ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪੁਲਸ ਦੇ ਵੱਡੇ ਖ਼ੁਲਾਸੇ, ਕਿਸਾਨਾਂ ਲਈ ਅਹਿਮ ਖ਼ਬਰ, ਪੜ੍ਹੋ Top 10
Monday, Mar 20, 2023 - 09:32 PM (IST)
ਜਲੰਧਰ (ਬਿਊਰੋ) : 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪੰਜਾਬ ਪੁਲਸ ਵੱਲੋਂ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ ਹੈ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਪੁਲਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਨੇ ਵੱਡੇ ਖ਼ੁਲਾਸੇ ਕੀਤੇ ਹਨ। ਉਥੇ ਹੀ ਖੇਤੀਬਾੜੀ ਪ੍ਰਧਾਨ ਸੂਬੇ ਪੰਜਾਬ ਦੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਅਤੇ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਪਹਿਲੀ ਵਾਰ ਬਣਾਈ ਜਾ ਰਹੀ ਖੇਤੀਬਾੜੀ ਨੀਤੀ ਲਈ ਆਮ ਲੋਕਾਂ ਤੋਂ ਸੁਝਾਅ ਮੰਗੇ ਗਏ ਹਨ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ...
ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪੰਜਾਬ ਪੁਲਸ ਦੇ ਵੱਡੇ ਖ਼ੁਲਾਸੇ, 'ਇੰਟਰਨੈੱਟ' ਨੂੰ ਲੈ ਕੇ ਵੀ ਆਖ਼ੀ ਇਹ ਗੱਲ
'ਵਾਰਿਸ ਪੰਜਾਬ ਦੇ' ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪੰਜਾਬ ਪੁਲਸ ਵੱਲੋਂ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ ਹੈ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਪੁਲਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਨੇ ਵੱਡੇ ਖ਼ੁਲਾਸੇ ਕੀਤੇ ਹਨ।
ਕਿਸਾਨਾਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਫੋਨ ਨੰਬਰ ਜਾਰੀ ਕਰ ਮੰਗੇ ਸੁਝਾਅ
ਖੇਤੀਬਾੜੀ ਪ੍ਰਧਾਨ ਸੂਬੇ ਪੰਜਾਬ ਦੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਅਤੇ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਪਹਿਲੀ ਵਾਰ ਬਣਾਈ ਜਾ ਰਹੀ ਖੇਤੀਬਾੜੀ ਨੀਤੀ ਲਈ ਆਮ ਲੋਕਾਂ ਤੋਂ ਸੁਝਾਅ ਮੰਗੇ ਗਏ ਹਨ।
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬੀਆਂ ਦੇ ਨਾਂ ਲਿਖੀ ਖੁੱਲ੍ਹੀ ਚਿੱਠੀ, ਕਹੀਆਂ ਇਹ ਗੱਲਾਂ
ਪੰਜ ਵਾਰ ਮੁੱਖ ਮੰਤਰੀ ਰਹੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਵੇਲੇ ਪੰਜਾਬ ਵਿਚ ਵਾਪਰੀਆਂ ਕੁਝ ਮੰਦਭਾਗੀਆਂ ਘਟਨਾਵਾਂ ਨੂੰ ਲੈ ਕੇ ਪਹਿਲਾਂ ਕਾਂਗਰਸ ਸਰਕਾਰ ਤੇ ਹੁਣ ‘ਆਪ’ ਸਰਕਾਰ ਨੇ ਸਿਆਸਤ ਕੀਤੀ ਹੈ।
ਅੰਮ੍ਰਿਤਪਾਲ ਸਿੰਘ ਦੇ ਚਾਚਾ ਤੇ ਡਰਾਈਵਰ ਨੇ ਪੁਲਸ ਅੱਗੇ ਕੀਤਾ ਆਤਮ-ਸਮਰਪਣ
'ਵਾਰਿਸ ਪੰਜਾਬ ਦੇ' ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚਾ ਅਤੇ ਡਰਾਈਵਰ ਵਲੋਂ ਜਲੰਧਰ 'ਚ ਆਤਮ-ਸਮਰਪਣ ਕੀਤੇ ਜਾਣ ਦੀ ਖ਼ਬਰ ਸਾਹਮਣੇ ਆ ਰਹੀ ਹੈ, ਜਦੋਂ ਕਿ ਅੰਮ੍ਰਿਤਪਾਲ ਦੀ ਭਾਲ ਅਜੇ ਪੁਲਸ ਵੱਲੋਂ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਸੋਮਵਾਰ ਨੂੰ ਪੁਲਸ ਵੱਲੋਂ ਦਿੱਤੀ ਗਈ ਹੈ।
ਪੰਜਾਬ 'ਚ ਮੌਜੂਦਾ ਮਾਹੌਲ ਦੌਰਾਨ 'ਸਰਕਾਰੀ ਬੱਸਾਂ' ਚੱਲਣ ਬਾਰੇ ਆਈ ਇਹ ਖ਼ਬਰ, ਧਿਆਨ ਦੇਣ ਲੋਕ
ਪੰਜਾਬ 'ਚ' 'ਵਾਰਿਸ ਪੰਜਾਬ ਦੇ' ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਮਾਹੌਲ ਪੂਰੀ ਤਰ੍ਹਾਂ ਭਖਿਆ ਹੋਇਆ। ਪੰਜਾਬ ਪੁਲਸ ਵੱਲੋਂ ਜਾਰੀ ਰੈੱਡ ਅਲਰਟ ਦੇ ਬਾਵਜੂਦ ਟਰਾਂਸਪੋਰਟ ਵਿਭਾਗ ਵੱਲੋਂ ਪੰਜਾਬ ਰੋਡਵੇਜ਼/ਪਨਬੱਸ ਪੀ. ਆਰ. ਟੀ. ਸੀ. ਦੀਆਂ ਬੱਸਾਂ ਪੰਜਾਬ ਭਰ 'ਚ ਚਲ ਰਹੀਆਂ ਹਨ। ਹਾਲਾਂਕਿ ਪੰਜਾਬ ਦੇ ਮਾਹੌਲ ਨੂੰ ਦੇਖਦੇ ਹੋਏ ਬੱਸਾਂ ਬੰਦ ਦੀਆ ਅਫ਼ਵਾਹਾਂ ਦਾ ਬਾਜ਼ਾਰ ਗਰਮ ਹੈ ਪਰ ਡਾਇਰੈਕਟਰ ਟਰਾਂਸਪੋਰਟ ਵੱਲੋਂ ਕਿਸੇ ਵੀ ਬੱਸ ਨੂੰ ਰੋਕਣ ਦਾ ਕੋਈ ਹੁਕਮ ਜਾਰੀ ਨਹੀਂ ਕੀਤਾ ਗਿਆ।
ਪੰਜਾਬ ਪੁਲਸ ਅਫ਼ਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਕਰੇਗੀ ਸਖ਼ਤ ਕਾਰਵਾਈ, ਬਣਾਇਆ ਵਿਸ਼ੇਸ਼ ਸੈੱਲ
ਪੰਜਾਬ ਪੁਲਸ ਨੇ ਕਿਹਾ ਹੈ ਕਿ ਉਹ ਸੂਬੇ ’ਚ ਸੋਸ਼ਲ ਮੀਡੀਆ ’ਤੇ ਭੜਕਾਊ ਭਾਸ਼ਣਾਂ ਅਤੇ ਫਰਜ਼ੀ ਖ਼ਬਰਾਂ ਦੀ ਨਿਗਰਾਨੀ ਕਰ ਰਹੀ ਹੈ, ਜੋ ਕਿ ਵੱਖ-ਵੱਖ ਦੇਸ਼ਾਂ, ਸੂਬਿਆਂ ਅਤੇ ਸ਼ਹਿਰਾਂ ਤੋਂ ਆ ਰਹੀਆਂ ਹਨ। ਪੰਜਾਬ ਪੁਲਸ ਨੇ ਸੋਸ਼ਲ ਮੀਡੀਆ ’ਤੇ ਭੜਕਾਊ ਭਾਸ਼ਣਾਂ ਅਤੇ ਝੂਠੀਆਂ ਖ਼ਬਰਾਂ ’ਤੇ ਨਿਗਰਾਨੀ ਰੱਖਣ ਲਈ ਵਿਸ਼ੇਸ਼ ਸੈੱਲ ਬਣਾਇਆ ਹੋਇਆ ਹੈ।
ਮੰਗਾਂ ਨੂੰ ਲੈ ਕੇ ਦਿੱਲੀ ਦੇ ਰਾਮਲੀਲਾ ਮੈਦਾਨ 'ਚ ਜੁੱਟੇ ਕਿਸਾਨ, ਵੇਖੋ ਕਿਸਾਨਾਂ ਦਾ ਠਾਠਾਂ ਮਾਰਦਾ ਇਕੱਠ
ਦਿੱਲੀ ਦੇ ਰਾਮਲੀਲਾ ਮੈਦਾਨ 'ਚ ਸੋਮਵਾਰ ਯਾਨੀ ਕਿ ਅੱਜ ਕਿਸਾਨ ਮਹਾਪੰਚਾਇਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਮਹਾਪੰਚਾਇਤ ਵਿਚ ਦੇਸ਼ ਤੋਂ ਵੱਡੀ ਗਿਣਤੀ 'ਚ ਕਿਸਾਨਾਂ ਜੁੱਟੇ ਹਨ।
ਅਹਿਮ ਖ਼ਬਰ : ਕੇਂਦਰੀ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਰੈਲੀ ਮਗਰੋਂ ਹੁਣ ਨਸ਼ਾ-ਮੁਕਤੀ ਯਾਤਰਾ ਵੀ ਮੁਲਤਵੀ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਨਵਰੀ 'ਚ ਪੰਜਾਬ ਰੈਲੀ ਰੱਦ ਹੋਣ ਤੋਂ ਬਾਅਦ ਹੁਣ ਮਾਰਚ 'ਚ ਸੰਭਾਵਿਤ ਨਸ਼ਿਆਂ ਖ਼ਿਲਾਫ਼ ਕੱਢੀ ਜਾਣ ਵਾਲੀ ਸੂਬਾ ਪੱਧਰੀ ਨਸ਼ਾ-ਮੁਕਤੀ ਯਾਤਰਾ ਵੀ ਮੁਲਤਵੀ ਕਰ ਦਿੱਤੀ ਗਈ ਹੈ।
ਪੰਜਾਬ ਦੇ ਸਕੂਲਾਂ ਲਈ ਜਾਰੀ ਹੋਏ ਹੁਕਮ, ਅੱਜ ਹੀ ਕਰਨਾ ਪਵੇਗਾ ਇਹ ਕੰਮ ਨਹੀਂ ਤਾਂ...
ਸਕੂਲਾਂ ’ਚ ਨਵਾਂ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਸਾਲ 2023-24 ਦੌਰਾਨ ਆਨਲਾਈਨ ਪਾਲਿਸੀ ਤਹਿਤ ਟਰਾਂਸਫਰ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ।
ਪੰਜਾਬ ਦੇ ਸਾਬਕਾ ਵਿਧਾਇਕ ਕੁਲਦੀਪ ਵੈਦ ਵਿਜੀਲੈਂਸ ਅੱਗੇ ਹੋਏ ਪੇਸ਼, ਕੀਤੀ ਗਈ ਪੁੱਛਗਿੱਛ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਖ਼ਾਸਮ-ਖ਼ਾਸ ਮੰਨੇ ਜਾਣ ਵਾਲੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਅੱਜ ਵਿਜੀਲੈਂਸ ਬਿਊਰੋ ਦੇ ਲੁਧਿਆਣਾ ਦਫ਼ਤਰ ਵਿਖੇ ਪੇਸ਼ ਹੋਏ। ਜਾਣਕਾਰੀ ਮੁਤਾਬਕ ਆਮਦਨ ਤੋਂ ਜ਼ਿਆਦਾ ਜਾਇਦਾਦ ਮਾਮਲੇ 'ਚ ਕੁਲਦੀਪ ਵੈਦ ਤੋਂ ਕਰੀਬ 2 ਤੋਂ 3 ਘੰਟੇ ਤੱਕ ਵਿਜੀਲੈਂਸ ਅਧਿਕਾਰੀਆਂ ਨੇ ਪੁੱਛਗਿੱਛ ਕੀਤੀ।