ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

Tuesday, May 09, 2023 - 09:12 PM (IST)

ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

ਜਲੰਧਰ (ਬਿਊਰੋ) : ਦਫ਼ਤਰ ਮੁੱਖ ਚੋਣ ਅਫ਼ਸਰ (ਸੀ. ਈ. ਓ.) ਪੰਜਾਬ ਵੱਲੋਂ ਭਲਕੇ ਹੋਣ ਵਾਲੀ ਜਲੰਧਰ ਦੀ ਲੋਕ ਸਭਾ ਜ਼ਿਮਨੀ ਚੋਣ ਨੂੰ  ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਸਾਰੇ ਪ੍ਰਬੰਧ ਕਰ ਲਏ ਗਏ ਹਨ। ਉਥੇ ਹੀ ਅੰਮ੍ਰਿਤਸਰ 'ਚ ਬੀਤੇ ਦਿਨੀਂ ਹੋਏ ਦੋ ਧਮਾਕਿਆਂ ਤੋਂ ਬਾਅਦ ਪੰਜਾਬ ਪੁਲਸ ਪੂਰੀ ਤਰ੍ਹਾਂ ਚੌਕਸ ਹੋ ਗਈ ਹੈ ਅਤੇ ਅੱਜ ਪੁਲਸ ਵਲੋਂ ਪੂਰੇ ਸੂਬੇ 'ਚ ਵੱਡਾ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ। ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ....

ਜਲੰਧਰ ਜ਼ਿਮਨੀ ਚੋਣ ਦਾ ਦੰਗਲ,ਸਵੇਰੇ 8 ਵਜੇ ਸ਼ੁਰੂ ਹੋਵੇਗੀ ਵੋਟਿੰਗ, ਵੋਟਰਾਂ ਲਈ ਹੋਣਗੇ ਇਹ ਖ਼ਾਸ ਪ੍ਰਬੰਧ

ਦਫ਼ਤਰ ਮੁੱਖ ਚੋਣ ਅਫ਼ਸਰ (ਸੀ.ਈ.ਓ.) ਪੰਜਾਬ ਵੱਲੋਂ ਜਲੰਧਰ ਦੀ ਲੋਕ ਸਭਾ ਜ਼ਿਮਨੀ ਚੋਣ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਸਾਰੇ ਪ੍ਰਬੰਧ ਕਰ ਲਏ ਗਏ ਹਨ।

ਅੰਮ੍ਰਿਤਸਰ ਧਮਾਕੇ ਮਗਰੋਂ ਪੰਜਾਬ 'ਚ Operation Vigil ਜਾਰੀ, ਜਾਣੋ ਸੁਰੱਖਿਆ ਪ੍ਰਬੰਧਾਂ ਬਾਰੇ ਕੀ ਬੋਲੇ DGP

ਅੰਮ੍ਰਿਤਸਰ 'ਚ ਬੀਤੇ ਦਿਨੀਂ ਹੋਏ ਦੋ ਧਮਾਕਿਆਂ ਤੋਂ ਬਾਅਦ ਪੰਜਾਬ ਪੁਲਸ ਪੂਰੀ ਤਰ੍ਹਾਂ ਚੌਕਸ ਹੋ ਗਈ ਹੈ ਅਤੇ ਅੱਜ ਪੁਲਸ ਵਲੋਂ ਪੂਰੇ ਸੂਬੇ 'ਚ ਵੱਡਾ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ।

ਮੱਧ ਪ੍ਰਦੇਸ਼ : ਪੁਲ ਤੋਂ ਹੇਠਾਂ ਡਿੱਗੀ ਬੱਸ, 22 ਲੋਕਾਂ ਦੀ ਮੌਤ

 ਮੱਧ ਪ੍ਰਦੇਸ਼ ਦੇ ਖਰਗੋਨ ਜ਼ਿਲ੍ਹੇ 'ਚ ਮੰਗਲਵਾਰ ਸਵੇਰੇ ਇਕ ਯਾਤਰੀ ਬੱਸ ਪੁਲ ਤੋਂ ਹੇਠਾਂ ਡਿੱਗ ਗਈ। ਇਸ ਹਾਦਸੇ 'ਚ 3 ਬੱਚਿਆਂ ਸਮੇਤ 22 ਯਾਤਰੀਆਂ ਦੀ ਮੌਤ ਹੋ ਗਈ। 

ਭਾਰਤੀ ਫ਼ੌਜ 'ਚ ਵੱਡੀ ਤਬਦੀਲੀ, ਅਧਿਕਾਰੀਆਂ ਦੀ ਵਰਦੀ ਨੂੰ ਲੈ ਕੇ ਲਿਆ ਅਹਿਮ ਫ਼ੈਸਲਾ

ਵੱਖ-ਵੱਖ ਪੱਧਰ 'ਤੇ ਸੁਧਾਰਾਂ ਦੀ ਦਿਸ਼ਾ 'ਚ ਲਗਾਤਾਰ ਅੱਗੇ ਵਧ ਰਹੀ ਹੈ ਫ਼ੌਜ ਨੇ ਇਕ ਹੋਰ ਮਹੱਤਵਪੂਰਨ ਅਤੇ ਵੱਡਾ ਫ਼ੈਸਲਾ ਲੈਂਦੇ ਹੋਏ ਕਿਹਾ ਹੈ ਕਿ ਉਸ ਦੇ ਬ੍ਰਿਗੇਡੀਅਰ ਅਤੇ ਉਨ੍ਹਾਂ ਤੋਂ ਉੱਪਰ ਦੇ ਰੈਂਕ ਦੇ ਸਾਰੇ ਅਧਿਕਾਰੀਆਂ ਦੀ ਵਰਦੀ ਇਕ ਸਮਾਨ ਰਹੇਗੀ, ਭਾਵੇਂ ਉਹ ਕਿਸੇ ਵੀ ਰੈਜੀਮੈਂਟ ਤੋਂ ਹੋਵੇ।

ਬੁੜੈਲ ਜੇਲ੍ਹ 'ਚ ਬੰਬੀਹਾ ਤੇ ਲਾਰੈਂਸ ਗਰੁੱਪ ਦੇ ਗੁਰਗੇ ਵੱਖ-ਵੱਖ ਬੈਰਕ 'ਚ ਸ਼ਿਫਟ, ਜਾਰੀ ਹੋਇਆ ਅਲਰਟ

 ਤਿਹਾੜ ਜੇਲ੍ਹ 'ਚ ਹੋਈ ਗੈਂਗਵਾਰ 'ਚ ਸੁਨੀਲ ਬਾਲੀਆਨ ਉਰਫ਼ ਟਿੱਲੂ ਦਾ ਕੈਦੀਆਂ ਵਲੋਂ ਕਤਲ ਕਰਨ ਤੋਂ ਬਾਅਦ ਬੁੜੈਲ ਜੇਲ੍ਹ 'ਚ ਬੰਦ ਬੰਬੀਹਾ ਗਰੁੱਪ ਅਤੇ ਲਾਰੈਂਸ ਗਰੁੱਪ ਦੇ ਗੈਂਗਸਟਰ ਨੂੰ ਵੱਖ-ਵੱਖ ਬੈਰਕ 'ਚ ਸ਼ਿਫਟ ਕਰ ਦਿੱਤਾ ਗਿਆ ਹੈ। 

ਹਿਮਾਚਲ ਪ੍ਰਦੇਸ਼: ਲਾਹੌਲ-ਸਪੀਤੀ 'ਚ ਬਰਫ਼ਬਾਰੀ, ਅਟਲ ਸੁਰੰਗ 'ਚ ਫਸੇ 500 ਸੈਲਾਨੀਆਂ ਨੂੰ ਕੱਢਿਆ ਗਿਆ

ਮਈ ਦਾ ਮਹੀਨਾ ਚੱਲ ਰਿਹਾ ਹੈ ਅਤੇ ਪਹਾੜੀ ਸੂਬਿਆਂ 'ਚ ਇਸ ਸਮੇਂ ਬਰਫ਼ਬਾਰੀ ਹੋ ਰਹੀ ਹੈ। ਹਿਮਾਚਲ ਪ੍ਰਦੇਸ਼ ਦੇ ਵੀ ਕਈ ਖੇਤਰਾਂ 'ਚ ਤਾਜ਼ਾ ਬਰਫ਼ਬਾਰੀ ਹੋਈ ਹੈ। 

ਮਣੀਪੁਰ ਦੇ ਹਿੰਸਾ ਪ੍ਰਭਾਵਿਤ ਇਲਾਕਿਆਂ 'ਚੋਂ 518 ਫਸੇ ਲੋਕਾਂ ਨੂੰ ਕੱਢਿਆ ਗਿਆ, ਜਾਣੋ ਤਾਜ਼ਾ ਹਾਲਾਤ

ਹਿੰਸਾ ਪ੍ਰਭਾਵਿਤ ਮਣੀਪੁਰ 'ਚ ਮੈਡੀਕਲ ਵਿਦਿਆਰਥੀਆ ਸਮੇਤ 518 ਫਸੇ ਹੋਏ ਲੋਕਾਂ ਨੂੰ ਸੁਰੱਖਿਅਤ ਕੱਢਿਆ ਗਿਆ ਅਤੇ ਉਨ੍ਹਾਂ ਨੂੰ ਇੰਫਾਲ 'ਚ ਸ਼ਿਫਟ ਕਰ ਦਿੱਤਾ ਗਿਆ।

ਕੇਦਾਰਨਾਥ ਯਾਤਰਾ 'ਤੇ ਜਾਣ ਦਾ ਪਲਾਨ ਬਣਾ ਰਹੇ ਸ਼ਰਧਾਲੂਆਂ ਲਈ ਪ੍ਰਸ਼ਾਸਨ ਦੀ ਸਲਾਹ

ਕੇਦਾਰਨਾਥ 'ਚ ਭਾਰੀ ਬਰਫ਼ਬਾਰੀ ਨੂੰ ਵੇਖਦੇ ਹੋਏ ਰੁਦਰਪ੍ਰਯਾਗ ਜ਼ਿਲ੍ਹਾ ਪ੍ਰਸ਼ਾਸਨ ਨੇ ਮੰਗਲਵਾਰ ਨੂੰ ਤੀਰਥ ਯਾਤਰੀਆਂ ਨੂੰ ਸਲਾਹ ਦਿੱਤੀ ਹੈ ਕਿ ਉਹ ਮੌਸਮ ਬਾਰੇ ਜਾਣਕਾਰੀ ਲੈਣ ਮਗਰੋਂ ਹੀ ਮੰਦਰ ਦੀ ਯਾਤਰਾ ਕਰਨ। ਰੁਦਰਪ੍ਰਯਾਗ ਦੀ ਐੱਸ. ਪੀ. ਵਿਸ਼ਾਖਾ ਅਸ਼ੋਕ ਭਦਾਨੇ ਨੇ ਕਿਹਾ ਕਿ ਕੇਦਾਰਨਾਥ 'ਚ ਸੋਮਵਾਰ ਨੂੰ ਇਕ ਵਾਰ ਫਿਰ ਤੋਂ ਭਾਰੀ ਬਰਫ਼ਬਾਰੀ ਹੋਈ ਹੈ। 


author

Manoj

Content Editor

Related News