ਪੰਜਾਬ ’ਚ ਮਹਿੰਗੇ ਹੋਏ ਟੋਲ ਪਲਾਜ਼ਾ, ਮੈਂਬਰਸ਼ਿਪ ਰੱਦ ਹੋਣ ’ਤੇ ਰਾਹੁਲ ਗਾਂਧੀ ਦਾ ਵੱਡਾ ਬਿਆਨ, ਪੜ੍ਹੋ Top 10

03/25/2023 9:37:22 PM

ਜਲੰਧਰ (ਬਿਊਰੋ) : ਪੰਜਾਬ ’ਚ ਨੈਸ਼ਨਲ ਹਾਈਵੇਅ ’ਤੇ ਬਣੇ ਟੋਲ ਪਲਾਜ਼ਾ ਦਾ ਟੈਕਸ ਮਹਿੰਗਾ ਹੋ ਗਿਆ ਹੈ। ਹੁਣ ਟੋਲ ਪਲਾਜ਼ਾ ਤੋਂ ਲੰਘਣ ਵਾਲੇ ਛੋਟੇ-ਵੱਡੇ ਸਾਰੇ ਵਾਹਨਾਂ ਨੂੰ 1 ਅਪ੍ਰੈਲ ਤੋਂ ਵਧੀਆਂ ਦਰਾਂ ਦੇ ਹਿਸਾਬ ਨਾਲ ਹੀ ਟੈਕਸ ਦੇਣਾ ਹੋਵੇਗਾ। ਉਥੇ ਹੀ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਲੋਕ ਸਭਾ ਦੀ ਮੈਂਬਰਸ਼ਿਪ ਤੋਂ ਅਯੋਗ ਠਹਿਰਾਏ ਜਾਣ ਤੋਂ ਬਾਅਦ ਸ਼ਨੀਵਾਰ ਨੂੰ ਪ੍ਰੈੱਸ ਕਾਨਫਰੰਸ ਕੀਤੀ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ....

ਵੱਡੀ ਖ਼ਬਰ : ਪੰਜਾਬ ਵਿਚ ਮਹਿੰਗੇ ਹੋਏ ਟੋਲ ਪਲਾਜ਼ਾ, ਜਾਣੋ ਕਿੰਨੀਆਂ ਵਧਾਈਆਂ ਗਈਆਂ ਕੀਮਤਾਂ

ਪੰਜਾਬ ਵਿਚ ਨੈਸ਼ਨਲ ਹਾਈਵੇਅ ’ਤੇ ਬਣੇ ਟੋਲ ਪਲਾਜ਼ਾ ਦਾ ਟੈਕਸ ਮਹਿੰਗਾ ਹੋ ਗਿਆ ਹੈ। ਹੁਣ ਟੋਲ ਪਲਾਜ਼ਾ ਤੋਂ ਲੰਘਣ ਵਾਲੇ ਛੋਟੇ-ਵੱਡੇ ਸਾਰੇ ਵਾਹਨਾਂ ਨੂੰ 1 ਅਪ੍ਰੈਲ ਤੋ ਵਧੀਆਂ ਦਰਾਂ ਦੇ ਹਿਸਾਬ ਨਾਲ ਹੀ ਟੈਕਸ ਦੇਣਾ ਹੋਵੇਗਾ। ਵਾਹਨਾਂ ਵਿਚ ਟੈਕਸ 5 ਤੋਂ 10 ਰੁਪਏ ਦਾ ਵਾਧਾ ਕੀਤਾ ਗਿਆ ਹੈ।

ਮੈਨੂੰ ਅਯੋਗ ਠਹਿਰਾ ਕੇ ਡਰਾ ਨਹੀਂ ਸਕਦੇ, ਮੈਂ ਅਡਾਨੀ ਮੁੱਦੇ 'ਤੇ ਸਵਾਲ ਪੁੱਛਦਾ ਰਹਾਂਗਾ : ਰਾਹੁਲ ਗਾਂਧੀ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਲੋਕ ਸਭਾ ਦੀ ਮੈਂਬਰਸ਼ਿਪ ਤੋਂ ਅਯੋਗ ਠਹਿਰਾਏ ਜਾਣ ਤੋਂ ਬਾਅਦ ਸ਼ਨੀਵਾਰ ਨੂੰ ਪ੍ਰੈੱਸ ਕਾਨਫਰੰਸ ਕੀਤੀ। 

ਵੱਡੀ ਖ਼ਬਰ: PM ਮੋਦੀ ਦੀ ਸੁਰੱਖਿਆ 'ਚ ਮੁੜ ਹੋਈ ਕੁਤਾਹੀ, ਰੋਡ ਸ਼ੋਅ ਦੌਰਾਨ ਕਾਫ਼ਿਲੇ ਨੇੜੇ ਪੁੱਜਿਆ ਸ਼ਖ਼ਸ

ਕਰਨਾਟਕ ਦੇ ਦਾਵਣਗੇਰੇ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ, ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਦੌਰਾਨ ਸੁਰੱਖਿਆ ਵਿਚ ਸੰਨ੍ਹ ਲੱਗੀ ਹੈ। ਰੋਡ ਸ਼ੋਅ ਦੌਰਾਨ ਪੀ.ਐੱਮ. ਮੋਦੀ ਦੇ ਕਾਫ਼ਿਲੇ ਵਿਚ ਇਕ ਵਿਅਕਤੀ ਵੜ ਗਿਆ, ਜਿਸ ਨੂੰ ਸੁਰੱਖਿਆ ਬਲਾਂ ਨੇ ਫੜ ਲਿਆ।

ਡੇਰਾ ਬੱਲਾਂ ਨਤਮਸਤਕ ਹੋਏ CM ਮਾਨ ਤੇ ਕੇਜਰੀਵਾਲ, 25 ਕਰੋੜ ਦੀ ਲਾਗਤ ਵਾਲੇ ਰਿਸਰਚ ਸੈਂਟਰ ਦਾ ਕੀਤਾ ਉਦਘਾਟਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਅਤੇ ਰਾਘਵ ਚੱਢਾ ਅੱਜ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ। ਇਸ ਮੌਕੇ ਭਗਵੰਤ ਮਾਨ ਵੱਲੋਂ 'ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ' ਦਾ ਨੀਂਹ ਪੱਥਰ ਰੱਖਿਆ ਗਿਆ। ਇਹ ਰਿਸਰਚ ਸੈਂਟਰ 25 ਕਰੋੜ ਦੀ ਲਾਗਤ ਨਾਲ ਬਣੇਗਾ।

ਅੰਮ੍ਰਿਤਪਾਲ ਦੇ ਮਾਮਲੇ 'ਚ ਨਵੇਂ ਤੱਥ ਆਏ ਸਾਹਮਣੇ, ਨਿਕਲਿਆ ਪੁਲਸ ਕੁਨੈਕਸ਼ਨ ਤੇ ਖੁੱਲ੍ਹੇ ਵੱਡੇ ਰਾਜ਼

ਵਾਰਿਸ ਪੰਜਾਬ ਦੇ ਸੰਸਥਾ ਦੇ ਮੁਖੀ ਅਤੇ ਭਗੌੜੇ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੰਜਾਬ ਪੁਲਸ ਅਤੇ ਖ਼ੁਫ਼ੀਆ ਏਜੰਸੀਆਂ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।

IPS ਜੋਤੀ ਯਾਦਵ ਨਾਲ ਵਿਆਹ ਦੇ ਬੰਧਨ 'ਚ ਬੱਝੇ ਕੈਬਨਿਟ ਮੰਤਰੀ ਹਰਜੋਤ ਬੈਂਸ, ਸਾਹਮਣੇ ਆਈਆਂ ਤਸਵੀਰਾਂ

 ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਵਿਆਹ ਦੇ ਬੰਧਨ ਵਿਚ ਬੱਝ ਗਏ ਹਨ। ਨੰਗਲ ਦੇ ਗੁਰਦੁਆਰਾ ਵਿਭੋਰ ਸਾਹਿਬ ਵਿਚ ਉਨ੍ਹਾਂ ਦਾ ਆਨੰਦ ਕਾਰਜ ਕੀਤਾ ਗਿਆ ਹੈ। ਹਰਜੋਤ ਸਿੰਘ ਬੈਂਸ ਨੇ ਨੰਗਲ ਵਿਖੇ ਗੁਰਦੁਆਰਾ ਵਿਭੋਰ ਸਾਹਿਬ ਵਿਚ ਆਈ. ਪੀ. ਐੱਸ. ਜੋਤੀ ਯਾਦਵ ਨਾਲ ਲਾਵਾਂ ਲਈਆਂ ਹਨ।ਹਾਲਾਂਕਿ ਮੌਸਮ ਦੀ ਖ਼ਰਾਬੀ ਹੋਣ ਕਰਕੇ ਵਿਆਹ ਦੇ ਪ੍ਰੋਗਰਾਮ ਵਿਚ ਖਲਲ ਜ਼ਰੂਰ ਪਿਆ ਹੈ ਅਤੇ ਪ੍ਰੋਗਰਾਮ ਵਿਚ ਥੋੜ੍ਹੀ ਤਬਦੀਲੀ ਕੀਤੀ ਗਈ।

ਅੰਮ੍ਰਿਤਪਾਲ ਮੁੱਦੇ 'ਤੇ ਮਾਨ ਸਰਕਾਰ ਦਾ ਪੰਜਾਬੀਆਂ ਨੂੰ ਸੁਨੇਹਾ, 'ਬੇਗੁਨਾਹ ਲੋਕਾਂ ਨੂੰ ਡਰਨ ਦੀ ਕੋਈ ਲੋੜ ਨਹੀਂ'

ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇੱਥੇ ਅੰਮ੍ਰਿਤਪਾਲ ਸਿੰਘ ਦੇ ਮੁੱਦੇ ਨੂੰ ਲੈ ਕੇ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ 'ਆਪ' ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ 'ਚ ਪਿਛਲੇ ਇਕ ਹਫ਼ਤੇ ਤੋਂ ਜਿਹੜੇ ਹਾਲਾਤ ਬਣੇ ਹੋਏ ਹਨ, ਇਸ ਦੌਰਾਨ ਕਈ ਤਰ੍ਹਾਂ ਦੀਆਂ ਅਫ਼ਵਾਹਾਂ ਅਤੇ ਪੰਜਾਬ ਦੇ ਲੋਕਾਂ 'ਚ ਗਲਤ ਪ੍ਰਭਾਵ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਜਿਨ੍ਹਾਂ ਨੇ ਪੰਜਾਬ ਦਾ ਮਾਹੌਲ ਖ਼ਰਾਬ ਕੀਤਾ ਅੱਜ ਉਹ ਲੁਕ-ਲੁਕ ਭੱਜ ਰਹੇ : ਕੇਜਰੀਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਦਿੱਲੀ ਵਾਂਗ ਪੰਜਾਬ ਵਿਚ ਭਗਵੰਤ ਮਾਨ ਸਰਕਾਰ ਸਿੱਖਿਆ ਅਤੇ ਸਿਹਤ ਦੇ ਖੇਤਰ ਵਿਚ ਜੰਗੀ ਪੱਧਰ ’ਤੇ ਕੰਮ ਕਰ ਰਹੀ ਹੈ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿਚ ਕਿੰਨੀਆਂ ਸਰਕਾਰਾਂ ਆਈਆਂ ਪਰ ਕਿਸੇ ਸਰਕਾਰ ਨੇ ਬੱਚਿਆਂ ਦੀ ਸਿੱਖਿਆ ਵੱਲ ਧਿਆਨ ਨਹੀਂ ਦਿੱਤਾ। ਕਿਸੇ ਸਰਕਾਰ ਨੇ ਸਕੂਲ ਨਹੀਂ ਬਣਵਾਏ, ਗਰੀਬਾਂ ਅਤੇ ਐੱਸ. ਸੀ. ਵਰਗ ਦੇ ਬੱਚਆਂ ਨੂੰ ਮਜਬੂਰੀ ਵਸ ਸਰਕਾਰੀ ਸਕੂਲਾਂ ’ਚ ਭੇਜਣਾ ਪੈਂਦਾ ਸੀ।

ਅਹਿਮ ਖ਼ਬਰ : ਪੰਜਾਬ ਪੁਲਸ ਨੇ ਝੂਠੀਆਂ ਅਫ਼ਵਾਹਾਂ ਫੈਲਾਉਣ ਵਾਲਿਆਂ ਨੂੰ ਮੁੜ ਦਿੱਤੀ ਸਖ਼ਤ ਚਿਤਾਵਨੀ

ਸੂਬੇ 'ਚ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਚੱਲ ਰਹੀ ਪੁਲਸ ਕਾਰਵਾਈ ਦੌਰਾਨ ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਲਈ ਸੋਸ਼ਲ ਮੀਡੀਆ ’ਤੇ ਝੂਠੀਆਂ ਅਫ਼ਵਾਹਾਂ ਫੈਲਾਉਣ ਵਾਲਿਆਂ ਨੂੰ ਪੰਜਾਬ ਪੁਲਸ ਨੇ ਇਕ ਵਾਰ ਫਿਰ ਸਖ਼ਤ ਚਿਤਾਵਨੀ ਦਿੱਤੀ ਹੈ।

ਡੇਰਾ ਬਿਆਸ ਪਹੁੰਚੇ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ

 ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਡੇਰਾ ਬਿਆਸ ਪੁੱਜੇ ਹਨ। ਜਿਥੇ ਉਨ੍ਹਾਂ ਦਾ ਡੇਰਾ ਬਿਆਸ ਵਿਚਲੇ ਹੈਲੀਪੈਡ ’ਤੇ ਡਾ. ਰਾਜ ਕੁਮਾਰ ਵੇਰਕਾ ਅਤੇ ਸ਼ਵੇਤ ਮਲਿਕ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਰਾਜਨਾਥ ਸਿੰਘ ਰਾਧਾ ਸੁਆਮੀ ਸਤਿਸੰਗ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਮਿਲੇ ਅਤੇ ਦੋਵਾਂ ਵਿਚਾਲੇ ਕਰੀਬ ਇਕ ਘੰਟਾ ਬੰਦ ਕਮਰਾ ਮੀਟਿੰਗ ਵੀ ਹੋਈ।

Manoj

This news is Content Editor Manoj