ਮੂਸੇਵਾਲਾ ਦੀ ਬਰਸੀ ’ਤੇ ਛਲਕਿਆ ਮਾਪਿਆਂ ਦਾ ਦਰਦ, ਇੰਟਰਨੈੱਟ ਸੇਵਾਵਾਂ ਨੂੰ ਲੈ ਕੇ ਅਹਿਮ ਖ਼ਬਰ, ਪੜ੍ਹੋ Top 10

Sunday, Mar 19, 2023 - 08:34 PM (IST)

ਜਲੰਧਰ (ਬਿਊਰੋ) : ਸਿੱਧੂ ਮੂਸੇਵਾਲਾ ਦੀ ਅੱਜ ਪਹਿਲੀ ਬਰਸੀ ਮੌਕੇ ਪਿਤਾ ਬਲਕੌਰ ਸਿੰਘ ਤੇ ਮਾਂ ਚਰਨ ਕੌਰ ਨੇ ਆਪਣੇ ਦਿਲ ਦੇ ਜਜ਼ਬਾਤ ਹਾਜ਼ਰੀਨ ਨਾਲ ਸਾਂਝੇ ਕੀਤੇ। ਉਥੇ ਹੀ ਪੰਜਾਬ ਵਿਚ ਬੰਦ ਕੀਤੀ ਗਈ ਇੰਟਰਨੈੱਟ ਅਤੇ ਐੱਸ. ਐੱਮ. ਐੱਸ. ਸੇਵਾ ਦੀ ਮਿਆਦ ਹੋਰ 24 ਘੰਟਿਆਂ ਲਈ ਵਧਾ ਦਿੱਤੀ ਗਈ ਹੈ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ... 

ਸਿੱਧੂ ਦੇ ਬਰਸੀ ਸਮਾਗਮ ’ਤੇ ਛਲਕਿਆ ਮਾਪਿਆਂ ਦਾ ਦਰਦ, ਲਾਰੈਂਸ ਨੂੰ ਲੈ ਕੇ ਆਖੀ ਵੱਡੀ ਗੱਲ

 ਸਿੱਧੂ ਮੂਸੇ ਵਾਲਾ ਦੀ ਅੱਜ ਪਹਿਲੀ ਬਰਸੀ ਮੌਕੇ ਪਿਤਾ ਬਲਕੌਰ ਸਿੰਘ ਤੇ ਮਾਂ ਚਰਨ ਕੌਰ ਨੇ ਆਪਣੇ ਦਿਲ ਦੇ ਜਜ਼ਬਾਤ ਹਾਜ਼ਰੀਨ ਨਾਲ ਸਾਂਝੇ ਕੀਤੇ। 

ਵੱਡੀ ਖ਼ਬਰ : ਪੰਜਾਬ ਵਿਚ ਹੋਰ 24 ਘੰਟਿਆਂ ਲਈ ਬੰਦ ਰਹੇਗਾ ਇੰਟਰਨੈੱਟ

ਪੰਜਾਬ ਵਿਚ ਬੰਦ ਕੀਤੀ ਗਈ ਇੰਟਰਨੈੱਟ ਅਤੇ ਐੱਸ. ਐੱਮ. ਐੱਸ. ਸੇਵਾ ਦੀ ਮਿਆਦ ਹੋਰ 24 ਘੰਟਿਆਂ ਲਈ ਵਧਾ ਦਿੱਤੀ ਗਈ ਹੈ। 

ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਜਲੰਧਰ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ

ਪੰਜਾਬ ਵਿਚ ਲਾਅ ਐਂਡ ਆਰਡਰ ਨੂੰ ਮਜ਼ਬੂਤ ਕਰਨ ਲਈ ਸੂਬੇ ਭਰ ਵਿਚ ਰੈੱਡ ਅਲਰਟ ਐਲਾਨਿਆ ਗਿਆ ਹੈ। ਵਾਰਿਸ ਪੰਜਾਬ ਦੇ ਮੁਖੀ ਅਮ੍ਰਿਤਪਾਲ ਸਿੰਘ 'ਤੇ ਪੰਜਾਬ ਪੁਲਸ ਦੇ ਐਕਸ਼ਨ ਤੋਂ ਬਾਅਦ ਜਲੰਧਰ ਵਿੱਚ ਪੁਲਸ ਅਤੇ ਰੈਪਿਡ ਐਕਸ਼ਨ ਫੋਰਸ ਦੁਆਰਾ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ।

ਪੰਜਾਬ ਪੁਲਸ ਦੇ ਵੱਡੇ ਅਫਸਰ ਨੇ ਦੱਸਿਆ ਅੰਮ੍ਰਿਤਪਾਲ ਸਿੰਘ ਦੇ ਫਰਾਰ ਹੋਣ ਦਾ ਅਸਲ ਸੱਚ (ਵੀਡੀਓ)

ਵਾਰਿਸ ਪੰਜਾਬ ਦੇ ਜਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਦੇ ਫਰਾਰ ਹੋਣ ਦੇ ਮਾਮਲੇ ਵਿਚ ਜਲੰਧਰ ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।

ਮੰਤਰੀ ਧਾਲੀਵਾਲ ਦਾ ਵੱਡਾ ਬਿਆਨ, ਖਾਲਿਸਤਾਨ ਦਾ ਪੰਜਾਬ ’ਚ ਕੋਈ ਰੌਲਾ ਨਹੀਂ, ਅੰਮ੍ਰਿਤਪਾਲ ਨੂੰ ਲੈ ਕੇ ਸਰਕਾਰ ਨੇ ਦੇ ਦਿੱਤਾ ਜਵਾਬ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇਕ ਸਾਲ ਪਹਿਲਾਂ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਕੁਲਦੀਪ ਸਿੰਘ ਧਾਲੀਵਾਲ ਨੂੰ ਕੈਬਨਿਟ ਮੰਤਰੀ ਵਜੋਂ ਸ਼ਾਮਲ ਕਰਕੇ ਉਨ੍ਹਾਂ ਨੂੰ ਅਹਿਮ ਖੇਤੀਬਾੜੀ, ਪੰਚਾਇਤੀ ਰਾਜ ਅਤੇ ਪੇਂਡੂ ਵਿਕਾਸ ਵਰਗੇ ਵਿਭਾਗ ਸੌਂਪੇ ਗਏ। 

ਵੱਡੀ ਖ਼ਬਰ : ਧਾਰਾ 370 ਖ਼ਤਮ ਕਰਨ ਤੋਂ ਬਾਅਦ ਜੰਮੂ-ਕਸ਼ਮੀਰ ਨੂੰ ਮਿਲਿਆ ਪਹਿਲਾ ਵਿਦੇਸ਼ੀ ਨਿਵੇਸ਼

 ਦੁਬਈ ਸਥਿਤ ਬੁਰਜ ਖਲੀਫਾ ਬਣਾਉਣ ਵਾਲੀ ਕੰਪਨੀ ਐਮਾਰ ਜੰਮੂ-ਕਸ਼ਮੀਰ ਵਿਚ 500 ਕਰੋੜ ਰੁਪਏ ਦਾ ਨਿਵੇਸ਼ ਕਰੇਗੀ। ਕੰਪਨੀ ਨੇ ਐਤਵਾਰ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਪਹਿਲੇ ਵਿਦੇਸ਼ੀ ਸਿੱਧੇ ਨਿਵੇਸ਼ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। 

ਰਾਹੁਲ ਗਾਂਧੀ ਦੇ ਘਰ ਪੁੱਜੀ ਦਿੱਲੀ ਪੁਲਸ, ਜਾਣੋ ਕੀ ਹੈ ਮਾਮਲਾ

ਦਿੱਲੀ ਪੁਲਸ 'ਔਰਤਾਂ ਦੇ ਜਿਨਸੀ ਸ਼ੋਸ਼ਣ' ਦੇ ਸੰਬੰਧ 'ਚ ਕਾਂਗਰਸ ਨੇਤਾ ਰਾਹੁਲ ਗਾਂਧੀ ਵਲੋਂ 'ਭਾਰਤ ਜੋੜੋ ਯਾਤਰਾ' ਦੌਰਾਨ ਕੀਤੀ ਗਈ ਟਿੱਪਣੀ ਨੂੰ ਲੈ ਕੇ ਉਨ੍ਹਾਂ ਨੂੰ ਜਾਰੀ ਨੋਟਿਸ ਦੇ ਸਿਲਸਿਲੇ 'ਚ ਐਤਵਾਰ ਨੂੰ ਇੱਥੇ ਉਨ੍ਹਾਂ ਦੇ ਘਰ ਪਹੁੰਚੀ। ਅਧਿਕਾਰੀਆਂ ਨੇ ਦੱਸਿਆ ਕਿ ਵਿਸ਼ੇਸ਼ ਪੁਲਸ ਕਮਿਸ਼ਨਰ ਸਾਗਰ ਪ੍ਰੀਤ ਹੁੱਡਾ ਦੀ ਅਗਵਾਈ 'ਚ ਪੁਲਸ ਦਲ ਰਾਹੁਲ ਦੇ 12, ਤੁਗਲਕ ਲੇਨ ਸਥਿਤ ਘਰ ਪਹੁੰਚਿਆ।

ਅੰਮ੍ਰਿਤਪਾਲ ਸਿੰਘ ’ਤੇ ਕਾਰਵਾਈ ਤੋਂ ਬਾਅਦ ਪੰਜਾਬ ਪੁਲਸ ਦੀ ਪ੍ਰੈੱਸ ਕਾਨਫਰੰਸ, ਕੀਤੇ ਵੱਡੇ ਖ਼ੁਲਾਸੇ

ਅੰਮ੍ਰਿਤਪਾਲ ਸਿੰਘ ਕੀਤੀ ਗਈ ਕਾਰਵਾਈ ਤੋਂ ਬਾਅਦ ਅੰਮ੍ਰਿਤਸਰ ਦੇ ਐੱਸ.ਐੱਸ. ਪੀ. ਸਤਿੰਦਰ ਸਿੰਘ ਨੇ ਵੱਡਾ ਖੁਲਾਸਾ ਕੀਤਾ ਹੈ। ਇਸ ਮਾਮਲੇ ’ਚ ਪ੍ਰੈੱਸ ਕਾਨਫਰੰਸ ਕਰਦੇ ਹੋਏ ਕਿਹਾ ਕਿ ਪੁਲਸ ਨੇ ਗ੍ਰਿਫਤਾਰ ਕੀਤੇ ਗਏ ਅੰਮ੍ਰਿਤਪਾਲ ਦੇ ਸਮਰਥਕ ਤੋਂ ਇਕ 32 ਬੋਰ ਦਾ ਰਿਵਾਲਵਰ ਅਤੇ 32 ਕਾਰਤੂਸ ਬਰਾਮਦ ਕੀਤੇ ਹਨ। 

ਕੈਨੇਡਾ ਤੋਂ ਬਾਅਦ ਆਸਟ੍ਰੇਲੀਆ ਦਾ ਸਖ਼ਤ ਰੁਖ਼, ਪੰਜਾਬ ਦੇ ਵਿਦਿਆਰਥੀਆਂ ਦੀਆਂ ਵੀਜ਼ਾ ਅਰਜ਼ੀਆਂ ਰੱਦ

ਕੈਨੇਡਾ ਤੋਂ ਬਾਅਦ ਹੁਣ ਆਸਟ੍ਰੇਲੀਆ ਨੇ ਭਾਰਤੀ ਵਿਦਿਆਰਥੀਆਂ ਨੂੰ ਝਟਕਾ ਦਿੱਤਾ ਹੈ। ਆਸਟ੍ਰੇਲੀਆਈ ਅਧਿਕਾਰੀਆਂ ਅਤੇ ਯੂਨੀਵਰਸਿਟੀਆਂ ਕਥਿਤ ਤੌਰ 'ਤੇ ਭਾਰਤੀ ਰਾਜਾਂ ਪੰਜਾਬ ਅਤੇ ਹਰਿਆਣਾ ਦੇ ਵਿਦਿਆਰਥੀਆਂ ਦੀਆਂ ਅਰਜ਼ੀਆਂ ਨੂੰ ਰੱਦ ਕਰ ਰਹੇ ਹਨ।

ਆਈਜ਼ੋਲ 'ਚ ਫੜੀ ਗਈ 2.2 ਕਰੋੜ ਦੀ ਹੈਰੋਇਨ, ਇਕ ਸ਼ਖ਼ਸ ਗ੍ਰਿਫ਼ਤਾਰ

ਨਸ਼ੀਲੀਆਂ ਦਵਾਈਆਂ ਦੀ ਤਸਕਰੀ ਖ਼ਿਲਾਫ਼ ਆਪਣੀਆਂ ਕੋਸ਼ਿਸ਼ਾਂ ਨੂੰ ਜਾਰੀ ਰੱਖਦੇ ਹੋਏ ਅਸਾਮ ਰਾਈਫਲਜ਼ ਨੇ ਆਈਜ਼ੋਲ 'ਚ 2.2 ਕਰੋੜ ਰੁਪਏ ਦੀ ਹੈਰੋਇਨ ਜ਼ਬਤ ਕੀਤੀ ਹੈ।


Manoj

Content Editor

Related News