ਬਜਟ ਦਾ ਵਿਰੋਧ ਕਰਨ ਵਾਲਿਆਂ ਨੂੰ CM ਮਾਨ ਦਾ ਜਵਾਬ, ਪੰਜਾਬ ਦਹਿਲਾਉਣ ਦੀ ਸਾਜ਼ਿਸ਼ ਨਾਕਾਮ, ਪੜ੍ਹੋ Top 10

Saturday, Mar 11, 2023 - 08:22 PM (IST)

ਜਲੰਧਰ (ਬਿਊਰੋ) : ਸ਼ੁੱਕਰਵਾਰ ਨੂੰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਪੇਸ਼ ਕੀਤੇ ਗਏ ਬਜਟ ਦਾ ਵਿਰੋਧ ਕਰਨ ਵਾਲਿਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਾਰਾ ਜਵਾਬ ਦਿੱਤਾ ਹੈ। ਉਥੇ ਹੀ ਪੰਜਾਬ ਨੂੰ ਦਹਿਲਾਉਣ ਦੀ ਸਾਜ਼ਿਸ਼ ਨਾਕਾਮ ਕਰਦਿਆਂ ਪੁਲਸ ਨੇ ਗੱਗੂ ਬਲਾਚੌਰੀਆ ਗੈਂਗ ਦੇ 3 ਸ਼ੂਟਰਾਂ ਨੂੰ ਜੰਗਲ ’ਚ 13 ਘੰਟੇ ਸਰਚ ਆਪ੍ਰੇਸ਼ਨ ਚਲਾ ਕੇ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਗੈਂਗਸਟਰਾਂ ਕੋਲੋਂ ਪੁਲਸ ਨੇ 4 ਪਿਸਤੌਲ ਅਤੇ ਜ਼ਿੰਦਾ ਰੌਂਦ ਬਰਾਮਦ ਕੀਤੇ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ...

ਬਜਟ ਦਾ ਵਿਰੋਧ ਕਰਨ ਵਾਲਿਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਕਰਾਰਾ ਜਵਾਬ

 ਸ਼ੁੱਕਰਵਾਰ ਨੂੰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਪੇਸ਼ ਕੀਤੇ ਗਏ ਬਜਟ ਦਾ ਵਿਰੋਧ ਕਰਨ ਵਾਲਿਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਾਰ ਜਵਾਬ ਦਿੱਤਾ ਹੈ। 

ਪੰਜਾਬ ਦਹਿਲਾਉਣ ਦੀ ਸਾਜ਼ਿਸ਼ ਦਾ ਪਰਦਾਫਾਸ਼, ਜੰਗਲ ’ਚ 13 ਘੰਟੇ ਚੱਲੇ ਆਪ੍ਰੇਸ਼ਨ ਮਗਰੋਂ ਅਸਲੇ ਸਣੇ 3 ਗੈਂਗਸਟਰ ਗ੍ਰਿਫ਼ਤਾਰ

ਗੱਗੂ ਬਲਾਚੌਰੀਆ ਗੈਂਗ ਦੇ 3 ਸ਼ੂਟਰਾਂ ਨੂੰ ਪੁਲਸ ਨੇ ਜੰਗਲ ’ਚ 13 ਘੰਟੇ ਸਰਚ ਆਪ੍ਰੇਸ਼ਨ ਚਲਾ ਕੇ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਗੈਂਗਸਟਰਾਂ ਕੋਲੋਂ ਪੁਲਸ ਨੇ 4 ਪਿਸਤੌਲ ਅਤੇ ਜ਼ਿੰਦਾ ਰੌਂਦ ਬਰਾਮਦ ਕੀਤੇ। ਗੈਂਗ ਦਾ ਮੁੱਖ ਸਰਗਣਾ ਗੱਗੂ ਬਲਾਚੌਰੀਆ ਜੋ ਕੇਂਦਰੀ ਜੇਲ੍ਹ ਲੁਧਿਆਣਾ ’ਚ ਬੰਦ ਹੈ, ਉੱਥੇ ਹੀ ਬੈਠਾ ਆਪਰੇਟ ਕਰ ਰਿਹਾ ਸੀ।

ਵਿਧਾਨ ਸਭਾ 'ਚ ਉੱਠਿਆ ਬੀਬੀਆਂ ਨੂੰ 1-1 ਹਜ਼ਾਰ ਰੁਪਏ ਦੇਣ ਦਾ ਮੁੱਦਾ, ਭਾਜਪਾ ਨੇ ਘੇਰੀ ਮਾਨ ਸਰਕਾਰ

ਪੰਜਾਬ ਵਿਧਾਨ ਸਭਾ ਸਦਨ 'ਚ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਰਕਾਰ ਵੱਲੋਂ ਪੰਜਾਬ ਦੀਆਂ ਬੀਬੀਆਂ ਨੂੰ 1000-1000 ਰੁਪਏ ਦੇਣ ਦਾ ਮੁੱਦਾ ਬੜੇ ਜ਼ੋਰ-ਸ਼ੋਰ ਨਾਲ ਚੁੱਕਿਆ।

ਹੋਲੇ ਮਹੱਲੇ ਮੌਕੇ ਹੁੱਲੜਬਾਜ਼ੀ ਨੂੰ ਠੱਲ੍ਹ ਪਾਉਣ ਲਈ ਨਿਹੰਗ ਸਿੰਘ ਜਥੇਬੰਦੀਆਂ ਨੇ ਲਿਆ ਵੱਡਾ ਫ਼ੈਸਲਾ

ਬੀਤੇ ਦਿਨੀਂ ਹੋਲੇ ਮਹੱਲੇ ਦਰਮਿਆਨ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਹੁੱਲੜਬਾਜ਼ਾਂ ਨਾਲ ਮੁਕਾਬਲੇ ’ਚ ਮਾਰੇ ਗਏ ਪ੍ਰਦੀਪ ਸਿੰਘ ਵਾਲੀ ਦੁਖਦਾਈ ਅਤੇ ਮੰਦਭਾਗੀ ਘਟਨਾ ਦੀ ਦਸਮੇਸ਼ ਤਰਨਾ ਦਲ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਖ਼ਾਲਸਾ ਨੇ ਨਿੰਦਿਆ ਕੀਤੀ ਅਤੇ ਪੀੜਤ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੰਗ ਕੀਤੀ ਗਈ ਕਿ ਪ੍ਰਦੀਪ ਸਿੰਘ ਦੇ ਪਰਿਵਾਰ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਸਨਮਾਨਿਤ ਕਰ ਕੇ ਸ਼ਹੀਦ ਦਾ ਦਰਜਾ ਦਿੱਤਾ ਜਾਵੇ।

ਪੰਜਾਬ ਸਰਕਾਰ ਦਾ ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਨੂੰ ਨਵਾਂ ਫ਼ਰਮਾਨ ਜਾਰੀ

ਭਾਵੇਂ ਪੰਜਾਬ ਸਰਕਾਰ ਨੇ ਆਪਣੇ ਬਜਟ ’ਚ ਕੋਈ ਟੈਕਸ ਨਹੀਂ ਲਾਇਆ ਹੈ ਪਰ ਪੰਜਾਬ ਸਰਕਾਰ ਨੇ ਸੂਬੇ ਦੀਆਂ ਸਾਰੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਨੂੰ ਆਪਣੀਆਂ ਕਿਰਾਏ ਦੀਆਂ ਜਾਇਦਾਦਾਂ ਦਾ ਕਿਰਾਇਆ ਵਧਾਉਣ ਨੂੰ ਕਿਹਾ ਹੈ।

ਬਜਟ ਸੈਸ਼ਨ ਮਗਰੋਂ ਪੰਜਾਬ ਸਰਕਾਰ ਖ਼ਿਲਾਫ਼ ਹਾਈਕੋਰਟ ਜਾਵੇਗੀ ਕਾਂਗਰਸ, ਜਾਣੋ ਕੀ ਹੈ ਪੂਰਾ ਮਾਮਲਾ

 ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਕਾਰਵਾਈ ਖ਼ਤਮ ਹੋਣ ਤੋਂ ਬਾਅਦ ਪੰਜਾਬ ਸਰਕਾਰ ਦੇ ਖ਼ਿਲਾਫ਼ ਕਾਂਗਰਸ ਹਾਈਕੋਰਟ ਦਾ ਦਰਵਾਜ਼ਾ ਖੜਕਾਵੇਗੀ।

ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾਇਆ

ਪੰਜਾਬ ਸਰਕਾਰ ਨੇ ਸੂਬੇ ਦੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਇਕ ਵਾਰ ਫਿਰ ਅਹੁਦੇ ਤੋਂ ਹਟਾ ਦਿੱਤਾ ਹੈ। ਇਸ ਤੋਂ ਪਹਿਲਾਂ ਵੀ ਸੂਬਾ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਫਾਰਗ ਕੀਤਾ ਸੀ। 

ਪੰਜਾਬ 'ਚ ਮੁੜ ਉੱਠੀ ਅਫੀਮ ਦੀ ਖੇਤੀ ਦੀ ਮੰਗ, ਨਵਜੋਤ ਕੌਰ ਸਿੱਧੂ ਨੇ ਕੀਤਾ ਵੱਡਾ ਦਾਅਵਾ

ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾਕਟਰ ਨਵਜੋਤ ਕੌਰ ਸਿੱਧੂ ਨੇ ਪੰਜਾਬ ਵਿੱਚ ਅਫ਼ੀਮ ਦੀ ਖੇਤੀ ਦੀ ਮੰਗ ਕੀਤੀ ਹੈ।

NRI ਪ੍ਰਦੀਪ ਸਿੰਘ ਕਤਲ ਮਾਮਲੇ 'ਚ ਆਇਆ ਨਵਾਂ ਮੋੜ, ਮੁਲਜ਼ਮ ਸਤਬੀਰ ਦੀ ਪਤਨੀ ਨੇ ਨਿਹੰਗ ਸਿੰਘ 'ਤੇ ਲਾਏ ਵੱਡੇ ਦੋਸ਼

 ਹੋਲੇ-ਮਹੱਲੇ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਤਲ ਕੀਤੇ ਗਏ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਐੱਨ. ਆਰ. ਆਈ. ਨੌਜਵਾਨ ਪ੍ਰਦੀਪ ਸਿੰਘ ਦੇ ਮਾਮਲੇ 'ਚ ਨਵਾਂ ਮੋੜ ਆਇਆ ਹੈ। ਇਸ ਮਾਮਲੇ ਵਿਚ ਨਾਮਜ਼ਦ ਮੁਲਜ਼ਮ ਸਤਬੀਰ ਸਿੰਘ ਦੇ ਪਰਿਵਾਰ ਨੇ ਮੀਡੀਆ ਸਾਹਮਣੇ ਆ ਕੇ ਵੱਡੇ ਇਲਜ਼ਾਮ ਲਗਾਏ ਹਨ।

263 ਇਮੀਗ੍ਰੇਸ਼ਨ ਕੰਸਲਟੈਂਸੀ ਤੇ ਆਇਲੈਟਸ ਸੈਂਟਰਾਂ ਖ਼ਿਲਾਫ਼ ਜਲੰਧਰ ਪ੍ਰਸ਼ਾਸਨ ਦੀ ਵੱਡੀ ਕਾਰਵਾਈ

ਪੰਜਾਬ ਟਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਐਕਟ 2014 ਤਹਿਤ ਨਿਰਧਾਰਿਤ ਨਿਯਮਾਂ ਦਾ ਉਲੰਘਣ ਕਰਨ ’ਤੇ ਡੀ. ਸੀ. ਜਸਪ੍ਰੀਤ ਸਿੰਘ ਨੇ ਜ਼ਿਲ੍ਹੇ ਨਾਲ ਸਬੰਧਤ 263 ਇਮੀਗ੍ਰੇਸ਼ਨ ਕੰਸਲਟੈਂਸੀ ਅਤੇ ਆਇਲੈਟਸ ਸੈਂਟਰਾਂ ਦੇ ਲਾਇਸੈਂਸ ਰੱਦ ਕਰ ਦਿੱਤੇ। 

 


Manoj

Content Editor

Related News