CM ਮਾਨ ਵੱਲੋਂ ਪੰਜਾਬੀਆਂ ਦੇ ਨਾਂ ਸੁਨੇਹਾ, ਉਥੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ, ਪੜ੍ਹੋ Top 10

Tuesday, Mar 21, 2023 - 09:53 PM (IST)

CM ਮਾਨ ਵੱਲੋਂ ਪੰਜਾਬੀਆਂ ਦੇ ਨਾਂ ਸੁਨੇਹਾ, ਉਥੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ, ਪੜ੍ਹੋ Top 10

ਜਲੰਧਰ (ਬਿਊਰੋ) : ਪੰਜਾਬ ਵਿਚ ਚੱਲ ਰਹੇ ਮੌਜੂਦਾ ਘਟਨਾਕ੍ਰਮ ’ਤੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਪੰਜਾਬ ਇਕ ਅਮਨ ਪਸੰਦ ਸੂਬਾ ਹੈ ਜਿਸ ’ਤੇ ਬੁਰੀ ਨਜ਼ਰ ਰੱਖਣ ਵਾਲਿਆਂ ਨੂੰ ਪੰਜਾਬੀ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਉਥੇ ਹੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਗੈਰ ਜ਼ਮਾਨਤੀ ਵਾਰੰਟ ਜਾਰੀ, ਹਾਈਕੋਰਟ 'ਚ ਦਿੱਤੀ ਗਈ ਜਾਣਕਾਰੀ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ...

ਪੰਜਾਬ ਦੀ ਜਨਤਾ ਦੇ ਨਾਂ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਨੇਹਾ, ਲਾਈਵ ਹੋ ਕੇ ਆਖੀਆਂ ਇਹ ਗੱਲਾਂ

ਪੰਜਾਬ ਵਿਚ ਚੱਲ ਰਹੇ ਮੌਜੂਦਾ ਘਟਨਾਕ੍ਰਮ ’ਤੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਪੰਜਾਬ ਇਕ ਅਮਨ ਪਸੰਦ ਸੂਬਾ ਹੈ ਜਿਸ ’ਤੇ ਬੁਰੀ ਨਜ਼ਰ ਰੱਖਣ ਵਾਲਿਆਂ ਨੂੰ ਪੰਜਾਬੀ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਜਿਸ ਨੇ ਵੀ ਪੰਜਾਬ ਦੀ ਅਮਨ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕੀਤੀ ਹੈ, ਉਸ ਦਾ ਕੀ ਹਸ਼ਰ ਹੋਇਆ ਹੈ।

ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਗੈਰ ਜ਼ਮਾਨਤੀ ਵਾਰੰਟ ਜਾਰੀ, ਹਾਈਕੋਰਟ 'ਚ ਦਿੱਤੀ ਗਈ ਜਾਣਕਾਰੀ

'ਵਾਰਿਸ ਪੰਜਾਬ ਦੇ' ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਗਏ ਹਨ। ਇਸ ਗੱਲ ਦੀ ਜਾਣਕਾਰੀ ਪੰਜਾਬ ਸਰਕਾਰ ਅਤੇ ਪੁਲਸ ਵੱਲੋਂ ਅਦਾਲਤ 'ਚ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ ਅਦਾਲਤ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਨੈਸ਼ਨਲ ਸਕਿਓਰਿਟੀ ਐਕਟ (ਐੱਨ. ਐੱਸ. ਏ.) ਦੀ ਧਾਰਾ ਵੀ ਜੋੜ ਦਿੱਤੀ ਗਈ ਹੈ।

ਅਹਿਮ ਖ਼ਬਰ : ਮਾਨਸਾ ਜ਼ਿਲ੍ਹੇ ਦੇ 26 ਨਿੱਜੀ ਸਕੂਲਾਂ ਦੀ ਮਾਨਤਾ ਹੋਈ ਰੱਦ, ਜਾਣੋ ਕੀ ਹੈ ਵਜ੍ਹਾ

ਜ਼ਿਲ੍ਹਾ ਸਿੱਖਿਆ ਅਫ਼ਸਰ (ਐ. ਸਿੱ.) ਭੁਪਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੇ 26 ਨਿੱਜੀ ਸਕੂਲਾਂ ਦੀ ਮਾਨਤਾ ਰੱਦ ਕਰ ਦਿੱਤੀ ਗਈ ਹੈ। 

ਅੰਮ੍ਰਿਤਪਾਲ ਸਿੰਘ ਮਾਮਲੇ 'ਚ ਹੁਣ NIA ਦੀ ਐਂਟਰੀ, 8 ਟੀਮਾਂ ਪੁੱਜੀਆਂ ਪੰਜਾਬ

ਪੰਜਾਬ 'ਚ 'ਵਾਰਿਸ ਪੰਜਾਬ ਦੇ' ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਮਾਮਲੇ 'ਚ ਰਾਸ਼ਟਰੀ ਜਾਂਚ ਏਜੰਸੀ (ਐੱਨ. ਆਈ. ਏ.) ਦੀ ਐਂਟਰੀ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਐੱਨ. ਆਈ. ਏ. ਦੀਆਂ 8 ਟੀਮਾਂ ਪੰਜਾਬ ਪਹੁੰਚ ਗਈਆਂ ਹਨ। ਟੀਮਾਂ ਵੱਲੋਂ ਉਕਤ ਮਾਮਲੇ 'ਚ ਜਲੰਧਰ, ਤਰਨਤਾਰਨ, ਗੁਰਦਾਸਪੁਰ ਅਤੇ ਅੰਮ੍ਰਿਤਸਰ 'ਚ ਜਾਂਚ ਕੀਤੀ ਜਾ ਰਹੀ ਹੈ। ਉੱਥੇ ਹੀ ਦੂਜੇ ਪਾਸੇ ਪੂਰੇ ਸੂਬੇ 'ਚ ਪੰਜਾਬ ਪੁਲਸ ਵੱਲੋਂ ਤਲਾਸ਼ੀ ਮੁਹਿੰਮ ਜਾਰੀ ਹੈ।

ਮੁੱਖ ਮੰਤਰੀ ਵਲੋਂ ਮੀਂਹ ਤੇ ਗੜ੍ਹੇਮਾਰੀ ਕਾਰਣ ਨੁਕਸਾਨੀ ਫਸਲ ਦੀ ਗਿਰਦਾਵਰੀ ਦੇ ਹੁਕਮ

ਪੰਜਾਬ ਵਿਚ ਪਿਛਲੇ ਦੋ ਦਿਨ ਹੋਈ ਬਰਸਾਤ ਅਤੇ ਗੜ੍ਹੇਮਾਰੀ ਅਤੇ ਤੇਜ਼ ਹਵਾਵਾਂ ਕਾਰਣ ਖੇਤਾਂ ਵਿਚ ਤਿਆਰ ਖੜ੍ਹੀ ਹਾੜੀ ਦੀ ਫਸਲ ਜ਼ਮੀਨ ’ਤੇ ਵਿੱਛ ਗਈ। ਪੰਜਾਬ ਦੇ ਜਿਨ੍ਹਾਂ ਇਲਾਕਿਆਂ ਵਿਚ ਗੜ੍ਹੇਮਾਰੀ ਹੋਈ ਹੈ, ਉਥੇ ਕਣਕ ਦੀ ਫਸਲ ਦਾ ਜ਼ਿਆਦਾ ਨੁਕਸਾਨ ਹੋਣ ਦਾ ਖਦਸ਼ਾ ਹੈ। 

ਅਸੀਂ PM ਨਾਲ ਮਿਲ ਕੇ ਕੰਮ ਕਰਨਾ ਚਾਹੁੰਦੇ ਹਾਂ, ਕੋਈ ਝਗੜਾ ਨਹੀਂ ਚਾਹੁੰਦੇ: CM ਕੇਜਰੀਵਾਲ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਸਰਕਾਰ ਦੇ ਬਜਟ ਨੂੰ ਗ੍ਰਹਿ ਮੰਤਰਾਲਾ ਵਲੋਂ ਮਨਜ਼ੂਰੀ ਦਿੱਤੇ ਜਾਣ ਦੇ ਕੁਝ ਘੰਟਿਆਂ ਬਾਅਦ ਕਿਹਾ ਕਿ ਉਹ ਕੇਂਦਰ ਸਰਕਾਰ ਨਾਲ ਮਿਲ ਕੇ ਕੰਮ ਕਰਨਾ ਚਾਹੁੰਦੇ ਹਨ। ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਨ੍ਹਾਂ ਦਾ ਸਮਰਥਨ ਕਰਦੇ ਹਨ, ਤਾਂ ਉਹ ਵੀ ਅਜਿਹਾ ਹੀ ਕਰਨਗੇ।

ਕੋਟਕਪੂਰਾ ਗੋਲ਼ੀਕਾਂਡ : ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਸੁਖਬੀਰ ਬਾਦਲ ਨੂੰ ਵੱਡੀ ਰਾਹਤ

ਕੋਟਕਪੂਰਾ ਗੋਲ਼ੀ ਕਾਂਡ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਪੰਜਾਬ ਹਰਿਆਣਾ ਹਾਈਕੋਰਟ ਨੇ ਕੋਟਕਪੂਰਾ ਗੋਲ਼ੀਕਾਂਡ 'ਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਇਸ ਦੇ ਨਾਲ ਹੀ ਮਾਣਯੋਗ ਅਦਾਲਤ ਨੇ ਸੁਖਬੀਰ ਬਾਦਲ ਨੂੰ 15 ਦਿਨ ਅੰਦਰ ਫਰੀਦਕੋਟ ਜ਼ਿਲ੍ਹਾ ਅਦਾਲਤ 'ਚ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ। 

ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਮੁੜ ਮਿਲੀ ਧਮਕੀ, ਮੰਗੀ ਗਈ 10 ਕਰੋੜ ਦੀ ਫਿਰੌਤੀ

ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਮੰਗਲਵਾਰ ਯਾਨੀ ਕਿ ਅੱਜ ਫਿਰ ਧਮਕੀ ਭਰੇ ਫੋਨ ਕਾਲ ਆਏ ਹਨ। ਇਸ ਵਾਰ ਵੀ ਧਮਕੀ ਨਾਗਪੁਰ ਸਥਿਤ ਉਨ੍ਹਾਂ ਦੇ ਦਫ਼ਤਰ ਵਿਚ ਫੋਨ ਕਰ ਕੇ ਦਿੱਤੀ ਗਈ। 

PM ਮੋਦੀ ਨੇ ਸੀਨੀਅਰ ਮੰਤਰੀਆਂ ਨਾਲ ਕੀਤੀ ਬੈਠਕ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ ਉੱਚ ਪੱਧਰੀ ਬੈਠਕ ਕੀਤੀ। ਇਸ ਬੈਠਕ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਅਜੀਤ ਡੋਭਾਲ ਵੀ ਮੌਜੂਦ ਰਹੇ।

ਅੰਮ੍ਰਿਤਪਾਲ ਸਿੰਘ ਮਾਮਲੇ ਨੂੰ ਲੈ ਕੇ ਹਾਈਕੋਰਟ 'ਚ ਸੁਣਵਾਈ, ਪਿਤਾ ਦੀ ਮੰਗ ਮੰਨਣ ਤੋਂ ਅਦਾਲਤ ਦਾ ਇਨਕਾਰ

ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ 'ਵਾਰਿਸ ਪੰਜਾਬ ਦੇ' ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪੇਸ਼ ਕਰਨ ਦੀ ਪਟੀਸ਼ਨ ਨੂੰ ਲੈ ਕੇ ਅੱਜ ਸੁਣਵਾਈ ਹੋਈ। 

 


author

Manoj

Content Editor

Related News