ਔਰਤਾਂ ਤੇ ਬੱਚਿਆਂ ਦੀ ਸੁਰੱਖਿਆ ਲਈ CM ਮਾਨ ਦਾ ਤੋਹਫ਼ਾ, ਟੈਕਸਦਾਤਿਆਂ ਲਈ ਵੱਡੀ ਰਾਹਤ, ਪੜ੍ਹੋ Top 10
Tuesday, Mar 28, 2023 - 08:49 PM (IST)
ਜਲੰਧਰ (ਬਿਊਰੋ) : ਮੋਹਾਲੀ 'ਚ ਮੁੱਖ ਮੰਤਰੀ ਭਗਵੰਤ ਮਾਨ ਨੇ ਆਈ. ਐੱਸ. ਬੀ. (ਇੰਡੀਅਨ ਸਕੂਲ ਆਫ ਬਿਜ਼ਨੈੱਸ) ਵਿਖੇ ਔਰਤਾਂ ਤੇ ਬੱਚਿਆਂ ਦੀ ਸੁਰੱਖਿਆ ਲਈ ਪੰਜਾਬ ਪੁਲਸ ਦੀ ਅਨੋਖੀ ਪਹਿਲ ਦੀ ਸ਼ੁਰੂਆਤ ਕੀਤੀ। ਉਥੇ ਹੀ ਸਰਕਾਰ ਨੇ ਸਥਾਈ ਖਾਤਾ ਨੰਬਰ (ਪੈਨ) ਨੂੰ ਆਧਾਰ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਤਿੰਨ ਮਹੀਨੇ ਵਧਾ ਕੇ 30 ਜੂਨ 2023 ਕਰ ਦਿੱਤੀ ਹੈ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ...
ਔਰਤਾਂ ਤੇ ਬੱਚਿਆਂ ਦੀ ਸੁਰੱਖਿਆ ਲਈ CM ਮਾਨ ਦਾ ਤੋਹਫ਼ਾ, ਕੀਤੇ ਅਹਿਮ ਐਲਾਨ (ਵੀਡੀਓ)
ਮੋਹਾਲੀ 'ਚ ਮੁੱਖ ਮੰਤਰੀ ਭਗਵੰਤ ਮਾਨ ਨੇ ਆਈ. ਐੱਸ. ਬੀ. (ਇੰਡੀਅਨ ਸਕੂਲ ਆਫ ਬਿਜ਼ਨੈੱਸ) ਵਿਖੇ ਔਰਤਾਂ ਤੇ ਬੱਚਿਆਂ ਦੀ ਸੁਰੱਖਿਆ ਲਈ ਪੰਜਾਬ ਪੁਲਸ ਦੀ ਅਨੋਖੀ ਪਹਿਲ ਦੀ ਸ਼ੁਰੂਆਤ ਕੀਤੀ।
ਟੈਕਸਦਾਤਿਆਂ ਲਈ ਵੱਡੀ ਰਾਹਤ, PAN-Adhaar ਲਿੰਕ ਕਰਨ ਦੀ ਸਮਾਂ ਮਿਆਦ ਵਧੀ
ਸਰਕਾਰ ਨੇ ਸਥਾਈ ਖਾਤਾ ਨੰਬਰ (ਪੈਨ) ਨੂੰ ਆਧਾਰ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਤਿੰਨ ਮਹੀਨੇ ਵਧਾ ਕੇ 30 ਜੂਨ 2023 ਕਰ ਦਿੱਤੀ ਹੈ। ਇਹ ਜਾਣਕਾਰੀ ਮੰਗਲਵਾਰ ਨੂੰ ਇਕ ਅਧਿਕਾਰਤ ਬਿਆਨ 'ਚ ਦਿੱਤੀ ਗਈ। ਇਸ ਨਾਲ ਟੈਕਸਦਾਤਾਵਾਂ ਨੂੰ ਇਸ ਪ੍ਰਕਿਰਿਆ ਲਈ ਕੁਝ ਹੋਰ ਸਮਾਂ ਮਿਲੇਗਾ। ਪਹਿਲਾਂ ਇਸਦੀ ਸਮਾਂ ਸੀਮਾ 31 ਮਾਰਚ ਸੀ।
ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਦਿੱਤੇ ਅਲਟੀਮੇਟਮ ’ਤੇ CM ਮਾਨ ਦੀ ਪ੍ਰਤੀਕਿਰਿਆ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਗ੍ਰਿਫ਼ਤਾਰ ਕੀਤੇ ਨੌਜਵਾਨਾਂ ਨੂੰ ਰਿਹਾਅ ਕਰਨ ਤੇ ਨੌਜਵਾਨਾਂ ’ਤੇ ਲਾਏ NSA ਨੂੰ ਹਟਾਉਣ ਨੂੰ ਲੈ ਕੇ ਸਰਕਾਰ ਨੂੰ ਦਿੱਤੇ ਅਲਟੀਮੇਟਮ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ।
ਅਲਟੀਮੇਟਮ ’ਤੇ CM ਮਾਨ ਦੇ ਟਵੀਟ ਮਗਰੋਂ ਜਥੇਦਾਰ ਹਰਪ੍ਰੀਤ ਸਿੰਘ ਨੇ ਦਿੱਤੀ ਪ੍ਰਤੀਕਿਰਿਆ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਦਿੱਤੇ ਅਲਟੀਮੇਟਮ ’ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਟਵੀਟ ਮਗਰੋਂ ਹੁਣ ਜਥੇਦਾਰ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਜਥੇਦਾਰ ਹਰਪ੍ਰੀਤ ਸਿੰਘ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ, ਜਿਵੇਂ ਤੁਸੀਂ ਪੰਜਾਬ ਦੀ ਨੁਮਾਇੰਦਗੀ ਕਰਦੇ ਹੋ, ਉਸੇ ਤਰ੍ਹਾਂ ਮੈਂ ਵੀ ਆਪਣੀ ਕੌਮ ਦਾ ਨਿਮਾਣਾ ਜਿਹਾ ਨੁਮਾਇੰਦਾ ਹਾਂ। ਉਨ੍ਹਾਂ ਅੱਗੇ ਲਿਖਿਆ ਕਿ ਮੈਨੂੰ ਵੀ ਆਪਣੀ ਕੌਮ ਦੇ ਨਿਰਦੋਸ਼ ਨੌਜਵਾਨਾਂ ਦੇ ਹੱਕਾਂ ਦੀ ਗੱਲ ਕਰਨ ਦਾ ਅਧਿਕਾਰ ਹੈ ਤੇ ਮੇਰਾ ਫ਼ਰਜ਼ ਵੀ ਹੈ।
ਸ਼੍ਰੋਮਣੀ ਕਮੇਟੀ ਦਾ 11 ਅਰਬ 38 ਕਰੋੜ ਦਾ ਬਜਟ ਜੈਕਾਰਿਆਂ ਦੀ ਗੂੰਜ ’ਚ ਪਾਸ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿੱਤੀ ਸਾਲ 2023-24 ਦਾ ਸਾਲਾਨਾ ਬਜਟ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ 'ਚ ਹੋਏ ਇਜਲਾਸ ਦੌਰਾਨ ਪਾਸ ਕੀਤਾ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ 'ਚ ਹੋਏ ਜਨਰਲ ਇਜਲਾਸ ਵਿੱਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ 11 ਅਰਬ 38 ਕਰੋੜ 14 ਲੱਖ ਰੁਪਏ ਦਾ ਬਜਟ ਪੇਸ਼ ਕੀਤਾ, ਜਿਸ ਨੂੰ ਹਾਜ਼ਰ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ 'ਚ ਪ੍ਰਵਾਨਗੀ ਦਿੱਤੀ।
ਅੰਮ੍ਰਿਤਪਾਲ ਸਿੰਘ ਮਾਮਲੇ ਦੀ ਹਾਈਕੋਰਟ 'ਚ ਹੋਈ ਸੁਣਵਾਈ, ਅਦਾਲਤ ਨੇ ਪੰਜਾਬ ਸਰਕਾਰ ਨੂੰ ਦਿੱਤੇ ਹੁਕਮ
'ਵਾਰਿਸ ਪੰਜਾਬ ਦੇ' ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਮਾਮਲੇ 'ਚ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਭਲਕੇ ਮਤਲਬ ਕਿ ਬੁੱਧਵਾਰ ਤੱਕ ਤਾਜ਼ਾ ਐਫੀਡੇਵਿਟ ਪੇਸ਼ ਕੀਤਾ ਜਾਵੇ, ਜਿਸ 'ਚ ਪੂਰੇ ਘਟਨਾਕ੍ਰਮ ਦਾ ਬਿਓਰੋ ਹੋਵੇ।
ਸਾਬਕਾ ਸੈਨਿਕਾਂ ਨੂੰ ਮਾਨ ਸਰਕਾਰ ਦਾ ਵੱਡਾ ਤੋਹਫਾ : ਗਰੁੱਪ ਏ ਤੇ ਬੀ ਦੀਆਂ ਅਸਾਮੀਆਂ ਲਈ ਕਰ ਸਕਣਗੇ ਅਪਲਾਈ
ਭਗਵੰਤ ਮਾਨ ਸਰਕਾਰ ਉਨ੍ਹਾਂ ਸਾਬਕਾ ਸੈਨਿਕਾਂ ਨੂੰ ਮੁੱਖ ਤਰਜ਼ੀਹ ਦਿੰਦੀ ਹੈ, ਜਿਨ੍ਹਾਂ ਨੇ ਲੰਬੇ ਸਮੇਂ ਤੱਕ ਦੇਸ਼ ਦੀ ਸੇਵਾ ਕੀਤੀ ਅਤੇ ਸਾਡੇ ਦੇਸ਼ ਦਾ ਵਡਮੁੱਲਾ ਸਰਮਾਇਆ ਹਨ।
ਹਜ਼ਾਰਾਂ ਕਰੋੜ ਦਾ ਡਰੱਗਜ਼ ਰੈਕਟ ਮਾਮਲਾ : ਹਾਈਕੋਰਟ 'ਚ ਖੁੱਲ੍ਹ ਗਈਆਂ ਸੀਲਬੰਦ ਰਿਪੋਰਟਾਂ
ਪੰਜਾਬ ਦੇ ਹਜ਼ਾਰਾਂ ਕਰੋੜ ਰੁਪਏ ਦੇ ਡਰੱਗਜ਼ ਰੈਕਟ ਮਾਮਲੇ 'ਚ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ। ਸਾਲ 2017-18 ਦੌਰਾਨ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਵੱਲੋਂ ਪੇਸ਼ ਕੀਤੀਆਂ ਗਈਆਂ ਸੀਲਬੰਦ ਰਿਪੋਰਟਾਂ ਨੂੰ ਅੱਜ ਅਦਾਲਤ 'ਚ ਖੋਲ੍ਹ ਦਿੱਤਾ ਗਿਆ ਹੈ।
ਮੁਲਾਜ਼ਮਾਂ ਲਈ ਰਾਹਤ ਦੀ ਖ਼ਬਰ : EPFO ਨੇ ਸਾਲ 2022-23 ਲਈ PF 'ਤੇ ਵਿਆਜ ਦਰ ਵਧਾਈ
ਕਰਮਚਾਰੀ ਭਵਿੱਖ ਨਿਧੀ ਸੰਗਠਨ (EPFO) ਨੇ ਮੰਗਲਵਾਰ ਭਾਵ ਅੱਜ ਆਪਣੀ ਬੈਠਕ ਵਿਚ 2022-23 ਲਈ ਕਰਮਚਾਰੀ ਭਵਿੱਖ ਫੰਡ (EPF) 'ਤੇ 8.15 ਫੀਸਦੀ ਵਿਆਜ ਦਰ ਤੈਅ ਕੀਤੀ ਹੈ। ਈਪੀਐਫਓ ਨੇ 2021-22 ਲਈ ਆਪਣੇ ਲਗਭਗ ਪੰਜ ਕਰੋੜ ਗਾਹਕਾਂ ਦੇ ਈਪੀਐਫ 'ਤੇ ਵਿਆਜ ਦਰ ਨੂੰ ਮਾਰਚ 2022 ਵਿੱਚ ਚਾਰ ਦਹਾਕਿਆਂ ਤੋਂ ਵੱਧ ਦੇ ਹੇਠਲੇ ਪੱਧਰ 8.1 ਫੀਸਦੀ 'ਤੇ ਲਿਆਂਦਾ ਸੀ।
ਪੰਜਾਬ 'ਚ 'ਮੌਸਮ' ਨੂੰ ਲੈ ਕੇ ਨਵਾਂ ਅਲਰਟ ਜਾਰੀ, ਇਨ੍ਹਾਂ ਤਾਰੀਖ਼ਾਂ ਨੂੰ ਸੋਚ-ਸਮਝ ਕੇ ਨਿਕਲੋ ਘਰੋਂ ਬਾਹਰ
ਪੰਜਾਬ 'ਚ ਮੌਸਮ ਨੂੰ ਲੈ ਕੇ ਇਕ ਵਾਰ ਫਿਰ ਨਵਾਂ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਨੇ 30 ਅਤੇ 31 ਮਾਰਚ ਨੂੰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਜਾਣਕਾਰੀ ਮੁਤਾਬਕ ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਪਿਛਲੇ ਦਿਨੀਂ ਪਏ ਭਾਰੀ ਮੀਂਹ, ਤੇਜ਼ ਹਵਾਵਾਂ ਅਤੇ ਗੜ੍ਹੇਮਾਰੀ ਕਾਰਨ ਕਣਕ ਦੀ ਫ਼ਸਲ ਨੂੰ ਭਾਰੀ ਨੁਕਸਾਨ ਹੋਇਆ ਹੈ, ਜਿਸ ਕਾਰਨ ਕਿਸਾਨਾਂ ਦੀਆਂ ਮੁਸ਼ਕਲਾਂ ਵੀ ਵੱਧ ਗਈਆਂ ਹਨ।