ਪੰਜ ਤੱਤਾਂ ’ਚ ਵਿਲੀਨ ਹੋਏ ਪ੍ਰਕਾਸ਼ ਸਿੰਘ ਬਾਦਲ, ਵਿਧਾਇਕ ਸੁਖਪਾਲ ਖਹਿਰਾ ਖ਼ਿਲਾਫ਼ ਕੇਸ ਦਰਜ, ਪੜ੍ਹੋ Top 10

Thursday, Apr 27, 2023 - 09:09 PM (IST)

ਜਲੰਧਰ (ਬਿਊਰੋ) : ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਰਹੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਇਸ ਫ਼ਾਨੀ ਸੰਸਾਰ ਦੀ ਯਾਤਰਾ ਨੂੰ ਪੂਰੀ ਕਰਦੇ ਹੋਏ ਪੰਜ ਤੱਤਾਂ ’ਚ ਵਿਲੀਨ ਹੋ ਗਏ ਹਨ। ਉਥੇ ਹੀ ਕਪੂਰਥਲਾ ਦੇ ਹਲਕਾ ਭੁਲੱਥ ਦੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਐੱਸ. ਡੀ. ਐੱਮ. ਭੁਲੱਥ ਸੰਜੀਵ ਸ਼ਰਮਾ ਨਾਲ ਬਦਸਲੂਕੀ ਕਰਨ ਦੇ ਮਾਮਲੇ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ....

ਪੰਜ ਤੱਤਾਂ 'ਚ ਵਿਲੀਨ ਹੋਏ ਸਾਬਕਾ CM 'ਪ੍ਰਕਾਸ਼ ਸਿੰਘ ਬਾਦਲ', ਹਰ ਅੱਖ 'ਚੋਂ ਵਗੇ ਹੰਝੂ (ਤਸਵੀਰਾਂ)

ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਰਹੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਇਸ ਫ਼ਾਨੀ ਸੰਸਾਰ ਦੀ ਯਾਤਰਾ ਨੂੰ ਪੂਰੀ ਕਰਦੇ ਹੋਏ ਪੰਜ ਤੱਤਾਂ 'ਚ ਵਿਲੀਨ ਹੋ ਗਏ ਹਨ।

ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਕੇਸ ਦਰਜ, ਜਾਣੋ ਕੀ ਹੈ ਮਾਮਲਾ

 ਕਪੂਰਥਲਾ ਦੇ ਹਲਕਾ ਭੁਲੱਥ ਦੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਐੱਸ. ਡੀ. ਐੱਮ. ਭੁਲੱਥ ਸੰਜੀਵ ਸ਼ਰਮਾ ਨਾਲ ਬਦਸਲੂਕੀ ਕਰਨ ਦੇ ਮਾਮਲੇ ਵਿਚ ਮਾਮਲਾ ਦਰਜ ਕੀਤਾ ਗਿਆ ਹੈ।

ਰੋਪੜ ਕੋਰਟ 'ਚ ਪੇਸ਼ੀ ਭੁਗਤਣ ਗਏ ਮੋਰਿੰਡਾ ਬੇਅਦਬੀ ਕਾਂਡ ਦੇ ਮੁਲਜ਼ਮ 'ਤੇ ਹਮਲੇ ਦੀ ਕੋਸ਼ਿਸ਼

ਮੋਰਿੰਡਾ ਵਿਖੇ ਬੀਤੇ ਦਿਨੀਂ ਹੋਈ ਬੇਅਦਬੀ ਦੇ ਮਾਮਲੇ ਦੇ ਮੁਲਜ਼ਮ 'ਤੇ ਕੋਰਟ ਵਿਚ ਹਮਲੇ ਦੀ ਕੋਸ਼ਿਸ਼ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਹਮਲਾ ਦੀ ਕੋਸ਼ਿਸ਼ ਵਕੀਲ ਵੱਲੋਂ ਹੀ ਕੀਤੀ ਗਈ ਹੈ। 

ਧਾਰਮਿਕ ਅਸਥਾਨ ਤੋਂ ਪਰਤ ਰਹੇ 3 ਵਿਅਕਤੀਆਂ ਨਾਲ ਵਾਪਰਿਆ ਰੂਹ ਕੰਬਾਊ ਹਾਦਸਾ, ਘਰਾਂ ’ਚ ਵਿਛੇ ਸੱਥਰ

ਵੀਰਵਾਰ ਸਵੇਰੇ ਬਠਿੰਡਾ-ਤਲਵੰਡੀ ਸਾਬੋ ਰੋਡ ’ਤੇ ਪਿੰਡ ਕੋਟਸ਼ਮੀਰ ਨਜ਼ਦੀਕ ਇਕ ਬੈਗਨਰ ਕਾਰ ਨੂੰ ਕੋਈ ਅਣਪਛਾਤੇ ਵਾਹਨ ਚਾਲਕ ਨੇ ਟੱਕਰ ਮਾਰ ਦਿੱਤੀ, ਜਿਸ ਨਾਲ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਤੇ ਕਾਰ ’ਚ ਸਵਾਰ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ।

ਸ਼ਿਮਲਾ ਦੇ IGMC ਹਸਪਤਾਲ ਦੇ ਨਵੇਂ OPD 'ਚ ਲੱਗੀ ਅੱਗ, 250 ਲੋਕਾਂ ਨੂੰ ਕੱਢਿਆ ਗਿਆ ਬਾਹਰ

ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਵਿਚ ਇੰਦਰਾ ਗਾਂਧੀ ਮੈਡੀਕਲ ਕਾਲਜ ਅਤੇ ਹਸਪਤਾਲ (IGMC) ਦੇ ਕੈਫੇਟੇਰੀਆਂ ਵਿਚ ਵੀਰਵਾਰ ਨੂੰ ਸਿਲੰਡਰ ਫਟਣ ਮਗਰੋਂ ਇਮਾਰਤ ਦੇ ਇਕ ਹਿੱਸੇ 'ਚ ਅੱਗ ਲੱਗ ਗਈ, ਜਿਸ ਤੋਂ ਬਾਅਦ ਉੱਥੋਂ ਲੱਗਭਗ 250 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ।

ਨਵਜੋਤ ਸਿੱਧੂ ਦੀ ਸੁਰੱਖਿਆ ਮਾਮਲੇ ਬਾਰੇ ਹਾਈਕੋਰਟ 'ਚ ਸੁਣਵਾਈ, ਅਦਾਲਤ ਵੱਲੋਂ ਨੋਟਿਸ ਜਾਰੀ

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ ਘਟਾਉਣ ਦੇ ਮਾਮਲੇ 'ਚ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ। ਇਸ 'ਤੇ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦੇ ਹੋਏ 5 ਮਈ ਤੱਕ ਮਾਮਲੇ ਦੀ ਸੁਣਵਾਈ ਨੂੰ ਮੁਲਤਵੀ ਕਰ ਦਿੱਤਾ ਹੈ।

ਧਾਰਮਿਕ ਅਸਥਾਨ ਤੋਂ ਪਰਤ ਰਹੇ 3 ਵਿਅਕਤੀਆਂ ਨਾਲ ਵਾਪਰਿਆ ਰੂਹ ਕੰਬਾਊ ਹਾਦਸਾ, ਘਰਾਂ ’ਚ ਵਿਛੇ ਸੱਥਰ

ਵੀਰਵਾਰ ਸਵੇਰੇ ਬਠਿੰਡਾ-ਤਲਵੰਡੀ ਸਾਬੋ ਰੋਡ ’ਤੇ ਪਿੰਡ ਕੋਟਸ਼ਮੀਰ ਨਜ਼ਦੀਕ ਇਕ ਬੈਗਨਰ ਕਾਰ ਨੂੰ ਕੋਈ ਅਣਪਛਾਤੇ ਵਾਹਨ ਚਾਲਕ ਨੇ ਟੱਕਰ ਮਾਰ ਦਿੱਤੀ, ਜਿਸ ਨਾਲ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਤੇ ਕਾਰ ’ਚ ਸਵਾਰ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। 

ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ

 ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ 25 ਅਪ੍ਰੈਲ ਨੂੰ ਦਿਹਾਂਤ ਹੋ ਗਿਆ ਸੀ। ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਉਨ੍ਹਾਂ ਵੱਲੋਂ ਆਪਣੇ ਖੇਤ ਵਿਚ ਲਗਾਏ ਗਏ ਕਿੰਨੂਆਂ ਦੇ ਬਾਗ ਵਿਚ ਕੀਤਾ ਕਰ ਦਿੱਤਾ ਗਿਆ। 

ਆਪ੍ਰੇਸ਼ਨ ਕਾਵੇਰੀ: 246 ਹੋਰ ਭਾਰਤੀਆਂ ਦੀ ਵਤਨ ਵਾਪਸੀ, ਮੁੰਬਈ ਪੁੱਜਾ ਹਵਾਈ ਫ਼ੌਜ ਦਾ ਜਹਾਜ਼

ਭਾਰਤੀ ਹਵਾਈ ਫ਼ੌਜ ਦਾ ਇਕ ਜਹਾਜ਼ ਹਿੰਸਾ ਪ੍ਰਭਾਵਿਤ ਸੂਡਾਨ ਤੋਂ 246 ਭਾਰਤੀਆਂ ਨੂੰ ਲੈ ਕੇ ਵੀਰਵਾਰ ਨੂੰ ਮੁੰਬਈ ਉਤਰਿਆ। ਇਕ ਅਧਿਕਾਰੀ ਨੇ ਦੱਸਿਆ ਕਿ ਜਹਾਜ਼ ਜੇਦਾਹ ਤੋਂ 11 ਵਜੇ ਰਵਾਨਾ ਹੋਇਆ ਸੀ ਅਤੇ ਇੱਥੇ ਦੁਪਹਿਰ 3.30 ਵਜੇ ਉਤਰਿਆ।

ਮੁਸ਼ਕਿਲਾਂ ’ਚ ਨਵਾਜ਼ੂਦੀਨ ਸਿੱਦੀਕੀ, ਬੰਗਾਲੀ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਲੱਗਾ ਦੋਸ਼

 ਅਦਾਕਾਰ ਨਵਾਜ਼ੂਦੀਨ ਸਿੱਦੀਕੀ ਵੱਡੀ ਮੁਸੀਬਤ ’ਚ ਹਨ। ਨਵਾਜ਼ੂਦੀਨ ਸਿੱਦੀਕੀ ਤੇ ਕੋਕਾ ਕੋਲਾ ਦੇ ਭਾਰਤੀ ਡਿਵੀਜ਼ਨ ਦੇ ਸੀ. ਈ. ਓ. ਵਿਰੁੱਧ ਬੰਗਾਲੀ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਅਦਾਕਾਰ ਨੂੰ ਇਕ ਸਪ੍ਰਾਈਟ ਵਿਗਿਆਪਨ ’ਚ ਦਿਖਾਇਆ ਗਿਆ, ਜੋ ਅਸਲ ’ਚ ਹਿੰਦੀ ’ਚ ਸ਼ੂਟ ਕੀਤਾ ਗਿਆ ਸੀ। 


Manoj

Content Editor

Related News