ਰਾਸ਼ਨ ਕਾਰਡ ਧਾਰਕਾਂ ਲਈ ਅਹਿਮ ਖ਼ਬਰ, ਸਰਵਪੱਖੀ ਵਿਕਾਸ ਲਈ CM ਮਾਨ ਦਾ ਵੱਡਾ ਫ਼ੈਸਲਾ, ਪੜ੍ਹੋ Top 10

Friday, May 26, 2023 - 08:38 PM (IST)

ਜਲੰਧਰ (ਬਿਊਰੋ) : ਕੇਂਦਰ ਸਰਕਾਰ ਵਲੋਂ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਨਾਲ ਜੁੜੇ ਪੰਜਾਬ ਭਰ ਦੇ 38,12,525 ਰਾਸ਼ਨ ਕਾਰਡਧਾਰੀ ਪਰਿਵਾਰਾਂ ਦੇ 1,47,38861 ਮੈਂਬਰਾਂ ਨੂੰ 3 ਮਹੀਨਿਆਂ ਤੋਂ ਲੈ ਕੇ 30 ਜੂਨ ਤੱਕ ਦੀ ਮੁਫਤ ਕਣਕ ਵੰਡਣ ਲਈ ਐਲੋਕੇਸ਼ਨ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ। ਉਥੇ ਹੀ ਪੰਜਾਬ ਸਰਕਾਰ ਵਲੋਂ ਵਿਕਾਸ ਕਾਰਜਾਂ ਅਤੇ ਹੋਰ ਪ੍ਰਾਜੈਕਟਾਂ ਨੂੰ ਫੁਲਪਰੂਫ ਤਰੀਕੇ ਨਾਲ ਸ਼ੁਰੂ ਅਤੇ ਪੂਰਾ ਕਰਵਾਉਣ ਲਈ ਸਾਰੇ ਜ਼ਿਲ੍ਹਿਆਂ ’ਚ ਡਿਵੈੱਲਪਮੈਂਟ ਪਲਾਨ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਯੋਜਨਾ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ ’ਤੇ ਬਣਾਈ ਗਈ ਹੈ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ...

ਪੰਜਾਬ ਦੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਲਈ ਅਹਿਮ ਖ਼ਬਰ, ਕੇਂਦਰ ਸਰਕਾਰ ਨੇ ਚੁੱਕਿਆ ਵੱਡਾ ਕਦਮ

ਕੇਂਦਰ ਸਰਕਾਰ ਵਲੋਂ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਨਾਲ ਜੁੜੇ ਪੰਜਾਬ ਭਰ ਦੇ 38,12,525 ਰਾਸ਼ਨ ਕਾਰਡਧਾਰੀ ਪਰਿਵਾਰਾਂ ਦੇ 1,47,38861 ਮੈਂਬਰਾਂ ਨੂੰ 3 ਮਹੀਨਿਆਂ ਤੋਂ ਲੈ ਕੇ 30 ਜੂਨ ਤੱਕ ਦੀ ਮੁਫਤ ਕਣਕ ਵੰਡਣ ਲਈ ਐਲੋਕੇਸ਼ਨ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ।

ਪੰਜਾਬ ਦੇ ਸਰਵਪੱਖੀ ਵਿਕਾਸ ਲਈ ਮੁੱਖ ਮੰਤਰੀ ਮਾਨ ਦਾ ਵੱਡਾ ਫ਼ੈਸਲਾ, ਇਨ੍ਹਾਂ ਵਿਭਾਗਾਂ ਤੋਂ ਮੰਗੀ ਰਿਪੋਰਟ

 ਪੰਜਾਬ ਸਰਕਾਰ ਵਲੋਂ ਵਿਕਾਸ ਕਾਰਜਾਂ ਅਤੇ ਹੋਰ ਪ੍ਰਾਜੈਕਟਾਂ ਨੂੰ ਫੁਲਪਰੂਫ ਤਰੀਕੇ ਨਾਲ ਸ਼ੁਰੂ ਅਤੇ ਪੂਰਾ ਕਰਵਾਉਣ ਲਈ ਸਾਰੇ ਜ਼ਿਲ੍ਹਿਆਂ ’ਚ ਡਿਵੈਲਪਮੈਂਟ ਪਲਾਨ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਯੋਜਨਾ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ ’ਤੇ ਬਣਾਈ ਗਈ ਹੈ।

10ਵੀਂ ਦੇ ਨਤੀਜਿਆਂ ’ਚ ਫਿਰ ਧੀਆਂ ਨੇ ਗੱਡੇ ਝੰਡੇ, ਫਰੀਦਕੋਟ ਦੇ ਸਕੂਲ ਨੇ ਰਚਿਆ ਇਤਿਹਾਸ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਜਮਾਤ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਗਿਆ ਹੈ। ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਪੰਜਾਬ ਦੀਆਂ ਧੀਆਂ ਨੇ ਪਹਿਲੇ ਤਿੰਨ ਸਥਾਨਾਂ ’ਤੇ ਕਬਜ਼ਾ ਕੀਤਾ ਹੈ।

ਡਿਫ਼ਾਲਟਰ ਬਿਜਲੀ ਖ਼ਪਤਕਾਰਾਂ ਨੂੰ ਪੰਜਾਬ ਸਰਕਾਰ ਦਾ ਵੱਡਾ ਤੋਹਫ਼ਾ, ਸ਼ੁਰੂ ਕੀਤੀ OTS ਸਕੀਮ

ਡਿਫ਼ਾਲਟਰ ਬਿਜਲੀ ਖ਼ਪਤਕਾਰਾਂ ਲਈ ਪੰਜਾਬ ਸਰਕਾਰ ਵੱਲੋਂ ਵੱਡੀ ਖ਼ੁਸ਼ਖਬਰੀ ਦਿੱਤੀ ਗਈ ਹੈ। ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਨੇ ਬਿਜਲੀ ਦੇ ਬਿੱਲ ਨਾ ਭਰਨ ਕਾਰਨ ਡਿਫਾਲਟ ਹੋਏ ਖ਼ਪਤਕਾਰਾਂ ਨੂੰ ਸੁਨਹਿਰੀ ਮੌਕਾ ਦਿੱਤਾ ਹੈ।ਸੋਸ਼ਲ ਮੀਡੀਆ ਟਵਿੱਟਰ ਰਾਹੀਂ ਭਗਵੰਤ ਮਾਨ ਨੇ ਲਿਖਿਆ ਕਿ ਅਸੀਂ ਬਿਜਲੀ ਦੇ ਬਿੱਲਾਂ ਦਾ ਭੁਗਤਾਨ ਨਾ ਕਰਨ ਕਾਰਨ ਡਿਫ਼ਾਲਟਰਾਂ ਲਈ ਓ. ਟੀ. ਐੱਸ. ਸਕੀਮ ਲੈ ਕੇ ਆਏ ਹਾਂ।

ਪੰਜਾਬ ਸਕੂਲ ਸਿੱਖਿਆ ਬੋਰਡ ਦੀ ਦੋ-ਟੁਕ, ਸਕੂਲਾਂ ਨੂੰ ਸਖ਼ਤ ਦਿਸ਼ਾ ਨਿਰਦੇਸ਼ ਕੀਤੇ ਜਾਰੀ

ਸਕੂਲਾਂ ’ਚ ਦਾਖ਼ਲੇ ਲਈ ਬਣਾਏ ਗਏ ਨਿਯਮਾਂ ਦੇ ਉਲਟ ਜਾ ਕੇ ਜ਼ਿਆਦਾ ਵਿਦਿਆਰਥੀ ਦਾਖ਼ਲ ਕਰਨ ਵਾਲੇ ਨਿੱਜੀ ਸਕੂਲਾਂ ’ਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਤਿੱਖੀ ਨਜ਼ਰ ਹੈ।

ਖੰਨਾ ਦੇ SSP ਦਫ਼ਤਰ 'ਚ ਵਾਪਰੀ ਵੱਡੀ ਘਟਨਾ, ਸੀਨੀਅਰ ਕਾਂਸਟੇਬਲ ਦੀ ਗੋਲ਼ੀ ਲੱਗਣ ਕਾਰਣ ਮੌਤ

 ਖੰਨਾ ਦੇ ਐੱਸ. ਐੱਸ. ਪੀ. ਦਫ਼ਤਰ ਵਿਖੇ ਡੀ. ਐੱਸ. ਪੀ. ਦੇ ਗਨਮੈਨ ਦੀ ਗੋਲ਼ੀ ਲੱਗਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਸੀਨੀਅਰ ਕਾਂਸਟੇਬਲ ਰਸ਼ਪਿੰਦਰ ਸਿੰਘ ਵਜੋਂ ਹੋਈ ਹੈ। ਰਸ਼ਪਿੰਦਰ ਵੋਮੈਨ ਸੈੱਲ ਦੇ ਡੀ. ਐੱਸ. ਪੀ.  ਗੁਰਮੀਤ ਸਿੰਘ ਨਾਲ ਬਤੌਰ ਗਨਮੈਨ ਤਾਇਨਾਤ ਸੀ। 

ਰੂਸ-ਯੂਕਰੇਨ ਜੰਗ ਕਾਰਨ ਭਾਰਤ ਦਾ ਨੁਕਸਾਨ, ਸਰਕਾਰੀ ਤੇਲ ਕੰਪਨੀਆਂ ਦੇ ਫਸੇ 2500 ਕਰੋੜ ਰੁਪਏ

ਰੂਸ ਦੇ ਯੂਕਰੇਨ 'ਤੇ ਹਮਲੇ ਤੋਂ ਬਾਅਦ ਲਾਈਆਂ ਗਈਆਂ ਪਾਬੰਦੀਆਂ ਕਾਰਨ ਭਾਰਤੀ ਪੈਟਰੋਲੀਅਮ ਕੰਪਨੀਆਂ ਦੀ ਲਗਭਗ 2500 ਕਰੋੜ ਰੁਪਏ ਦੀ ਲਾਭਅੰਸ਼ ਆਮਦਨ ਰੂਸ 'ਚ ਫਸ ਗਈ ਹੈ। ਇਕ ਸੀਨੀਅਰ ਅਧਿਕਾਰੀ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।

ਨੀਤੀ ਆਯੋਗ ਦੀ ਬੈਠਕ ਤੋਂ 'ਆਪ' ਦਾ ਬਾਈਕਾਟ, ਕੇਜਰੀਵਾਲ ਤੇ ਭਗਵੰਤ ਮਾਨ ਨਹੀਂ ਹੋਣਗੇ ਸ਼ਾਮਲ

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ ਦਿੱਲੀ 'ਚ ਨੌਕਰਸ਼ਾਹਾਂ ਦੇ ਤਬਾਦਲੇ 'ਤੇ ਕੇਂਦਰ ਦੇ ਹਾਲੀਆ ਆਰਡੀਨੈਂਸ ਕਾਰਨ ਉਹ ਨੀਤੀ ਆਯੋਗ ਦੀ ਬੈਠਕ 'ਚ ਸ਼ਾਮਲ ਨਹੀਂ ਹੋ ਸਕਣਗੇ। 

ਮੁਕਤਸਰ 'ਚ ਵਾਪਰੇ ਹਾਦਸੇ ਨੇ ਪੁਆਏ ਘਰ 'ਚ ਵੈਣ, ਪਤੀ-ਪਤਨੀ ਦੀ ਇਕੱਠਿਆਂ ਹੋਈ ਮੌਤ

ਮੁਕਤਸਰ ਦੇ ਜਲਾਲਾਬਾਦ ਰੋਡ 'ਤੇ ਇਕ ਮੋਟਰਸਾਈਕਲ ਤੇ ਬ੍ਰੀਜ਼ਾ ਗੱਡੀ ਦੀ ਹੋਈ ਭਿਆਨਕ ਟੱਕਰ 'ਚ ਪਤੀ-ਪਤਨੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਜਦਕਿ ਉਨ੍ਹਾਂ ਦਾ ਪੋਤਾ ਗੰਭੀਰ ਜ਼ਖ਼ਮੀ ਹੋਇਆ ਹੈ।

ਨਵੇਂ ਸੰਸਦ ਭਵਨ ਦੇ ਉਦਘਾਟਨ ਮੌਕੇ ਜਾਰੀ ਕੀਤਾ ਜਾਵੇਗਾ 75 ਰੁਪਏ ਦਾ ਵਿਸ਼ੇਸ਼ ਸਿੱਕਾ, ਜਾਣੋ ਕੀਮਤ

ਕੇਂਦਰ ਸਰਕਾਰ ਨਵੀਂ ਸੰਸਦ ਭਵਨ ਦੇ ਉਦਘਾਟਨ ਮੌਕੇ 75 ਰੁਪਏ ਦਾ ਵਿਸ਼ੇਸ਼ ਸਿੱਕਾ ਜਾਰੀ ਕਰੇਗੀ। ਵਿੱਤ ਮੰਤਰਾਲੇ ਨੇ ਕਿਹਾ, ''ਨਵੇਂ ਸੰਸਦ ਭਵਨ ਦੇ ਉਦਘਾਟਨ ਦੀ ਯਾਦ 'ਚ 75 ਰੁਪਏ ਦਾ ਵਿਸ਼ੇਸ਼ ਸਿੱਕਾ ਜਾਰੀ ਕੀਤਾ ਜਾਵੇਗਾ।'' 

 


Manoj

Content Editor

Related News