ਫ਼ਸਲ ਦੇ ਮੁਆਵਜ਼ੇ ਸਬੰਧੀ ਐਕਸ਼ਨ ’ਚ ‘ਆਪ’ ਸਰਕਾਰ, PSPCL ਦੀ ਕਿਸਾਨਾਂ ਨੂੰ ਅਪੀਲ, ਪੜ੍ਹੋ Top 10

Sunday, Apr 02, 2023 - 09:30 PM (IST)

ਫ਼ਸਲ ਦੇ ਮੁਆਵਜ਼ੇ ਸਬੰਧੀ ਐਕਸ਼ਨ ’ਚ ‘ਆਪ’ ਸਰਕਾਰ, PSPCL ਦੀ ਕਿਸਾਨਾਂ ਨੂੰ ਅਪੀਲ, ਪੜ੍ਹੋ Top 10

ਜਲੰਧਰ (ਬਿਊਰੋ) : ਮੀਂਹ ਕਾਰਣ ਨੁਕਸਾਨੀਆਂ ਗਈਆਂ ਫ਼ਸਲਾਂ ਦੇ ਮੁਆਵਜ਼ੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਰੇ ਵਿਧਾਇਕਾਂ ਨੂੰ ਵਿਸ਼ੇਸ਼ ਹੁਕਮ ਜਾਰੀ ਕੀਤੇ ਹਨ। ਉਥੇ ਹੀ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐੱਸ. ਪੀ. ਸੀ. ਐੱਲ.) ਨੇ ਕਿਸਾਨ ਵੀਰਾਂ ਨੂੰ ਇਕ ਅਹਿਮ ਅਪੀਲ ਕੀਤੀ ਹੈ ਕਿ ਕਿਸਾਨ ਟ੍ਰਾਂਸਫਾਰਮਰ ਦੇ ਆਲੇ-ਦੁਆਲੇ ਦੀ ਇਕ ਮਰਲਾ ਕਣਕ ਪਹਿਲਾਂ ਹੀ ਕੱਟ ਲੈਣ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ...

ਫ਼ਸਲ ਦੇ ਮੁਆਵਜ਼ੇ ਨੂੰ ਲੈ ਕੇ ਐਕਸ਼ਨ ’ਚ ਪੰਜਾਬ ਸਰਕਾਰ, ਮੁੱਖ ਮੰਤਰੀ ਨੇ ਜਾਰੀ ਕੀਤੇ ਵਿਸ਼ੇਸ਼ ਹੁਕਮ

ਮੀਂਹ ਕਾਰਣ ਨੁਕਸਾਨੀਆਂ ਗਈਆਂ ਫ਼ਸਲਾਂ ਦੇ ਮੁਆਵਜ਼ੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਰੇ ਵਿਧਾਇਕਾਂ ਨੂੰ ਵਿਸ਼ੇਸ਼ ਹੁਕਮ ਜਾਰੀ ਕੀਤੇ ਹਨ।

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਕਿਸਾਨਾਂ ਨੂੰ ਕੀਤੀ ਅਹਿਮ ਅਪੀਲ, ਜਾਣੋ ਕੀ ਕਿਹਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐੱਸ. ਪੀ. ਸੀ. ਐੱਲ.) ਨੇ ਕਿਸਾਨ ਵੀਰਾਂ ਨੂੰ ਇਕ ਅਹਿਮ ਅਪੀਲ  ਕੀਤੀ ਹੈ ਕਿ ਕਿਸਾਨ ਟ੍ਰਾਂਸਫਾਰਮਰ ਦੇ ਆਲੇ-ਦੁਆਲੇ ਦੀ ਇਕ ਮਰਲਾ ਕਣਕ ਪਹਿਲਾਂ ਹੀ ਕੱਟ ਲੈਣ।

ਅਸਾਮ ਵਾਸੀਆਂ ਨੂੰ CM ਮਾਨ ਬੋਲੇ- ਬਦਲਾਅ ਲਿਆਉਣਾ ਹੈ ਤਾਂ 'ਬਟਨ' ਬਦਲ ਲਓ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਅਸਾਮ ਪਹੁੰਚੇ। ਅਸਾਮ 'ਚ ਮੁੱਖ ਮੰਤਰੀ ਮਾਨ ਨੇ ਰੈਲੀ ਨੂੰ ਸੰਬੋਧਿਤ ਕੀਤਾ। 

ਹਿੰਮਤ ਜੀ ਮੁੱਖ ਮੰਤਰੀ ਤਾਂ ਬਣ ਗਏ ਥੋੜ੍ਹੀ ਜਿਹੀ ਅਸਾਮ ਦੀ ਸੰਸਕ੍ਰਿਤੀ ਵੀ ਸਿੱਖ ਲਓ: ਕੇਜਰੀਵਾਲ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅਸਾਮ ਪਹੁੰਚੇ। ਇੱਥੇ ਦੋਹਾਂ ਮੁੱਖ ਮੰਤਰੀਆਂ ਨੇ ਰੈਲੀ ਨੂੰ ਸੰਬੋਧਿਤ ਕੀਤਾ। ਅਸਾਮ ਪਹੁੰਚਦੇ ਹੀ ਕੇਜਰੀਵਾਲ ਨੇ ਅਸਾਮ ਵਾਸੀਆਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਇੱਥੇ ਆਉਣ 'ਤੇ ਇੰਨਾ ਪਿਆਰ ਦਿੱਤਾ।

ਬਾਘਾਪੁਰਾਣਾ ਤੋਂ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਵਿਆਹ ਦੇ ਬੰਧਨ ਵਿਚ ਬੱਝੇ

 ਵਿਧਾਨ ਸਭਾ ਹਲਕਾ ਬਾਘਾਪੁਰਾਣਾ ਤੋਂ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਵਿਆਹ ਦੇ ਬੰਧਨ ਦੇ ਵਿਚ ਬੱਝ ਗਏ ਹਨ। ਉਨ੍ਹਾਂ ਦਾ ਵਿਆਹ ਬਾਬਾ ਰੇਸ਼ਮ ਸਿੰਘ ਜੀ ਚੱਕਪੱਖੀ ਸ੍ਰੀ ਮੁਕਤਸਰ ਸਾਹਿਬ ਦੀ ਪੋਤੀ ਰਾਜਵੀਰ ਕੌਰ ਦੇ ਨਾਲ ਹੋਇਆ। 

ਹੁਸ਼ਿਆਰਪੁਰ ਦੇ ਪਿੰਡ 'ਚ ਪਪਲਪ੍ਰੀਤ ਨਾਲ ਨਜ਼ਰ ਆਇਆ ਅੰਮ੍ਰਿਤਪਾਲ, CCTV ਫੁਟੇਜ ਆਈ ਸਾਹਮਣੇ

ਆਪ੍ਰੇਸ਼ਨ ਅੰਮ੍ਰਿਤਪਾਲ ਸਿੰਘ 15ਵੇਂ ਦਿਨ ’ਚ ਦਾਖ਼ਲ ਹੋ ਗਿਆ ਹੈ ਪਰ ਹੁਣ ਇਸ ਦੀਆਂ ਹੁਸ਼ਿਆਰਪੁਰ ਨਾਲ ਵੀ ਤਾਰਾਂ ਜੁੜਦੀਆਂ ਵਿਖਾਈ ਦੇਣ ਲੱਗੀਆਂ ਹਨ।

ਨਿੱਜੀ ਸਕੂਲਾਂ ਵਲੋਂ ਕਿਤਾਬਾਂ ਅਤੇ ਫੰਡਾਂ ਦੇ ਨਾਂ ’ਤੇ ਕੀਤੀ ਜਾ ਰਹੀ ਲੁੱਟ ਖ਼ਿਲਾਫ਼ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਰਾਜ ਦੇ ਨਿੱਜੀ ਸਕੂਲਾਂ ਵਲੋਂ ਕਿਤਾਬ ਅਤੇ ਫੰਡਾਂ ਦੇ ਨਾਂ ’ਤੇ ਕੀਤੀ ਜਾ ਰਹੀ ਲੁੱਟ ਦਾ ਸਖ਼ਤ ਨੋਟਿਸ ਲੈਂਦਿਆਂ ਇਸ ਨੂੰ ਰੋਕਣ ਲਈ ਸਿੱਖਿਆ ਮੰਤਰੀ ਟਾਸਕ ਫੋਰਸ ਦਾ ਗਠਨ ਕੀਤਾ ਹੈ। 

‘ਅੰਨਦਾਤਾ’ ’ਤੇ ਕੁਦਰਤ ਦੀ ਮਾਰ, ਬੇਮੌਸਮੀ ਮੀਂਹ ਤੇ ਗੜਿਆਂ ਨਾਲ ਪੰਜਾਬ ’ਚ ਕਣਕ ਦੀ 20 ਫ਼ੀਸਦੀ ਫ਼ਸਲ ਖ਼ਰਾਬ

ਪੰਜਾਬ ’ਚ ਬੇਮੌਸਮੀ ਮੀਂਹ ਅਤੇ ਗੜਿਆਂ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਤਬਾਹ ਹੋ ਗਈਆਂ ਹਨ। ਸੂਬੇ ’ਚ ਇਸ ਸੀਜ਼ਨ ਵਿਚ 20 ਫ਼ੀਸਦੀ ਤੋਂ ਵੱਧ ਫ਼ਸਲ ਦਾ ਨੁਕਸਾਨ ਹੋਣ ਦਾ ਡਰ ਹੈ। ਸ਼ਨੀਵਾਰ ਤੋਂ ਕਣਕ ਦੀ ਖ਼ਰੀਦ ਦਾ ਸੀਜ਼ਨ ਸ਼ੁਰੂ ਹੋਣ ਦੇ ਬਾਵਜੂਦ ਮੀਂਹ ਦੇ ਜਾਰੀ ਰਹਿਣ ਕਾਰਨ ਵਿਸਾਖੀ ਤਕ ਕਣਕ ਦੀ ਵਾਢੀ ’ਚ ਦੇਰੀ ਹੋਣ ਦੀ ਸੰਭਾਵਨਾ ਹੈ।

ਸੰਭਲ ਕੇ ਕਰੋ WhatsApp ਦਾ ਇਸਤੇਮਾਲ! 28 ਦਿਨ 'ਚ 45 ਲੱਖ ਤੋਂ ਜ਼ਿਆਦਾ ਭਾਰਤੀ ਖ਼ਾਤੇ ਹੋਏ ਬੈਨ

ਮੈਟਾ(Meta) ਦੀ ਮਲਕੀਅਤ ਵਾਲੀ ਐਪ 'ਵਟਸਐਪ' ਨੇ ਫਰਵਰੀ 'ਚ 45 ਲੱਖ ਤੋਂ ਜ਼ਿਆਦਾ ਖਾਤਿਆਂ 'ਤੇ ਪਾਬੰਦੀ ਲਗਾ ਦਿੱਤੀ, ਜੋ ਪਿਛਲੇ ਮਹੀਨੇ ਬੈਨ ਕੀਤੇ ਗਏ ਖਾਤਿਆਂ ਦੀ ਗਿਣਤੀ ਨਾਲੋਂ ਕਿਤੇ ਜ਼ਿਆਦਾ ਹੈ। ਵਟਸਐਪ ਨੇ ਭਾਰਤ ਬਾਰੇ ਆਪਣੀ ਮਹੀਨਾਵਾਰ ਰਿਪੋਰਟ ਵਿੱਚ ਇਹ ਜਾਣਕਾਰੀ ਦਿੱਤੀ ਹੈ। 

ਪੱਛਮੀ ਬੰਗਾਲ 'ਚ ਭਾਜਪਾ ਆਗੂ ਰਾਜੂ ਝਾਅ ਨੂੰ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਨਾਲ ਭੁੰਨਿਆ

ਪੱਛਮੀ ਬੰਗਾਲ ਦੇ ਪੂਰਬੀ ਬਰਧਮਾਨ ਜ਼ਿਲ੍ਹੇ 'ਚ ਅਣਪਛਾਤੇ ਹਮਲਾਵਰਾਂ ਨੇ ਭਾਜਪਾ ਆਗੂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। 

 


author

Manoj

Content Editor

Related News