ਮੌਸਮ ’ਚ ਆਵੇਗੀ ਵੱਡੀ ਤਬਦੀਲੀ, CM ਮਾਨ ਦੀ ਸੁਰੱਖਿਆ ਸਬੰਧੀ ਗ੍ਰਹਿ ਮੰਤਰਾਲਾ ਦਾ ਅਹਿਮ ਫ਼ੈਸਲਾ, ਪੜ੍ਹੋ Top 10

Thursday, May 25, 2023 - 08:36 PM (IST)

ਮੌਸਮ ’ਚ ਆਵੇਗੀ ਵੱਡੀ ਤਬਦੀਲੀ, CM ਮਾਨ ਦੀ ਸੁਰੱਖਿਆ ਸਬੰਧੀ ਗ੍ਰਹਿ ਮੰਤਰਾਲਾ ਦਾ ਅਹਿਮ ਫ਼ੈਸਲਾ, ਪੜ੍ਹੋ Top 10

ਜਲੰਧਰ (ਬਿਊਰੋ) : ਇਕ ਹਫ਼ਤੇ ਤੋਂ ਪੈ ਰਹੀ ਤੇਜ਼ ਗਰਮੀ ਕਾਰਨ ਸ਼ਹਿਰ ਵਾਸੀਆਂ ਦਾ ਬੁਰਾ ਹਾਲ ਹੋ ਗਿਆ। ਤਾਪਮਾਨ 43 ਡਿਗਰੀ ਤੋਂ 40 ਡਿਗਰੀ ’ਤੇ ਪਹੁੰਚਣ ਦੇ ਬਾਵਜੂਦ ਤਪਸ਼ ਘੱਟ ਨਹੀਂ ਹੋ ਰਹੀ ਸੀ ਪਰ ਮੌਸਮ ਵਿਭਾਗ ਦੇ ਮਾਹਿਰਾਂ ਅਨੁਸਾਰ ਪੰਜਾਬ ਦੇ ਕਈ ਹਿੱਸਿਆਂ ’ਚ ਅਗਲੇ 3 ਦਿਨ ਤੱਕ ਬਰਸਾਤ ਦੀ ਸੰਭਾਵਨਾ ਜਤਾਈ ਗਈ। ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਰੱਖਿਆ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਰੱਖਿਆ ਵਿਚ ਵਾਧਾ ਕੀਤਾ ਗਿਆ ਹੈ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ....

ਪੰਜਾਬ ਦੇ ਮੌਸਮ 'ਚ ਆਵੇਗੀ ਵੱਡੀ ਤਬਦੀਲੀ, ਜਾਣੋ ਅਗਲੇ ਦਿਨਾਂ ਦੀ ਮੌਸਮ ਦੀ ਤਾਜ਼ਾ ਅਪਡੇਟ

ਇਕ ਹਫ਼ਤੇ ਤੋਂ ਪੈ ਰਹੀ ਤੇਜ਼ ਗਰਮੀ ਕਾਰਨ ਸ਼ਹਿਰ ਵਾਸੀਆਂ ਦਾ ਬੁਰਾ ਹਾਲ ਹੋ ਗਿਆ। ਤਾਪਮਾਨ 43 ਡਿਗਰੀ ਤੋਂ 40 ਡਿਗਰੀ ’ਤੇ ਪਹੁੰਚਣ ਦੇ ਬਾਵਜੂਦ ਤਪਸ਼ ਘੱਟ ਨਹੀਂ ਹੋ ਰਹੀ ਸੀ ਪਰ ਮੌਸਮ ਵਿਭਾਗ ਦੇ ਮਾਹਿਰਾਂ ਅਨੁਸਾਰ ਪੰਜਾਬ ਦੇ ਕਈ ਹਿੱਸਿਆਂ ’ਚ ਅਗਲੇ 3 ਦਿਨ ਤੱਕ ਬਰਸਾਤ ਦੀ ਸੰਭਾਵਨਾ ਜਤਾਈ ਗਈ।

ਮੁੱਖ ਮੰਤਰੀ ਭਗਵੰਤ ਮਾਨ ਦੀ ਸੁਰੱਖਿਆ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰਾਲਾ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਰੱਖਿਆ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਰੱਖਿਆ ਵਿਚ ਵਾਧਾ ਕੀਤਾ ਗਿਆ ਹੈ।

CM ਮਾਨ ਦਾ ਧਮਾਕੇਦਾਰ ਟਵੀਟ, ਸਾਬਕਾ CM ਚੰਨੀ ਨੂੰ ਦਿੱਤਾ 31 ਮਈ 2 ਵਜੇ ਤੱਕ ਦਾ ਅਲਟੀਮੇਟਮ

ਮੁੱਖ ਮੰਤਰੀ ਭਗਵੰਤ ਮਾਨ ਨੇ ਰਿਸ਼ਵਤਖੋਰੀ ਦੇ ਮਾਮਲੇ 'ਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅਲਟੀਮੇਟਮ ਦੇ ਦਿੱਤਾ ਹੈ। 

CM ਮਾਨ ਦੇ ਅਲਟੀਮੇਟਮ ਤੋਂ ਬਾਅਦ ਬੋਲੇ ਸਾਬਕਾ CM ਚੰਨੀ, ਆਖੀ ਇਹ ਗੱਲ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਿਸ਼ਵਤਖੋਰੀ ਦੇ ਮਾਮਲੇ 'ਚ 31 ਮਈ 2 ਵਜੇ ਤੱਕ ਦੇ ਦਿੱਤੇ ਅਲਟੀਮੇਟਮ 'ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਬਿਆਨ ਸਾਹਮਣੇ ਆਇਆ ਹੈ। ਸਾਬਕਾ ਮੁੱਖ ਮੰਤਰੀ ਚੰਨੀ ਨੇ ਮੋਰਿੰਡਾ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਜੀ ਵੱਲੋਂ ਅੱਜ ਇਕ ਟਵੀਟ ਕੀਤਾ ਗਿਆ ਹੈ, ਜਿਸ ਵਿੱਚ ਉਨ੍ਹਾਂ ਨੇ ਮੈਨੂੰ 31 ਮਈ ਤੱਕ ਦਾ ਸਮਾਂ ਦਿੱਤਾ ਹੈ। 

ਪੋਸਟ ਮੈਟ੍ਰਿਕ ਸਕਾਲਰਸ਼ਿਪ ਨੂੰ ਲੈ ਕੇ ਹਾਈਕੋਰਟ ਹੋਇਆ ਸਖ਼ਤ, ਜਾਰੀ ਕੀਤੇ ਇਹ ਹੁਕਮ

ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਨਿੱਜੀ ਕਾਲਜਾਂ ਨੂੰ ਜਾਰੀ ਨਾ ਕਰਨ ਦੇ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਸਰਕਾਰ ਨੂੰ 4 ਹਫ਼ਤਿਆਂ ਦੇ ਅੰਦਰ 40 ਫ਼ੀਸਦੀ ਰਾਸ਼ੀ ਕਾਲਜਾਂ ਨੂੰ ਜਾਰੀ ਕਰਨ ਦੇ ਹੁਕਮ ਦਿੱਤੇ।

ਵੱਡੀ ਖ਼ਬਰ : ਪੰਜਾਬ ਬੋਰਡ ਇਸ ਦਿਨ ਐਲਾਨੇਗਾ 10ਵੀਂ ਜਮਾਤ ਦਾ ਨਤੀਜਾ, ਵਧੀਆਂ Students ਦੀਆਂ ਧੜਕਣਾਂ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੀਤੇ ਦਿਨ 12ਵੀਂ ਜਮਾਤ ਦੇ ਨਤੀਜਿਆਂ ਦੇ ਐਲਾਨ ਮਗਰੋਂ ਹੁਣ 10ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕੀਤਾ ਜਾਣਾ ਹੈ। ਬੋਰਡ ਵੱਲੋਂ 26 ਮਈ ਮਤਲਬ ਕਿ ਸ਼ੁੱਕਰਵਾਰ ਸਵੇਰੇ 11.30 ਵਜੇ 10ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ।

ਬੰਬੀਹਾ ਗਰੁੱਪ ਨੇ ਲਈ ਜਰਨੈਲ ਸਿੰਘ ਦੇ ਕਤਲ ਦੀ ਜ਼ਿੰਮੇਵਾਰੀ, ਪੋਸਟ ਪਾ ਕੇ ਕਹੀ ਇਹ ਗੱਲ

 ਬੀਤੇ ਦਿਨ ਕਸਬਾ ਸਠਿਆਲਾ ਵਿਖੇ ਵੇਟ ਲਿਫਟਰ ਵਜੋਂ ਜਾਣੇ ਜਾਂਦੇ ਜਰਨੈਲ ਸਿੰਘ ਦਾ ਅੰਨ੍ਹੇਵਾਹ ਗੋਲ਼ੀਆਂ ਮਾਰ ਕੇ ਕੀਤੇ ਕਤਲ ਦੀ ਜ਼ਿੰਮੇਵਾਰੀ ਦਵਿੰਦਰ ਬੰਬੀਹਾ ਗਰੁੱਪ ਨੇ ਲਈ ਹੈ।

ਪੰਜਾਬ ਸਿਰ ਮੰਡਰਾਉਣ ਲੱਗਾ ਇਕ ਹੋਰ ਖ਼ਤਰਾ, ਪਿਛਲੇ 20 ਸਾਲਾਂ ਦੇ ਪ੍ਰਚਲਨ ਨੇ ਵਧਾਈ ਸੂਬੇ ਦੀ ਚਿੰਤਾ

 ਦੇਸ਼ ਨੂੰ ਉੱਚ ਅਧਿਕਾਰੀ ਸਿਲੈਕਟ ਕਰ ਕੇ ਦੇਣ ਵਾਲੀ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ. ਪੀ. ਐੱਸ. ਸੀ.) ਦੀਆਂ ਪ੍ਰੀਖਿਆਵਾਂ ’ਚ ਪੰਜਾਬੀ ਨੌਜਵਾਨਾਂ ਦਾ ਦਬ-ਦਬਾਅ ਲਗਾਤਾਰ ਘਟਦਾ ਜਾ ਰਿਹਾ ਹੈ।

BSNL ਗਾਹਕਾਂ ਲਈ ਅਹਿਮ ਖ਼ਬਰ, 2 ਹਫ਼ਤਿਆਂ ’ਚ ਕੰਪਨੀ ਦੇਣ ਜਾ ਰਹੀ ਵੱਡੀ ਖ਼ੁਸ਼ਖ਼ਬਰੀ

ਦੂਰਸੰਚਾਰ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਬੁੱਧਵਾਰ ਨੂੰ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਜਨਤਕ ਖੇਤਰ ਦੀ ਦੂਰਸੰਚਾਰ ਕੰਪਨੀ ਬੀ. ਐੱਸ. ਐੱਨ. ਐੱਲ. ਅਗਲੇ 2 ਹਫਤਿਆਂ ’ਚ 200 ਸਥਾਨਾਂ ’ਤੇ 4ਜੀ ਸੇਵਾਵਾਂ ਦੀ ਪੇਸ਼ਕਸ਼ ਕਰਨਾ ਸ਼ੁਰੂ ਕਰ ਦੇਵੇਗੀ। 

ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਜੁੜੀ ਅਹਿਮ ਖ਼ਬਰ : ਮੰਡੋਲੀ ਜੇਲ੍ਹ 'ਚ ਕੀਤਾ ਗਿਆ ਸ਼ਿਫਟ

ਖ਼ਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਬੀਤੀ ਦੇਰ ਰਾਤ ਦਿੱਲੀ ਦੀ ਮੰਡੋਲੀ ਜੇਲ੍ਹ ਲਿਆਂਦਾ ਗਿਆ ਹੈ। ਇਸ ਤੋਂ ਪਹਿਲਾਂ ਉਹ ਗੁਜਰਾਤ ਦੀ ਸਾਬਰਮਤੀ ਜੇਲ੍ਹ 'ਚ ਬੰਦ ਸੀ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਕਾਰਨਾਂ ਕਰਕੇ ਉਸ ਨੂੰ ਦਿੱਲੀ ਲਿਆਂਦਾ ਗਿਆ ਹੈ।

 


author

Manoj

Content Editor

Related News