ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

06/04/2023 9:35:12 PM

ਜਲੰਧਰ (ਬਿਊਰੋ) : ਪੰਜਾਬ ਯੂਨੀਵਰਸਿਟੀ ਦੇ ਮਾਮਲੇ ਨੂੰ ਲੈ ਕੇ ਭਲਕੇ ਚੰਡੀਗੜ੍ਹ ’ਚ ਅਹਿਮ ਮੀਟਿੰਗ ਸੱਦੀ ਗਈ ਹੈ। ਕੱਲ੍ਹ ਸਵੇਰੇ 10 ਵਜੇ ਯੂ. ਟੀ. ਸਕੱਤਰੇਤ ’ਚ ਹੋਣ ਜਾ ਰਹੀ ਇਸ ਮੀਟਿੰਗ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਿਰਕਤ ਕਰਨਗੇ। ਇਹ ਮੁਲਾਕਾਤ ਹਰਿਆਣਾ ਦੇ ਮੁੱਖ ਮੰਤਰੀ ਨਾਲ ਹੋਵੇਗੀ। ਉਥੇ ਹੀ  ਮੁੱਖ ਮੰਤਰੀ ਭਗਵੰਤ ਮਾਨ ਨੇ ਨਵਜੋਤ ਸਿੰਘ ਸਿੱਧੂ ਤੇ ਬਿਕਰਮ ਸਿੰਘ ਮਜੀਠੀਆ ਦੀ ਜੱਫੀ 'ਤੇ ਤਿੱਖਾ ਨਿਸ਼ਾਨਾ ਵਿੰਨ੍ਹਦਿਆਂ ਇਕ ਟਵੀਟ ਕੀਤਾ ਹੈ। ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ...

ਪੰਜਾਬ ਯੂਨੀਵਰਸਿਟੀ ਮਾਮਲਾ : ਪੰਜਾਬ ਤੇ ਹਰਿਆਣਾ ਵਿਚਾਲੇ ਭਲਕੇ ਹੋਵੇਗੀ ਅਹਿਮ ਮੀਟਿੰਗ

ਪੰਜਾਬ ਯੂਨੀਵਰਸਿਟੀ ਦੇ ਮਾਮਲੇ ਨੂੰ ਲੈ ਕੇ ਭਲਕੇ ਚੰਡੀਗੜ੍ਹ ’ਚ ਅਹਿਮ ਮੀਟਿੰਗ ਸੱਦੀ ਗਈ ਹੈ। ਕੱਲ੍ਹ ਸਵੇਰੇ 10 ਵਜੇ ਯੂ. ਟੀ. ਸਕੱਤਰੇਤ ’ਚ ਹੋਣ ਜਾ ਰਹੀ ਇਸ ਮੀਟਿੰਗ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਿਰਕਤ ਕਰਨਗੇ। ਇਹ ਮੁਲਾਕਾਤ ਹਰਿਆਣਾ ਦੇ ਮੁੱਖ ਮੰਤਰੀ ਨਾਲ ਹੋਵੇਗੀ।

ਸਿੱਧੂ ਤੇ ਮਜੀਠੀਆ ਦੀ ਜੱਫੀ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਤਿੱਖਾ ਤੰਜ, ਆਖੀ ਵੱਡੀ ਗੱਲ

 ਮੁੱਖ ਮੰਤਰੀ ਭਗਵੰਤ ਮਾਨ ਨੇ ਨਵਜੋਤ ਸਿੰਘ ਸਿੱਧੂ ਤੇ ਬਿਕਰਮ ਸਿੰਘ ਮਜੀਠੀਆ ਦੀ ਜੱਫੀ 'ਤੇ ਤਿੱਖਾ ਨਿਸ਼ਾਨਾ ਵਿੰਨ੍ਹਦਿਆਂ ਇਕ ਟਵੀਟ ਕੀਤਾ ਹੈ। 

ਮੰਤਰੀ ਧਾਲੀਵਾਲ ਦਾ ਵੱਡਾ ਐਲਾਨ, ਰਾਵੀ ਦਰਿਆ ਦੀ ਭੇਟ ਚੜੀਆਂ ਜ਼ਮੀਨਾਂ ਦਾ ਮੁਆਵਜ਼ਾ ਦੇਵੇਗੀ ਸਰਕਾਰ

 ਰਾਵੀ ਦਰਿਆ ਦੇ ਕੰਢੇ ਪੈਂਦੀਆਂ ਜ਼ਮੀਨਾਂ ਪਾਣੀ ਦੇ ਵਹਾਅ ਕਾਰਨ ਰੁੜ ਰਹੀਆਂ ਹਨ, ਜਿਸ ਨੂੰ ਰੋਕਣ ਲਈ ਪੱਥਰ ਦੇ ਸਪੱਰ ਬਣਾਏ ਜਾਣਗੇ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਹ ਐਲਾਨ ਅਜਨਾਲਾ ਹਲਕੇ ਦੀਆਂ ਰਾਵੀ ਦਰਿਆ ਦੀ ਭੇਟ ਚੜੀਆਂ ਜ਼ਮੀਨਾਂ ਦਾ ਮੌਕਾ ਵੇਖਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕੀਤਾ।

ਓਡੀਸ਼ਾ ਰੇਲ ਹਾਦਸੇ ਦੀ ਜਾਂਚ ਕਰੇਗੀ CBI, ਰੇਲ ਮੰਤਰੀ ਅਸ਼ਵਨੀ ਵੈਸ਼ਣਵ ਨੇ ਕੀਤੀ ਸਿਫਾਰਿਸ਼

ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਣਵ ਨੇ ਓਡੀਸ਼ਾ ਰੇਲ ਹਾਦਸੇ ਦੀ ਸੀ.ਬੀ.ਆਈ. ਜਾਂਚ ਦੀ ਸਿਫਾਰਿਸ਼ ਕੀਤੀ ਹੈ। ਉਨ੍ਹਾਂ ਨੇ ਪੱਤਰਕਾਰਾਂ ਨੇ ਗੱਲਬਾਤ ਦੌਰਾਨ ਕਿਹਾ ਕਿ ਹੁਣ ਤਕ ਜੋ ਜਾਣਕਾਰੀ ਮਿਲੀ ਹੈ ਉਸਤੋਂ ਬਾਅਦ ਰੇਲਵੇ ਬੋਰਡ ਵੱਲੋਂ ਇਸ ਮਾਮਲੇ ਦੀ ਸੀ.ਬੀ.ਆਈ. ਜਾਂਚ ਦੀ ਸਿਫਾਰਿਸ਼ ਕੀਤੀ ਗਈ ਹੈ। 

ਤੀਹਰੇ ਕਤਲਕਾਂਡ ਦੀ ਸੁਲਝੀ ਗੁੱਥੀ, ਤਲਵੰਡੀ ਕਲਾਂ ’ਚ ਗੋਲ਼ੀਆਂ ਚਲਾਉਣ ਵਾਲਾ ਨਿਕਲਿਆ ਕਾਤਲ

ਪਿੰਡ ਨੂਰਪੁਰ ’ਚ ਰਿਟਾਇਰਡ ਏ. ਐੱਸ. ਆਈ. ਕੁਲਦੀਪ ਸਿੰਘ, ਉਸ ਦੀ ਪਤਨੀ ਤੇ ਬੇਟੇ ਦੇ ਕਤਲ ਦਾ ਮਾਮਲਾ ਆਖਿਰ ਸੁਲਝ ਗਿਆ ਹੈ। ਕੁਝ ਦਿਨ ਪਹਿਲਾਂ ਤਲਵੰਡੀ ਕਲਾਂ ਦੇ ਇਕ ਘਰ ’ਚ ਗੋਲ਼ੀਆਂ ਚਲਾਉਣ ਵਾਲੇ ਨੌਜਵਾਨ ਨੇ ਵੀ ਇਸ ਅਪਰਾਧ ਨੂੰ ਅੰਜਾਮ ਦਿੱਤਾ ਸੀ।

ਵੱਡੀ ਖ਼ਬਰ : ਕਾਂਗਰਸ ਨੇਤਾ ਰਣਦੀਪ ਸੁਰਜੇਵਾਲਾ ਖ਼ਿਲਾਫ਼ ਗੈਰ ਜ਼ਮਾਨਤੀ ਵਾਰੰਟ ਜਾਰੀ, ਜਾਣੋ ਕੀ ਹੈ ਮਾਮਲਾ

22 ਸਾਲ ਪੁਰਾਣੇ ਮਾਮਲੇ ਨੂੰ ਲੈਕੇ ਵਾਰਾਣਸੀ ਦੀ ਐੱਮ.ਬੀ.-ਐੱਮ.ਐੱਲ.ਏ. ਕੋਰਟ ਨੇ ਕਾਂਗਰਸ ਨੇਤਾ ਰਣਦੀਪ ਸੁਰਜੇਵਾਲਾ ਨੂੰ ਰਾਹਤ ਦੇਣ ਦੀ ਅਰਜ਼ੀ ਨੂੰ ਖ਼ਾਰਜ ਕਰਦੇ ਹੋਏ ਗੈਰ ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਇਸਦੇ ਨਾਲ ਹੀ ਅਦਾਲਤ ਨੇ ਰਣਦੀਪ ਸੁਰਜੇਵਾਲਾ ਨੂੰ 9 ਜੂਨ ਨੂੰ ਪੇਸ਼ ਹੋਣ ਦਾ ਆਦੇਸ਼ ਦਿੱਤਾ ਹੈ।

ਪੰਜਾਬ ਕੈਬਨਿਟ ’ਚ ਪਹਿਲੀ ਵਾਰ ਜਿੱਤਣ ਵਾਲੇ ਵਿਧਾਇਕਾਂ ਦਾ ਬੋਲਬਾਲਾ, ਦੂਜੀ ਵਾਰ ਜਿੱਤਣ ਵਾਲੇ ਕਰ ਰਹੇ ਇੰਤਜ਼ਾਰ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਾਲ ਹੀ ਵਿਚ ਕੈਬਨਿਟ ਵਿਚ ਫੇਰਬਦਲ ਕੀਤਾ ਗਿਆ ਹੈ। ਉਸ ਵਿਚ ਸ਼ਾਮਲ ਕੀਤੇ ਗਏ ਦੋਵੇਂ ਮੰਤਰੀ ਪਹਿਲੀ ਵਾਰ ਜਿੱਤਣ ਵਾਲੇ ਵਿਧਾਇਕ ਹਨ। ਹਾਲਾਂਕਿ ਇਸ ਤੋਂ ਪਹਿਲਾਂ ਵੀ ਪੰਜਾਬ ਕੈਬਨਿਟ ਵਿਚ ਪਹਿਲੀ ਵਾਰ ਜਿੱਤਣ ਵਾਲੇ ਵਿਧਾਇਕਾਂ ਦਾ ਬੋਲਬਾਲਾ ਹੈ, ਜਿਨ੍ਹਾਂ ਵਿਚ ਖ਼ੁਦ ਮੁੱਖ ਮੰਤਰੀ ਭਗਵੰਤ ਮਾਨ ਪਹਿਲੀ ਵਾਰ ਜਿੱਤਣ ਵਾਲੇ ਵਿਧਾਇਕਾਂ ਦੀ ਲਿਸਟ ਵਿਚ ਸ਼ਾਮਲ ਹਨ।

ਸੁਪਰੀਮ ਕੋਰਟ ਪੁੱਜਾ ਓਡੀਸ਼ਾ ਰੇਲ ਹਾਦਸੇ ਦਾ ਮਾਮਲਾ, ਪਟੀਸ਼ਨ 'ਚ ਕੀਤੀ ਗਈ ਇਹ ਮੰਗ

ਓਡੀਸ਼ਾ ਰੇਲ ਹਾਦਸੇ ਦਾ ਮਾਮਲਾ ਹੁਣ ਸੁਪਰੀਮ ਕੋਰਟ ਪਹੁੰਚ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਅਦਾਲਤ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਬਾਲਾਸੋਰ ਰੇਲ ਹਾਦਸੇ ਦੀ ਜਾਂਚ ਲਈ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਅਗਵਾਈ ਵਿਚ ਇਕ ਮਾਹਰ ਪੈਨਲ ਦਾ ਗਠਨ ਕੀਤਾ ਜਾਣਾ ਚਾਹੀਦਾ ਹੈ। 


Manoj

Content Editor

Related News