ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

Tuesday, Jun 13, 2023 - 08:17 PM (IST)

ਜਲੰਧਰ (ਬਿਊਰੋ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅੱਜ ਵਿਜੀਲੈਂਸ ਵੱਲੋਂ ਤਲਬ ਕੀਤਾ ਗਿਆ ਹੈ। ਵਿਜੀਲੈਂਸ ਦੀ ਟੀਮ ਵੱਲੋਂ ਚਰਨਜੀਤ ਚੰਨੀ ਕੋਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਪੁੱਛਗਿੱਛ ਕੀਤੀ ਜਾਵੇਗੀ। ਉਥੇ ਹੀ  ਨੈਸ਼ਨਲ ਜਾਂਚ ਏਜੰਸੀ (ਐੱਨ.ਆਈ.ਏ.) ਵਲੋਂ 22 ਮਾਰਚ ਨੂੰ ਦਾਇਰ ਚਾਰਜਸ਼ੀਟ 'ਚ ਕੁੱਲ 14 ਮੁਲਜ਼ਮਾਂ ਦੇ ਨਾਮ ਦਰਜ ਕੀਤੇ ਗਏ ਸਨ। ਇਨ੍ਹਾਂ ਮੁਲਜ਼ਮਾਂ 'ਤੇ ਇਹ ਦੋਸ਼ ਹਨ ਕਿ ਇਹ ਅੱਤਵਾਦੀ ਸੰਗਠਨਾਂ ਨਾਲ ਰਿਸ਼ਤਾ ਰੱਖਣ ਵਾਲੇ ਗੈਂਗਸਟਰ ਹਨ। ਪੜ੍ਹੋ ਦੇਸ਼-ਦੁਨੀਆ ਨਾਲ ਸਬੰਧਿਤ ਅੱਜ ਦੀਆਂ ਅਹਿਮ ਖ਼ਬਰਾਂ...

ਪੰਜਾਬ ਦੇ ਸਾਬਕਾ CM ਚਰਨਜੀਤ ਚੰਨੀ ਦੀ ਵਿਜੀਲੈਂਸ ਅੱਗੇ ਪੇਸ਼ੀ ਅੱਜ, ਜਾਣੋ ਪੂਰਾ ਮਾਮਲਾ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅੱਜ ਵਿਜੀਲੈਂਸ ਵੱਲੋਂ ਤਲਬ ਕੀਤਾ ਗਿਆ ਹੈ। ਵਿਜੀਲੈਂਸ ਦੀ ਟੀਮ ਵੱਲੋਂ ਚਰਨਜੀਤ ਚੰਨੀ ਕੋਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਪੁੱਛਗਿੱਛ ਕੀਤੀ ਜਾਵੇਗੀ।

ਵੱਡੀ ਖ਼ਬਰ: ਲਾਰੈਂਸ ਬਿਸ਼ਨੋਈ ਸਣੇ 14 ਗੈਂਗਸਟਰਾਂ ਦੇ ਨਾਂ ਅੱਤਵਾਦੀਆਂ ਦੀ ਸੂਚੀ 'ਚ ਸ਼ਾਮਲ

 ਨੈਸ਼ਨਲ ਜਾਂਚ ਏਜੰਸੀ (ਐੱਨ.ਆਈ.ਏ.) ਵਲੋਂ 22 ਮਾਰਚ ਨੂੰ ਦਾਇਰ ਚਾਰਜਸ਼ੀਟ 'ਚ ਕੁੱਲ 14 ਮੁਲਜ਼ਮਾਂ ਦੇ ਨਾਮ ਦਰਜ ਕੀਤੇ ਗਏ ਸਨ। ਇਨ੍ਹਾਂ ਮੁਲਜ਼ਮਾਂ 'ਤੇ ਇਹ ਦੋਸ਼ ਹਨ ਕਿ ਇਹ ਅੱਤਵਾਦੀ ਸੰਗਠਨਾਂ ਨਾਲ ਰਿਸ਼ਤਾ ਰੱਖਣ ਵਾਲੇ ਗੈਂਗਸਟਰ ਹਨ। 

ਹੁਣ ਕਾਰੋਬਾਰੀਆਂ ਨੂੰ ਨਹੀਂ ਖਾਣੇ ਪੈਣਗੇ ਧੱਕੇ, ਅਜਿਹਾ ਕਰਨ ਵਾਲਾ ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਨਅਤਕਾਰਾਂ ਨੂੰ ਹਰੇ ਰੰਗ ਦੇ ਸਟਾਂਪ ਪੇਪਰ ਦਿੱਤੇ ਗਏ। ਇਸ ਮੌਕੇ ਟਵੀਟ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੇ ਦਿਨੀਂ ਇੰਡਸਟਰੀ ਦੀ ਖੱਜਲ-ਖੁਆਰੀ ਘਟਾਉਣ ਲਈ ਜੋ ਹਰੇ ਰੰਗ ਦਾ ਸਟਾਂਪ ਪੇਪਰ ਵਾਲਾ ਫ਼ੈਸਲਾ ਲਿਆ ਸੀ, ਉਸ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਵਾਲਾ ਪੰਜਾਬ ਪੂਰੇ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ।

ਜਲੰਧਰ ’ਚ ਵਰਨਾ ਕਾਰ ਸਵਾਰ ਨੌਜਵਾਨ ਵਲੋਂ ਪੁਲਸ ’ਤੇ ਹਮਲਾ, ਬਰਾਮਦ ਹੋਈ 30 ਕਰੋੜ ਦੀ ਹੈਰੋਇਨ

 ਜਲੰਧਰ ਦਿਹਾਤੀ ਦੇ ਐੱਸ. ਐੱਸ. ਪੀ. ਮੁਖਵਿੰਦਰ ਸਿੰਘ ਭੁੱਲਰ ਦੇ ਹੁਕਮਾਂ ’ਤੇ  ਨਸ਼ੇ ਖ਼ਿਲਾਫ ਵਿੱਢੀ ਮੁਹਿੰਮ ਤਹਿਤ ਥਾਣਾ ਸਦਰ ਨਕੋਦਰ ਦੀ ਪੁਲਸ ਦੇ ਹੱਥ ਉਸ ਸਮੇਂ ਵੱਡੀ ਸਫਲਤਾ ਲੱਗੀ ਜਦੋਂ ਨਾਕਾਬੰਦੀ ਦੌਰਾਨ ਇਕ ਕਾਰ ਸਵਾਰ ਨਸ਼ਾ ਤਸਕਰ ਨੂੰ ਹੈਰੋਇਨ ਦੀ ਖੇਪ ਸਮੇਤ ਕਾਬੂ ਕਰ ਲਿਆ ਗਿਆ।

ਪੰਜਾਬ ਸਣੇ ਉੱਤਰ ਭਾਰਤ ਵਿਚ ਮਹਿਸੂਸ ਕੀਤੇ ਗਏ ਭੂਚਾਲ ਦੇ ਤੇਜ਼ ਝਟਕੇ

ਪੰਜਾਬ, ਚੰਡੀਗੜ੍ਹ, ਹਿਮਾਚਲ, ਹਰਿਆਣਾ, ਦਿੱਲੀ ਵਿਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦਾ ਕੇਂਦਰ ਡੋਡਾ ਜੰਮੂ ਕਸ਼ਮੀਰ ਦੱਸਿਆ ਜਾ ਰਿਹਾ ਹੈ। ਇਹ ਝਟਕੇ 1.33 ਮਿੰਟ ’ਤੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੇ ਝਟਕੇ ਲੱਗਣ ਤੋਂ ਬਾਅਦ ਲੋਕ ਘਰਾਂ ਵਿਚੋਂ ਬਾਹਰ ਆ ਗਏ। 

ਟਵਿਟਰ ਦੇ ਸਾਬਕਾ CEO ਨੂੰ ਭਾਰਤ ਦਾ ਤਿੱਖਾ ਜਵਾਬ, ਆਈ.ਟੀ. ਰਾਜ ਮੰਤਰੀ ਦੇ ਜੈਕ ਡੋਰਸੀ 'ਤੇ ਵੱਡੇ ਇਲਜ਼ਾਮ

ਟਵਿਟਰ ਦੇ ਸਾਬਕਾ ਸੀ.ਈ.ਓ. ਜੈਕ ਡੋਰਸੀ ਨੇ ਦੋਸ਼ ਲਗਾਇਆ ਹੈ ਕਿ ਕਿਸਾਨ ਅੰਦੋਲਨ ਦੌਰਾਨ ਸਰਕਾਰ ਨੇ ਟਵਿਟਰ ਨੂੰ ਬੰਦ ਕਰਨ ਦੀ ਧਮਕੀ ਦਿੱਤੀ ਸੀ।

ਗਲਾ ਘੁੱਟ ਕੇ ਮਾਰਿਆ ਮਾਮਾ, ਬਾਕਸ ਬੈੱਡ 'ਚ ਬੰਦ ਕੀਤੀ ਲਾਸ਼ ਤੇ ਫਿਰ...

 ਇੱਥੇ ਖੇੜੀ ਇਲਾਕੇ 'ਚ ਕਤਲ ਦੀ ਸਨਸਨੀਖੇਜ਼ ਵਾਰਦਾਤ ਵਾਪਰੀ। ਕਾਤਲਾਂ ਨੇ ਇਕ ਅੱਧਖੜ ਉਮਰ ਦੇ ਵਿਅਕਤੀ ਦਾ ਪਹਿਲਾਂ ਗਲਾ ਘੁੱਟ ਕੇ ਕਤਲ ਕੀਤਾ ਅਤੇ ਫਿਰ ਲਾਸ਼ ਨੂੰ ਬਾਕਸ ਬੈੱਡ 'ਚ ਬੰਦ ਕਕੇ ਅੱਗ ਲਾ ਦਿੱਤੀ।

ਡਿਫਾਲਟਰ ਨੂੰ ਵੀ ਮਿਲ ਸਕੇਗਾ ਕਰਜ਼ਾ, RBI ਦੇ ਫੈਸਲੇ ਦਾ ਆਮ ਆਦਮੀ ਨੂੰ ਮਿਲੇਗਾ ਫ਼ਾਇਦਾ

 ਜੇ ਤੁਸੀਂ ਕਿਸੇ ਨਾ ਕਿਸੇ ਕਾਰਣ ਬੈਂਕ ਲੋਨ ਡਿਫਾਲਟ ਦੀ ਕੈਟਾਗਰੀ ’ਚ ਆ ਗਏ ਹੋ ਤਾਂ ਰਿਜ਼ਰਵ ਬੈਂਕ ਆਫ ਇੰਡੀਆ (ਆਰ. ਬੀ. ਆਈ.) ਵਲੋਂ ਕਾਫੀ ਰਾਹਤ ਭਰੀ ਖਬਰ ਹੈ। ਹੁਣ ਅਜਿਹੇ ਡਿਫਾਲਟਰਸ ਨਾਲ ਬੈਂਕ ਗੱਲ ਕਰ ਕੇ ਸੈਟਲਮੈਂਟ ਕਰਨਗੇ ਅਤੇ 12 ਮਹੀਨਿਅਾਂ ਦੇ ਸਮਾਂ ਦੇ ਕੇ ਆਪਣਾ ਪੈਸਾ ਕੱਢਣਗੇ।

ਪੰਜਾਬ 'ਚ ਗਰਮੀ ਦੀ ਤਪਸ਼ ਕਾਰਨ ਝੁਲਸਣ ਲੱਗੇ ਲੋਕ, ਜਾਣੋ ਮੌਸਮ ਦੀ ਤਾਜ਼ਾ ਅਪਡੇਟ

ਬੀਤੇ ਦਿਨ ਪੰਜਾਬ ’ਚ ਕਈ ਥਾਈਂ ਹਲਕੀ ਬੱਦਲਵਾਈ ਦੇਖਣ ਨੂੰ ਮਿਲੀ ਪਰ ਇਸ ਦੇ ਬਾਵਜੂਦ ਪਾਰਾ 42 ਡਿਗਰੀ ਸੈਲਸੀਅਸ ’ਤੇ ਪੁੱਜ ਗਿਆ, ਜਿਸ ਨੇ ਤਪਿਸ਼ ’ਚ ਵਾਧਾ ਕੀਤਾ। ਅੱਜ ਮੌਸਮ ਖੁਸ਼ਕ ਰਹੇਗਾ ਪਰ ਆਉਣ ਵਾਲੇ 3 ਦਿਨਾਂ ’ਚ ਹਲਕਾ ਮੀਂਹ ਪੈਣ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।


Manoj

Content Editor

Related News