ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

04/11/2023 8:54:23 PM

ਜਲੰਧਰ (ਬਿਊਰੋ) : ਸ਼੍ਰੋਮਣੀ ਅਕਾਲੀ ਦਲ-ਬਸਪਾ ਵੱਲੋਂ ਜਲੰਧਰ ਜ਼ਿਮਨੀ ਚੋਣ ਲਈ ਡਾ. ਸੁਖਵਿੰਦਰ ਕੁਮਾਰ ਸੁੱਖੀ ਨੂੰ ਉਮੀਦਵਾਰ ਐਲਾਨਿਆ ਹੈ। ਉਥੇ ਹੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਵਿਜੀਲੈਂਸ ਵੱਲੋਂ ਸ਼ਿਕੰਜਾ ਕੱਸਿਆ ਗਿਆ ਹੈ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਿਆ ਹੈ ਕਿ ਉਨ੍ਹਾਂ ਨੂੰ ਵਿਜੀਲੈਂਸ ਨੇ ਨੋਟਿਸ ਭੇਜਿਆ ਹੈ। ਇਹ ਨੋਟਿਸ ਵਿਜੀਲੈਂਸ ਬਿਓਰੋ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਜਾਰੀ ਕੀਤਾ ਗਿਆ ਹੈ। ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ...

ਸ਼੍ਰੋਮਣੀ ਅਕਾਲੀ ਦਲ-ਬਸਪਾ ਨੇ ਐਲਾਨਿਆ ਜਲੰਧਰ ਜ਼ਿਮਨੀ ਚੋਣ ਲਈ ਉਮੀਦਵਾਰ

 ਸ਼੍ਰੋਮਣੀ ਅਕਾਲੀ ਦਲ-ਬਸਪਾ ਵੱਲੋਂ ਜਲੰਧਰ ਜ਼ਿਮਨੀ ਚੋਣ ਲਈ ਡਾ. ਸੁਖਵਿੰਦਰ ਕੁਮਾਰ ਸੁੱਖੀ ਨੂੰ ਉਮੀਦਵਾਰ ਐਲਾਨਿਆ ਹੈ। ਦੱਸ ਦੇਈਏ ਕਿ ਸੁਖਵਿੰਦਰ ਕੁਮਾਰ ਸੁੱਖੀ ਨਵਾਂਸ਼ਹਿਰ ਦੇ ਬੰਗਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਹਨ।

ਪੰਜਾਬ ਦੇ ਸਾਬਕਾ CM ਚਰਨਜੀਤ ਸਿੰਘ ਚੰਨੀ 'ਤੇ ਵਿਜੀਲੈਂਸ ਦਾ ਸ਼ਿਕੰਜਾ, ਜਾਰੀ ਕੀਤਾ ਨੋਟਿਸ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਵਿਜੀਲੈਂਸ ਵੱਲੋਂ ਸ਼ਿਕੰਜਾ ਕੱਸਿਆ ਗਿਆ ਹੈ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਿਆ ਹੈ ਕਿ ਉਨ੍ਹਾਂ ਨੂੰ ਵਿਜੀਲੈਂਸ ਨੇ ਨੋਟਿਸ ਭੇਜਿਆ ਹੈ। ਇਹ ਨੋਟਿਸ ਵਿਜੀਲੈਂਸ ਬਿਓਰੋ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਜਾਰੀ ਕੀਤਾ ਗਿਆ ਹੈ।

ਪੰਜਾਬ ਦਾ ਇਹ ਹਾਈਵੇਅ ਕਿਸਾਨਾਂ ਨੇ ਕੀਤਾ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ (ਤਸਵੀਰਾਂ)

ਫ਼ਸਲਾਂ ਦੇ ਭਾਰੀ ਨੁਕਾਸਨ ਦੇ ਮੁਆਵਜ਼ੇ ਲਈ ਗਿਰਦਾਵਰੀਆਂ ਤੁਰੰਤ ਕਰਵਾਉਣ ਅਤੇ ਹੋਰ ਕਈ ਮੰਗਾਂ ਨੂੰ ਲੈ ਕੇ ਸਮਰਾਲਾ ਵਿਖੇ ਨੈਸ਼ਨਲ ਹਾਈਵੇਅ ’ਤੇ ਕਿਸਾਨਾਂ ਨੇ ਜਾਮ ਲਾ ਦਿੱਤਾ। ਪਿਛਲੇ 5 ਘੰਟੇ ਤੋਂ ਜਾਰੀ ਸੜਕ ਜਾਮ ਦਰਮਿਆਨ ਅਨੇਕਾਂ ਵਾਹਨ ਫੱਸ ਗਏ, ਜਿਸ ਦੇ ਚੱਲਦਿਆ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

CM ਮਾਨ ਵੱਲੋਂ ਗੁਰੂ ਤੇਗ ਬਹਾਦਰ ਅਜਾਇਬ ਘਰ ਦਾ ਉਦਘਾਟਨ, ਕਰ ਦਿੱਤੇ ਅਹਿਮ ਐਲਾਨ

 ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਇੱਥੇ ਗੁਰੂ ਤੇਗ ਬਹਾਦਰ ਅਜਾਇਬ ਘਰ ਦਾ ਉਦਘਾਟਨ ਕੀਤਾ ਅਤੇ ਪੰਜ ਪਿਆਰਾ ਪਾਰਕ ਦੇ ਕਾਰਜਾਂ ਦਾ ਵੀ ਜਾਇਜ਼ਾ ਲਿਆ।

'AAP' ਨੂੰ ਰਾਸ਼ਟਰੀ ਪਾਰਟੀ ਦਾ ਦਰਜਾ ਮਿਲਣ ਮਗਰੋਂ ਕੇਜਰੀਵਾਲ ਦਾ ਵੱਡਾ ਬਿਆਨ

ਆਮ ਆਦਮੀ ਪਾਰਟੀ (ਆਪ) ਨੂੰ ਰਾਸ਼ਟਰੀ ਪਾਰਟੀ ਦਾ ਦਰਜਾ ਮਿਲ ਚੁੱਕਾ ਹੈ। ਚੋਣ ਕਮਿਸ਼ਨ ਨੇ ਸੋਮਵਾਰ ਸ਼ਾਮ ਨੂੰ ਵੱਡਾ ਫ਼ੈਸਲਾ ਲਿਆ ਹੈ। ਚੋਣ ਕਮਿਸ਼ਨ ਨੇ 3 ਪਾਰਟੀਆਂ-ਰਾਸ਼ਟਰਵਾਦੀ ਕਾਂਗਰਸ (NCP), ਤ੍ਰਿਣਮੂਲ ਕਾਂਗਰਸ (TMC), ਅਤੇ ਭਾਰਤੀ ਕਮਿਊਨਿਸਟ ਪਾਰਟੀ (CPI) ਦਾ ਰਾਸ਼ਟਰੀ ਪਾਰਟੀ ਦਾ ਦਰਜਾ ਖ਼ਤਮ ਕਰ ਦਿੱਤਾ। ਇਸ ਵੱਡੀ ਪ੍ਰਾਪਤੀ ਮਗਰੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ਕੀਤੀ। 

ਪੰਜਾਬ 'ਚ 791 ਖਾਲ੍ਹੀ ਸਰਕਾਰੀ ਕੋਠੀਆਂ, 140 ਬਣ ਚੁੱਕੀਆਂ ਹਨ ਖੰਡਰ, ਇਸ ਕਾਰਨ ਕੁਆਰਟਰ ਪਏ ਹਨ ਖਾਲ੍ਹੀ

ਪੰਜਾਬ ਵਿਚ ਸਰਕਾਰੀ ਜਾਇਦਾਦਾਂ ਖੰਡਰ ਬਣ ਰਹੀਆਂ ਹਨ। ਮੁਰੰਮਤ ਨਾ ਹੋਣ ਕਾਰਨ ਸਰਕਾਰੀ ਕੋਠੀਆਂ ਅਤੇ ਕੁਆਰਟਰ ਇਸ ਕਦਰ ਬਦਹਾਲ ਹਨ ਕਿ ਤਕਰੀਬਨ 140 ਨੂੰ ਅਨਸੇਫ ਐਲਾਨ ਕਰ ਦਿੱਤਾ ਗਿਆ ਹੈ। ਇਹ ਖੁਲਾਸਾ ਪੰਜਾਬ ਸਰਕਾਰ ਦੀ ਹਾਲ ਹੀ ਵਿਚ ਪੇਸ਼ ਕੀਤੀ ਗਈ ਇੱਕ ਰਿਪੋਰਟ ਤੋਂ ਹੋਇਆ ਹੈ। ਰਿਪੋਰਟ ਵਿਚ ਦੱਸਿਆ ਗਿਆ ਹੈ ਕਿ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਵਿਚ ਕੁੱਲ ਕਰੀਬ 791 ਕੋਠੀਆਂ ਅਤੇ ਕੁਆਰਟਰ ਖਾਲ੍ਹੀ ਪਏ ਹਨ।

ਲੁਧਿਆਣਾ 'ਚ ਕਾਰੋਬਾਰੀ ਦਾ ਬੇਰਹਿਮੀ ਨਾਲ ਕਤਲ, CCTV ਫੁਟੇਜ ਆਈ ਸਾਹਮਣੇ

ਲੁਧਿਆਣਾ ਤੋਂ ਵੱਡੀ ਵਾਰਦਾਤ ਸਾਹਮਣੇ ਆਈ ਹੈ। ਇੱਥੇ ਬੀਤੀ ਰਾਤ ਕੋਚਰ ਮਾਰਕਿਟ ਇਲਾਕੇ 'ਚ ਐਕਟਿਵਾ ਸਵਾਰ ਨੌਜਵਾਨਾਂ ਨੇ ਇਕ ਕਾਰੋਬਾਰੀ ਨੂੰ ਸੂਏ ਮਾਰ ਕੇ ਬੇਰਹਿਮੀ ਨਾਲ ਉਸ ਦਾ ਕਤਲ ਕਰ ਦਿੱਤਾ।

1984 ਸਿੱਖ ਕਤਲੇਆਮ : ਆਵਾਜ਼ ਦਾ ਨਮੂਨਾ ਲੈਣ ਲਈ CBI ਨੇ ਟਾਈਟਲਰ ਨੂੰ ਕੀਤਾ ਤਲਬ

ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਦਿੱਲੀ ਦੇ ਪੁਲ ਬੰਗਸ਼ ਇਲਾਕੇ 'ਚ 1984 'ਚ ਹੋਏ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ 'ਚ ਆਵਾਜ਼ ਦਾ ਨਮੂਨਾ ਲੈਣ ਲਈ ਮੰਗਲਵਾਰ ਨੂੰ ਕਾਂਗਰਸ ਨੇਤਾ ਜਗਦੀਸ਼ ਟਾਈਟਲਰ ਨੂੰ ਤਲਬ ਕੀਤਾ। 

‘30 ਅਪ੍ਰੈਲ ਨੂੰ ਖ਼ਤਮ ਕਰ ਦੇਵਾਂਗਾ’, ਸਲਮਾਨ ਖ਼ਾਨ ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ

ਬਾਲੀਵੁੱਡ ਸੁਪਰਸਟਾਰ ਸਲਮਾਨ ਖ਼ਾਨ ਨੂੰ ਲੈ ਕੇ ਇਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਸਲਮਾਨ ਨੂੰ ਇਕ ਵਾਰ ਮੁੜ ਧਮਕੀ ਭਰੀ ਫੋਨ ਕਾਲ ਆਈ ਹੈ। ਫੋਨ ਕਰਨ ਵਾਲੇ ਨੇ ਕਿਹਾ ਹੈ ਕਿ ਉਹ 30 ਅਪ੍ਰੈਲ ਨੂੰ ਸਲਮਾਨ ਖ਼ਾਨ ਨੂੰ ਮਾਰ ਦੇਵੇਗਾ। ਸੁਪਰਸਟਾਰ ਬਾਰੇ ਇਹ ਕਾਲ ਸੋਮਵਾਰ ਰਾਤ 9 ਵਜੇ ਆਈ।

ਕੌਮੀ ਇਨਸਾਫ਼ ਮੋਰਚੇ ਦੀ ਅਦਾਲਤ 'ਚ ਸੁਣਵਾਈ, ਮੋਹਾਲੀ-ਚੰਡੀਗੜ੍ਹ ਨੂੰ ਜੋੜਦੀ ਸੜਕ ਖੁੱਲ੍ਹੇਗੀ ਜਾਂ ਨਹੀਂ, ਫ਼ੈਸਲਾ ਅੱਜ

 ਚੰਡੀਗੜ੍ਹ ਅਤੇ ਮੋਹਾਲੀ ਦੀ ਹੱਦ ’ਤੇ ਵਾਈ. ਪੀ. ਐੱਸ. ਚੌਂਕ ’ਤੇ ਤਿੰਨ ਮਹੀਨੇ ਪਹਿਲਾਂ ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਲਗਾਏ ਗਏ ਧਰਨੇ ਕਾਰਨ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਉੱਥੇ ਕਈ ਝੜਪਾਂ ਵੀ ਹੋ ਚੁੱਕੀਆਂ ਹਨ।

 

Manoj

This news is Content Editor Manoj