CM ਮਾਨ ਵੱਲੋਂ ਕਿਸਾਨਾਂ ਲਈ ਅਹਿਮ ਐਲਾਨ, ਅਨੇਕਾਂ ਨੀਲੇ ਕਾਰਡ ਧਾਰਕਾਂ ਨੂੰ ਲੱਗੇਗਾ ਝਟਕਾ, ਪੜ੍ਹੋ Top10

Monday, Mar 27, 2023 - 09:14 PM (IST)

CM ਮਾਨ ਵੱਲੋਂ ਕਿਸਾਨਾਂ ਲਈ ਅਹਿਮ ਐਲਾਨ, ਅਨੇਕਾਂ ਨੀਲੇ ਕਾਰਡ ਧਾਰਕਾਂ ਨੂੰ ਲੱਗੇਗਾ ਝਟਕਾ, ਪੜ੍ਹੋ Top10

ਜਲੰਧਰ (ਬਿਊਰੋ) :  ਇਕ ਵੱਡੀ ਕਿਸਾਨ ਪੱਖੀ ਪਹਿਲਕਦਮੀ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਤੋਂ ਕਿਸਾਨਾਂ ਵੱਲੋਂ ਲਏ ਕਰਜ਼ੇ ਦੀ ਮੁੜ ਅਦਾਇਗੀ ਰੋਕਣ ਦਾ ਐਲਾਨ ਕੀਤਾ ਹੈ। ਉਥੇ ਹੀ  ‘ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ’ ਨਾਲ ਜੁੜੇ ਅਨੇਕਾਂ ਕਾਰਡ ਧਾਰਕਾਂ ਨੂੰ 31 ਮਾਰਚ ਤੋਂ ਬਾਅਦ ਰਾਸ਼ਨ ਡਿਪੂਆਂ ’ਤੇ ਕਣਕ ਦਾ ਲਾਭ ਨਹੀਂ ਮਿਲੇਗਾ ਕਿਉਂਕਿ ਸਰਕਾਰ ਵਲੋਂ ਰਾਸ਼ਨ ਕਾਰਡ ਧਾਰਕ ਪਰਿਵਾਰਾਂ ਨੂੰ 1 ਅਕਤੂਬਰ 2022 ਤੋਂ ਲੈ ਕੇ 31 ਮਾਰਚ 2023 ਤੱਕ ਲਈ ਨਿਰਧਾਰਿਤ ਕੀਤੇ ਗਏ 6 ਮਹੀਨਿਆਂ ਦੀ ਕਣਕ ਦੇਣ ਲਈ 31 ਮਾਰਚ ਤੱਕ ਦਾ ਸਮਾਂ ਡੈੱਡਲਾਈਨ ਦੇ ਤੌਰ ’ਤੇ ਨਿਰਧਾਰਿਤ ਕੀਤਾ ਹੈ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ...

CM ਮਾਨ ਨੇ ਸੰਕਟ ’ਚ ਘਿਰੇ ਕਿਸਾਨਾਂ ਲਈ ਕੀਤਾ ਵੱਡਾ ਐਲਾਨ, ਮਿਲੇਗੀ ਰਾਹਤ

 ਇਕ ਵੱਡੀ ਕਿਸਾਨ ਪੱਖੀ ਪਹਿਲਕਦਮੀ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਤੋਂ ਕਿਸਾਨਾਂ ਵੱਲੋਂ ਲਏ ਕਰਜ਼ੇ ਦੀ ਮੁੜ ਅਦਾਇਗੀ ਰੋਕਣ ਦਾ ਐਲਾਨ ਕੀਤਾ ਹੈ।

ਪੰਜਾਬ ਦੇ ਅਨੇਕਾਂ ਨੀਲੇ ਕਾਰਡ ਧਾਰਕਾਂ ਨੂੰ ਲੱਗੇਗਾ ਝਟਕਾ, ਰਾਸ਼ਨ ਡਿਪੂਆਂ 'ਤੇ ਨਹੀਂ ਮਿਲੇਗੀ ਸਹੂਲਤ

 ‘ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ’ ਨਾਲ ਜੁੜੇ ਅਨੇਕਾਂ ਕਾਰਡ ਧਾਰਕਾਂ ਨੂੰ 31 ਮਾਰਚ ਤੋਂ ਬਾਅਦ ਰਾਸ਼ਨ ਡਿਪੂਆਂ ’ਤੇ ਕਣਕ ਦਾ ਲਾਭ ਨਹੀਂ ਮਿਲੇਗਾ ਕਿਉਂਕਿ ਸਰਕਾਰ ਵਲੋਂ ਰਾਸ਼ਨ ਕਾਰਡ ਧਾਰਕ ਪਰਿਵਾਰਾਂ ਨੂੰ 1 ਅਕਤੂਬਰ 2022 ਤੋਂ ਲੈ ਕੇ 31 ਮਾਰਚ 2023 ਤੱਕ ਲਈ ਨਿਰਧਾਰਿਤ ਕੀਤੇ ਗਏ 6 ਮਹੀਨਿਆਂ ਦੀ ਕਣਕ ਦੇਣ ਲਈ 31 ਮਾਰਚ ਤੱਕ ਦਾ ਸਮਾਂ ਡੈੱਡਲਾਈਨ ਦੇ ਤੌਰ ’ਤੇ ਨਿਰਧਾਰਿਤ ਕੀਤਾ ਹੈ। 

ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸਿੱਖ ਜਥੇਬੰਦੀਆਂ ਦੀ ਇਕੱਤਰਤਾ, ਨੌਜਵਾਨਾਂ ’ਤੇ ਲਾਇਆ NSA ਰੱਦ ਕਰਨ ਦੀ ਮੰਗ

ਪੰਜਾਬ ਵਿਚ ਮੌਜੂਦਾ ਸਮੇਂ ਚੱਲ ਰਹੇ ਹਾਲਾਤ ਕਾਰਨ ਸਿੱਖਾਂ ਦੇ ਮਨਾਂ ਵਿਚ ਪਸਰੇ ਬੇਚੈਨੀ ਭਰੇ ਮਾਹੌਲ ’ਤੇ ਸਿੱਖ ਨੌਜਵਾਨਾਂ ਦੀਆਂ ਨਜਾਇਜ਼ ਗ੍ਰਿਫਤਾਰੀਆਂ ’ਤੇ ਵਿਚਾਰ ਕਰਨ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੱਖ ਸੰਪਰਦਾਵਾਂ, ਜਥੇਬੰਦੀਆਂ, ਸਿੱਖ ਵਿਦਵਾਨਾਂ, ਪੱਤਰਕਾਰਾਂ ਤੇ ਬੁੱਧੀਜੀਵੀਆਂ ਦੀ ਜ਼ਰੂਰੀ ਇਕੱਤਰਤਾ ਹੋਈ। 

ਜਲੰਧਰ ਦੌਰੇ 'ਤੇ  CM ਭਗਵੰਤ ਮਾਨ, ਵੇਰਕਾ ਪਲਾਂਟ ਸਣੇ ਕਰੋੜਾਂ ਦੇ ਵਿਕਾਸ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਦੌਰੇ 'ਤੇ ਪਹੁੰਚੇ। ਇਸ ਦੌਰਾਨ ਭਗਵੰਤ ਮਾਨ ਵੱਲੋਂ ਕਰੋੜਾਂ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਗਿਆ। ਭਗਵੰਤ ਮਾਨ ਵੱਲੋਂ ਵੇਰਕਾ ਮਿਲਕ ਪਲਾਂਟ ਵਿਖੇ ਸਵੈ-ਚਾਲਿਤ ਫਾਰਮੈਂਟਿਡ ਡੇਅਰੀ ਦਾ ਉਦਘਾਟਨ ਕੀਤਾ ਗਿਆ। 

ਅੰਮ੍ਰਿਤਪਾਲ ਦਾ ਬੇਹੱਦ ਕਰੀਬੀ ਗੰਨਮੈਨ ਵਰਿੰਦਰ ਸਿੰਘ ਜੌਹਲ ਗ੍ਰਿਫ਼ਤਾਰ, ਲਗਾਇਆ ਗਿਆ NSA

 ਪੰਜਾਬ ਪੁਲਸ ਦੀ ਗ੍ਰਿਫ਼ਤ ’ਚੋਂ ਫਰਾਰ ਚੱਲ ਰਹੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਬੇਹੱਦ ਕਰੀਬੀ ਸਾਥੀ ਅਤੇ ਗੰਨਮੈਨ ਵਰਿੰਦਰ ਸਿੰਘ ਜੌਹਲ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਰ ਵਰਿੰਦਰ ਜੌਹਲ ’ਤੇ ਐੱਨ. ਐੱਸ. ਏ. (ਨੈਸ਼ਨਲ ਸਕਿਓਰਿਟੀ ਐਕਟ) ਲਗਾਇਆ ਗਿਆ ਹੈ।

ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ 'ਚ ਇਕ ਹੀ ਸਕੂਲ ਦੀਆਂ 38 ਵਿਦਿਆਰਥਣਾਂ ਨਿਕਲੀਆਂ ਕੋਰੋਨਾ ਪਾਜ਼ੇਟਿਵ

ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਮਿਤੌਲੀ ਬਲਾਕ ਦੇ ਕਸਤੂਰਬਾ ਆਵਾਸੀ ਸਕੂਲ ਦੀਆਂ 38 ਵਿਦਿਆਰਥਣਾਂ ਕੋਵਿਡ-19 ਪਾਜ਼ੇਟਿਵ ਪਾਈਆਂ ਗਈਆਂ ਹਨ। ਇਕ ਜ਼ਿਲ੍ਹਾ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।

ਨਵੀਂ ਐਕਸਾਈਜ਼ ਪਾਲਿਸੀ: ਪਿਆਕੜਾਂ ਲਈ ਅਹਿਮ ਖ਼ਬਰ, ਮਿਲ ਸਕਦੀ ਹੈ ਸਸਤੀ ਸ਼ਰਾਬ

ਨਵੀਂ ਐਕਸਾਈਜ਼ ਪਾਲਿਸੀ ਤਹਿਤ ਪੰਜਾਬ ਦੇ ਬਾਕੀ ਬਚੇ 12 ਗਰੁੱਪਾਂ ਦੀ ਨਿਲਾਮੀ ਦਾ ਸੋਮਵਾਰ ਆਖਰੀ ਦਿਨ ਹੈ। ਸ਼ਾਮ 5 ਵਜੇ ਤਕ ਜਿਹੜੇ ਗਰੁੱਪ ਬਚ ਜਾਣਗੇ, ਉਨ੍ਹਾਂ ਦਾ ਸੰਚਾਲਨ ਮਾਰਕਫੈੱਡ ਤੋਂ ਕਰਵਾਉਣ ਦੀ ਯੋਜਨਾ ਬਣਾਈ ਗਈ ਹੈ।

ਪੰਜਾਬ ਸਰਕਾਰ ਨੇ ਕੈਨੇਡਾ ਦੀ ਸਾਬਕਾ ਐੱਮ. ਪੀ. ਦੀ ਪਟਿਆਲਾ ਸਥਿਤ ਕੋਠੀ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ

 ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬੀਤੇ ਦਿਨੀਂ ਪਟਿਆਲਾ ਪੁੱਜ ਕੇ ਕੈਨੇਡਾ ਦੀ ਸਾਬਕਾ ਐੱਮ. ਪੀ. ਨੀਨਾ ਗਰੇਵਾਲ ਦੇ ਪੇਕੇ ਪਰਿਵਾਰ ਦਾ ਪਿਛਲੇ ਕਰੀਬ ਢਾਈ ਸਾਲ ਤੋਂ ਕਿਸੇ ਵਿਅਕਤੀ ਵੱਲੋਂ ਨਾਜਾਇਜ਼ ਕਬਜ਼ੇ ਹੇਠ ਦੱਬਿਆ ਜੱਦੀ ਘਰ ਛੁਡਵਾ ਕੇ ਘਰ ਦੇ ਦਸਤਾਵੇਜ਼ ਨੀਨਾ ਗਰੇਵਾਲ ਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਸੌਂਪੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਪ੍ਰਵਾਸੀ ਭਾਰਤੀਆਂ ਦੀਆਂ ਜਾਇਦਾਦਾਂ ਦੀ ਰਾਖੀ ਕਰਨ ਸਮੇਤ ਪ੍ਰਵਾਸੀ ਭਾਰਤੀਆਂ ਦੇ ਨਾਲ ਸਬੰਧਤ ਸਾਰੇ ਮਸਲੇ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਵਚਨਬੱਧ ਹੈ ਅਤੇ ਕਿਸੇ ਵੀ ਐੱਨ. ਆਰ. ਆਈ. ਦੀ ਇਕ ਇੱਟ ਵੀ ਦੱਬਣ ਨਹੀਂ ਦਿੱਤੀ ਜਾਵੇਗੀ।

ਚੰਡੀਗੜ੍ਹ PGI 'ਚ ਪੁੱਜਣ ਵਾਲੇ TB ਦੇ ਮਰੀਜ਼ਾਂ ਲਈ ਅਹਿਮ ਖ਼ਬਰ, ਹੁਣ 90 ਮਿੰਟਾਂ 'ਚ ਮਿਲੇਗੀ ਰਿਪੋਰਟ

ਪੀ. ਜੀ. ਆਈ. 'ਚ ਹੁਣ ਸਾਰੀ ਤਰ੍ਹਾਂ ਦੀ ਟੀ. ਬੀ. ਦੀ ਜਾਂਚ ਜੀਨ ਐਕਸਪਰਟ ਵੱਲੋਂ ਸ਼ੁਰੂ ਹੋ ਗਈ ਹੈ। ਪੀ. ਜੀ. ਆਈ. ਮਾਈਕ੍ਰੋਬਾਇਓਲਾਜੀ ਡਿਪਾਰਟਮੈਂਟ ਇਕ ਸਾਲ ਤੋਂ ਇਸ ਲਈ ਯਤਨ ਕਰ ਰਿਹਾ ਸੀ। ਇਸ ਤੋਂ ਪਹਿਲਾਂ ਸਿਰਫ ਐੱਚ. ਆਈ. ਵੀ. ਟੀ. ਬੀ., ਬੱਚਿਆਂ 'ਚ ਹੋਣ ਵਾਲੇ ਟੀ. ਬੀ. ਅਤੇ ਡਰੱਗ ਰੈਸਿਸਟੈਂਟ ਟੀ. ਬੀ. 'ਚ ਹੀ ਜੀਨ ਐਕਸਪਰਟ ਦੀ ਮਦਦ ਲਈ ਜਾ ਰਹੀ ਸੀ ਪਰ ਤਿੰਨ ਦਿਨ ਪਹਿਲਾਂ ਹੀ ਇਸ ਦੀ ਮਨਜ਼ੂਰੀ ਮਿਲੀ ਹੈ, ਜਿਸ ਤੋਂ ਬਾਅਦ ਸਾਰੀ ਤਰ੍ਹਾਂ ਦੀ ਟੀ. ਬੀ. ਦੀ ਜਾਂਚ ਇਸ ਨਵੀਂ ਤਕਨੀਕ ਨਾਲ ਹੋਵੇਗੀ। 

ਅਮਰੀਕਾ ਦੇ ਟੈਨੇਸੀ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 1 ਸਾਲ ਦੀ ਬੱਚੀ ਸਮੇਤ 6 ਕੁੜੀਆਂ ਦੀ ਮੌਤ

 ਅਮਰੀਕਾ ਦੇ ਟੈਨੇਸੀ ਸੂਬੇ ਵਿੱਚ ਐਤਵਾਰ ਨੂੰ ਇੱਕ ਹਾਈਵੇਅ 'ਤੇ ਵਾਪਰੇ ਕਾਰ ਹਾਦਸੇ ਵਿੱਚ 1 ਸਾਲ ਦੀ ਬੱਚੀ ਸਮੇਤ 6 ਕੁੜੀਆਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ 2 ਹੋਰ ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਹੈ। 


author

Manoj

Content Editor

Related News