ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

Monday, Apr 17, 2023 - 08:39 PM (IST)

ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

ਜਲੰਧਰ (ਬਿਊਰੋ) :  ਡਰੱਗਜ਼ ਕੇਸ 'ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਮੁੱਖ ਮੰਤਰੀ ਮਾਨ ਵੱਲੋਂ ਪੀ. ਪੀ. ਐੱਸ. ਅਫ਼ਸਰ ਰਾਜਜੀਤ ਸਿੰਘ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਮਾਨ ਨੇ ਟਵੀਟ ਕੀਤਾ ਹੈ ਕਿ ਨਸ਼ਾ ਤਸਕਰੀ 'ਚ ਸ਼ਾਮਲ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ। ਉਥੇ ਹੀ ਬਠਿੰਡਾ ਦੇ ਮਿਲਟਰੀ ਸਟੇਸ਼ਨ ਫਾਇਰਿੰਗ ਮਾਮਲੇ 'ਚ ਵੱਡਾ ਖ਼ੁਲਾਸਾ ਹੋਇਆ ਹੈ। ਜਾਣਕਾਰੀ ਮੁਤਾਬਕ ਫ਼ੌਜ ਦੇ ਹੀ ਇਕ ਸਿਪਾਹੀ ਵੱਲੋਂ ਇਸ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ ਅਤੇ ਸੂਚਨਾ ਦੇ ਨਾਂ 'ਤੇ ਉੱਚ-ਅਧਿਕਾਰੀਆਂ ਨੂੰ ਵੀ ਗੁੰਮਰਾਹ ਕੀਤਾ ਸੀ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ...

ਡਰੱਗਜ਼ ਕੇਸ 'ਚ CM ਮਾਨ ਦੀ ਵੱਡੀ ਕਾਰਵਾਈ, PPS ਅਫ਼ਸਰ ਨੂੰ ਕੀਤਾ ਬਰਖ਼ਾਸਤ

ਡਰੱਗਜ਼ ਕੇਸ 'ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਮੁੱਖ ਮੰਤਰੀ ਮਾਨ ਵੱਲੋਂ ਪੀ. ਪੀ. ਐੱਸ. ਅਫ਼ਸਰ ਰਾਜਜੀਤ ਸਿੰਘ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਮਾਨ ਨੇ ਟਵੀਟ ਕੀਤਾ ਹੈ ਕਿ ਨਸ਼ਾ ਤਸਕਰੀ 'ਚ ਸ਼ਾਮਲ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ।

ਬਠਿੰਡਾ ਮਿਲਟਰੀ ਸਟੇਸ਼ਨ ’ਚ ਹੋਏ ਚਾਰ ਜਵਾਨਾਂ ਦੇ ਕਤਲ ਕਾਂਡ ’ਚ ਸਨਸਨੀਖੇਜ਼ ਖ਼ੁਲਾਸਾ, ਸਾਹਮਣੇ ਆਇਆ ਪੂਰਾ ਸੱਚ

ਬਠਿੰਡਾ ਦੇ ਮਿਲਟਰੀ ਸਟੇਸ਼ਨ ਫਾਇਰਿੰਗ ਮਾਮਲੇ 'ਚ ਵੱਡਾ ਖ਼ੁਲਾਸਾ ਹੋਇਆ ਹੈ। ਜਾਣਕਾਰੀ ਮੁਤਾਬਕ ਫ਼ੌਜ ਦੇ ਹੀ ਇਕ ਸਿਪਾਹੀ ਵੱਲੋਂ ਇਸ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ ਅਤੇ ਸੂਚਨਾ ਦੇ ਨਾਂ 'ਤੇ ਉੱਚ-ਅਧਿਕਾਰੀਆਂ ਨੂੰ ਵੀ ਗੁੰਮਰਾਹ ਕੀਤਾ ਸੀ।

ਸਰਕਾਰੀ ਅਧਿਆਪਕਾਂ ਲਈ ਅਹਿਮ ਖ਼ਬਰ ; ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸ਼ੁਰੂ ਕੀਤਾ ਵਿਸ਼ੇਸ਼ ਪ੍ਰੋਗਰਾਮ

ਸੂਬੇ ਦੇ ਬੱਚਿਆਂ ਦੀ ਅੰਗਰੇਜ਼ੀ ਭਾਸ਼ਾ ਅਤੇ ਸੰਚਾਰ ਹੁਨਰ ਨੂੰ ਹੋਰ ਨਿਖਾਰਨ ਦੇ ਮੱਦੇਨਜ਼ਰ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ ਵਿਖੇ ਇਕ ਹੋਰ ਨਿਵੇਕਲਾ ਕੋਰਸ ਸ਼ੁਰੂ ਕੀਤਾ।

ਟਿਕਟ ਨਾ ਮਿਲਣ ਤੋਂ ਦੁਖ਼ੀ ਭਾਜਪਾ ਨੇਤਾ ਨੇ ਜ਼ਹਿਰ ਖਾ ਕੀਤੀ ਖ਼ੁਦਕੁਸ਼ੀ

ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਨਾਲ ਲੱਗਦੇ ਸ਼ਾਮਲੀ ਜ਼ਿਲ੍ਹੇ 'ਚ ਕਾਂਧਲਾ ਨਗਰ ਪਾਲਿਕਾ ਪ੍ਰਧਾਨ ਅਹੁਦੇ ਦਾ ਟਿਕਟ ਨਾ ਮਿਲਣ ਤੋਂ ਦੁਖ਼ੀ ਭਾਜਪਾ ਦੇ ਇਕ ਨੇਤਾ ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ। ਪੁਲਸ ਨੇ ਇਸ ਦੀ ਜਾਣਕਾਰੀ ਦਿੱਤੀ। ਪੁਲਸ ਸੂਤਰਾਂ ਨੇ ਸੋਮਵਾਰ ਨੂੰ ਦੱਸਿਆ ਕਿ ਕਾਂਧਲਾ ਦੇ ਰਹਿਣ ਵਾਲੇ ਦੀਪਕ ਸੈਨੀ (26) ਨੇ ਐਤਵਾਰ ਨੂੰ ਜ਼ਹਿਰ ਖਾ ਲਿਆ, ਜਿਸ ਨਾਲ ਉਸ ਦੀ ਮੌਤ ਹੋ ਗਈ। 

ਆਬਕਾਰੀ ਨੀਤੀ ਮਾਮਲੇ 'ਚ ਮਨੀਸ਼ ਸਿਸੋਦੀਆ ਨੂੰ ਰਾਹਤ ਨਹੀਂ, 29 ਅਪ੍ਰੈਲ ਤੱਕ ਵਧੀ ਨਿਆਂਇਕ ਹਿਰਾਸਤ

ਆਬਕਾਰੀ ਨੀਤੀ ਮਾਮਲੇ ਵਿਚ ਗ੍ਰਿਫ਼ਤਾਰ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਅੱਜ ਯਾਨੀ ਕਿ ਸੋਮਵਾਰ ਨੂੰ ਰਾਊਜ ਐਵੇਨਿਊ ਕੋਰਟ 'ਚ ਪੇਸ਼ ਕੀਤਾ ਗਿਆ। ਅਦਾਲਤ ਵਲੋਂ ਸਿਸੋਦੀਆ ਨੂੰ ਅੱਜ ਵੀ ਰਾਹਤ ਨਹੀਂ ਮਿਲੀ ਹੈ। ਰਾਊਜ ਐਵੇਨਿਊ ਕੋਰਟ ਨੇ ਸਿਸੋਦੀਆ ਦੀ ਨਿਆਂਇਕ ਹਿਰਾਸਤ ਈ. ਡੀ. ਅਤੇ ਸੀ. ਬੀ. ਆਈ. ਨਾਲ ਜੁੜੇ ਹੁਕਮ 'ਚ ਸੋਧ ਕੀਤੀ ਹੈ। ਸਿਸੋਦੀਆ ਦੀ ਨਿਆਂਇਕ ਹਿਰਾਸਤ ਹੁਣ ਅਦਾਲਤ ਨੇ ਸੀ. ਬੀ. ਆਈ. ਮਾਮਲੇ 'ਚ 27 ਅਪ੍ਰੈਲ ਤੱਕ ਅਤੇ ਈ. ਡੀ. ਮਾਮਲੇ 'ਚ 29 ਅਪ੍ਰੈਲ ਤੱਕ ਵਧਾ ਦਿੱਤੀ ਹੈ।

ਜਲੰਧਰ ਪਹੁੰਚੇ CM ਮਾਨ ਬੋਲੇ, ਆਮ ਆਦਮੀ ਪਾਰਟੀ ਤੋਂ ਭਾਜਪਾ ਡਰਦੀ ਹੈ

 ਜਲੰਧਰ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਵੱਲੋਂ ਅੱਜ ਆਪਣੀ ਪਾਰਟੀ ਦੇ ਉਮੀਦਵਾਰ ਦੇ ਕਾਗਜ਼ ਭਰੇ ਗਏ। ਸੁਸ਼ੀਲ ਰਿੰਕੂ ਵੱਲੋਂ ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਜਲੰਧਰ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੈਗਾ ਰੋਡ ਸ਼ੋਅ ਕੀਤਾ ਗਿਆ। 

ਅਹਿਮ ਖ਼ਬਰ : PGI 'ਚ ਪਹਿਲੀ ਵਾਰ ਬਿਨਾਂ ਓਪਨ ਸਰਜਰੀ ਦੇ ਬਚਾਈ ਗਈ 75 ਸਾਲਾ ਔਰਤ ਦੀ ਜਾਨ

ਇੱਥੇ ਪੀ. ਜੀ. ਆਈ. 'ਚ ਪਹਿਲੀ ਵਾਰ ਹਾਰਟ ਦੇ ਮਰੀਜ਼ ਦਾ ਇਲਾਜ ਟਰਾਂਸ ਕੈਥੇਟਰ ਏਓਰਟਿਕ ਵਾਲਵ ਰਿਪਲੇਸਮੈਂਟ (ਟੀ. ਏ. ਵੀ. ਆਰ.) ਰਾਹੀਂ ਕੀਤਾ ਗਿਆ ਹੈ। ਇਹ ਹਾਰਟ ਦੇ ਮਰੀਜ਼ਾਂ ਲਈ ਇਕ ਅਜਿਹੀ ਤਕਨੀਕ ਹੈ, ਜਿਸ 'ਚ ਓਪਨ ਹਾਰਟ ਸਰਜਰੀ ਦੀ ਲੋੜ ਨਹੀਂ ਪੈਂਦੀ। ਮਰੀਜ਼ ਦੇ ਪੈਰ ਦੀ ਨਸ ਰਾਹੀਂ ਵਾਲਵ ਨੂੰ ਦਿਲ ਤੱਕ ਲਿਜਾਇਆ ਜਾਂਦਾ ਹੈ।

ਨੇਪਾਲ 'ਚ ਪਹਾੜੀ ਤੋਂ ਡਿੱਗਣ ਕਾਰਨ ਭਾਰਤੀ ਸੈਲਾਨੀ ਦੀ ਮੌਤ

ਪੂਰਬੀ ਨੇਪਾਲ ਦੇ ਪੰਚਥਰ ਜ਼ਿਲ੍ਹੇ 'ਚ ਪਹਾੜੀ ਤੋਂ ਡਿੱਗਣ ਕਾਰਨ 34 ਸਾਲਾ ਭਾਰਤੀ ਸੈਲਾਨੀ ਦੀ ਮੌਤ ਹੋ ਗਈ। ਪੁਲਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਮੁਤਾਬਕ ਸਿੱਕਮ ਦਾ ਰਹਿਣ ਵਾਲਾ ਕੇਸ਼ਵ ਗੁਰੂੰਗ ਸ਼ਨੀਵਾਰ ਰਾਤ ਪੂਰਬੀ ਨੇਪਾਲ ਦੇ ਸੈਰ-ਸਪਾਟਾ ਸਥਾਨ ਚੀਵਾ ਭੰਜਯਾਂਗ ਤੋਂ ਵਾਪਸ ਪਰਤਦੇ ਸਮੇਂ ਪਹਾੜੀ ਤੋਂ ਹੇਠਾਂ ਡਿੱਗ ਗਿਆ, ਜਿੱਥੇ ਉਹ ਨੇਪਾਲੀ ਨਵੇਂ ਸਾਲ ਦਾ ਜਸ਼ਨ ਮਨਾਉਣ ਗਿਆ ਸੀ।

ਸਪੇਨ ਗਏ ਪੁੱਤ ਦੀ ਘਰ ਪਰਤੀ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ, ਗਮਗੀਨ ਮਾਹੌਲ 'ਚ ਹੋਇਆ ਸਸਕਾਰ

 ਕਪੂਰਥਲਾ ਦੇ ਪਿੰਡ ਤਲਵੰਡੀ ਚੌਧਰੀਆਂ ਦੇ ਰਹਿਣ ਵਾਲੇ ਨੌਜਵਾਨ ਦੀ ਸਪੇਨ ਵਿਚ ਬੀਤੇ ਦਿਨੀਂ ਅਚਾਨਕ ਮੌਤ ਹੋ ਗਈ ਸੀ। ਅੱਜ ਸੰਤ ਸੀਚੇਵਾਲ ਦੇ ਯਤਨਾਂ ਸਦਕਾ ਨੌਜਵਾਨ ਦੀ ਲਾਸ਼ ਜਦੋਂ ਘਰ ਪਹੁੰਚੀ ਤਾਂ ਪੂਰਾ ਪਰਿਵਾਰ ਸਮੇਤ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਪਈ।

 

 


author

Manoj

Content Editor

Related News