ਸਰਕਾਰੀ ਦਫ਼ਤਰਾਂ ਦੇ ਸਮੇਂ ਸਬੰਧੀ ਨੋਟੀਫਿਕੇਸ਼ਨ ਜਾਰੀ, ਭਾਰਤ ’ਚ ਵਧ ਰਿਹੈ ਕੋਰੋਨਾ ਦਾ ਗਰਾਫ਼, ਪੜ੍ਹੋ Top 10
Thursday, Apr 20, 2023 - 09:33 PM (IST)
ਜਲੰਧਰ (ਬਿਊਰੋ) : ਪੰਜਾਬ ਸਰਕਾਰ ਵੱਲੋਂ ਗਰਮੀ ਵਿਚ ਬਿਜਲੀ ਦੀ ਖਪਤ ਘਟਾਉਣ ਲਈ ਵੱਡਾ ਫ਼ੈਸਲਾ ਲੈਂਦਿਆਂ ਸਰਕਾਰੀ ਦਫ਼ਤਰਾਂ ਦੇ ਖੁੱਲ੍ਹਣ ਤੇ ਬੰਦ ਹੋਣ ਦੇ ਸਮੇਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਉਥੇ ਹੀ ਭਾਰਤ ਵਿਚ ਇਕ ਦਿਨ 'ਚ ਕੋਰੋਨਾ ਵਾਇਰਸ ਦੇ 12,591 ਨਵੇਂ ਮਾਮਲੇ ਸਾਹਮਣੇ ਆਉਣ ਮਗਰੋਂ ਦੇਸ਼ 'ਚ ਹੁਣ ਤੱਕ ਸੰਕਰਮਿਤ ਲੋਕਾਂ ਦੀ ਗਿਣਤੀ ਵੱਧ ਕੇ 4.48 ਕਰੋੜ ਹੋ ਗਈ ਹੈ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ....
ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਿਆ, ਨੋਟੀਫਿਕੇਸ਼ਨ ਜਾਰੀ
ਪੰਜਾਬ ਸਰਕਾਰ ਵੱਲੋਂ ਗਰਮੀ ਵਿਚ ਬਿਜਲੀ ਦੀ ਖਪਤ ਘਟਾਉਣ ਲਈ ਵੱਡਾ ਫ਼ੈਸਲਾ ਲੈਂਦਿਆਂ ਸਰਕਾਰੀ ਦਫ਼ਤਰਾਂ ਦੇ ਖੁੱਲ੍ਹਣ ਤੇ ਬੰਦ ਹੋਣ ਦੇ ਸਮੇਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।
ਭਾਰਤ 'ਚ ਵਧ ਰਿਹੈ ਕੋਰੋਨਾ ਦਾ ਗਰਾਫ਼, ਇਕ ਦਿਨ 'ਚ 40 ਮੌਤਾਂ, 12 ਹਜ਼ਾਰ ਤੋਂ ਵਧੇਰੇ ਮਾਮਲੇ ਆਏ
ਭਾਰਤ ਵਿਚ ਇਕ ਦਿਨ 'ਚ ਕੋਰੋਨਾ ਵਾਇਰਸ ਦੇ 12,591 ਨਵੇਂ ਮਾਮਲੇ ਸਾਹਮਣੇ ਆਉਣ ਮਗਰੋਂ ਦੇਸ਼ 'ਚ ਹੁਣ ਤੱਕ ਸੰਕਰਮਿਤ ਲੋਕਾਂ ਦੀ ਗਿਣਤੀ ਵੱਧ ਕੇ 4.48 ਕਰੋੜ ਹੋ ਗਈ ਹੈ।
ਵੱਡੀ ਖ਼ਬਰ : ਪੰਜਾਬ 'ਚ ਮੁੱਕਿਆ Corona ਦੇ ਟੀਕਿਆਂ ਦਾ ਸਟਾਕ, ਲੋਕਾਂ ਦਾ ਵਿਦੇਸ਼ ਜਾਣਾ ਹੋਇਆ ਮੁਸ਼ਕਲ
ਪੰਜਾਬ 'ਚ ਸਿਹਤ ਵਿਭਾਗ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਬੇ 'ਚ ਕੋਰੋਨਾ ਦੇ ਟੀਕੇ ਦਾ ਸਟਾਕ ਖ਼ਤਮ ਹੋ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਜ਼ਿਮਨੀ ਚੋਣ ਦੀ ਰੈਲੀ ਦੌਰਾਨ CM ਮਾਨ ਬੋਲੇ, ਜਲੰਧਰ ਦੀਆਂ ਸਮੱਸਿਆਵਾਂ ਮੇਰੀਆਂ ਉਂਗਲੀਆਂ 'ਤੇ ਹਨ
ਜਲੰਧਰ ਵਿਖੇ ਸਾਈਂ ਦਾਸ ਸਕੂਲ ਦੀ ਗਰਾਊਂਡ ਵਿਚ ਅੱਜ ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਸੁਸ਼ੀਲ ਰਿੰਕੂ ਦੇ ਹੱਕ ਵਿਚ ਰੈਲੀ ਕੀਤੀ ਗਈ।
CM ਕੇਜਰੀਵਾਲ ਦਾ ਅਹਿਮ ਐਲਾਨ, ਜਲੰਧਰ ’ਚ PGI ਪੱਧਰ ਦਾ ਖੋਲ੍ਹਿਆ ਜਾਵੇਗਾ ਹਸਪਤਾਲ
ਜਲੰਧਰ ਵਿਖੇ ਅੱਜ ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਸੁਸ਼ੀਲ ਰਿੰਕੂ ਦੇ ਹੱਕ ’ਚ ਰੈਲੀ ਕੀਤੀ ਗਈ। ਇਸ ਦੌਰਾਨ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਨੂੰ 60 ਸਾਲ ਆਪਣਾ ਪਿਆਰ ਦੇਣ ’ਚ ਕੋਈ ਕਸਰ ਨਹੀਂ ਛੱਡੀ ਪਰ ਤੁਹਾਨੂੰ ਕੁਝ ਨਹੀਂ ਮਿਲਿਆ।
ਜੰਮੂ-ਕਸ਼ਮੀਰ 'ਚ ਵਾਪਰਿਆ ਵੱਡਾ ਹਾਦਸਾ, ਫ਼ੌਜ ਦੀ ਗੱਡੀ ਨੂੰ ਲੱਗੀ ਭਿਆਨਕ ਅੱਗ, 4 ਜਵਾਨ ਸ਼ਹੀਦ
ਜਮੂ-ਕਸ਼ਮੀਰ 'ਚ ਵੀਰਵਾਰ ਯਾਨੀ ਕਿ ਅੱਜ ਇਕ ਵੱਡਾ ਹਾਦਸਾ ਵਾਪਰਿਆ। ਪੁੰਛ-ਜੰਮੂ ਨੈਸ਼ਨਲ ਹਾਈਵੇਅ 'ਤੇ ਭਾਰਤੀ ਫ਼ੌਜ ਦੇ ਟਰੱਕ ਨੂੰ ਭਿਆਨਕ ਅੱਗ ਲੱਗ ਗਈ।
ਬੱਸ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 6 ਲੋਕਾਂ ਦੀ ਦਰਦਨਾਕ ਮੌਤ
ਬੰਗਲਾਦੇਸ਼ ਵਿਚ ਢਾਕਾ-ਮਾਵਾ ਐਕਸਪ੍ਰੈਸਵੇਅ 'ਤੇ ਵੀਰਵਾਰ ਸਵੇਰੇ ਇਕ ਬੱਸ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ ਵਿਚ ਘੱਟੋ-ਘੱਟ 6 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ।
ਪੰਜਾਬ 'ਚ ਸਾਹਮਣੇ ਆਉਣ ਲੱਗੇ ਨਾੜ ਸਾੜਨ ਦੇ ਮਾਮਲੇ, 6 ਅਪ੍ਰੈਲ ਨੂੰ ਦੇਖੀ ਗਈ ਪਹਿਲੀ ਤਸਵੀਰ
ਪੰਜਾਬ 'ਚ ਇਸ ਸਮੇਂ ਕਣਕ ਦੀ ਵਾਢੀ ਦਾ ਸੀਜ਼ਨ ਚੱਲ ਰਿਹਾ ਹੈ। ਬਹੁਤੇ ਕਿਸਾਨਾਂ ਦੀ ਕਣਕ ਦੀ ਫ਼ਸਲ ਅਜੇ ਖੇਤਾਂ 'ਚ ਹੀ ਖੜ੍ਹੀ ਹੈ, ਜਦੋਂ ਕਿ ਕੁੱਝ ਕਿਸਾਨ ਅਜਿਹੇ ਹਨ, ਜਿਨ੍ਹਾਂ ਨੇ ਵਾਢੀ ਕਰ ਲਈ ਹੈ ਅਤੇ ਕਣਕ ਦੇ ਨਾੜ ਨੂੰ ਵੀ ਸਾੜਨ ਲੱਗੇ ਹਨ।
'ਮੋਦੀ ਸਰਨੇਮ' ਮਾਣਹਾਨੀ ਮਾਮਲਾ: ਰਾਹੁਲ ਗਾਂਧੀ ਨੂੰ ਝਟਕਾ, ਸੂਰਤ ਕੋਰਟ ਨੇ ਖਾਰਜ ਕੀਤੀ ਪਟੀਸ਼ਨ
ਕਾਂਗਰਸ ਆਗੂ ਰਾਹੁਲ ਗਾਂਧੀ ਦੀ ਪਟੀਸ਼ਨ 'ਤੇ 'ਮੋਦੀ ਸਰਨੇਮ' ਮਾਣਹਾਨੀ ਮਾਮਲੇ 'ਚ ਸੂਰਤ ਦੀ ਸੈਸ਼ਨ ਕੋਰਟ ਨੇ ਅੱਜ ਫ਼ੈਸਲਾ ਸੁਣਾ ਦਿੱਤਾ ਹੈ। ਕੋਰਟ ਨੇ ਰਾਹੁਲ ਨੂੰ ਦੋਸ਼ੀ ਠਹਿਰਾਏ ਜਾਣ ਦੇ ਫ਼ੈਸਲੇ 'ਤੇ ਰੋਕ ਲਾਉਣ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ।
ਚੰਗੀ ਖ਼ਬਰ : ਰਾਜਪੁਰਾ ਤੋਂ ਪਿੰਜੌਰ ਤੱਕ ਦੌੜੇਗੀ Metro, ਪੰਜਾਬ-ਹਰਿਆਣਾ ਨੇ ਭਰੀ ਹਾਮੀ
ਕੰਪਰੀਹੈਂਸਿਵ ਮੋਬਿਲਟੀ ਪਲਾਨ (ਸੀ. ਐੱਮ. ਪੀ.) ਸਬੰਧੀ ਯੂ. ਟੀ. ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਦੀ ਪ੍ਰਧਾਨਗੀ ਹੇਠ ਬੁੱਧਵਾਰ ਟ੍ਰਾਈਸਿਟੀ ਦੇ ਅਧਿਕਾਰੀਆਂ ਨਾਲ ਮੀਟਿੰਗ ਹੋਈ।