ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

Tuesday, May 16, 2023 - 08:07 PM (IST)

ਜਲੰਧਰ (ਬਿਊਰੋ) : ਫਰੀਦਕੋਟ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਉਰਫ ਕਿੱਕੀ ਢਿੱਲੋਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਕਿੱਕੀ ਢਿੱਲੋਂ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਵਿਜੀਲੈਂਸ ਵਲੋਂ ਗ੍ਰਿਫਤਾਰ ਕੀਤਾ ਗਿਆ ਹੈ। ਉਥੇ ਹੀ ਪਟਿਆਲਾ ਵਿਚ 60 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਮਾਡਰਨ ਬੱਸ ਸਟੈਂਡ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਗਿਆ। ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ...

ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਗ੍ਰਿਫ਼ਤਾਰ

ਫਰੀਦਕੋਟ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਉਰਫ ਕਿੱਕੀ ਢਿੱਲੋਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਕਿੱਕੀ ਢਿੱਲੋਂ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਵਿਜੀਲੈਂਸ ਵਲੋਂ ਗ੍ਰਿਫਤਾਰ ਕੀਤਾ ਗਿਆ ਹੈ।

ਪਟਿਆਲਾ ਵਾਸੀਆਂ ਨੂੰ ਭਗਵੰਤ ਮਾਨ ਦਾ ਤੋਹਫ਼ਾ, ਏਅਰਪੋਰਟ ਨੂੰ ਮਾਤ ਦੇਣ ਵਾਲਾ ਬੱਸ ਅੱਡਾ ਹੋਇਆ ਸ਼ੁਰੂ (ਤਸਵੀਰਾਂ)

ਪਟਿਆਲਾ ਵਿਚ 60 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਮਾਡਰਨ ਬੱਸ ਸਟੈਂਡ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਗਿਆ।

ਦੇਸ਼ ਨੂੰ ਜਲਦ ਮਿਲ ਸਕਦੈ ਨਵਾਂ ਸੰਸਦ ਭਵਨ, PM ਮੋਦੀ ਇਸ ਦਿਨ ਕਰਨਗੇ ਉਦਘਾਟਨ

ਦੇਸ਼ ਨੂੰ ਛੇਤੀ ਹੀ ਨਵਾਂ ਸੰਸਦ ਭਵਨ ਮਿਲ ਸਕਦਾ ਹੈ। ਨਵੇਂ ਸੰਸਦ ਭਵਨ ਦਾ ਉਦਘਾਟਨ ਇਸੇ ਮਹੀਨੇ ਹੋ ਸਕਦਾ ਹੈ। ਸੂਤਰਾਂ ਦੇ ਹਵਾਲੇ ਤੋਂ ਜਾਣਕਾਰੀ ਮਿਲੀ ਹੈ ਕਿ ਨਵੇਂ ਸੰਸਦ ਭਵਨ ਦਾ ਉਦਘਾਟਨ 28 ਮਈ ਨੂੰ ਹੋ ਸਕਦਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਦਾ ਉਦਘਾਟਨ ਕਰਨਗੇ। ਜਾਣਕਾਰੀ ਮੁਤਾਬਕ ਨਵੇਂ ਸੰਸਦ ਭਵਨ ਦੇ ਉਦਘਾਟਨ ਦੀਆਂ ਤਿਆਰੀਆਂ ਪੂਰੀਆਂ ਹੋ ਚੁੱਕੀਆਂ ਹਨ। 

ਗੁਰਦੁਆਰਾ ਦੂਖ ਨਿਵਾਰਨ ਸਾਹਿਬ ’ਚ ਸ਼ਰਾਬ ਪੀਣ ਵਾਲੀ ਜਨਾਨੀ ਦੀ ਹੋਈ ਅਸਲ ਸ਼ਨਾਖਤ, ਪਰਿਵਾਰ ਆਇਆ ਸਾਹਮਣੇ

ਗੁਰਦੁਆਰਾ ਸ਼੍ਰੀ ਦੂਖਨਿਵਾਰਨ ਸਾਹਿਬ ਦੇ ਸਰੋਵਰ ਕੰਢੇ ਸ਼ਰਾਬ ਪੀਣ ਕਾਰਨ ਗੋਲ਼ੀਆਂ ਮਾਰ ਕੇ ਕਤਲ ਕੀਤੀ ਔਰਤ ਦਾ ਪਰਿਵਾਰ ਸਾਹਮਣੇ ਆਇਆ ਹੈ। ਮ੍ਰਿਤਕਾ ਦੇ ਭਰਾ ਹਰਮੇਲ ਸਿੰਘ ਨੇ ਉਸਦੀ ਸ਼ਨਾਖ਼ਤ ਕੀਤੀ ਹੈ।

ਦਿੱਲੀ ਦੇ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਗਰੋਂ ਮਚੀ ਭਾਜੜ, ਪੁਲਸ ਨੇ ਸਕੂਲ ਕਰਵਾਇਆ ਖਾਲੀ

ਰਾਸ਼ਟਰੀ ਰਾਜਧਾਨੀ ਦਿੱਲੀ ਦੇ ਪੁਸ਼ਪ ਵਿਹਾਰ ਸਥਿਤ ਅੰਮ੍ਰਿਤਾ ਸੀਨੀਅਰ ਸੈਕੰਡਰੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਬੰਬ ਦੀ ਸੂਚਨਾ ਮਿਲਣ ਮਗਰੋਂ ਮੌਕੇ 'ਤੇ ਪਹੁੰਚੀ ਪੁਲਸ ਨੇ ਤੁਰੰਤ ਸਕੂਲ ਨੂੰ ਖਾਲੀ ਕਰਵਾਇਆ। 

ਅਮਰਨਾਥ ਯਾਤਰਾ ਨੂੰ ਲੈ ਕੇ ਨਵੇਂ ਨਿਯਮ, ਹੁਣ ਇਹ ਸ਼ਰਧਾਲੂ ਨਹੀਂ ਕਰ ਸਕਣਗੇ ਬਾਬਾ ਬਰਫ਼ਾਨੀ ਦੇ ਦਰਸ਼ਨ

ਅਮਰਨਾਥ ਯਾਤਰਾ ਨੂੰ ਲੈ ਕੇ ਤੀਰਥ ਯਾਤਰੀਆਂ ਲਈ ਨਵੀਂ ਅਪਡੇਟ ਸਾਹਮਣੇ ਆਈ ਹੈ। ਨਵੇਂ ਨਿਯਮਾਂ ਮੁਤਾਬਕ ਹੁਣ ਯਾਤਰਾ ਕਰਨ ਲਈ ਉਮਰ ਤੈਅ ਕੀਤੀ ਗਈ ਹੈ। 13 ਸਾਲ ਤੋਂ ਘੱਟ ਅਤੇ 75 ਸਾਲ ਤੋਂ ਵੱਧ ਉਮਰ ਦੇ ਕਿਸੇ ਵੀ ਵਿਅਕਤੀ ਨੂੰ ਅਮਰਨਾਥ ਯਾਤਰਾ 'ਤੇ ਜਾਣ ਦੀ ਮਨਜ਼ੂਰੀ ਨਹੀਂ ਦਿੱਤੀ ਜਾਵੇਗੀ। 

ਗੈਂਗਸਟਰ ਸੁੱਖਾ ਬਾੜੇਵਾਲੀਆ ਦੇ ਕਤਲ ਕੇਸ ’ਚ ਨਵਾਂ ਮੋੜ, ਵਾਇਰਲ ਵੀਡੀਓ 'ਚ ਹੈਰਾਨੀਜਨਕ ਖ਼ੁਲਾਸੇ

ਜੋਗਿੰਦਰ ਨਗਰ, ਹੈਬੋਵਾਲ ਕਲਾਂ ’ਚ ਬੀਤੇ ਦਿਨੀਂ ਹੋਏ ਗੈਂਗਸਟਰ ਸੁੱਖਾ ਬਾੜੇਵਾਲੀਆ ਦੇ ਕਤਲ ਕੇਸ ’ਚ ਨਵਾਂ ਮੋੜ ਆ ਗਿਆ ਹੈ। ਮਾਮਲੇ ’ਚ ਨਾਮਜ਼ਦ ਆਰਿਆ ਮੁਹੱਲਾ ਦੇ ਰਹਿਣ ਵਾਲੇ ਬੱਬੂ ਦੀ ਵੀਡੀਓ ਵਾਇਰਲ ਹੋਈ ਹੈ, ਜਿਸ ਵਿਚ ਉਹ ਖ਼ੁਦ ਨੂੰ ਮੌਕੇ ਦਾ ਗਵਾਹ ਦੱਸਣ ਦੇ ਨਾਲ-ਨਾਲ ਇਸ ਮਾਮਲੇ ਦੀ ਜਾਂਚ ਕਿਸੇ ਹੋਰ ਪੁਲਸ ਅਫ਼ਸਰ ਤੋਂ ਕਰਵਾਉਣ ਦੀ ਮੰਗ ਕਰ ਰਿਹਾ ਹੈ।

ਪੰਜਾਬ 'ਚ ਧੀਆਂ ਦੇ ਵਿਆਹ 'ਤੇ 'ਸ਼ਗਨ' ਲੈਣ ਦੇ ਚਾਹਵਾਨ ਗਰੀਬ ਪਰਿਵਾਰ ਜਲਦੀ ਕਰਨ ਨਹੀਂ ਤਾਂ..

ਸਾਬਕਾ ਸਰਕਾਰ ਦੀ ਸ਼ਗਨ ਸਕੀਮ, ਜਿਸ ਦਾ ਨਾਂ ਬਦਲ ਕੇ 'ਆਸ਼ੀਰਵਾਦ ਯੋਜਨਾ' ਰੱਖਿਆ ਗਿਆ ਹੈ, ਉਸ ਤਹਿਤ ਅਨੁਸੂਚਿਤ ਜਾਤੀ, ਪੱਛੜਿਆ ਵਰਗ ਅਤੇ ਹੋਰ ਗਰੀਬ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ 'ਚ ਆਰਥਿਕ ਮਦਦ ਦਿੱਤੀ ਜਾਂਦੀ ਹੈ।

 


Manoj

Content Editor

Related News