ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਅਹਿਮ ਖ਼ਬਰ, SYL ਵਿਵਾਦ ’ਤੇ ਸੁਪਰੀਮ ਕੋਰਟ ਸਖ਼ਤ, ਪੜ੍ਹੋ Top 10

Thursday, Mar 23, 2023 - 08:52 PM (IST)

ਜਲੰਧਰ (ਬਿਊਰੋ) : ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਆਈ. ਜੀ. ਹੈੱਡਕੁਆਰਟਰ ਸੁਖਚੈਨ ਸਿੰਘ ਨੇ ਅਹਿਮ ਖ਼ੁਲਾਸੇ ਕੀਤੇ ਹਨ। ਸੁਖਚੈਨ ਸਿੰਘ ਨੇ ਕਿਹਾ ਕਿ ਹੁਣ ਤੱਕ ਦੀ ਜਾਂਚ ਦੌਰਾਨ ਅੰਮ੍ਰਿਤਪਾਲ ਦੀ ਨਵੀਂ ਲੋਕੇਸ਼ਨ ਦਾ ਪਤਾ ਲੱਗਾ ਹੈ। ਸਤਲੁਜ-ਯਮੁਨਾ ਲਿੰਕ (SYL) ਵਿਵਾਦ 'ਤੇ ਅੱਜ ਯਾਨੀ ਕਿ ਵੀਰਵਾਰ ਨੂੰ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਦਰਅਸਲ ਹਰਿਆਣਾ ਅਤੇ ਪੰਜਾਬ ਵਿਚਾਲੇ ਪਾਣੀ ਦੀ ਵੰਡ ਨੂੰ ਲੈ ਕੇ ਵਿਵਾਦ ਬਰਕਰਾਰ ਹੈ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ...

ਪੰਜਾਬ 'ਚੋਂ ਫਰਾਰ ਹੋਇਆ ਅੰਮ੍ਰਿਤਪਾਲ ਸਿੰਘ, ਆਈ. ਜੀ. ਸੁਖਚੈਨ ਸਿੰਘ ਗਿੱਲ ਨੇ ਕੀਤੇ ਵੱਡੇ ਖ਼ੁਲਾਸੇ  

ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਆਈ. ਜੀ. ਹੈੱਡਕੁਆਰਟਰ ਸੁਖਚੈਨ ਸਿੰਘ ਨੇ ਅਹਿਮ ਖ਼ੁਲਾਸੇ ਕੀਤੇ ਹਨ। ਸੁਖਚੈਨ ਸਿੰਘ ਨੇ ਕਿਹਾ ਕਿ ਹੁਣ ਤੱਕ ਦੀ ਜਾਂਚ ਦੌਰਾਨ ਅੰਮ੍ਰਿਤਪਾਲ ਦੀ ਨਵੀਂ ਲੋਕੇਸ਼ਨ ਦਾ ਪਤਾ ਲੱਗਾ ਹੈ। ਨਵੀਂ ਲੋਕੇਸ਼ਨ ਮੁਤਾਬਕ ਅੰਮ੍ਰਿਤਪਾਲ ਪੰਜਾਬ ਤੋਂ ਬਾਹਰ ਜਾ ਚੁੱਕਾ ਹੈ।

SYL ਵਿਵਾਦ 'ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਇਹ ਨਿਰਦੇਸ਼

ਸਤਲੁਜ-ਯਮੁਨਾ ਲਿੰਕ (SYL) ਵਿਵਾਦ 'ਤੇ ਅੱਜ ਯਾਨੀ ਕਿ ਵੀਰਵਾਰ ਨੂੰ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਦਰਅਸਲ ਹਰਿਆਣਾ ਅਤੇ ਪੰਜਾਬ ਵਿਚਾਲੇ ਪਾਣੀ ਦੀ ਵੰਡ ਨੂੰ ਲੈ ਕੇ ਵਿਵਾਦ ਬਰਕਰਾਰ ਹੈ।

ਕੋਟਕਪੂਰਾ ਗੋਲ਼ੀਕਾਂਡ : ਫਰੀਦਕੋਟ ਅਦਾਲਤ 'ਚ ਪੇਸ਼ ਹੋਏ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ

 ਕੋਟਕਪੂਰਾ ਗੋਲ਼ੀ ਕਾਂਡ 'ਚ ਨਾਮਜ਼ਦ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਅਗਾਊਂ ਜ਼ਮਾਨਤ ਦਾ ਬੌਂਡ ਜਮ੍ਹਾਂ ਕਰਵਾਉਣ ਲਈ ਫਰੀਦਕੋਟ ਜ਼ਿਲ੍ਹਾ ਅਦਾਲਤ 'ਚ ਪੇਸ਼ ਹੋਏ। 

ਪੰਜਾਬ 'ਚ ਇੰਟਰਨੈੱਟ ਸੇਵਾਵਾਂ ਨੂੰ ਲੈ ਕੇ ਨਵੇਂ ਆਦੇਸ਼ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਵਧਾਈ ਪਾਬੰਦੀ

ਪੰਜਾਬ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਕਈ ਜ਼ਿਲ੍ਹਿਆਂ 'ਚ ਇੰਟਰਨੈੱਟ 'ਤੇ ਲੱਗੀ ਪਾਬੰਦੀ ਨੂੰ ਕੈ ਵੱਡੀ ਖ਼ਬਰ ਸਾਹਮਣੇ ਆਈ ਹੈ। 

ਪੰਜਾਬ ’ਚ ਕਾਨੂੰਨ-ਵਿਵਸਥਾ ਦੀ ਮੌਜੂਦਾ ਸਥਿਤੀ ਦੀ DGP ਨੇ ਕੀਤੀ ਸਮੀਖਿਆ, ਅਧਿਕਾਰੀਆਂ ਤੋਂ ਮੰਗੀ ਰਿਪੋਰਟ

ਪੰਜਾਬ ’ਚ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅਤੇ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਚੱਲ ਰਹੇ ਪੁਲਸ ਆਪ੍ਰੇਸ਼ਨ ਵਿਚ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਸੂਬੇ ਵਿਚ ਕਾਨੂੰਨ-ਵਿਵਸਥਾ ਦੀ ਮੌਜੂਦਾ ਸਥਿਤੀ ਦੀ ਸਮੀਖਿਆ ਕੀਤੀ ਹੈ ਅਤੇ ਪੁਲਸ ਅਧਿਕਾਰੀਆਂ ਨਾਲ ਉਨ੍ਹਾਂ ਦੇ ਖੇਤਰਾਂ ਵਿਚ ਹਾਲਾਤ ਬਾਰੇ ਚਰਚਾ ਕੀਤੀ ਹੈ।

ਅੰਮ੍ਰਿਤਪਾਲ ਨੂੰ ਵਿਦੇਸ਼ੀ ਖ਼ਾਤਿਆਂ ਤੋਂ ਹੋਈ ਕਰੋੜਾਂ ਦੀ ਫੰਡਿੰਗ, ਪਤਨੀ ਬਾਰੇ ਸਾਹਮਣੇ ਆਈ ਹੈਰਾਨ ਕਰਦੀ ਗੱਲ

ਪੰਜਾਬ ਪੁਲਸ ਅਜੇ ਤੱਕ ਵਾਰਿਸ ਪੰਜਾਬ ਦੇ ਮੁਖੀ ਅਤੇ ਭਗੌੜੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ ਹੈ। ਅੰਮ੍ਰਿਤਪਾਲ ਲਈ ਚੱਲ ਰਹੇ ਆਪਰੇਸ਼ਨ ਦਾ ਅੱਜ 6ਵਾਂ ਦਿਨ ਹੈ। ਅੰਮ੍ਰਿਤਪਾਲ ਦੀ ਇਕ ਨਵੀਂ ਤਸਵੀਰ ਸਾਹਮਣੇ ਆਈ ਹੈ, ਜਿਸ 'ਚ ਉਹ ਇਕ ਰੇਹੜੇ 'ਤੇ ਬਾਈਕ ਲੈ ਕੇ ਜਾਂਦੇ ਨਜ਼ਰ ਆ ਰਿਹਾ ਹੈ। 

ਪੰਜਾਬ 'ਚ ਮੁੜ ਦਸਤਕ ਦੇ ਰਿਹਾ 'ਕੋਰੋਨਾ', ਨਵੇਂ ਵੇਰੀਐਂਟ ਨੇ ਵਧਾਈ ਚਿੰਤਾ

 ਮਹਾਨਗਰ ’ਚ ਕੋਰੋਨਾ ਦੇ ਨਵੇਂ ਵੇਰੀਐਂਟ ਨੇ ਮਾਹਿਰਾਂ ਦੀ ਚਿੰਤਾ ਨੂੰ ਵਧਾ ਦਿੱਤਾ ਹੈ। ਉਦਾਹਰਣ ਦੇ ਤੌਰ ’ਤੇ ਪਾਸੀ ਨਗਰ ਦੇ ਰਹਿਣ ਵਾਲੇ 40 ਸਾਲਾ ਮਰੀਜ਼ ਨੂੰ ਕੁੱਝ ਦਿਨਾਂ ਤੋਂ ਖੰਘ ਅਤੇ ਜ਼ੁਕਾਮ ਦੇ ਲੱਛਣ ਸਨ ਪਰ ਕੋਰੋਨਾ ਦੀ ਜਾਂਚ ਕਰਵਾਉਣ ’ਤੇ ਉਹ ਪਾਜ਼ੇਟਿਵ ਨਿਕਲਿਆ।

Breaking : ਪੰਜਾਬ ਤੋਂ ਫਰਾਰ ਅੰਮ੍ਰਿਤਪਾਲ ਸਿੰਘ ਦੇ ਮਾਮਲੇ 'ਚ ਦਿੱਲੀ 'ਚ ਹੋਈ ਵੱਡੀ ਕਾਰਵਾਈ

ਪੰਜਾਬ ਪੁਲਸ ਦੀ ਟੀਮ ਨੇ ਦਿੱਲੀ ਪੁਲਸ ਦੀ ਮਦਦ ਨਾਲ ਸਾਂਝਾ ਆਪ੍ਰੇਸ਼ਨ ਕੀਤਾ। ਪੰਜਾਬ ਤੋਂ ਫਰਾਰ ਅੰਮ੍ਰਿਤਪਾਲ ਸਿੰਘ ਦੇ ਬੇਹੱਦ ਕਰੀਬੀ ਅਮਿਤ ਸਿੰਘ ਨਾਂ ਦੇ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਮੁਲਜ਼ਮ ਅਮਿਤ ਨੂੰ ਤਿਲਕ ਵਿਹਾਰ, ਦਿੱਲੀ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ।

ਨਾਭਾ ਜੇਲ੍ਹ ਬ੍ਰੇਕ ਕਾਂਡ 'ਚ ਅਦਾਲਤ ਨੇ 22 ਦੋਸ਼ੀਆਂ ਨੂੰ ਸੁਣਾਈ ਸਜ਼ਾ

ਨਾਭਾ ਜੇਲ੍ਹ ਬ੍ਰੇਕ ਮਾਮਲੇ 'ਚ ਸਾਢੇ 7 ਸਾਲ ਬਾਅਦ 22 ਦੋਸ਼ੀਆਂ ਨੂੰ ਮਾਣਯੋਗ ਅਦਾਲਤ ਨੇ 3 ਤੋਂ ਲੈ ਕੇ 10 ਸਾਲ ਤੱਕ ਦੀ ਸਜ਼ਾ ਸੁਣਾਈ ਹੈ। ਇਹ ਫ਼ੈਸਲਾ ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਐੱਚ. ਐੱਸ. ਗਰੇਵਾਲ ਵੱਲੋਂ ਸੁਣਾਇਆ ਗਿਆ ਹੈ।

ਹਰਿਆਣਾ 'ਚ ਅੰਮ੍ਰਿਤਪਾਲ ਤੇ ਉਸ ਦੇ ਸਾਥੀ ਨੂੰ ਪਨਾਹ ਦੇਣ ਵਾਲੀ ਔਰਤ ਗ੍ਰਿਫ਼ਤਾਰ: ਪੁਲਸ

ਹਰਿਆਣਾ ਪੁਲਸ ਨੇ ਇਕ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨੇ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀ ਪਾਪਲਪ੍ਰੀਤ ਸਿੰਘ ਨੂੰ ਕੁਰੂਕਸ਼ੇਤਰ ਜ਼ਿਲ੍ਹੇ ਚ ਆਪਣੇ ਘਰ 'ਚ ਪਨਾਹ ਦਿੱਤੀ ਸੀ।


Manoj

Content Editor

Related News