ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

05/14/2023 8:40:27 PM

ਜਲੰਧਰ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਹਮੇਸ਼ਾ ਹੀ ਮੁਲਾਜ਼ਮ ਵਰਗ ਦੇ ਹਿੱਤਾਂ ਦੀ ਰਾਖੀ ਕਰਦਿਆਂ ਇਸ ਵਰਗ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕੇ ਹਨ। ਇਸੇ ਲੜੀ ਨੂੰ ਅੱਗੇ ਤੋਰਦਿਆਂ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਨਸਪ ਅਦਾਰੇ ਦੇ ਮੁਲਾਜ਼ਮਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰ ਦਿੱਤਾ ਹੈ। ਉਥੇ ਹੀ ਲੰਧਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਅਸਲ ’ਚ ਸਿਆਸੀ ਪਾਰਟੀਆਂ ਦੇ ਮੁਖੀਆਂ ਵਿਚਕਾਰ ਦਬਦਬੇ ਦੀ ਲੜਾਈ ਰਹੀ। ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਕਾਰ ਦਾਅ ’ਤੇ ਲੱਗਾ ਹੋਇਆ ਸੀ, ਜਦਕਿ ਦੂਜੇ ਪਾਸੇ ਕਾਂਗਰਸ ਵੱਲੋਂ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ, ਭਾਜਪਾ ਵੱਲੋਂ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਅਕਾਲੀ ਦਲ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵੱਕਾਰ ਦਾਅ ’ਤੇ ਲੱਗਾ ਹੋਇਆ ਸੀ। ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ...

ਪੰਜਾਬ ਸਰਕਾਰ ਨੇ ਖ਼ੁਸ਼ ਕੀਤੇ ਪਨਸਪ ਦੇ ਮੁਲਾਜ਼ਮ, ਦਿੱਤਾ ਵੱਡਾ ਤੋਹਫ਼ਾ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਹਮੇਸ਼ਾ ਹੀ ਮੁਲਾਜ਼ਮ ਵਰਗ ਦੇ ਹਿੱਤਾਂ ਦੀ ਰਾਖੀ ਕਰਦਿਆਂ ਇਸ ਵਰਗ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕੇ ਹਨ। ਇਸੇ ਲੜੀ ਨੂੰ ਅੱਗੇ ਤੋਰਦਿਆਂ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਨਸਪ ਅਦਾਰੇ ਦੇ ਮੁਲਾਜ਼ਮਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰ ਦਿੱਤਾ ਹੈ।

ਜਲੰਧਰ ਜ਼ਿਮਨੀ ਚੋਣ ਦੌਰਾਨ ਸਿਆਸੀ ਪਾਰਟੀਆਂ ਦੇ ਮੁਖੀਆਂ ਵਿਚਕਾਰ ਦਬਦਬੇ ਦੀ ਰਹੀ ਲੜਾਈ

ਜਲੰਧਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਅਸਲ ’ਚ ਸਿਆਸੀ ਪਾਰਟੀਆਂ ਦੇ ਮੁਖੀਆਂ ਵਿਚਕਾਰ ਦਬਦਬੇ ਦੀ ਲੜਾਈ ਰਹੀ। ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਕਾਰ ਦਾਅ ’ਤੇ ਲੱਗਾ ਹੋਇਆ ਸੀ, ਜਦਕਿ ਦੂਜੇ ਪਾਸੇ ਕਾਂਗਰਸ ਵੱਲੋਂ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ, ਭਾਜਪਾ ਵੱਲੋਂ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਅਕਾਲੀ ਦਲ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵੱਕਾਰ ਦਾਅ ’ਤੇ ਲੱਗਾ ਹੋਇਆ ਸੀ।

ਸੁਸ਼ੀਲ ਰਿੰਕੂ ਨਾਲ ਮੁਲਾਕਾਤ ਮਗਰੋਂ CM ਕੇਜਰੀਵਾਲ ਨੇ ਟਵੀਟ ਕਰ ਆਖੀ ਇਹ ਗੱਲ

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਜਿੱਤਣ ਮਗਰੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਅੱਜ ਯਾਨੀ ਕਿ ਐਤਵਾਰ ਨੂੰ ਅਰਵਿੰਦ ਕੇਜਰੀਵਾਲ ਨਾਲ ਦਿੱਲੀ 'ਚ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕੀਤੀ। 

ਦੁੱਖਦਾਇਕ ਖ਼ਬਰ : ਸ਼ਾਰਜਾਹ 'ਚ 17ਵੀਂ ਮੰਜ਼ਿਲ ਤੋਂ ਡਿੱਗੀ ਭਾਰਤੀ ਮੂਲ ਦੀ ਬੱਚੀ, ਹੋਈ ਮੌਤ

ਸੰਯੁਕਤ ਅਰਬ ਅਮੀਰਾਤ ਤੋਂ ਇਕ ਦੁੱਖਦਾਇਕ ਖ਼ਬਰ ਸਾਹਮਣੇ ਆਈ ਹੈ। ਇੱਥੇ ਸ਼ਾਰਜਾਹ ਦੇ ਅਲ ਨਾਹਦਾ ਇਲਾਕੇ 'ਚ ਆਪਣੀ ਰਿਹਾਇਸ਼ੀ ਇਮਾਰਤ ਦੀ 17ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਭਾਰਤੀ ਮੂਲ ਦੀ ਕੇਰਲ ਦੀ ਰਹਿਣ ਵਾਲੀ 12 ਸਾਲਾ ਕੁੜੀ ਦੀ ਮੌਤ ਹੋ ਗਈ। 

ਸਟੈਂਪ ਡਿਊਟੀ ’ਚ ਛੋਟ ਦੇ ਫ਼ੈਸਲੇ ਦਾ 'ਆਪ' ਨੂੰ ਜਲੰਧਰ ਜ਼ਿਮਨੀ ਚੋਣ ’ਚ ਮਿਲਿਆ ਵੱਡਾ ਫਾਇਦਾ

ਪੰਜਾਬ ਦੀ ਜਨਤਾ ਨੂੰ ਸਟੈਂਪ ਡਿਊਟੀ ਅਤੇ ਪ੍ਰਾਪਰਟੀ ਦੀ ਰਜਿਸਟਰੀ ਫੀਸ ਵਿਚ 2.25 ਫ਼ੀਸਦੀ ਦੀ ਛੋਟ ਦੇਣ ਦੇ ਫ਼ੈਸਲੇ ਨਾਲ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਦੇ ਦੋਵਾਂ ਹੱਥਾਂ ਵਿਚ ਲੱਡੂ ਆ ਗਏ ਹਨ। 

ਜ਼ਾਂਬੀਆ 'ਚ ਬੱਸ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 24 ਲੋਕਾਂ ਦੀ ਦਰਦਨਾਕ ਮੌਤ ਤੇ 12 ਜ਼ਖ਼ਮੀ

ਦੱਖਣੀ ਜ਼ਾਂਬੀਆ ਵਿੱਚ ਇੱਕ ਬੱਸ ਦੇ ਇੱਕ ਟਰੱਕ ਨਾਲ ਟਕਰਾ ਜਾਣ ਕਾਰਨ ਉਸ ਵਿਚ ਸਵਾਰ 24 ਲੋਕਾਂ ਦੀ ਮੌਤ ਹੋ ਗਈ ਅਤੇ 12 ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।

ਕੈਨੇਡਾ ਤੋਂ ਆਈ ਦੁੱਖਦਾਇਕ ਖ਼ਬਰ, ਲਾਪਤਾ ਭਾਰਤੀ ਮੂਲ ਦੇ 23 ਸਾਲਾ ਵਿਦਿਆਰਥੀ ਦੀ ਮਿਲੀ ਲਾਸ਼

 ਕੈਨੇਡਾ ਤੋਂਂ ਇਕ ਦੁੱਖਦਾਇਕ ਖ਼ਬਰ ਸਾਹਮਣੇ ਆਈ ਹੈ। ਇੱਥੇ ਕੈਨੇਡਾ ਦੇ ਟੋਰਾਂਟੋ 'ਚ ਪੜ੍ਹ ਰਿਹਾ ਇਕ ਭਾਰਤੀ ਵਿਦਿਆਰਥੀ ਜੋ 5 ਮਈ ਨੂੰ ਲਾਪਤਾ ਹੋ ਗਿਆ ਸੀ, ਦੀ ਲਾਸ਼ ਮਿਲੀ ਹੈ।

 


Manoj

Content Editor

Related News