ਪੰਜਾਬ ਸਰਕਾਰ ਵੱਡਾ ਕਦਮ ਚੁੱਕਣ ਦੀ ਤਿਆਰੀ ’ਚ, ਪੰਚਾਇਤਾਂ ਲਈ ਲਾਜ਼ਮੀ ਹੋਇਆ ਇਹ ਕੰਮ, ਪੜ੍ਹੋ Top 10

Saturday, Jul 01, 2023 - 08:55 PM (IST)

ਜਲੰਧਰ (ਬਿਊਰੋ) : ਪੰਜਾਬ ਸਰਕਾਰ ਪੰਜਾਬ ਦਾ ਇਕ ਪ੍ਰਾਈਵੇਟ ਥਰਮਲ ਪਲਾਂਟ ਖਰੀਦਣ ਜਾ ਰਹੀ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੁਦ ਸੋਸ਼ਲ ਮੀਡੀਆ ’ਤੇ ਦਿੱਤੀ ਹੈ। ਸੋਸ਼ਲ ਮੀਡੀਆ ’ਤੇ ਪੋਸਟ ਕਰਦਿਆਂ ਮੁੱਖ ਮੰਤਰੀ ਨੇ ਲਿਖਿਆ ਹੈ ਕਿ ਪੰਜਾਬੀਆਂ ਨਾਲ ਇਕ ਖੁਸ਼ਖ਼ਬਰੀ ਸਾਂਝੀ ਕਰ ਰਿਹਾ ਹਾਂ, ਜਿਸ ਦੇ ਚੱਲਦੇ ਪੰਜਾਬ ਸਰਕਾਰ ਪੰਜਾਬ ਦਾ ਇਕ ਪ੍ਰਾਈਵੇਟ ਥਰਮਲ ਪਲਾਂਟ ਖ਼ਰੀਦ ਰਹੀ ਹੈ ਅਤੇ ਜਲਦੀ ਹੀ ਇਸ ਸਬੰਧੀ ਵੇਰਵੇ ਜਨਤਾ ਨਾਲ ਸਾਂਝੇ ਕੀਤੇ ਜਾਣਗੇ। ਉਥੇ ਹੀ  ਪੰਜਾਬ ਦੀਆਂ ਪੰਚਾਇਤਾਂ ਨੇ ਜੇਕਰ ਹੁਣ ਯੂ. ਪੀ. ਆਈ. ਨਾਲ ਲੈਣ-ਦੇਣ ਨਹੀਂ ਕੀਤਾਂ ਤਾਂ ਕੇਂਦਰ ਸਰਕਾਰ ਉਨ੍ਹਾਂ ਨੂੰ ਦੇਣ ਵਾਲੇ ਫੰਡ ਰੋਕ ਲਵੇਗਾ। ਦਰਅਸਲ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਚਿੱਠੀ ਲਿਖ ਕੇ 15 ਅਗਸਤ ਤੱਕ ਸਾਰੀਆਂ ਪੰਚਾਇਤਾਂ ਨੂੰ ਯੂ. ਪੀ. ਆਈ. ਨਾਲ ਜੋੜਨ ਦੇ ਹੁਕਮ ਜਾਰੀ ਕੀਤੇ ਹਨ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ...

ਇਹ ਵੱਡਾ ਕਦਮ ਚੁੱਕਣ ਦੀ ਤਿਆਰੀ ’ਚ ਪੰਜਾਬ ਸਰਕਾਰ, ਮੁੱਖ ਮੰਤਰੀ ਨੇ ਪੋਸਟ ਪਾ ਕੇ ਦਿੱਤੀ ਜਾਣਕਾਰੀ

 ਪੰਜਾਬ ਸਰਕਾਰ ਪੰਜਾਬ ਦਾ ਇਕ ਪ੍ਰਾਈਵੇਟ ਥਰਮਲ ਪਲਾਂਟ ਖਰੀਦਣ ਜਾ ਰਹੀ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੁਦ ਸੋਸ਼ਲ ਮੀਡੀਆ ’ਤੇ ਦਿੱਤੀ ਹੈ। 

ਪੰਜਾਬ ਦੀਆਂ ਪੰਚਾਇਤਾਂ ਲਈ ਲਾਜ਼ਮੀ ਹੋਇਆ ਇਹ ਕੰਮ, ਜਾਰੀ ਕੀਤੇ ਗਏ ਸਖ਼ਤ ਹੁਕਮ

ਪੰਜਾਬ ਦੀਆਂ ਪੰਚਾਇਤਾਂ ਨੇ ਜੇਕਰ ਹੁਣ ਯੂ. ਪੀ. ਆਈ. ਨਾਲ ਲੈਣ-ਦੇਣ ਨਹੀਂ ਕੀਤਾਂ ਤਾਂ ਕੇਂਦਰ ਸਰਕਾਰ ਉਨ੍ਹਾਂ ਨੂੰ ਦੇਣ ਵਾਲੇ ਫੰਡ ਰੋਕ ਲਵੇਗਾ। ਦਰਅਸਲ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਚਿੱਠੀ ਲਿਖ ਕੇ 15 ਅਗਸਤ ਤੱਕ ਸਾਰੀਆਂ ਪੰਚਾਇਤਾਂ ਨੂੰ ਯੂ. ਪੀ. ਆਈ. ਨਾਲ ਜੋੜਨ ਦੇ ਹੁਕਮ ਜਾਰੀ ਕੀਤੇ ਹਨ। 

ਕੈਨੇਡਾ ਬੈਠੇ ਗੈਂਗਸਟਰ ਪ੍ਰਿੰਸ ਚੌਹਾਨ ਤੇ ਕਾਲਾ ਰਾਣਾ ਦੇ ਗਿਰੋਹ ਦਾ ਪਰਦਾਫਾਸ਼, ਪੰਜਾਬ-ਹਰਿਆਣਾ 'ਚ ਕਰਦੇ ਸਨ ਵਾਰਦਾਤਾਂ

ਮੋਹਾਲੀ ਪੁਲਸ ਵੱਲੋਂ ਕੈਨੇਡਾ ਬੈਠੇ ਗੈਂਗਸਟਰ ਪ੍ਰਿੰਸ ਚੌਹਾਨ ਤੇ ਕਾਲਾ ਰਾਣਾ ਦੇ ਇਸ਼ਾਰੇ 'ਤੇ ਮੋਹਾਲੀ, ਪੰਚਕੂਲਾ ਅਤੇ ਚੰਡੀਗੜ੍ਹ ਦੇ ਇਲਾਕੇ ਵਿਚ ਵਾਰਦਾਤਾਂ ਕਰਨ ਵਾਲੇ ਗਿਰੋਹ ਦਾ ਪਰਦਾਫ਼ਾਸ਼ ਕੀਤਾ ਗਿਆ ਹੈ। ਪੁਲਸ ਵੱਲੋਂ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ ਹਥਿਆਰ ਅਤੇ ਗੱਡੀਆਂ ਵੀ ਬਰਾਮਦ ਕੀਤੀਆਂ ਗਈਆਂ ਹਨ।

ਸਖ਼ਤ ਸੁਰੱਖਿਆ ਹੇਠ ਗੈਂਗਸਟਰ ਲਾਰੈਂਸ ਬਿਸ਼ਨੋਈ ਮੋਗਾ ਅਦਾਲਤ ’ਚ ਪੇਸ਼, ਚੱਪੇ-ਚੱਪੇ ’ਤੇ ਤਾਇਨਾਤ ਪੁਲਸ

ਮੋਗਾ ’ਚ 307 ਦੇ ਇਕ ਕੇਸ ਵਿਚ ਲਾਰੈਂਸ ਬਿਸ਼ਨੋਈ ਨੂੰ ਮੋਗਾ ਪੁਲਸ ਨੇ ਭਾਰੀ ਸੁਰੱਖਿਆ ਹੇਠ ਬਠਿੰਡਾ ਜੇਲ੍ਹ ਤੋਂ ਲਿਆਂਦਾ ਅਤੇ ਚਾਰਜ ਫਰੇਮ ਕਰਨ ਲਈ ਮੋਗਾ ਦੀ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ। ਮਾਣਯੋਗ ਅਦਾਲਤ ਨੇ ਚਾਰਜ ਫਰੇਮ ਕਰਨ ਉਪਰੰਤ 17/7/23 ਤੱਕ ਜੁਡੀਸ਼ੀਅਲ ਰਿਮਾਂਡ ’ਤੇ ਬਠਿੰਡਾ ਜੇਲ੍ਹ ਭੇਜ ਦਿੱਤਾ।

ਬੇਕਾਬੂ ਟਰੱਕ ਨੇ ਕਈ ਵਾਹਨਾਂ ਤੇ ਪੈਦਲ ਯਾਤਰੀਆਂ ਨੂੰ ਮਾਰੀ ਟੱਕਰ, 48 ਲੋਕਾਂ ਦੀ ਦਰਦਨਾਕ ਮੌਤ

ਕੀਨੀਆ ਦੇ ਕੇਰੀਚੋ ਕਾਉਂਟੀ ਦੇ ਲੋਂਡਿਆਨੀ ਕਸਬੇ ਵਿੱਚ ਇੱਕ ਸੜਕ ਹਾਦਸੇ ਵਿੱਚ ਘੱਟ ਤੋਂ ਘੱਟ 48 ਲੋਕਾਂ ਦੀ ਮੌਤ ਹੋ ਗਈ। ਇਹ ਜਾਣਕਾਰੀ ਸਥਾਨਕ ਮੀਡੀਆ ਰਿਪੋਰਟ 'ਚ ਦਿੱਤੀ ਗਈ ਹੈ। ਦਿ ਸਟਾਰ ਅਖ਼ਬਾਰ ਨੇ ਸ਼ੁੱਕਰਵਾਰ ਨੂੰ ਖੇਤਰੀ ਪੁਲਸ ਕਮਾਂਡਰ ਟੌਮ ਓਡੇਰਾ ਦੇ ਹਵਾਲੇ ਨਾਲ ਕਿਹਾ ਕਿ ਹਾਦਸੇ ਤੋਂ ਬਾਅਦ ਕੁੱਲ 48 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ।

ਮਹਾਰਾਸ਼ਟਰ 'ਚ ਵਾਪਰਿਆ ਭਿਆਨਕ ਹਾਦਸਾ, ਬੱਸ ਨੂੰ ਅੱਗ ਲੱਗਣ ਕਾਰਨ ਜ਼ਿੰਦਾ ਸੜੇ 25 ਲੋਕ

ਮਹਾਰਾਸ਼ਟਰ ਦੇ ਬੁਲਢਾਣਾ 'ਚ ਸ਼ੁੱਕਰਵਾਰ ਦੇਰ ਰਾਤ ਵੱਡਾ ਹਾਦਸਾ ਵਾਪਰਿਆ। ਨਾਗਪੁਰ ਤੋਂ ਪੁਣੇ ਵੱਲ ਜਾ ਰਹੀ ਬੱਸ ਬੁਲਢਾਣਾ ਜ਼ਿਲ੍ਹੇ ਦੇ ਸਿੰਦਖੇੜ 'ਚ ਸਮ੍ਰਿਧੀ ਮਹਾਮਾਰਗ ਐਕਸਪ੍ਰੈੱਸ ਵੇਅ 'ਤੇ ਹਾਦਸੇ ਦਾ ਸ਼ਿਕਾਰ ਹੋ ਗਈ। 

ਬੈਂਕਿੰਗ, ਪੈਨ ਕਾਰਡ ਤੇ ਟਰੈਫਿਕ ਨਿਯਮਾਂ ਸਣੇ ਅੱਜ ਤੋਂ ਬਦਲ ਗਏ ਕਈ ਅਹਿਮ ਨਿਯਮ; ਜੇਬ 'ਤੇ ਪਵੇਗਾ ਸਿੱਧਾ ਅਸਰ

 ਅੱਜ ਤੋਂ ਕਈ ਨਿਯਮਾਂ ਵਿਚ ਬਦਲਾਅ ਕੀਤੇ ਗਏ ਹਨ, ਇਨ੍ਹਾਂ ਤਬਦੀਲੀਆਂ ਦਾ ਸਿੱਧਾ ਅਸਰ ਤੁਹਾਡੀ ਜੇਬ 'ਤੇ ਪੈ ਸਕਦਾ ਹੈ। 1 ਜੁਲਾਈ ਭਾਵ ਅੱਜ ਤੋਂ ਬੈਂਕ, ਟੈਕਸ ਪ੍ਰਣਾਲੀ ਦੇ ਨਾਲ-ਨਾਲ ਕਾਨੂੰਨ ਨਾਲ ਜੁੜੇ ਕੁਝ ਮਾਮਲਿਆਂ 'ਚ ਨਵੇਂ ਨਿਯਮ ਲਾਗੂ ਹੋਣ ਵਾਲੇ ਹਨ। ਜਾਣੋ ਇਨ੍ਹਾਂ ਨਵੇਂ ਨਿਯਮਾਂ ਬਾਰੇ...

20 ਜੁਲਾਈ ਤੋਂ ਸ਼ੁਰੂ ਹੋਵੇਗਾ ਮਾਨਸੂਨ ਸੈਸ਼ਨ, ਪੇਸ਼ ਹੋਣਗੇ ਕਈ ਅਹਿਮ ਬਿੱਲ

ਸੰਸਦ ਦਾ ਮਾਨਸੂਨ ਸੈਸ਼ਨ 20 ਜੁਲਾਈ ਤੋਂ ਸ਼ੁਰੂ ਹੋ ਕੇ 11 ਅਗਸਤ ਤੱਕ ਚੱਲੇਗਾ। ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਜੋਸ਼ੀ ਨੇ ਟਵੀਟ ਕੀਤਾ,''ਸੰਸਦ ਦਾ ਮਾਨਸੂਨ ਸੈਸ਼ਨ 2023 ਆਉਣ ਵਾਲੀ 20 ਜੁਲਾਈ ਤੋਂ ਸ਼ੁਰੂ ਹੋ ਕੇ 11 ਅਗਸਤ ਤੱਕ ਚੱਲੇਗਾ।

ਤਰਨਤਾਰਨ 'ਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਕਲੌਤੇ ਪੁੱਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਜ਼ਿਲ੍ਹਾ ਤਰਨ ਤਾਰਨ ਅਧੀਨ ਆਉਂਦੇ ਪਿੰਡ ਰੈਸ਼ੀਆਨਾ ਵਿਖੇ ਬੀਤੀ ਰਾਤ ਕੁਝ ਵਿਅਕਤੀਆਂ ਵੱਲੋਂ ਇਕ ਨੌਜਵਾਨ 'ਤੇ ਹਮਲਾ ਕਰਦੇ ਹੋਏ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ । ਇਸ ਹਮਲੇ ਦੌਰਾਨ ਸਿਰ 'ਚ ਜ਼ਿਆਦਾ ਸੱਟ ਲੱਗਣ ਕਾਰਨ ਹਸਪਤਾਲ ਵਿਖੇ ਇਲਾਜ ਦੌਰਾਨ ਅੱਜ ਸਵੇਰੇ ਨੌਜਵਾਨ ਦੀ ਮੌਤ ਹੋ ਗਈ।

ASI ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, ਹੋਈ ਦਰਦਨਾਕ ਮੌਤ

ਪੁਲਸ ਚੌਕੀ ਗਿੱਦੜਵਿੰਡੀ ਵਿਖੇ ਤਾਇਨਾਤ ਏ. ਐੱਸ. ਆਈ. ਜਰਨੈਲ ਸਿੰਘ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

 

 

 

 


Manoj

Content Editor

Related News