ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

06/02/2023 8:57:42 PM

ਜਲੰਧਰ (ਬਿਊਰੋ) : ‘ਆਪ੍ਰੇਸ਼ਨ ਬਲੂਸਟਾਰ ਦੀ ਵਰ੍ਹੇਗੰਢ’ ਜਿਸ ਨੂੰ ਘੱਲੂਘਾਰਾ ਹਫ਼ਤੇ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਨੂੰ ਧਿਆਨ ’ਚ ਰੱਖਦੇ ਹੋਏ, ਪੰਜਾਬ ਪੁਲਸ ਨੇ ਇਸ ਹਫ਼ਤੇ ਦੇ ਸ਼ਾਂਤੀਪੂਰਵਕ ਢੰਗ ਨਾਲ ਮਨਾਏ ਜਾਣ ਨੂੰ ਯਕੀਨੀ ਬਣਾਉਣ ਲਈ ਸੂਬੇ ਭਰ ’ਚ ਸੁਰੱਖਿਆ ਨੂੰ ਵਧਾ ਦਿੱਤਾ ਹੈ। ਉਥੇ ਹੀ ਕੈਨੇਡਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਥੇ ਨਿਆਗਰਾ ਫਾਲ ਵਿਚ ਡਿੱਗਣ ਕਾਰਨ ਜਲੰਧਰ ਦੇ ਲੋਹੀਆਂ ਖ਼ਾਸ ਦੀ ਰਹਿਣ ਵਾਲੀ 21 ਸਾਲਾ ਕੁੜੀ ਦੀ ਦਰਦਨਾਕ ਮੌਤ ਹੋ ਗਈ। ਕੂੜੀ ਦੀ ਪਛਾਣ ਪੂਨਮਦੀਪ ਕੌਰ ਵਾਸੀ ਪਿੰਡ ਫੁੱਲ ਘੁੱਦੂਵਾਲ ਲੋਹੀਆਂ ਖ਼ਾਸ ਵਜੋਂ ਹੋਈ ਹੈ। ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ....

ਪੰਜਾਬ ਵਿਚ ਵਧਾਈ ਗਈ ਸੁਰੱਖਿਆ, ਪੁਲਸ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ

‘ਆਪ੍ਰੇਸ਼ਨ ਬਲੂਸਟਾਰ ਦੀ ਵਰ੍ਹੇਗੰਢ’ ਜਿਸ ਨੂੰ ਘੱਲੂਘਾਰਾ ਹਫ਼ਤੇ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ, ਨੂੰ ਧਿਆਨ ’ਚ ਰੱਖਦੇ ਹੋਏ, ਪੰਜਾਬ ਪੁਲਸ ਨੇ ਇਸ ਹਫ਼ਤੇ ਦੇ ਸ਼ਾਂਤੀਪੂਰਵਕ ਢੰਗ ਨਾਲ ਮਨਾਏ ਜਾਣ ਨੂੰ ਯਕੀਨੀ ਬਣਾਉਣ ਲਈ ਸੂਬੇ ਭਰ ’ਚ ਸੁਰੱਖਿਆ ਨੂੰ ਵਧਾ ਦਿੱਤਾ ਹੈ। 

ਕੈਨੇਡਾ ਤੋਂ ਮੰਦਭਾਗੀ ਖ਼ਬਰ, ਨਿਆਗਰਾ ਫਾਲ 'ਚ ਡਿੱਗਣ ਕਾਰਨ ਲੋਹੀਆਂ ਖ਼ਾਸ ਦੀ ਕੁੜੀ ਦੀ ਮੌਤ

 ਕੈਨੇਡਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਥੇ ਨਿਆਗਰਾ ਫਾਲ ਵਿਚ ਡਿੱਗਣ ਕਾਰਨ ਜਲੰਧਰ ਦੇ ਲੋਹੀਆਂ ਖ਼ਾਸ ਦੀ ਰਹਿਣ ਵਾਲੀ 21 ਸਾਲਾ ਕੁੜੀ ਦੀ ਦਰਦਨਾਕ ਮੌਤ ਹੋ ਗਈ। ਕੂੜੀ ਦੀ ਪਛਾਣ ਪੂਨਮਦੀਪ ਕੌਰ ਵਾਸੀ ਪਿੰਡ ਫੁੱਲ ਘੁੱਦੂਵਾਲ ਲੋਹੀਆਂ ਖ਼ਾਸ ਵਜੋਂ ਹੋਈ ਹੈ।

ਪੰਜਾਬ ਦੇ ਇਹ ਰਾਸ਼ਨ ਡਿਪੂ ਹੋਲਡਰ ਜ਼ਰਾ ਸਾਵਧਾਨ! ਖੁੱਲ੍ਹੇ ਲਫ਼ਜਾਂ 'ਚ ਮਿਲ ਗਈ ਚਿਤਾਵਨੀ 

‘ਜਗ ਬਾਣੀ’ ਵਲੋਂ ਬੀਤੀ 30 ਮਈ ਨੂੰ ਪ੍ਰਮੁੱਖਤਾ ਨਾਲ ਪ੍ਰਕਾਸ਼ਿਤ ਕੀਤੀ ਗਈ ਖ਼ਬਰ ‘ਸਰਕਾਰੀ ਹੁਕਮਾਂ ਨੂੰ ਠੇਂਗਾ ਦਿਖਾ ਰਹੇ ਮਹਾਨਗਰ ਦੇ ਜ਼ਿਆਦਾਤਰ ਰਾਸ਼ਨ ਡਿਪੂ ਹੋਲਡਰ’ ਮਾਮਲੇ ਦਾ ਨੋਟਿਸ ਲੈਂਦੇ ਹੋਏ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੀ ਕੰਟਰੋਲਰ ਮੈਡਮ ਸ਼ਿਫਾਲੀ ਚੋਪੜਾ ਨੇ ਲਾਪਰਵਾਹ ਡਿਪੂ ਹੋਲਡਰਾਂ ਖ਼ਿਲਾਫ਼ ਆਕਰਮਕ ਤੇਵਰ ਅਪਣਾਉਂਦੇ ਹੋਏ ਤਾਬੜਤੋੜ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

5 ਜੂਨ ਨੂੰ ਹੋਣ ਵਾਲੀ ਬੈਠਕ ਤੋਂ ਪਹਿਲਾਂ ਦਰਿਆਣੀ ਪਾਣੀਆਂ ਨੂੰ ਲੈ ਕੇ ਸੁਖਬੀਰ ਬਾਦਲ ਦਾ ਅਹਿਮ ਬਿਆਨ

 ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਹਰਿਆਣਾ ਦਾ ਹਿਮਾਚਲ ਪ੍ਰਦੇਸ਼ ਤੋਂ ਆਉਂਦੇ ਰਾਵੀ-ਬਿਆਸ ਦਰਿਆਵਾਂ ਦੇ ਪਾਣੀਆਂ ’ਤੇ ਕੋਈ ਹੱਕ ਨਹੀਂ ਬਣਦਾ ਕਿਉਂਕਿ ਉਹ ਇਕ ਗੈਰ ਰਾਈਪੇਰੀਅਨ ਸੂਬੇ ਹੈ। ਹਿਮਾਚਲ ਪ੍ਰਦੇਸ਼ ਕਿਸੇ ਵੀ ਗੈਰ ਰਾਈਪੇਰੀਅਨ ਸੂਬੇ ਨੂੰ ਦਰਿਆਈ ਪਾਣੀ ਦੇਣ ਦੀ ਗੱਲ ਉਦੋਂ ਤੱਕ ਨਾ ਕਰੇ ਜਦੋਂ ਤੱਕ ਜਿਹੜੇ ਸੂਬਿਆਂ ਵਿਚੋਂ ਇਹ ਦਰਿਆ ਲੰਘਦੇ ਹਨ, ਉਹ ਸਹਿਮਤੀ ਨਹੀਂ ਦਿੰਦੇ। 

ਚੰਗੀ ਖ਼ਬਰ : ਪੰਜਾਬ 'ਚ AIF ਸਕੀਮ ਤਹਿਤ ਖੇਤੀ ਨੂੰ ਵੱਡਾ ਹੁਲਾਰਾ, 3300 ਕਰੋੜ ਦੇ ਪ੍ਰਾਜੈਕਟਾਂ ਦੀ ਹੋਈ ਸ਼ੁਰੂਆਤ

 ਪੰਜਾਬ ਸਰਕਾਰ ਦੇ ਬਾਗਬਾਨੀ ਵਿਭਾਗ ਵੱਲੋਂ ਸਾਲ 2022-23 ਦੌਰਾਨ ਸੂਬੇ ਵੱਲੋਂ ਕੀਤੀ ਪ੍ਰਗਤੀ ਨੂੰ ਸਾਂਝਾ ਕਰਨ ਅਤੇ  ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏ. ਆਈ. ਐੱਫ.) ਸਕੀਮ ਦੇ ਪ੍ਰਚਾਰ ਲਈ ਸਰਕਾਰ ਦੇ ਨਾਲ-ਨਾਲ ਨਿੱਜੀ ਖੇਤਰ ਦੇ ਭਾਈਵਾਲਾਂ ਵੱਲੋਂ ਪਾਏ ਯੋਗਦਾਨ ਨੂੰ ਮਾਨਤਾ ਦੇਣ ਲਈ ਮਗਸੀਪਾ, ਸੈਕਟਰ-26 ਵਿਖੇ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏ. ਆਈ. ਐੱਫ.) ਸੰਮੇਲਨ ਕਰਵਾਇਆ ਗਿਆ।

ਪਹਿਲਵਾਨਾਂ ਦੇ ਸਮਰਥਨ 'ਚ ਹੋਈ ਖਾਪ ਮਹਾਪੰਚਾਇਤ 'ਚ ਹੰਗਾਮਾ, ਸਟੇਜ 'ਤੇ ਹੋ ਗਈ ਤਕਰਾਰ

ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਬ੍ਰਿਜਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਵਿਰੋਧ ਕਰ ਰਹੇ ਪਹਿਲਵਾਨਾਂ ਦੇ ਸਮਰਥਨ 'ਚ ਹੁਣ ਕਿਸਾਨ ਆਗੂ ਵੀ ਜੁੜ ਗਏ ਹਨ। ਇਸ ਮਾਮਲੇ 'ਚ ਅੱਗੇ ਦੀ ਰਣਨੀਤੀ ਤਿਆਰ ਕਰਨ ਲਈ ਸ਼ੁੱਕਰਵਾਰ ਨੂੰ ਕੁਰੂਕੁਸ਼ੇਤਰ 'ਚ ਖਾਪ ਪੰਚਾਇਤ ਬੁਲਾਈ ਗਈ ਹੈ। ਬੈਠਕ 'ਚ ਕਿਸਾਨ ਆਗੂ ਰਾਕੇਸ਼ ਟਿਕੈਤ ਪਹੁੰਚ ਚੁੱਕੇ ਹਨ। 

ਮੋਗਾ ਦੇ ਬੱਸ ਸਟੈਂਡ ਅੰਦਰ ਲਿਖੇ ਮਿਲੇ ਖ਼ਾਲਿਸਤਾਨ ਪੱਖੀ ਨਾਅਰੇ, CCTV 'ਚ ਕੈਦ ਹੋਏ 2 ਸ਼ੱਕੀ

ਮੋਗਾ ਵਿਖੇ ਖ਼ਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਇਹ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਮੋਗਾ ਦੇ ਬੱਸ ਸਟੈਂਡ ਦੇ ਅੰਦਰ ਕੰਧ 'ਤੇ ਅਤੇ ਇਕ ਕਾਊਂਟਰ 'ਤੇ ਸ਼ਰਾਰਤੀ ਅਨਸਰਾਂ ਵੱਲੋਂ ਲਿਖੇ ਗਏ ਹਨ।

ਗੈਂਗਸਟਰ ਜੱਗੂ ਭਗਵਾਨਪੁਰੀਆ ਗਰੁੱਪ ਦਾ ਸ਼ੂਟਰ ਪਿਆਰਾ ਮਸੀਹ 3 ਸਾਥੀਆਂ ਤੇ ਅਸਲੇ ਸਣੇ ਕਾਬੂ

ਸੀ. ਆਈ. ਏ. ਸਟਾਫ ਬਟਾਲਾ ਅਤੇ ਥਾਣਾ ਕੋਟਲੀ ਸੂਰਤ ਮੱਲ੍ਹੀ ਦੀ ਪੁਲਸ ਦੇ ਹੱਥ ਉਸ ਵੇਲੇ ਸਾਂਝੇ ਆਪ੍ਰੇਸ਼ਨ ਤਹਿਤ ਵੱਡੀ ਸਫ਼ਲਤਾ ਹੱਥ ਲੱਗੀ, ਜਦੋਂ ਜੱਗੂ ਭਗਵਾਨਪੁਰੀਆ ਗਰੁੱਪ ਦੇ ਸਰਗਰਮ ਮੈਂਬਰ ਪਿਆਰਾ ਸ਼ੂਟਰ ਨੂੰ ਉਸਦੇ ਤਿੰਨ ਸਾਥੀਆਂ ਤੇ ਨਾਜਾਇਜ਼ ਅਸਲੇ ਸਮੇਤ ਕਾਬੂ ਕਰ ਲਿਆ ਗਿਆ।

ਕੈਬਨਿਟ ਮੰਤਰੀ ਮੀਤ ਹੇਅਰ ਵੱਲੋਂ ਭਾਖੜਾ-ਨੰਗਲ ਪ੍ਰਾਜੈਕਟ ਦਾ ਦੌਰਾ, ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

 ਪੰਜਾਬ 'ਚ ਕਿਸਾਨਾਂ ਨੂੰ ਸਿੰਚਾਈ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਬਿਹਤਰ ਨੈੱਟਵਰਕ ਮੁਹੱਈਆ ਕਰਵਾ ਰਹੀ ਹੈ। 

 

 


Manoj

Content Editor

Related News