ਵਿਧਾਨ ਸਭਾ ’ਚ ਭਖ਼ਿਆ ਮੂਸੇਵਾਲਾ ਕਤਲਕਾਂਡ ਦਾ ਮੁੱਦਾ, ਧਾਲੀਵਾਲ ਤੇ ਵੜਿੰਗ ਵਿਚਾਲੇ ਤਿੱਖੀ ਬਹਿਸ, ਪੜ੍ਹੋ Top 10

Thursday, Mar 09, 2023 - 08:36 PM (IST)

ਜਲੰਧਰ (ਬਿਊਰੋ) : ਅੱਜ ਪੰਜਾਬ ਵਿਧਾਨ ਸਭਾ ’ਚ ਕਾਂਗਰਸ ਵੱਲੋਂ ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮੁੱਦਾ ਚੁੱਕਿਆ ਗਿਆ। ਸਿੱਧੂ ਦੇ ਮਾਪਿਆਂ ਵੱਲੋਂ ਵਿਧਾਨ ਸਭਾ ਬਾਹਰ ਧਰਨਾ ਲਗਾਇਆ ਗਿਆ ਸੀ ਤੇ ਇਨਸਾਫ਼ ਦੀ ਮੰਗ ਕੀਤੀ ਗਈ ਸੀ। ਉਥੇ ਹੀ ਪੰਜਾਬ ਵਿਧਾਨ ਸਭਾ 'ਚ ਉਸ ਵੇਲੇ ਰੌਲਾ-ਰੱਪਾ ਪੈ ਗਿਆ, ਜਦੋਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਮੁੱਦਾ ਉੱਠਿਆ। ਇਸ ਬਾਰੇ ਬੋਲਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਉਹ ਇਹ ਨਹੀਂ ਕਹਿ ਰਹੇ ਕਿ ਸਰਕਾਰ ਨੇ ਸਿੱਧੂ ਮੂਸੇਵਾਲਾ ਮਰਵਾ ਦਿੱਤਾ ਤਾਂ ਇਸ ਗੱਲ 'ਤੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਗੁੱਸੇ 'ਚ ਆ ਗਏ ਹਨ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ...

ਵਿਧਾਨ ਸਭਾ ’ਚ ਉੱਠਿਆ ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮੁੱਦਾ

ਅੱਜ ਪੰਜਾਬ ਵਿਧਾਨ ਸਭਾ ’ਚ ਕਾਂਗਰਸ ਵੱਲੋਂ ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮੁੱਦਾ ਚੁੱਕਿਆ ਗਿਆ। ਸਿੱਧੂ ਦੇ ਮਾਪਿਆਂ ਵਲੋਂ ਵਿਧਾਨ ਸਭਾ ਬਾਹਰ ਧਰਨਾ ਲਗਾਇਆ ਗਿਆ ਸੀ ਤੇ ਇਨਸਾਫ਼ ਦੀ ਮੰਗ ਕੀਤੀ ਗਈ ਸੀ।

ਪੰਜਾਬ ਵਿਧਾਨ ਸਭਾ 'ਚ ਜ਼ੋਰਦਾਰ ਹੰਗਾਮਾ, ਧਾਲੀਵਾਲ ਤੇ ਰਾਜਾ ਵੜਿੰਗ ਵਿਚਾਲੇ ਤਿੱਖੀ ਬਹਿਸ ਦੌਰਾਨ ਪਿਆ ਰੌਲਾ

ਪੰਜਾਬ ਵਿਧਾਨ ਸਭਾ 'ਚ ਉਸ ਵੇਲੇ ਰੌਲਾ-ਰੱਪਾ ਪੈ ਗਿਆ, ਜਦੋਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਮੁੱਦਾ ਉੱਠਿਆ। ਇਸ ਬਾਰੇ ਬੋਲਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਉਹ ਇਹ ਨਹੀਂ ਕਹਿ ਰਹੇ ਕਿ ਸਰਕਾਰ ਨੇ ਸਿੱਧੂ ਮੂਸੇਵਾਲਾ ਮਰਵਾ ਦਿੱਤਾ ਤਾਂ ਇਸ ਗੱਲ 'ਤੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਗੁੱਸੇ 'ਚ ਆ ਗਏ ਹਨ।

ਵਿਧਾਨ ਸਭਾ ਬਜਟ ਸੈਸ਼ਨ ਦੌਰਾਨ ਜ਼ਬਰਦਸਤ ਹੰਗਾਮਾ, ਮੂਸੇਵਾਲਾ ਕਤਲ ਕਾਂਡ 'ਤੇ ਕਾਂਗਰਸ ਨੇ ਕੀਤਾ ਵਾਕਆਊਟ

ਪੰਜਾਬ ਵਿਧਾਨ ਸਭਾ ਸੈਸ਼ਨ ਦੀ ਅੱਜ ਚੌਥੇ ਦਿਨ ਦੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੌਰਾਨ ਵਿਰੋਧੀ ਧਿਰ ਅਤੇ ਸੱਤਾਧਾਰੀ ਪਾਰਟੀ ਵਿਚਾਲੇ ਜ਼ਬਰਦਸਤ ਹੰਗਾਮਾ ਵੇਖਣ ਨੂੰ ਮਿਲਿਆ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਭਾਰਤ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ

ਭਾਰਤ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨੇ ਗੁਰਬਾਣੀ ਸਰਵਣ ਕੀਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਪੰਜਾਬ ਦੇ ਪੈਨਸ਼ਨਰਾਂ ਨੂੰ ਜਲਦ ਮਿਲੇਗੀ ਖ਼ੁਸ਼ਖ਼ਬਰੀ, ਵਿਧਾਨ ਸਭਾ 'ਚ ਮੰਤਰੀ ਬਲਜੀਤ ਕੌਰ ਨੇ ਆਖੀ ਇਹ ਗੱਲ

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਦੌਰਾਨ ਵਿਧਾਇਕ ਗਨੀਵ ਕੌਰ ਮਜੀਠੀਆ ਨੇ ਸਵਾਲ ਪੁੱਛਿਆ ਕਿ ਸਰਕਾਰ ਵੱਲੋਂ ਚੋਣਾਂ ਵੇਲੇ ਇਹ ਵਾਅਦਾ ਕੀਤਾ ਗਿਆ ਸੀ ਕਿ ਸਰਕਾਰ ਬਣਨ 'ਤੇ ਬਜ਼ੁਰਗਾਂ, ਵਿਧਵਾਵਾਂ ਅਤੇ ਅੰਗਹੀਣਾਂ ਦੀ ਪੈਨਸ਼ਨ 'ਚ ਵਾਧਾ ਕੀਤਾ ਜਾਵੇਗਾ ਤਾਂ ਇਹ ਵਾਧਾ ਕਦੋਂ ਅਤੇ ਕਿੰਨਾ ਹੋਵੇਗਾ।

ਚੰਡੀਗੜ੍ਹ 'ਚ ਪੰਜਾਬ BJP ਦਾ ਜ਼ਬਰਦਸਤ ਪ੍ਰਦਰਸ਼ਨ, ਪੁਲਸ ਨੇ ਕੀਤੀਆਂ ਪਾਣੀ ਦੀਆਂ ਵਾਛੜਾਂ (ਤਸਵੀਰਾਂ)

ਪੰਜਾਬ ਵਿਧਾਨ ਸਭਾ 'ਚ ਭਲਕੇ ਬਜਟ ਪੇਸ਼ ਕੀਤਾ ਜਾਣਾ ਹੈ। ਇਸ ਤੋਂ ਪਹਿਲਾਂ ਪੰਜਾਬ ਭਾਜਪਾ ਵੱਲੋਂ ਵਿਧਾਨ ਸਭਾ ਦਾ ਘਿਰਾਓ ਕਰਨ ਦਾ ਸੱਦਾ ਦਿੱਤਾ ਗਿਆ ਸੀ।

ਵਿਧਾਨ ਸਭਾ 'ਚ ਭਖਿਆ ਪੰਜਾਬ 'ਚ ਹੋ ਰਹੇ ਕਤਲਾਂ ਦਾ ਮੁੱਦਾ, ਮੀਤ ਹੇਅਰ ਨੇ ਪੇਸ਼ ਕੀਤਾ 13 ਸਾਲਾਂ ਦਾ ਡਾਟਾ

ਪੰਜਾਬ ਵਿਧਾਨ ਸਭਾ ਇਜਲਾਸ ਦਾ ਅੱਜ ਚੌਥਾ ਦਿਨ ਵੀ ਸੱਤਾਧਾਰੀ ਪਾਰਟੀ ਅਤੇ ਵਿਰੋਧੀ ਪਾਰਟੀਆਂ ਵਿਚਾਲੇ ਪੰਜਾਬ ਦੇ ਮੌਜੂਦਾ ਹਾਲਾਤ ਨੂੰ ਲੈ ਕੇ ਤਿੱਖੀ ਬਹਿਸ ਹੋਈ। 

CBI ਤੋਂ ਬਾਅਦ ਹੁਣ ED ਦੀ ਹਿਰਾਸਤ 'ਚ ਮਨੀਸ਼ ਸਿਸੋਦੀਆ, 8 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਕੀਤਾ ਗ੍ਰਿਫ਼ਤਾਰ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਆਬਕਾਰੀ ਨੀਤੀ 'ਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਮਨੀ ਲਾਂਡਰਿੰਗ ਦੇ ਦੋਸ਼ ਵਿੱਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਕੋਟਕਪੂਰਾ ਗੋਲ਼ੀਕਾਂਡ : ਬਾਦਲਾਂ ਨੇ ਫਰੀਦਕੋਟ ਅਦਾਲਤ 'ਚ ਦਾਇਰ ਕੀਤੀ ਅਗਾਊਂ ਜ਼ਮਾਨਤ ਦੀ ਅਰਜ਼ੀ

ਕੋਟਕਪੂਰਾ ਗੋਲ਼ੀਕਾਂਡ 'ਚ ਦਾਖ਼ਲ ਹੋਈ ਚਾਰਜਸ਼ੀਟ 'ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਫਰੀਦਕੋਟ ਜ਼ਿਲ੍ਹਾ ਅਦਾਲਤ 'ਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਹੈ, ਜਿਸ ਦੀ ਸੁਣਵਾਈ 14 ਮਾਰਚ ਨੂੰ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ 'ਚ ਕੀਤੀ ਜਾਵੇਗੀ। 

SGPC ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਤੇ ਹਰਿਆਣਾ ਕਮੇਟੀ ਸਬੰਧੀ ਰਾਸ਼ਟਰਪਤੀ ਨੂੰ ਸੌਂਪੇ ਮੰਗ ਪੱਤਰ

ਭਾਰਤ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ, ਜਿਸ ਉਪਰੰਤ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਦੌਰਾਨ SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ ਨੂੰ ਮੈਮੋਰੰਡਮ ਦਿੱਤਾ, ਜਿਸ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਅਤੇ ਵੱਖਰੀ ਹਰਿਆਣਾ ਕਮੇਟੀ ਨੂੰ ਰੱਦ ਕਰਨ ਸਬੰਧੀ ਅਪੀਲ ਕੀਤੀ ਗਈ।

 

 


Manoj

Content Editor

Related News