ਕੇਂਦਰ ਦਾ ਪੰਜਾਬ ਸਰਕਾਰ ਨੂੰ ਝਟਕਾ, ਪੰਜਾਬ ਨੂੰ ਲੁੱਟਣ ਵਾਲਿਆਂ ਨੂੰ CM ਮਾਨ ਦੀ ਚੇਤਾਵਨੀ, ਪੜ੍ਹੋ Top 10

Saturday, Jun 03, 2023 - 09:39 PM (IST)

ਜਲੰਧਰ (ਬਿਊਰੋ) : ਭਾਰੀ ਕਰਜ਼ੇ ਥੱਲੇ ਦੱਬੀ ਆਪ ਦੀ ਪੰਜਾਬ ਸਰਕਾਰ ਨੂੰ ਭਾਜਪਾ ਦੀ ਕੇਂਦਰ ਸਰਕਾਰ ਨੇ ਵੱਡਾ ਝਟਕਾ ਦਿੱਤਾ ਹੈ। ਕੇਂਦਰ ਸਰਕਾਰ ਦੇ ਕੇਂਦਰੀ ਵਿੱਤ ਮੰਤਰਾਲੇ ਨੇ ਪੰਜਾਬ ਸਰਕਾਰ ਦੀ ਉਧਾਰ ਲੈਣ ਦੀ ਹੱਦ 18,000 ਕਰੋੜ ਰੁਪਏ ਘਟਾ ਦਿੱਤੀ ਹੈ। ਉਥੇ ਹੀ ਪੰਜਾਬ ਵਾਸੀਆਂ ਨੇ ਇਸ ਵਾਰ ਆਪਣੀ ਸੂਝ-ਬੂਝ ਦੀ ਵਰਤੋਂ ਕਰਦਿਆਂ ਲੋਕਾਂ ਨੂੰ ਪੂਰੀ ਤਰ੍ਹਾਂ ਨਾਲ ਈਮਾਨਦਾਰ ਰਾਜਭਾਗ ਦੇਣ ਵਾਲੀ ਆਮ ਆਦਮੀ ਪਾਰਟੀ ’ਤੇ ਵਿਸ਼ਵਾਸ ਪ੍ਰਗਟ ਕਰਦੇ ਹੋਏ ਰਿਕਾਰਡਤੋੜ ਬਹੁਮਤ ਦੇ ਕੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਮਿਸ਼ਨ ਲੈ ਕੇ ਚੱਲੀ ਆਮ ਆਦਮੀ ਪਾਰਟੀ ਦੇ ਹੱਥ ਦਿੱਤਾ ਹੈ ਤੇ ਅਸੀਂ ਸੂਬਾ ਵਾਸੀਆਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਪੂਰੀ ਤਨਦੇਹੀ ਨਾਲ ਮਿਹਨਤ ਕਰ ਰਹੇ ਹਾਂ ਤੇ ਕਰਦੇ ਰਹਾਂਗੇ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ...

ਕੇਂਦਰ ਦਾ ਪੰਜਾਬ ਸਰਕਾਰ ਨੂੰ ਝਟਕਾ, ਕਰਜ਼ਾ ਲੈਣ ਦੀ ਹੱਦ ’ਚ ਕੀਤੀ ਕਟੌਤੀ

ਭਾਰੀ ਕਰਜ਼ੇ ਥੱਲੇ ਦੱਬੀ ਆਪ ਦੀ ਪੰਜਾਬ ਸਰਕਾਰ ਨੂੰ ਭਾਜਪਾ ਦੀ ਕੇਂਦਰ ਸਰਕਾਰ ਨੇ ਵੱਡਾ ਝਟਕਾ ਦਿੱਤਾ ਹੈ। ਕੇਂਦਰ ਸਰਕਾਰ ਦੇ ਕੇਂਦਰੀ ਵਿੱਤ ਮੰਤਰਾਲੇ ਨੇ ਪੰਜਾਬ ਸਰਕਾਰ ਦੀ ਉਧਾਰ ਲੈਣ ਦੀ ਹੱਦ 18,000 ਕਰੋੜ ਰੁਪਏ ਘਟਾ ਦਿੱਤੀ ਹੈ।

CM ਮਾਨ ਦਾ ਵੱਡਾ ਬਿਆਨ, ‘‘ਰਲ-ਮਿਲ ਕੇ ਪੰਜਾਬ ਨੂੰ ਲੁੱਟਣ ਵਾਲਿਆਂ ਤੋਂ ਪਾਈ-ਪਾਈ ਦਾ ਲਿਆ ਜਾਵੇਗਾ ਹਿਸਾਬ’’

ਪੰਜਾਬ ਵਾਸੀਆਂ ਨੇ ਇਸ ਵਾਰ ਆਪਣੀ ਸੂਝ-ਬੂਝ ਦੀ ਵਰਤੋਂ ਕਰਦਿਆਂ ਲੋਕਾਂ ਨੂੰ ਪੂਰੀ ਤਰ੍ਹਾਂ ਨਾਲ ਈਮਾਨਦਾਰ ਰਾਜਭਾਗ ਦੇਣ ਵਾਲੀ ਆਮ ਆਦਮੀ ਪਾਰਟੀ ’ਤੇ ਵਿਸ਼ਵਾਸ ਪ੍ਰਗਟ ਕਰਦੇ ਹੋਏ ਰਿਕਾਰਡਤੋੜ ਬਹੁਮਤ ਦੇ ਕੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਮਿਸ਼ਨ ਲੈ ਕੇ ਚੱਲੀ ਆਮ ਆਦਮੀ ਪਾਰਟੀ ਦੇ ਹੱਥ ਦਿੱਤਾ ਹੈ ਤੇ ਅਸੀਂ ਸੂਬਾ ਵਾਸੀਆਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਪੂਰੀ ਤਨਦੇਹੀ ਨਾਲ ਮਿਹਨਤ ਕਰ ਰਹੇ ਹਾਂ ਤੇ ਕਰਦੇ ਰਹਾਂਗੇ। 

ਪੰਜਾਬ ਦੇ ਆਂਗਣਵਾੜੀ ਕੇਂਦਰਾਂ 'ਚ ਕਰੋੜਾਂ ਦਾ ਘਪਲਾ, ਮੁਲਜ਼ਮਾਂ ਖ਼ਿਲਾਫ਼ ਹੋਣ ਜਾ ਰਹੀ ਸਖ਼ਤ ਕਾਰਵਾਈ

ਪਿਛਲੀਆਂ ਸਰਕਾਰਾਂ ਦੌਰਾਨ ਪੰਜਾਬ ਦੇ 10 ਜ਼ਿਲ੍ਹਿਆਂ ’ਚ ਸਥਿਤ ਆਂਗਣਵਾੜੀ ਕੇਂਦਰਾਂ ’ਤੇ ਅਨਾਜ ਸਟੋਰ ਕਰਨ ਲਈ ਕੰਟੇਨਰਾਂ ਦੀ ਹੋਈ ਖ਼ਰੀਦ ’ਚ ਵੱਡੇ ਘਪਲੇ ਦਾ ਪਤਾ ਲੱਗਾ ਹੈ। 

ਵੱਡੀ ਖ਼ਬਰ : ਬੀਬੀ ਜਗੀਰ ਕੌਰ ਨੇ ‘ਸ਼੍ਰੋਮਣੀ ਅਕਾਲੀ ਪੰਥ’ ਬਣਾਉਣ ਦਾ ਕੀਤਾ ਐਲਾਨ (ਵੀਡੀਓ)

ਸਿੱਖ ਪੰਥ ਦੀ ਸਿਆਸਤ ਵਿਚ ਅੱਜ ਉਸ ਵੇਲੇ ਨਵਾਂ ਮੋੜ ਆਇਆ, ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ 'ਸ਼੍ਰੋਮਣੀ ਅਕਾਲੀ ਪੰਥ' ਬੋਰਡ ਬਣਾਉਣ ਦਾ ਐਲਾਨ ਕੀਤਾ।

ਪੰਜਾਬ 'ਚ ਗਰਮੀਆਂ ਦੀਆਂ ਛੁੱਟੀਆਂ ਕੱਟ ਰਹੇ ਬੱਚਿਆਂ ਲਈ ਆਈ ਵੱਡੀ ਖ਼ਬਰ, ਧਿਆਨ ਦੇਣ ਮਾਪੇ

ਪੰਜਾਬ ਭਰ ਦੇ ਸਕੂਲਾਂ 'ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ ਅਤੇ ਹੁਣ ਸਕੂਲ 2 ਜੁਲਾਈ ਨੂੰ ਮੁੜ ਖੁੱਲ੍ਹਣਗੇ। ਇਸ ਵਾਰ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਵਿਦਿਆਰਥੀਆਂ ਨੂੰ ਪੰਜਾਬ ਦੀ ਮਹਾਨ ਵਿਰਾਸਤ ਅਤੇ ਵਿਰਸੇ ਨਾਲ ਜੋੜਨ ਦਾ ਉਪਰਾਲਾ ਸ਼ੁਰੂ ਕਰ ਦਿੱਤਾ ਹੈ। 

ਓਡੀਸ਼ਾ ਰੇਲ ਹਾਦਸਾ: ਆਪਣਿਆਂ ਨੂੰ ਲੱਭਦੀਆਂ ਰੋਂਦੀਆਂ ਅੱਖਾਂ, ਮ੍ਰਿਤਕਾਂ ਦੀ ਗਿਣਤੀ ਹੋਈ 288

ਓਡੀਸ਼ਾ 'ਚ ਵਾਪਰਿਆ ਇਹ ਰੇਲ ਹਾਦਸਾ ਰੇਲ ਇਤਿਹਾਸ ਦੇ ਸਭ ਤੋਂ ਭਿਆਨਕ ਹਾਦਸਿਆਂ 'ਚੋਂ ਇਕ ਹੈ। ਓਡੀਸ਼ਾ ਦੇ ਬਾਲਾਸੋਰ ਜ਼ਿਲ੍ਹੇ 'ਚ ਸ਼ੁੱਕਰਵਾਰ ਸ਼ਾਮ ਨੂੰ ਕੋਰੋਮੰਡਲ ਐਕਸਪ੍ਰੈੱਸ ਅਤੇ ਬੈਂਗਲੁਰੂ-ਹਾਵੜਾ ਐਕਸਪ੍ਰੈੱਸ ਰੇਲ ਦੇ ਪਟੜੀ ਤੋਂ ਉਤਰ ਜਾਣ ਅਤੇ ਇਕ ਮਾਲਗੱਡੀ ਨਾਲ ਟਕਰਾਉਣ ਮਗਰੋਂ ਰੇਲ ਹਾਦਸਾ ਵਾਪਰ ਗਿਆ। 

PM ਟਰੂਡੋ ਨੇ ਓਡੀਸ਼ਾ ਰੇਲ ਹਾਦਸੇ 'ਤੇ ਪ੍ਰਗਟਾਇਆ ਦੁੱਖ, ਕਿਹਾ- ਔਖੇ ਸਮੇਂ 'ਚ ਭਾਰਤੀਆਂ ਨਾਲ ਖੜ੍ਹੇ ਹਨ ਕੈਨੇਡੀਅਨ

 ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸ਼ਨੀਵਾਰ ਨੂੰ ਓਡੀਸ਼ਾ ਵਿਚ ਤੀਹਰੇ ਰੇਲ ਹਾਦਸੇ ਵਿਚ ਜਾਨੀ ਨੁਕਸਾਨ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ।

ਦਿਨ-ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਕੁੱਝ ਦਿਨ ਬਾਅਦ ਚੜ੍ਹਨਾ ਸੀ ਘੋੜੀ

ਹਰਿਆਣਾ ਦੇ ਜੀਂਦ ਦੇ ਗੋਹਾਨਾ ਰੋਡ ਪੁਰਾਣੇ ਬੱਸ ਸਟੈਂਡ ਦੇ ਮੋੜ 'ਤੇ ਸ਼ੁੱਕਰਵਾਰ ਦੁਪਹਿਰ 2 ਬਾਈਕ ਸਵਾਰ ਅਣਪਛਾਤੇ ਵਿਅਕਤੀਆਂ ਨੇ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।

ਭਾਰਤੀ ਅਮਰੀਕੀ ਅਜੈ ਬੰਗਾ ਨੇ ਵਿਸ਼ਵ ਬੈਂਕ ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ

ਭਾਰਤੀ ਅਮਰੀਕੀ ਅਜੈ ਬੰਗਾ ਨੇ ਸ਼ੁੱਕਰਵਾਰ ਨੂੰ ਵਿਸ਼ਵ ਬੈਂਕ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਦੇ ਨਾਲ ਹੀ ਉਹ ਦੋ ਗਲੋਬਲ ਵਿੱਤੀ ਸੰਸਥਾਵਾਂ- ਵਿਸ਼ਵ ਬੈਂਕ ਅਤੇ ਅੰਤਰਰਾਸ਼ਟਰੀ ਮੁਦਰਾ ਫੰਡ (ਆਈ. ਐੱਮ. ਐੱਫ.) ਦੇ ਮੁਖੀ ਬਣਨ ਵਾਲੇ ਪਹਿਲੇ ਗੈਰ-ਗੋਰੇ ਵਿਅਕਤੀ ਬਣ ਗਏ ਹਨ। 

ਜਾਪਾਨ ਅਤੇ ਪਾਕਿਸਤਾਨ ਸਣੇ ਵੱਖ-ਵੱਖ ਦੇਸ਼ਾਂ ਦੇ ਨੇਤਾਵਾਂ ਨੇ ਓਡੀਸ਼ਾ ਰੇਲ ਹਾਦਸੇ 'ਤੇ ਪ੍ਰਗਟਾਇਆ ਸੋਗ

ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਸਮੇਤ ਦੁਨੀਆ ਭਰ ਦੇ ਨੇਤਾਵਾਂ ਨੇ ਓਡੀਸ਼ਾ ਰੇਲ ਹਾਦਸੇ ਦੇ ਪੀੜਤ ਪਰਿਵਾਰਾਂ ਅਤੇ ਭਾਰਤ ਸਰਕਾਰ ਪ੍ਰਤੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

 

 

 

 


 


Manoj

Content Editor

Related News