ਅੰਮ੍ਰਿਤਪਾਲ ਸਿੰਘ ਗ੍ਰਿਫ਼ਤਾਰ, ਪੰਜਾਬ ’ਚ ਇੰਟਰਨੈੱਟ ਸੇਵਾਵਾਂ ਕੀਤੀਆਂ ਬੰਦ, ਪੜ੍ਹੋ Top 10
Saturday, Mar 18, 2023 - 08:12 PM (IST)
ਜਲੰਧਰ (ਬਿਊਰੋ) : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਜਲੰਧਰ ਦੇ ਨਕੋਦਰ ਨੇੜੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਥੇ ਹੀ ਪੰਜਾਬ ਭਰ ਵਿਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਜਾਣਕਾਰੀ ਮੁਤਾਬਕ ਮੋਬਾਇਲ ਇੰਟਰਨੈੱਟ ਸੇਵਾਵਾਂ ਕੱਲ੍ਹ 12 ਵਜੇ ਤੱਕ ਮੁਕੰਮਲ ਤੌਰ 'ਤੇ ਬੰਦ ਰਹਿਣਗੀਆਂ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ...
ਵੱਡੀ ਖ਼ਬਰ : ਅੰਮ੍ਰਿਤਪਾਲ ਸਿੰਘ ਨੂੰ ਨਕੋਦਰ ਨੇੜੇ ਪੁਲਸ ਨੇ ਕੀਤਾ ਗ੍ਰਿਫ਼ਤਾਰ
ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਜਲੰਧਰ ਦੇ ਨਕੋਦਰ ਨੇੜੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਅੱਜ ਪਹਿਲਾਂ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਪੁਲਸ ਨੇ ਹਿਰਾਸਤ ਵਿਚ ਲਿਆ ਸੀ।
ਵੱਡੀ ਖ਼ਬਰ : ਅੰਮ੍ਰਿਤਪਾਲ ਸਿੰਘ ’ਤੇ ਕਾਰਵਾਈ ਤੋਂ ਬਾਅਦ ਪੰਜਾਬ ’ਚ ਇੰਨੇ ਸਮੇਂ ਲਈ ਬੰਦ ਹੋਇਆ ਇੰਟਰਨੈੱਟ
ਪੰਜਾਬ ਭਰ ਵਿਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਜਾਣਕਾਰੀ ਮੁਤਾਬਕ ਮੋਬਾਇਲ ਇੰਟਰਨੈੱਟ ਸੇਵਾਵਾਂ ਕੱਲ੍ਹ 12 ਵਜੇ ਤੱਕ ਮੁਕੰਮਲ ਤੌਰ 'ਤੇ ਬੰਦ ਰਹਿਣਗੀਆਂ।
ਵੱਡੀ ਖ਼ਬਰ : ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਧਾਰਾ 144 ਲਾਗੂ
ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਜਿੱਥੇ ਪੰਜਾਬ ਭਰ ਵਿਚ ਇੰਨਰਨੈੱਟ ਅਤੇ ਐੱਸ.ਐੱਮ. ਐੱਸ. ਸੇਵਾਵਾਂ ਠੱਪ ਕਰ ਦਿੱਤੀਆਂ ਗਈਆਂ ਹਨ, ਉਥੇ ਹੀ ਸੁਰੱਖਿਆ ਦੇ ਮੱਦੇਨਜ਼ਰ ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫਰੀਦਕੋਟ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।
ਅੰਮ੍ਰਿਤਪਾਲ' ਨੂੰ ਲੈ ਕੇ ਰਵਨੀਤ ਬਿੱਟੂ ਦਾ ਵੱਡਾ ਬਿਆਨ, ਟਵਿੱਟਰ 'ਤੇ ਵੀਡੀਓ ਕੀਤੀ ਸਾਂਝੀ
ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ 'ਵਾਰਿਸ ਪੰਜਾਬ ਦੇ' ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ।
ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਜਲੰਧਰ-ਅੰਮ੍ਰਿਤਸਰ ਹਾਈਵੇ 'ਤੇ ਭਾਰੀ ਪੁਲਸ ਫੋਰਸ ਤਾਇਨਾਤ
'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਜਲੰਧਰ-ਅੰਮ੍ਰਿਤਸਰ ਹਾਈਵੇ 'ਤੇ ਭਾਰੀ ਪੁਲਸ ਤਾਇਨਾਤ ਕਰ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਅੰਮ੍ਰਿਤਸਰ ਜੰਡਿਆਲਾ ਗੁਰੂ ਦੇ ਟੋਲ ਪਲਾਜ਼ਾ ਨੇੜੇ ਪੁਲਸ ਤਾਇਨਾਤੀ ਕੀਤੀ ਗਈ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਲੋਕਾਂ ਦਾ ਇਕੱਠੇ ਨਾ ਹੋ ਸਕੇ ਅਤੇ ਲਾਅ ਐਂਡ ਆਰਡਰ ਦੀ ਸਥਿਤੀ ਖ਼ਰਾਬ ਨਾ ਕੀਤੀ ਜਾਵੇ।
ਲਾਰੈਂਸ ਬਿਸ਼ਨੋਈ ਦੇ ਇੰਟਰਵਿਊ 'ਤੇ ਤਰੁਣ ਚੁੱਘ ਦਾ ਵੱਡਾ ਬਿਆਨ, CM ਮਾਨ ਨੂੰ ਕੀਤੀ ਅਪੀਲ
ਭਾਜਪਾ ਦੇ ਜਨਰਲ ਸਕੱਤਰ ਤਰੁਣ ਚੁੱਘ ਨੇ ਪੰਜਾਬ ਦੀਆਂ ਜੇਲ੍ਹਾਂ ਨੂੰ ਲੈ ਕੇ ਕਈ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਜੇਲ੍ਹ 'ਚੋਂ ਦੋ ਵਾਰ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਸਾਹਮਣੇ ਆਏ ਇੰਟਰਵਿਊ ਮਾਮਲੇ ਬਾਰੇ ਬੋਲਦਿਆਂ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਬਿਲਕੁਲ ਵੀ ਸੁਰੱਖਿਅਤ ਨਹੀਂ ਹਨ।
6 ਸਾਲਾ ਉਦੈਵੀਰ ਨੂੰ ਕਤਲ ਕਰਨ ਵਾਲੇ ਤਿੰਨ ਕਾਤਲ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
ਉਦੈਵੀਰ ਕਤਲ ਕਾਂਡ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਮਾਨਸਾ ਪੁਲਸ ਨੇ ਹਰਉਦੈਵੀਰ ਨੂੰ ਮਾਰਨ ਵਾਲੇ 3 ਕਾਤਲਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮਾਨਸਾ ਦੇ ਐੱਸ. ਐੱਸ. ਪੀ. ਨਾਨਕ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਉਕਤ ਵਿਅਕਤੀਆਂ ਕੋਲੋਂ ਵਾਰਦਾਤ ਸਮੇਂ ਵਰਤੀ ਪਿਸਤੌਲ, ਮੋਟਰਸਾਈਕਲ ਅਤੇ ਮੋਬਾਇਲ ਫੋਨ ਵੀ ਬਰਾਮਦ ਹੋਇਆ ਹੈ।
'ਵਾਰਿਸ ਪੰਜਾਬ ਦੇ ਜੱਥੇਬੰਦੀ' ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਮਗਰੋਂ ਪੰਜਾਬ ਦਾ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਹੈ। ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ 'ਤੇ ਰਵਨੀਤ ਬਿੱਟੂ ਤੋਂ ਬਾਅਦ ਹੁਣ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦਾ ਟਵੀਟ ਸਾਹਮਣੇ ਆਇਆ ਹੈ।
ਸਾਹਨੇਵਾਲ 'ਚ ਗੁਰੂ ਗੋਬਿੰਦ ਸਿੰਘ ਮਾਰਗ ਦਾ ਗੇਟ ਟੁੱਟਣ 'ਤੇ SGPC ਨਾਰਾਜ਼, ਜਾਣੋ ਕੀ ਹੈ ਪੂਰਾ ਮਾਮਲਾ
ਲੁਧਿਆਣਾ 'ਚ ਸਾਹਨੇਵਾਲ ਵਿਖੇ ਬੀਤੇ ਦਿਨੀਂ ਸ੍ਰੀ ਗੁਰੂ ਗੋਬਿੰਦ ਸਿੰਘ ਮਾਰਗ 'ਤੇ ਸਥਿਤ ਗੇਟ ਨੂੰ ਉੱਚਾ ਚੁੱਕ ਕੇ ਨਵੇਂ ਸਿਰੇ ਤੋਂ ਬਣਾਉਣ ਲਈ ਕੇਂਦਰ ਦੀ ਨੈਸ਼ਨਲ ਹਾਈਵੇਅ ਅਥਾਰਟੀ ਵੱਲੋਂ ਇਸ ਸੜਕ ਦੇ ਵਿਸਥਾਰ ਅਤੇ ਨਵੀਨੀਕਰਣ ਲਈ ਪੁਰਾਣੇ ਗੇਟ ਨੂੰ ਤੋੜਿਆ ਗਿਆ ਸੀ।
ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੇਂਦਰੀ ਏਜੰਸੀਆਂ ਪੰਜਾਬ ਦੇ ਹਾਲਾਤ ’ਤੇ ਰੱਖ ਰਹੀਆਂ ਤਿੱਖੀ ਨਜ਼ਰ
ਪੰਜਾਬ ਪੁਲਸ ਨੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਨਕੋਦਰ ਨੇੜੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਾਮਲੇ ’ਚ ਕੇਂਦਰੀ ਖ਼ੁਫ਼ੀਆ ਏਜੰਸੀਆਂ ਪੰਜਾਬ ਦੇ ਹਾਲਾਤ ’ਤੇ ਲਗਾਤਾਰ ਤਿੱਖੀ ਨਜ਼ਰ ਰੱਖ ਰਹੀਆਂ ਹਨ।