CM ਮਾਨ ਵੱਲੋਂ ਪੰਜਾਬ ਪੁਲਸ ਲਈ ਵੱਡੇ ਐਲਾਨ, ਸਰਕਾਰੀ ਬੱਸਾਂ ਨੂੰ ਲੈ ਕੇ ਅਹਿਮ ਖ਼ਬਰ, ਪੜ੍ਹੋ Top 10

Thursday, May 18, 2023 - 08:36 PM (IST)

ਜਲੰਧਰ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੰਡੀਗੜ੍ਹ ਮਿਊਂਸੀਪਲ ਭਵਨ ਵਿਖੇ ਪੰਜਾਬ ਪੁਲਸ ਦੇ ਬਿਊਰੋ ਆਫ ਇਨਵੈਸਟੀਗੇਸ਼ਨ (ਆਈ. ਬੀ.) 'ਚ 144  ਨਵੇਂ ਨਿਯੁਕਤ ਮੁੰਡੇ-ਕੁੜੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਉਥੇ ਹੀ  ਪੰਜਾਬ ਦੇ ਟਰਾਂਸਪੋਰਟ ਵਿਭਾਗ ਦੀ ਰੀੜ੍ਹ ਦੀ ਹੱਡੀ ਮੰਨੀ ਜਾਂਦੀ ਪੰਜਾਬ ਰੋਡਵੇਜ਼ ਦੀ ਪੁਰਾਣੀ ਸ਼ਾਨ ਬਹਾਲ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਨਬੱਸ ਦੀਆਂ ਕਰਜ਼ਾ-ਮੁਕਤ ਬੱਸਾਂ ਨੂੰ ਪੰਜਾਬ ਰੋਡਵੇਜ਼ ਵਿੱਚ ਸ਼ਾਮਲ ਕਰਨ ਦਾ ਫ਼ੈਸਲਾ ਕੀਤਾ ਹੈ। ਪੜ੍ਹੋ ਅੱਜ ਦੀਆਂ Top  ਖ਼ਬਰਾਂ...

CM ਮਾਨ ਨੇ ਪੰਜਾਬ ਪੁਲਸ ਲਈ ਕਰ ਦਿੱਤੇ ਵੱਡੇ ਐਲਾਨ, ਤੁਸੀਂ ਵੀ ਸੁਣੋ Live 'ਚ ਕੀ ਬੋਲੇ (ਵੀਡੀਓ)

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੰਡੀਗੜ੍ਹ ਮਿਊਂਸੀਪਲ ਭਵਨ ਵਿਖੇ ਪੰਜਾਬ ਪੁਲਸ ਦੇ ਬਿਊਰੋ ਆਫ ਇਨਵੈਸਟੀਗੇਸ਼ਨ (ਆਈ. ਬੀ.) 'ਚ 144  ਨਵੇਂ ਨਿਯੁਕਤ ਮੁੰਡੇ-ਕੁੜੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। 

ਸਰਕਾਰੀ ਬੱਸਾਂ ਨੂੰ ਲੈ ਕੇ ਆਈ ਵੱਡੀ ਖ਼ਬਰ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ

ਪੰਜਾਬ ਦੇ ਟਰਾਂਸਪੋਰਟ ਵਿਭਾਗ ਦੀ ਰੀੜ੍ਹ ਦੀ ਹੱਡੀ ਮੰਨੀ ਜਾਂਦੀ ਪੰਜਾਬ ਰੋਡਵੇਜ਼ ਦੀ ਪੁਰਾਣੀ ਸ਼ਾਨ ਬਹਾਲ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਨਬੱਸ ਦੀਆਂ ਕਰਜ਼ਾ-ਮੁਕਤ ਬੱਸਾਂ ਨੂੰ ਪੰਜਾਬ ਰੋਡਵੇਜ਼ ਵਿੱਚ ਸ਼ਾਮਲ ਕਰਨ ਦਾ ਫ਼ੈਸਲਾ ਕੀਤਾ ਹੈ। 

ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਨੂੰ ਲੈ ਕੇ ਕੈਬਨਿਟ ਮੰਤਰੀ ਧਾਲੀਵਾਲ ਨੇ ਦਿੱਤੇ ਇਹ ਹੁਕਮ

 ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੂਬੇ ਦੇ ਸਮੂਹ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰਾਂ (ਡੀ.ਡੀ.ਪੀ.ਓ.) ਨੂੰ ਹਦਾਇਤ ਕੀਤੀ ਹੈ ਕਿ ਸੂਬੇ ਭਰ ਵਿਚ ਸਰਕਾਰੀ ਪੰਚਾਇਤੀ ਜ਼ਮੀਨਾਂ ’ਤੇ ਹੋਏ ਨਾਜਾਇਜ਼ ਕਬਜ਼ਿਆਂ ਨੂੰ 10 ਜੂਨ ਤੱਕ ਛੁਡਾਇਆ ਜਾਵੇ।

26/11 ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਨੂੰ ਲਿਆਂਦਾ ਜਾਵੇਗਾ ਭਾਰਤ, ਅਮਰੀਕੀ ਅਦਾਲਤ ਨੇ ਦਿੱਤੀ ਇਜਾਜ਼ਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਮਰੀਕਾ ਦੀ ਪਹਿਲੀ ਸਰਕਾਰੀ ਫੇਰੀ ਤੋਂ ਇਕ ਮਹੀਨਾ ਪਹਿਲਾਂ ਇਕ ਸੰਘੀ ਅਦਾਲਤ ਵਾਸ਼ਿੰਗਟਨ ਰਾਹੀਂ ਨਵੀਂ ਦਿੱਲੀ ਦੀ ਬੇਨਤੀ 'ਤੇ ਪਾਕਿਸਤਾਨੀ ਮੂਲ ਦੇ ਕੈਨੇਡੀਅਨ ਕਾਰੋਬਾਰੀ ਤਹੱਵੁਰ ਰਾਣਾ ਨੂੰ ਭਾਰਤ ਹਵਾਲੇ ਕਰਨ ਲਈ ਸਹਿਮਤ ਹੋ ਗਈ ਹੈ। 

ਨਵਜੋਤ ਸਿੱਧੂ ਦੀ ਸੁਰੱਖਿਆ ਮਾਮਲੇ 'ਚ ਇਸ ਦਿਨ ਆਵੇਗਾ ਫ਼ੈਸਲਾ, ਹਾਈਕੋਰਟ 'ਚ ਸੌਂਪੀ ਗਈ ਰਿਪੋਰਟ

ਪੰਜਾਬ ਕਾਂਗਰਸ ਦੇ ਆਗੂ ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ 'ਚ ਕਟੌਤੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਵੀਰਵਾਰ ਨੂੰ ਸੁਣਵਾਈ ਹੋਈ। 

ਤੇਜ਼ ਹਵਾਵਾਂ ਚੱਲਣ ਮਗਰੋਂ ਪੰਜਾਬ ਦਾ ਮੌਸਮ ਲਵੇਗਾ ਕਰਵਟ, ਜਾਣੋ ਆਉਣ ਵਾਲੇ ਦਿਨਾਂ ਦੀ ਤਾਜ਼ਾ ਅਪਡੇਟ

ਦਿਨ-ਪ੍ਰਤੀਦਿਨ ਤਿੱਖੀ ਹੋ ਰਹੀ ਧੁੱਪ ਹੁਣ ਝੁਲਸਾਉਣ ਲੱਗ ਗਈ ਹੈ। ਸਕਿਨ ’ਤੇ ਸਿੱਧੀ ਧੁੱਪ ਪੈਣ ਨਾਲ ਆਉਣ ਵਾਲੇ ਦਿਨਾਂ ਵਿਚ ਸ਼ਹਿਰ ਵਾਸੀਆਂ ਨੂੰ ਬੀਮਾਰ ਕਰ ਸਕਦੀ ਹੈ। ਗਰਮੀ ਦਾ ਕਹਿਰ ਵਧਣ ਨਾਲ ਜਿੱਥੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ 39.9 ਡਿਗਰੀ ’ਤੇ ਪਹੁੰਚਿਆ ਹੋਇਆ ਹੈ, ਉਥੇ ਹੀ ਰਾਤਾਂ ਗਰਮ ਹੋਣ ਨਾਲ ਘੱਟੋ-ਘੱਟ ਤਾਪਮਾਨ 22.7 ਡਿਗਰੀ ’ਤੇ ਪਹੁੰਚ ਚੁੱਕਾ ਹੈ। 

ਸ਼ਿਵ ਸੈਨਾ ਆਗੂਆਂ 'ਤੇ ਫਾਇਰਿੰਗ, ਮੋਟਰ ਸਾਈਕਲ ਮਗਰ ਲਗਾ ਚਲਾਈਆਂ ਗੋਲ਼ੀਆਂ

ਬੀਤੇ ਦਿਨ ਤਲਵਾੜਾ ਦੇ ਡੈਮ ਰੋਡ ’ਤੇ ਪੈਂਦੀ ਬਰਫ਼ ਫੈਕਟਰੀ ਕੋਲ ਸ਼ਿਵ ਸੈਨਾ ਆਗੂਆਂ 'ਤੇ ਹਮਲਾ ਹੋਇਆ। ਸ਼ਿਵ ਸੈਨਾ ਦੇ ਦੋ ਆਗੂ, ਜੋ ਮੋਟਰਸਾਈਕਲ ’ਤੇ ਸਵਾਰ ਸਨ, ਉਨ੍ਹਾਂ ਦਾ ਪਿੱਛਾ ਕਰ ਰਹੇ ਦੋ ਮੋਟਰਸਾਈਕਲਾਂ ’ਤੇ ਸਵਾਰ 3 ਨੌਜਵਾਨਾਂ ’ਚੋਂ ਇਕ ਨੌਜਵਾਨ ਨੇ ਚਲਦੇ ਮੋਟਰਸਾਈਕਲ ’ਤੇ ਹੀ ਸ਼ਿਵ ਸੈਨਾ ਆਗੂਆਂ ’ਤੇ ਗੋਲ਼ੀ ਚਲਾ ਦਿੱਤੀ।

ਵੱਡੀ ਖ਼ਬਰ : ਸਿੱਧਰਮਈਆ ਦੇ ਸਿਰ 'ਤੇ ਸਜੇਗਾ ਕਰਨਾਟਕ ਦਾ ਤਾਜ ਅਤੇ ਸ਼ਿਵਕੁਮਾਰ ਹੋਣਗੇ ਉੱਪ ਮੁੱਖ ਮੰਤਰੀ

 ਕਾਂਗਰਸ ਨੇ ਕਈ ਅਟਕਲਾਂ ਨੂੰ ਰੋਕ ਲਗਾਉਂਦੇ ਹੋਏ ਵੀਰਵਾਰ ਨੂੰ ਆਪਣੇ ਸੀਨੀਅਰ ਨੇਤਾ ਸਿੱਧਰਮਈਆ ਨੂੰ ਕਰਨਾਟਕ ਦਾ ਨਵਾਂ ਮੁੱਖ ਮੰਤਰੀ ਅਤੇ ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਡੀ.ਕੇ. ਸ਼ਿਵ ਕੁਮਾਰ ਨੂੰ ਉੱਪ ਮੁੱਖ ਮੰਤਰੀ ਬਣਾਉਣ ਦਾ ਐਲਾਨ ਕੀਤਾ। 

ਸਾਬਕਾ ਵਿਧਾਇਕ ਦੀਪ ਮਲਹੋਤਰਾ ਦੇ ਘਰ ਆਬਕਾਰੀ ਵਿਭਾਗ ਦੀ ਛਾਪੇਮਾਰੀ

 ਫਰੀਦਕੋਟ ਵਿਖੇ ਆਬਕਾਰੀ ਵਿਭਾਗ ਦੀਆਂ ਟੀਮਾਂ ਵੱਲੋਂ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ। 

ਸ੍ਰੀ ਹੇਮਕੁੰਟ ਸਾਹਿਬ ਜਾ ਰਹੇ 2 ਦੋਸਤਾਂ ਨਾਲ ਵਾਪਰਿਆ ਦਰਦਨਾਕ ਹਾਦਸਾ, ਸੋਚਿਆ ਨਾ ਸੀ ਇੰਝ ਆਵੇਗੀ ਮੌਤ

ਜਗਰਾਓਂ-ਲੁਧਿਆਣਾ ਨੈਸ਼ਨਲ ਹਾਈਵੇ 'ਤੇ ਸਵੇਰੇ ਕਰੀਬ 7.30 ਅਚਾਨਕ ਹੀ ਸਾਹਮਣੇ ਤੋ ਇੱਕ ਆਈ-20 ਕਾਰ ਬਹੁਤ ਹੀ ਤੇਜ਼ ਰਫ਼ਤਾਰ ਅਤੇ ਗ਼ਲਤ ਢੰਗ ਨਾਲ ਡਿਵਾਈਡਰ ਪਾਰ ਕਰਦੀ ਹੋਈ ਆਈ, ਜਿਸ ਨੇ ਮੋਟਰਸਾਈਕਲ ਸਵਾਰ ਹੇਮਕੁੰਟ ਜਾਂਦੇ ਦੋ ਦੋਸਤਾਂ ਨੂੰ ਲਪੇਟ ਵਿੱਚ ਲੈ ਲਿਆ।

 

 

 

 

 


Manoj

Content Editor

Related News