਿਖਿਆ ਪੱਤਰ, ਕੀਤੀ ਖ਼ਾਸ ਅਪੀਲ

 ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਸਮੂਹ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬੱਚਿਆਂ ਦੇ ਦਾਖ਼ਲੇ ਸਰਕਾਰੀ ਸਕੂਲਾਂ ’ਚ ਕਰਵਾਉਣ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲ ਸਿੱਖਿਆ ਵਿਭਾਗ ’ਚ ਕੰਮ ਕਰ ਰਹੇ ਸਾਰੇ ਅਧਿਆਪਕਾਂ, ਸਕੂਲ ਮੁਖੀਆਂ ਅਤੇ ਅਧਿਆਪਕ ਜਥੇਬੰਦੀਆਂ ਨੂੰ ਆਨਲਾਈਨ ਪੱਤਰ ਲਿਖਿਆ ਹੈ।

ਮਨੀਸ਼ ਸਿਸੋਦੀਆ ਨੂੰ ਵੱਡਾ ਝਟਕਾ, 20 ਮਾਰਚ ਤੱਕ ਰਹਿਣਗੇ ਤਿਹਾੜ ਜੇਲ੍ਹ 'ਚ

ਰਾਊਜ ਐਵੇਨਿਊ ਕੋਰਟ ਨੇ ਸੋਮਵਾਰ ਨੂੰ ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਅਤੇ 'ਆਪ' ਨੇਤਾ ਮਨੀਸ਼ ਸਿਸੋਦੀਆ ਨੂੰ ਆਬਕਾਰੀ ਨੀਤੀ ਨਾਲ ਸੰਬੰਧਤ ਮਾਮਲੇ 'ਚ 20 ਮਾਰਚ ਤੱਕ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਸਿਸੋਦੀਆ ਨੂੰ ਅੱਜ ਉਨ੍ਹਾਂ ਦੀ ਸੀ.ਬੀ.ਆਈ. ਰਿਮਾਂਡ ਖ਼ਤਮ ਹੋਣ 'ਤੇ ਕੋਰਟ ਲਿਆਂਦਾ ਗਿਆ। ਸਿਸੋਦੀਆ ਨੂੰ ਦਿੱਲੀ ਦੀ ਤਿਹਾੜ ਜੇਲ੍ਹ 'ਚ ਰੱਖਿਆ ਜਾਵੇਗਾ।

ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖਿਆ ਪੱਤਰ, ਕੀਤੀ ਇਹ ਮੰਗ

 ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੱਤਰ ਲਿਖ ਕੇ ਆਲ ਪਾਰਟੀ ਮੀਟਿੰਗ ਬੁਲਾਉਣ ਦੀ ਮੰਗ ਕੀਤੀ ਹੈ। ਭਾਜਪਾ ਪ੍ਰਧਾਨ ਵਲੋਂ ਪੰਜਾਬ ਦੇ ਮੌਜੂਦਾ ਹਾਲਾਤ ’ਤੇ ਚਿੰਤਾ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੂੰ ਤੁਰੰਤ ਆਲ ਪਾਰਟੀ ਮੀਟਿੰਗ ਬੁਲਾਉਣ ਲਈ ਕਿਹਾ ਹੈ। 

1 ਅਪ੍ਰੈਲ ਤੋਂ ਹਾਈਵੇਅ ਤੇ ਐਕਸਪ੍ਰੈਸ-ਵੇਅ ’ਤੇ ਸਫ਼ਰ ਕਰਨਾ ਹੋ ਸਕਦੈ ਮਹਿੰਗਾ, NHAI ਵਧਾਉਣ ਜਾ ਰਿਹੈ ਟੋਲ ਟੈਕਸ ਦਰਾਂ

1 ਅਪ੍ਰੈਲ ਤੋਂ ਹਾਈਵੇਅ ਤੇ ਐਕਸਪ੍ਰੈੱਸ-ਵੇਅ ’ਤੇ ਸਫ਼ਰ ਕਰਨਾ ਮਹਿੰਗਾ ਹੋਣ ਜਾ ਰਿਹਾ ਹੈ। ਇਕ ਰਿਪੋਰਟ ਮੁਤਾਬਕ ਨੈਸ਼ਨਲ ਅਥਾਰਟੀ ਆਫ ਇੰਡੀਆ (NHAI) 1 ਅਪ੍ਰੈਲ ਤੋਂ ਟੋਲ ਦਰਾਂ ਵਧਾਉਣ ਜਾ ਰਹੀ ਹੈ। NHAI ਟੋਲ ਦਰਾਂ ਵਿਚ ਪੰਜ ਤੋਂ ਦਸ ਫੀਸਦੀ ਵਾਧਾ ਕਰ ਸਕਦੀ ਹੈ। 

ਮਾਂ ਚਰਨ ਕੌਰ ਨੇ ਪੁੱਤ ਸਿੱਧੂ ਮੂਸੇ ਵਾਲਾ ਲਈ ਲਿਖੀ ਭਾਵੁਕ ਪੋਸਟ, ਪੜ੍ਹ ਤੁਹਾਡੀਆਂ ਵੀ ਭਰ ਆਉਣਗੀਆਂ ਅੱਖਾਂ

ਮਰਹੂਮ ਸਿੱਧੂ ਮੂਸੇ ਵਾਲਾ ਦੀ ਮਾਤਾ ਚਰਨ ਕੌਰ ਨੇ ਸੋਸ਼ਲ ਮੀਡੀਆ ’ਤੇ ਇਕ ਭਾਵੁਕ ਪੋਸਟ ਸਾਂਝੀ ਕੀਤੀ ਹੈ। ਇਸ ਪੋਸਟ ਨੂੰ ਪੜ੍ਹ ਕੇ ਤੁਹਾਡੀਆਂ ਵੀ ਅੱਖਾਂ ਭਰ ਆਉਣਗੀਆਂ।

ਵਿਧਾਨ ਸਭਾ 'ਚ ਅਜਨਾਲਾ ਘਟਨਾ ਦੀ ਗੂੰਜ, ਪ੍ਰਤਾਪ ਬਾਜਵਾ ਨੇ 'ਵਾਰਿਸ ਪੰਜਾਬ ਦੇ' ਜਥੇਬੰਦੀ ਨੂੰ ਲੈ ਕੇ ਕਹੀ ਵੱਡੀ ਗੱਲ

ਪੰਜਾਬ ਵਿਧਾਨ ਸਭਾ ਸੈਸ਼ਨ ਦੇ ਅੱਜ ਦੂਜੇ ਦਿਨ ਵੀ ਕਾਰਵਾਈ ਕੀਤੀ ਗਈ। ਪੰਜਾਬ ਦੇ ਵਿਧਾਇਕ ਆਪੋ-ਆਪਣੇ ਹਲਕਿਆਂ ਦੀਆਂ ਸਮੱਸਿਆਵਾਂ ਅਤੇ ਸਹੂਲਤਾਂ ਦੇ ਨਾਲ-ਨਾਲ ਇਕ ਤੋਂ ਬਾਅਦ ਇਕ ਮੰਗਾਂ ਸਦਨ ਦੇ ਸਾਹਮਣੇ ਰੱਖੇ। ਇਸ ਦੇ ਨਾਲ ਹੀ ਵਿਰੋਧੀ ਧਿਰ ਦੇ ਵਿਧਾਇਕ ਵੀ ਵੱਖ-ਵੱਖ ਮੁੱਦਿਆਂ 'ਤੇ ਪੰਜਾਬ ਸਰਕਾਰ ਨੂੰ ਸਵਾਲ ਪੁੱਛੇ।

 

Manoj

This news is Content Editor Manoj