ਦੇਸ਼ ’ਚ ਵਧ ਰਿਹੈ ਕੋਰੋਨਾ ਦਾ ਖ਼ੌਫ਼, ਡਾ. ਅੰਬੇਡਕਰ ਭਵਨਾਂ ਸਬੰਧੀ ਸਰਕਾਰ ਦਾ ਅਹਿਮ ਐਲਾਨ, ਪੜ੍ਹੋ Top 10
Saturday, Apr 15, 2023 - 08:44 PM (IST)
ਜਲੰਧਰ (ਬਿਊਰੋ) : ਭਾਰਤ ਵਿਚ ਬੀਤੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 10,753 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 53,720 ਹੋ ਗਈ ਹੈ। ਉਥੇ ਹੀ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟਗਿਣਤੀਆਂ ਤੇ ਸਮਾਜਿਕ ਸੁਰੱਖਿਆ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੂਬੇ ਦੇ 17 ਡਾ. ਅੰਬੇਡਕਰ ਭਵਨਾਂ ਨੂੰ ਨਵੇਂ ਪੱਧਰ ’ਤੇ ਵਰਤਣ ਲਈ ਯੋਜਨਾਵਾਂ ਦਾ ਐਲਾਨ ਕੀਤਾ ਹੈ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ....
ਦੇਸ਼ 'ਚ ਲਗਾਤਾਰ ਵਧ ਰਿਹੈ ਕੋਰੋਨਾ ਦਾ ਖ਼ੌਫ, 24 ਘੰਟਿਆਂ 'ਚ 27 ਮੌਤਾਂ, 10 ਹਜ਼ਾਰ ਤੋਂ ਵਧੇਰੇ ਨਵੇਂ ਮਾਮਲੇ ਆਏ
ਭਾਰਤ ਵਿਚ ਬੀਤੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 10,753 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 53,720 ਹੋ ਗਈ ਹੈ। ਸਿਹਤ ਮੰਤਰਾਲਾ ਵਲੋਂ ਸ਼ਨੀਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਭਾਰਤ 'ਚ 24 ਘੰਟਿਆਂ ਦੌਰਾਨ ਕੋਰੋਨਾ ਨਾਲ 27 ਹੋਰ ਮਰੀਜ਼ਾਂ ਦੇ ਦਮ ਤੋੜਨ ਮਗਰੋਂ ਦੇਸ਼ 'ਚ ਮ੍ਰਿਤਕਾਂ ਦੀ ਕੁੱਲ ਗਿਣਤੀ ਵਧ ਕੇ 5,31,091 'ਤੇ ਪਹੁੰਚ ਗਈ ਹੈ।
ਸੂਬੇ ਦੇ ਡਾ. ਅੰਬੇਡਕਰ ਭਵਨਾਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਕੀਤਾ ਅਹਿਮ ਐਲਾਨ
ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟਗਿਣਤੀਆਂ ਤੇ ਸਮਾਜਿਕ ਸੁਰੱਖਿਆ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੂਬੇ ਦੇ 17 ਡਾ. ਅੰਬੇਡਕਰ ਭਵਨਾਂ ਨੂੰ ਨਵੇਂ ਪੱਧਰ ’ਤੇ ਵਰਤਣ ਲਈ ਯੋਜਨਾਵਾਂ ਦਾ ਐਲਾਨ ਕੀਤਾ ਹੈ।
ਅੰਮ੍ਰਿਤਪਾਲ ਦਾ ਬੇਹੱਦ ਕਰੀਬੀ ਸਾਥੀ ਜੋਗਾ ਸਿੰਘ ਗ੍ਰਿਫ਼ਤਾਰ, ਪੁਲਸ ਨੇ ਸਰਹੰਦ ਤੋਂ ਕੀਤਾ ਕਾਬੂ
ਪੰਜਾਬ ਪੁਲਸ ਵੱਲੋਂ 'ਵਾਰਿਸ ਪੰਜਾਬ ਦੇ' ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਬੇਹੱਦ ਕਰੀਬੀ ਸਾਥੀ ਜੋਗਾ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜੋਗਾ ਸਿੰਘ ਦੀ ਗ੍ਰਿਫ਼ਤਾਰੀ ਅੰਮ੍ਰਿਤਸਰ ਦਿਹਾਤੀ ਪੁਲਸ ਅਤੇ ਹੁਸ਼ਿਆਰਪੁਰ ਪੁਲਸ ਵੱਲੋਂ ਚਲਾਏ ਸਾਂਝੇ ਆਪਰੇਸ਼ਨ ਦੌਰਾਨ ਕੀਤੀ ਗਈ ਹੈ।
ਪੰਜਾਬ ਦੇ ਸਰਹੱਦੀ ਖੇਤਰ ਨੂੰ ਭਗਵੰਤ ਮਾਨ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਭਾਰਤ-ਪਾਕਿਸਤਾਨ ਦੇ ਸਰਹੱਦੀ ਖੇਤਰ ਵਿੱਚ ਰਾਵੀ ਦਰਿਆ ਉਤੇ ਦੋ ਪਲਟੂਨ ਪੁਲ਼ਾਂ ਦੀ ਸ਼ੁਰੂਆਤ ਕੀਤੀ, ਜਿਸ ਨਾਲ ਕਿਸਾਨਾਂ ਅਤੇ ਜਵਾਨਾਂ ਨੂੰ ਰਾਵੀ ਦਰਿਆ ਤੋਂ ਪਾਰ ਖੇਤੀ ਤੇ ਦੇਸ਼ ਦੀ ਸੁਰੱਖਿਆ ਕਰਨ ਵਿੱਚ ਵੱਡੀ ਮਦਦ ਮਿਲੇਗੀ।
CBI ਦੇ ਸੰਮਨ ਮਗਰੋਂ ਬੋਲੇ ਕੇਜਰੀਵਾਲ- ਜੇ ਮੈਂ ਭ੍ਰਿਸ਼ਟ ਹਾਂ ਤਾਂ ਫਿਰ ਦੇਸ਼ 'ਚ ਕੋਈ ਵੀ ਈਮਾਨਦਾਰ ਨਹੀਂ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੀ. ਬੀ. ਆਈ. ਨੇ ਸ਼ਰਾਬ ਘਪਲਾ ਮਾਮਲੇ 'ਚ ਸੰਮਨ ਭੇਜਿਆ ਹੈ। ਇਸ ਮਗਰੋਂ ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ਕਰ ਕੇ ਈ. ਡੀ. ਅਤੇ ਸੀ. ਬੀ. ਆਈ. 'ਤੇ ਕਈ ਦੋਸ਼ ਲਾਏ ਹਨ। ਕੇਜਰੀਵਾਲ ਨੇ ਕਿਹਾ ਕਿ ਸੀ. ਬੀ. ਆਈ., ਈ. ਡੀ. ਨੇ ਸ਼ਰਾਬ ਘਪਲੇ ਮਾਮਲੇ 'ਚ ਅਦਾਲਤ 'ਚ ਝੂਠੇ ਹਲਫ਼ਨਾਮੇ ਦਾਇਰ ਕੀਤੇ। ਉਹ ਮਨੀਸ਼ ਸਿਸੋਦੀਆ ਅਤੇ ਮੇਰੇ ਖ਼ਿਲਾਫ਼ ਗਵਾਹੀ ਦੇਣ ਲਈ ਲੋਕਾਂ ਨੂੰ ਟਾਰਚਰ ਕਰ ਰਹੀ ਹੈ।
ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਨਦੀ 'ਚ ਡਿੱਗੀ, 6 ਲੋਕਾਂ ਦੀ ਮੌਤ
ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਜ਼ਿਲ੍ਹੇ ਦੇ ਤਿਲਹਰ ਥਾਣਾ ਖੇਤਰ 'ਚ ਸ਼ਨੀਵਾਰ ਨੂੰ ਭਾਗਵਤ ਕਥਾ ਲਈ ਜਲ ਲੈਣ ਜਾ ਰਹੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇਕ ਟਰੈਕਟਰ-ਟਰਾਲੀ ਦੇ ਪੁਲ ਤੋਂ ਨਦੀ 'ਚ ਡਿੱਗਣ ਕਾਰਨ ਘੱਟੋ-ਘੱਟ 12 ਲੋਕਾਂ ਦੀ ਮੌਤ ਹੋ ਗਈ। ਇਕ ਪੁਲਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।
ਮਹਾਰਾਸ਼ਟਰ 'ਚ ਭਿਆਨਕ ਸੜਕ ਹਾਦਸਾ, ਬੱਸ ਖੱਡ 'ਚ ਡਿੱਗਣ ਕਾਰਨ 12 ਲੋਕਾਂ ਦੀ ਮੌਤ
ਮਹਾਰਾਸ਼ਟਰ 'ਚ ਰਾਏਗੜ੍ਹ ਦੇ ਖੋਪੋਲੀ ਇਲਾਕੇ 'ਚ ਇਕ ਬੱਸ ਦੇ ਖੱਡ 'ਚ ਡਿੱਗਣ ਕਾਰਨ 12 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਦੌਰਾਨ 25 ਤੋਂ ਜ਼ਿਆਦਾ ਲੋਕ ਜ਼ਖਮੀ ਹੋਏ ਹਨ। ਫਿਲਹਾਲ ਰਾਹਤ ਕਾਰਜ ਜਾਰੀ ਹੈ।
CAPF 'ਚ ਭਰਤੀ ਲਈ ਹੁਣ ਪੰਜਾਬੀ ਸਣੇ 13 ਭਾਸ਼ਾਵਾਂ 'ਚ ਹੋਵੇਗੀ ਪ੍ਰੀਖਿਆ, ਗ੍ਰਹਿ ਮੰਤਰਾਲਾ ਨੇ ਦਿੱਤੀ ਮਨਜ਼ੂਰੀ
ਗ੍ਰਹਿ ਮੰਤਰਾਲਾ ਨੇ ਇਕ ਇਤਿਹਾਸਕ ਫ਼ੈਸਲੇ ਤਹਿਤ ਕੇਂਦਰੀ ਹਥਿਆਰਬੰਦ ਪੁਲਸ ਫੋਰਸ (CAPF) 'ਚ ਕਾਂਸਟੇਬਲ (ਜਨਰਲ ਡਿਊਟੀ) ਦੇ ਅਹੁਦਿਆਂ ਲਈ ਹਿੰਦੀ ਅਤੇ ਅੰਗਰੇਜ਼ੀ ਤੋਂ ਇਲਾਵਾ 13 ਖੇਤਰੀ ਭਾਸ਼ਾਵਾਂ 'ਚ ਪ੍ਰੀਖਿਆ ਕਰਵਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਸੂਡਾਨ ਦੀ ਫ਼ੌਜ ਤੇ ਨੀਮ ਫ਼ੌਜੀ ਬਲਾਂ ਵਿਚਾਲੇ ਝੜਪ, ਭਾਰਤੀਆਂ ਨੂੰ ਘਰਾਂ ਦੇ ਅੰਦਰ ਰਹਿਣ ਦੀ ਅਪੀਲ
ਅਫਰੀਕੀ ਦੇਸ਼ ਸੂਡਾਨ ਦੀ ਰਾਜਧਾਨੀ ਖਾਰਤੂਮ 'ਚ ਨੀਮ ਫ਼ੌਜੀ ਬਲ ਅਤੇ ਫ਼ੌਜ ਵਿਚਾਲੇ ਬੀਤੇ ਦਿਨੀਂ ਵਧੇ ਤਣਾਅ ਤੋਂ ਬਾਅਦ ਗੋਲੀਬਾਰੀ ਅਤੇ ਧਮਾਕਿਆਂ ਦੀਆਂ ਆਵਾਜ਼ਾਂ ਸੁਣੀਆਂ ਗਈਆਂ ਹਨ।
ਹੁਸ਼ਿਆਰਪੁਰ ਪੁੱਜੇ CM ਮਾਨ ਦਾ ਵਿਰੋਧੀਆਂ 'ਤੇ ਸ਼ਬਦੀ ਹਮਲਾ, ਕਿਹਾ-ਸਾਡੇ ਪੁਰਖੇ 3 ਲੱਖ ਕਰੋੜ ਦਾ ਕਰਜ਼ਾ ਛੱਡ ਕੇ ਗਏ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਵਿਖੇ ਸ੍ਰੀ ਖੁਰਾਲਗੜ੍ਹ ਸਾਹਿਬ 'ਚ ਸ੍ਰੀ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੋਸਾਇਟੀ ਵੱਲੋਂ ਰੱਖੇ ਗਏ ਸਮਾਗਮ ਵਿਚ ਸ਼ਿਰਕਤ ਕਰਨ ਪੁੱਜੇ।