ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

Thursday, Apr 13, 2023 - 08:46 PM (IST)

ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

ਜਲੰਧਰ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਾਜ਼ਿਲਕਾ ਦੇ ਹਲਕਾ ਅਬੋਹਰ ਵਿਖੇ ਕਿਸਾਨਾਂ ਨੂੰ ਨੁਕਸਾਨੀ ਗਈ ਫ਼ਸਲ ਦੇ ਚੈੱਕ ਵੰਡੇ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਸਰਕਾਰ ਨੇ ਅੱਜ ਕੁੱਲ 40 ਕਰੋੜ ਰੁਪਏ ਦਾ ਮੁਆਵਜ਼ਾ ਜਾਰੀ ਕਰ ਦਿੱਤਾ ਹੈ। ਉਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਦੀਆਂ ਚੋਣਾਂ ਨੂੰ ਲੈ ਕੇ ਚਰਚਾਵਾਂ ਸ਼ੁਰੂ ਹੋ ਗਈਆਂ ਹਨ। 2 ਸਾਲ ਪਹਿਲਾਂ ਲਾਏ ਗਏ ਚੀਫ਼ ਗੁਰਦੁਆਰਾ ਇਲੈਕਸ਼ਨ ਕਮਿਸ਼ਨਰ ਜਸਟਿਸ (ਰਿਟਾ.) ਐੱਸ. ਐੱਸ. ਸਾਰੋਂ ਨੇ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਦੇ ਗ੍ਰਹਿ ਸਕੱਤਰਾਂ ਨੂੰ ਚਿੱਠੀ ਲਿਖ ਕੇ ਵੋਟਰ ਸੂਚੀਆਂ ਬਣਾਉਣ ਲਈ ਕਿਹਾ ਹੈ, ਹਾਲਾਂਕਿ ਅਜੇ ਤੱਕ ਕੇਂਦਰੀ ਗ੍ਰਹਿ ਮੰਤਰਾਲੇ ਨੇ ਚੋਣਾਂ ਕਰਵਾਉਣ ਸਬੰਧੀ ਕੋਈ ਵੀ ਅਧਿਕਾਰਕ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਹੈ। ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ...

ਕਿਸਾਨਾਂ ਨੂੰ ਮੁਆਵਜ਼ੇ ਦੇ ਚੈੱਕ ਵੰਡਣ ਮੌਕੇ ਬੋਲੇ CM ਮਾਨ, ਵਾਰੀ ਆਉਣ 'ਤੇ ਕੇਂਦਰ ਤੋਂ ਲਵਾਂਗਾ ਹਿਸਾਬ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਾਜ਼ਿਲਕਾ ਦੇ ਹਲਕਾ ਅਬੋਹਰ ਵਿਖੇ ਕਿਸਾਨਾਂ ਨੂੰ ਨੁਕਸਾਨੀ ਗਈ ਫ਼ਸਲ ਦੇ ਚੈੱਕ ਵੰਡੇ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਸਰਕਾਰ ਨੇ ਅੱਜ ਕੁੱਲ 40 ਕਰੋੜ ਰੁਪਏ ਦਾ ਮੁਆਵਜ਼ਾ ਜਾਰੀ ਕਰ ਦਿੱਤਾ ਹੈ। 

ਪੰਜਾਬ 'ਚ SGPC ਚੋਣਾਂ ਨੂੰ ਲੈ ਕੇ ਚਰਚਾਵਾਂ, ਅਧਿਕਾਰੀਆਂ ਨੂੰ ਦਿੱਤੇ ਗਏ ਇਹ ਨਿਰਦੇਸ਼

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਦੀਆਂ ਚੋਣਾਂ ਨੂੰ ਲੈ ਕੇ ਚਰਚਾਵਾਂ ਸ਼ੁਰੂ ਹੋ ਗਈਆਂ ਹਨ। 2 ਸਾਲ ਪਹਿਲਾਂ ਲਾਏ ਗਏ ਚੀਫ਼ ਗੁਰਦੁਆਰਾ ਇਲੈਕਸ਼ਨ ਕਮਿਸ਼ਨਰ ਜਸਟਿਸ (ਰਿਟਾ.) ਐੱਸ. ਐੱਸ. ਸਾਰੋਂ ਨੇ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਦੇ ਗ੍ਰਹਿ ਸਕੱਤਰਾਂ ਨੂੰ ਚਿੱਠੀ ਲਿਖ ਕੇ ਵੋਟਰ ਸੂਚੀਆਂ ਬਣਾਉਣ ਲਈ ਕਿਹਾ ਹੈ, ਹਾਲਾਂਕਿ ਅਜੇ ਤੱਕ ਕੇਂਦਰੀ ਗ੍ਰਹਿ ਮੰਤਰਾਲੇ ਨੇ ਚੋਣਾਂ ਕਰਵਾਉਣ ਸਬੰਧੀ ਕੋਈ ਵੀ ਅਧਿਕਾਰਕ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਹੈ। ਜਸਟਿਸ ਸਾਰੋਂ ਨੇ ਕਿਹਾ ਹੈ ਕਿ ਵੋਟਰ ਸੂਚੀਆਂ ਬਣਾਉਣ ਦਾ ਕੰਮ ਹੁਣ ਤੋਂ ਹੀ ਸ਼ੁਰੂ ਕਰ ਦਿੱਤਾ ਜਾਵੇ।

ਤਲਵੰਡੀ ਸਾਬੋ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ DGP, ਬੋਲੇ-ਪਰਿੰਦੇ ਨੂੰ ਵੀ ਪਰ ਨਹੀਂ ਮਾਰਨ ਦਿਆਂਗੇ

ਖ਼ਾਲਸਾ ਸਾਜਨਾ ਦਿਵਸ ਵਿਸਾਖੀ ਜੋੜ ਮੇਲੇ ਮੌਕੇ 14 ਅਪ੍ਰੈਲ ਨੂੰ ਹੋਣ ਵਾਲੇ ਮੁੱਖ ਸਮਾਗਮਾਂ ਤੋਂ ਇੱਕ ਦਿਨ ਪਹਿਲਾਂ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਅੱਜ ਤਲਵੰਡੀ ਸਾਬੋ ਪੁੱਜੇ ਅਤੇ ਉਨ੍ਹਾਂ ਨੇ ਉੱਚ ਪੁਲਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਸ੍ਰੀ ਖੁਰਾਲਗੜ੍ਹ ਸਾਹਿਬ ਹਾਦਸੇ 'ਚ ਹੁਣ ਤੱਕ 7 ਸ਼ਰਧਾਲੂਆਂ ਦੀ ਮੌਤ, ਮ੍ਰਿਤਕਾਂ ਲਈ ਵਿੱਤੀ ਮਦਦ ਦਾ ਐਲਾਨ

 ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਵਿਸਾਖੀ ਮੌਕੇ ਨਤਮਸਤਕ ਹੋਣ ਜਾ ਰਹੀਆਂ ਸੰਗਤਾਂ 'ਤੇ ਬੀਤੀ ਰਾਤ ਅਚਾਨਕ ਇਕ ਬੇਕਾਬੂ ਟਰੱਕ ਚੜ੍ਹ ਗਿਆ। ਇਸ ਦਰਦਨਾਕ ਹਾਦਸੇ ਦੌਰਾਨ ਹੁਣ ਤੱਕ 7 ਸ਼ਰਧਾਲੂਆਂ ਦੀ ਮੌਤ ਹੋ ਚੁੱਕੀ ਹੈ। 

ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਸਿਆਸੀ ਆਗੂ ਪੱਬਾਂ ਭਾਰ, CM ਮਾਨ ਨੇ ਮੰਤਰੀਆਂ ਨੂੰ ਵੰਡੀਆਂ ਜ਼ਿੰਮੇਵਾਰੀਆਂ

ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਲੋਕ ਸਭਾ ਸੀਟ ਦੀ ਉਪ-ਚੋਣ ਵਿਚ ਆਪਣੀ ਪੂਰੀ ਤਾਕਤ ਲਾਉਣ ਜਾ ਰਹੇ ਹਨ ਅਤੇ ਹੁਣ ਅਗਲੇ ਹਫ਼ਤੇ ਤੋਂ ਉਪ-ਚੋਣ ਦਾ ਮਾਹੌਲ ਭਖ ਜਾਵੇਗਾ। ਮੁੱਖ ਮੰਤਰੀ ਨੇ ਜਲੰਧਰ ਸੀਟ ਦੀ ਉਪ-ਚੋਣ ਵਿਚ ਜਿੱਥੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਚੋਣ ਇੰਚਾਰਜ ਨਿਯੁਕਤ ਕੀਤਾ ਸੀ, ਉੱਥੇ ਹੀ ਹੁਣ ਉਨ੍ਹਾਂ ਆਪਣੇ ਕੈਬਨਿਟ ਦੇ ਸਾਰੇ ਮੰਤਰੀਆਂ ਦੀਆਂ ਡਿਊਟੀਆਂ ਵੀ ਲਾ ਦਿੱਤੀਆਂ ਹਨ। 

ਬਠਿੰਡਾ ਛਾਉਣੀ ’ਚ ਮੁੜ ਚੱਲੀ ਗੋਲੀ, ਇਕ ਹੋਰ ਫ਼ੌਜੀ ਦੀ ਮੌਤ

ਪੰਜਾਬ ਦੀ ਬਠਿੰਡਾ ਛਾਉਣੀ ਵਿਚ ਬੁੱਧਵਾਰ ਨੂੰ ਹੋਈ ਗੋਲੀਬਾਰੀ ਵਿਚ 4 ਜਵਾਨਾਂ ਦੀ ਮੌਤ ਦਾ ਮਾਮਲਾ ਅਜੇ ਠੰਡਾ ਵੀ ਨਹੀਂ ਹੋਇਆ ਸੀ ਕਿ ਇਸ ਘਟਨਾ ਤੋਂ 12 ਘੰਟੇ ਬਾਅਦ ਇਕ ਹੋਰ ਜਵਾਨ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। 

ਅਮਰੀਕਾ 'ਚ ਪੰਜਾਬੀ ਜੋੜੇ ਦੀਆਂ ਮਿਲੀਆਂ ਲਾਸ਼ਾਂ, ਇਲਾਕੇ 'ਚ ਫੈਲੀ ਸਨਸਨੀ

ਕੈਲੀਫੋਰਨੀਆ ਦੀ ਸੈਂਟਰਲਵੈਲੀ ਦੇ ਸ਼ਹਿਰ ਮੈਨਟੀਕਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਇੱਥੇ ਪੰਜਾਬੀ ਜੋੜੇ ਦੇ ਕਤਲ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਮੀਡੀਆ ਖ਼ਬਰਾਂ ਮੁਤਾਬਕ ਡੈਵਿਡ ਸਟ੍ਰੀਟ ਦੇ 900 ਬਲਾਕ ਵਿੱਚੋਂ ਮੈਨਟੀਕਾ ਪੁਲਸ ਨੂੰ 12:30 ਵਜੇ ਦੇ ਕਰੀਬ ਫ਼ੋਨ ਆਇਆ, ਜਦੋਂ ਪੁਲਸ ਮੌਕੇ 'ਤੇ ਪਹੁੰਚੀ ਉਨ੍ਹਾਂ ਅਧਖੜ ਉਮਰ ਦੀ ਔਰਤ ਨੂੰ ਮ੍ਰਿਤਕ ਹਾਲਤ ਵਿਚ ਪਾਇਆ, ਜਿਸ ਨੂੰ ਗੋਲੀ ਲੱਗੀ ਹੋਈ ਸੀ।

 ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਰਾਹਤ, ਹਾਈਕੋਰਟ ਨੇ ਦਿੱਤੀ ਜ਼ਮਾਨਤ

 ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਅੰਤਰਿਮ ਜ਼ਮਾਨਤ ਮਿਲ ਗਈ ਹੈ। ਅਦਾਲਤ ਨੇ ਸੁੰਦਰ ਸ਼ਾਮ ਅਰੋੜਾ ਨੂੰ ਸ਼ਰਤਾਂ ਸਮੇਤ ਜ਼ਮਾਨਤ ਦਿੱਤੀ ਹੈ। ਇਹ ਜ਼ਮਾਨਤ ਸਾਬਕਾ ਮੰਤਰੀ ਵੱਲੋਂ ਪੁਲਸ ਅਧਿਕਾਰੀ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦੇ ਮਾਮਲੇ 'ਚ ਦਿੱਤੀ ਗਈ ਹੈ।

ਰਾਹੋਂ 'ਚ ਰੂਹ ਕੰਬਾਊ ਹਾਦਸਾ, 35 ਪ੍ਰਵਾਸੀ ਮਜ਼ਦੂਰਾਂ ਦੀਆਂ ਝੌਂਪੜੀਆਂ ਨੂੰ ਲੱਗੀ ਅੱਗ, 8 ਸਾਲਾ ਬੱਚੀ ਦੀ ਮੌਤ

ਪਿੰਡ ਭਾਰਟਾ ਕਲਾਂ ਵਿਖੇ 35 ਪ੍ਰਵਾਸੀ ਮਜ਼ਦੂਰਾਂ ਦੀਆਂ ਝੌਂਪੜੀਆਂ ਨੂੰ ਅੱਗ ਲੱਗਣ ਨਾਲ 8 ਸਾਲ ਦੀ ਬੱਚੀ ਦੀ ਦਰਦਨਾਕ ਮੌਤ ਹੋ ਗਈ। ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਲਲਿਤ ਮੋਹਨ ਪਾਠਕ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪਿੰਡ ਭਾਰਟਾ ਕਲਾਂ ਦੇ ਖੇਤਾਂ ਵਿਚ ਬੈਠੇ 35 ਪ੍ਰਵਾਸੀ ਮਜ਼ਦੂਰਾਂ ਦੀਆਂ ਝੌਪੜੀਆਂ ਨੂੰ ਅੱਗ ਲੱਗ ਗਈ, ਜਿਸ ਨਾਲ ਕਾਫ਼ੀ ਪਸ਼ੂ ਝੁਲਸ ਗਏ।

 


author

Manoj

Content Editor

Related News