ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ
Tuesday, May 23, 2023 - 08:02 PM (IST)
ਜਲੰਧਰ (ਬਿਊਰੋ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ ਗਿਆ। ਇਸ ਦੌਰਾਨ ਐਡਵੋਕੇਟ ਧਾਮੀ ਨੇ ਕਿਹਾ ਹੈ ਕਿ ਜਿਸ ਕੰਪਨੀ ਦੇ ਕੋਲ ਗੁਰਬਾਣੀ ਦੇ ਲਾਈਵ ਪ੍ਰਸਾਰਣ ਦਾ 11 ਸਾਲਾਂ ਤੋਂ ਕੰਟਰੈਕਟ ਸੀ ਉਹ ਹੁਣ ਜੁਲਾਈ 2023 'ਚ ਖ਼ਤਮ ਹੋਣ ਜਾ ਰਿਹਾ ਹੈ। ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਇੱਥੇ ਪੰਜਾਬ ਪੁਲਸ ਦੀਆਂ 98 ਨਵੀਆਂ ਹਾਈਟੈੱਕ ਐਮਰਜੈਂਸੀ ਰਿਸਪਾਂਸ ਵ੍ਹੀਕਲ (ਈ. ਵੀ. ਆਰ.) ਗੱਡੀਆਂ ਨੂੰ ਹਰੀ ਝੰਡੀ ਦਿੱਤੀ ਗਈ, ਜੋ ਕਿ ਐੱਮ. ਡੀ. ਟੀ ਅਤੇ ਜੀ. ਪੀ. ਐੱਸ. ਸਿਸਟਮ ਨਾਲ ਲੈਸ ਹਨ। ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ...
'ਗੁਰਬਾਣੀ ਪ੍ਰਸਾਰਣ' ਮਾਮਲਾ: SGPC ਜਲਦ ਜਾਰੀ ਕਰੇਗੀ ਓਪਨ ਟੈਂਡਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ ਗਿਆ। ਇਸ ਦੌਰਾਨ ਐਡਵੋਕੇਟ ਧਾਮੀ ਨੇ ਕਿਹਾ ਹੈ ਕਿ ਜਿਸ ਕੰਪਨੀ ਦੇ ਕੋਲ ਗੁਰਬਾਣੀ ਦੇ ਲਾਈਵ ਪ੍ਰਸਾਰਣ ਦਾ 11 ਸਾਲਾਂ ਤੋਂ ਕੰਟਰੈਕਟ ਸੀ ਉਹ ਹੁਣ ਜੁਲਾਈ 2023 'ਚ ਖ਼ਤਮ ਹੋਣ ਜਾ ਰਿਹਾ ਹੈ। ਇਸ ਲਈ ਹੁਣ ਐੱਸ.ਜੀ.ਪੀ.ਸੀ ਵੱਲੋਂ ਨਵਾਂ ਓਪਨ ਟੈਂਡਰ ਅਖ਼ਬਾਰ 'ਚ ਜਾਰੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਇਸ ਲਈ ਕੋਈ ਵੀ ਚੈਨਲ ਅਪਲਾਈ ਕਰ ਸਕਦਾ ਹੈ।
CM ਮਾਨ ਨੇ ਪੰਜਾਬ ਪੁਲਸ ਨੂੰ ਦਿੱਤੀ ਵੱਡੀ ਸੌਗਾਤ, ਚਰਨਜੀਤ ਚੰਨੀ ਨੂੰ ਵੀ ਦਿੱਤਾ ਜਵਾਬ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਇੱਥੇ ਪੰਜਾਬ ਪੁਲਸ ਦੀਆਂ 98 ਨਵੀਆਂ ਹਾਈਟੈੱਕ ਐਮਰਜੈਂਸੀ ਰਿਸਪਾਂਸ ਵ੍ਹੀਕਲ (ਈ. ਵੀ. ਆਰ.) ਗੱਡੀਆਂ ਨੂੰ ਹਰੀ ਝੰਡੀ ਦਿੱਤੀ ਗਈ, ਜੋ ਕਿ ਐੱਮ. ਡੀ. ਟੀ ਅਤੇ ਜੀ. ਪੀ. ਐੱਸ. ਸਿਸਟਮ ਨਾਲ ਲੈਸ ਹਨ।
ਬਰਗਾੜੀ ਬੇਅਦਬੀ ਮਾਮਲੇ ’ਚ ਮੁੱਖ ਸਾਜ਼ਿਸ਼ਕਰਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ
ਫ਼ਰੀਦਕੋਟ ਵਿਚ ਸਾਲ 2015 ਵਿਚ ਵਾਪਰੀ ਬਰਗਾੜੀ ਬੇਅਦਬੀ ਮਾਮਲੇ ਵਿਚ ਮੁੱਖ ਸਾਜ਼ਿਸ਼ਕਰਤਾ ਅਤੇ ਡੇਰਾ ਸਿਰਸਾ ਦੀ ਰਾਸ਼ਟਰੀ ਕਮੇਟੀ ਦੇ ਮੈਂਬਰ ਸੰਦੀਪ ਬਰੇਟਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਐੱਨ. ਆਈ. ਏ. ਸਾਹਮਣੇ ਲਾਰੈਂਸ ਬਿਸ਼ਨੋਈ ਨੇ ਕਬੂਲਿਆ, ‘ਟਾਪ ਟਾਰਗੇਟ ਸੀ ਸਲਮਾਨ ਖ਼ਾਨ’
ਬਦਨਾਮ ਅਪਰਾਧੀ ਲਾਰੈਂਸ ਬਿਸ਼ਨੋਈ ਨੇ ਰਾਸ਼ਟਰੀ ਜਾਂਚ ਏਜੰਸੀ (ਐੱਨ. ਆਈ. ਏ.) ਦੇ ਸਾਹਮਣੇ ਕਬੂਲ ਕੀਤਾ ਹੈ ਕਿ ਬਾਲੀਵੁੱਡ ਸੁਪਰਸਟਾਰ ਸਲਮਾਨ ਖ਼ਾਨ ਉਨ੍ਹਾਂ 10 ਮੁੱਖ ਟੀਚਿਆਂ ਦੀ ਸੂਚੀ ’ਚ ਸਭ ਤੋਂ ਉੱਪਰ ਹਨ, ਜਿਨ੍ਹਾਂ ਨੂੰ ਗੈਂਗਸਟਰ ਨੇ ਖ਼ਤਮ ਕਰਨ ਦੀ ਯੋਜਨਾ ਬਣਾਈ ਸੀ।
ਪੰਜਾਬ 'ਚ ਗਰਮੀ ਦੇ ਮਾਰੇ ਲੋਕਾਂ ਨੂੰ ਮਿਲੇਗੀ ਰਾਹਤ, ਮੌਸਮ ਨੂੰ ਲੈ ਕੇ ਆਈ ਨਵੀਂ ਅਪਡੇਟ
ਪੰਜਾਬ 'ਚ ਗਰਮੀ ਨੇ ਲੋਕਾਂ ਦੇ ਵੱਟ ਕੱਢ ਛੱਡੇ ਹਨ ਪਰ ਆਉਣ ਵਾਲੇ ਦਿਨਾਂ ਦੌਰਾਨ ਲੋਕਾਂ ਨੂੰ ਰਾਹਤ ਮਿਲਣ ਵਾਲੀ ਹੈ ਕਿਉਂਕਿ ਮੌਸਮ ਵਿਭਾਗ ਮੁਤਾਬਕ ਆਉਂਦੇ ਦਿਨਾਂ 'ਚ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਸੂਬੇ 'ਚ ਮਈ ਮਹੀਨੇ ਦੌਰਾਨ ਪਾਰਾ ਰਿਕਾਰਡ 45.2 ਡਿਗਰੀ ਸੈਲਸੀਅਸ 'ਤੇ ਪੁੱਜ ਗਿਆ ਹੈ।
ਸਿਡਨੀ 'ਚ PM ਮੋਦੀ ਬੋਲੇ-'ਭਾਰਤ ਦੁਨੀਆ ਦੀ ਸਭ ਤੋਂ ਵੱਡੀ ਟੈਲੇਂਟ ਫੈਕਟਰੀ, ਵਿਕਸਿਤ ਭਾਰਤ ਮੇਰਾ ਸੁਫ਼ਨਾ'
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿਡਨੀ ਵਿਖੇ ਭਾਰਤੀ ਭਾਈਚਾਰੇ ਨੇ ਕੀਤੇ ਸੰਬੋਧਨ ਵਿਚ ਕਿਹਾ ਕਿ ਭਾਰਤ ਹਜ਼ਾਰਾਂ ਸਾਲਾਂ ਦੀ ਜੀਵੰਤ ਸੱਭਿਅਤਾ ਹੈ। ਭਾਰਤ ਮਦਰ ਆਫ ਡੈਮੋਕ੍ਰੈਸੀ ਹੈ। ਅਸੀਂ ਸਮੇਂ ਦੇ ਅਨੁਕੂਲ ਹੋ ਗਏ ਹਾਂ ਪਰ ਹਮੇਸ਼ਾ ਆਪਣੇ ਮੂਲ ਸਿਧਾਂਤਾਂ 'ਤੇ ਟਿਕੇ ਰਹੇ ਹਾਂ।
ਕੋਲਕਾਤਾ 'ਚ ਮਮਤਾ ਬੈਨਰਜੀ ਨੂੰ ਮਿਲੇ CM ਕੇਜਰੀਵਾਲ ਤੇ 'ਮਾਨ', ਕੇਂਦਰ ਦੇ ਆਰਡੀਨੈਂਸ 'ਤੇ ਕੀਤੀ ਚਰਚਾ
ਕੇਂਦਰ ਵਿਚ ਸੱਤਾਧਾਰੀ ਭਾਜਪਾ ਖ਼ਿਲਾਫ ਵਿਰੋਧੀ ਧਿਰ ਨੂੰ ਇਕਜੁਟ ਕਰਨ ਦੇ ਮਕਸਦ ਨਾਲ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੋਲਕਾਤਾ 'ਤੇ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ।
ਜਰਮਨ ਜਾਣ ਦੇ ਸੁਫ਼ਨੇ ਸੰਜੋਈ ਬੈਠੇ ਪ੍ਰੇਮੀ ਜੋੜੇ ਨੂੰ ਮਿਲਿਆ ਧੋਖਾ, ਇਕੱਠਿਆਂ ਨੇ ਕਰ ਲਈ ਖ਼ੁਦਕੁਸ਼ੀ
ਗੁਰਦਾਸਪੁਰ ਦੇ ਮੁਹੱਲਾ ਸ਼ਹਿਜ਼ਾਦਾ ਨੰਗਲ 'ਚ ਇਕ ਪ੍ਰੇਮੀ ਜੋੜੇ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜੋੜੇ ਦੀ ਪਛਾਣ ਪ੍ਰੇਮੀ ਵਿਕਰਾਂਤ ਮਸੀਹ ਤੇ ਪ੍ਰੇਮੀਕਾ ਨੇਹਾ ਵਜੋਂ ਹੋਈ, ਜਿਨ੍ਹਾਂ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਮਤ ਕਰ ਲਈ ਹੈ।
ਬਰਨਾਲਾ ’ਚ ਦੋਹਰਾ ਕਤਲ ਕਾਂਡ, ਬੇਰਹਿਮੀ ਨਾਲ ਮੌਤ ਦੇ ਘਾਟ ਉਤਾਰੇ ਪ੍ਰੇਮੀ-ਪ੍ਰੇਮਿਕਾ
ਬਰਨਾਲਾ ਦੇ ਪਿੰਡ ਠੀਕਰੀਵਾਲਾ 'ਚ ਸਨਸਨੀਖੇਜ਼ ਘਟਨਾ ਤਹਿਤ ਦੋਹਰੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਇਕ ਨੌਜਵਾਨ ਮੁੰਡੇ ਦੀ ਲਾਸ਼ ਪਿੰਡ ਦੇ ਇਕ ਘਰ ਦੇ ਬਾਹਰ ਨਾਲੇ 'ਚ ਪਈ ਮਿਲੀ, ਜਿਸ ਦੇ ਸਿਰ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ ਸੀ ਅਤੇ ਇਕ ਨੌਜਵਾਨ ਕੁੜੀ ਦੀ ਲਾਸ਼ ਉਸਦੇ ਘਰ ਅੰਦਰੋਂ ਬਰਾਮਦ ਹੋਈ।