ਸੁਨੀਲ ਜਾਖੜ ਨੇ ਸੰਭਾਲੀ ਪੰਜਾਬ ਭਾਜਪਾ ਦੀ ਕਮਾਨ, ਲੰਗਰ ਘਪਲਾ ਮਾਮਲੇ 'ਚ SGPC ਦੀ ਸਖ਼ਤੀ, ਪੜ੍ਹੋ Top 10

07/04/2023 10:27:25 PM

ਜਲੰਧਰ : ਪੰਜਾਬ ਦੀ ਸਿਆਸਤ ਨਾਲ ਜੁੜੀ ਇਸ ਵੇਲੇ ਦੀ ਵੱਡੀ ਖ਼ਬਰ ਸੁਨੀਲ ਜਾਖੜ ਨੂੰ ਲੈ ਕੇ ਸਾਹਮਣੇ ਆ ਰਹੀ ਹੈ। ਸੁਨੀਲ ਜਾਖੜ ਨੂੰ ਭਾਜਪਾ ਨੇ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਪੰਜਾਬ ਭਾਜਪਾ ਦਾ ਸੂਬਾ ਪ੍ਰਧਾਨ ਬਣਾਇਆ ਹੈ। ਉਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਬੀਤੇ ਸਮੇਂ ਅੰਦਰ ਹੋਈਆਂ ਪ੍ਰਬੰਧਕੀ ਬੇਨਿਯਮੀਆਂ ਦੇ ਮਾਮਲੇ ’ਤੇ ਮਿਸਾਲੀ ਕਾਰਵਾਈ ਕਰਦਿਆਂ 51 ਮੁਲਾਜ਼ਮਾਂ ਨੂੰ ਮੁਅੱਤਲ ਕੀਤਾ ਹੈ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ...

ਵੱਡੀ ਖ਼ਬਰ: ਸੁਨੀਲ ਜਾਖੜ ਦੇ ਹੱਥ ਪੰਜਾਬ ਭਾਜਪਾ ਦੀ ਕਮਾਨ, ਬਣੇ ਸੂਬਾ ਪ੍ਰਧਾਨ

ਪੰਜਾਬ ਦੀ ਸਿਆਸਤ ਨਾਲ ਜੁੜੀ ਇਸ ਵੇਲੇ ਦੀ ਵੱਡੀ ਖ਼ਬਰ ਸੁਨੀਲ ਜਾਖੜ ਨੂੰ ਲੈ ਕੇ ਸਾਹਮਣੇ ਆ ਰਹੀ ਹੈ। ਸੁਨੀਲ ਜਾਖੜ ਨੂੰ ਭਾਜਪਾ ਨੇ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਪੰਜਾਬ ਭਾਜਪਾ ਦਾ ਸੂਬਾ ਪ੍ਰਧਾਨ ਬਣਾਇਆ ਹੈ।

ਲੰਗਰ ਘਪਲਾ ਮਾਮਲੇ 'ਚ ਸ਼੍ਰੋਮਣੀ ਕਮੇਟੀ ਦੀ ਸਖ਼ਤੀ, 51 ਮੁਲਾਜ਼ਮਾਂ ਖ਼ਿਲਾਫ਼ ਵੱਡੀ ਕਾਰਵਾਈ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਬੀਤੇ ਸਮੇਂ ਅੰਦਰ ਹੋਈਆਂ ਪ੍ਰਬੰਧਕੀ ਬੇਨਿਯਮੀਆਂ ਦੇ ਮਾਮਲੇ ’ਤੇ ਮਿਸਾਲੀ ਕਾਰਵਾਈ ਕਰਦਿਆਂ 51 ਮੁਲਾਜ਼ਮਾਂ ਨੂੰ ਮੁਅੱਤਲ ਕੀਤਾ ਹੈ।

CM ਮਾਨ ਨੇ ਯੂਨੀਫਾਰਮ ਸਿਵਲ ਕੋਡ 'ਤੇ ਚੁੱਕੇ ਸਵਾਲ, ਭਾਰਤੀ ਅੰਬੈਸੀ 'ਤੇ ਹੋਏ ਹਮਲੇ ਦੀ ਵੀ ਕੀਤੀ ਨਿੰਦਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਯੂਨੀਫਾਰਮ ਸਿਵਲ ਕੋਡ (ਯੂ. ਸੀ. ਸੀ.) 'ਤੇ ਗੰਭੀਰ ਸਵਾਲ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਸਾਡਾ ਦੇਸ਼ ਇਕ ਗੁਲਦਸਤੇ ਵਰਗਾ ਹੈ, ਗੁਲਦਸਤੇ 'ਚ ਹਰ ਰੰਗ ਦਾ ਫੁੱਲ ਹੁੰਦਾ ਹੈ ਅਤੇ ਹਰ ਰੰਗ 'ਚ ਵੱਖਰਾ ਕਲਚਰ ਹੁੰਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਾਲੇ ਇਸ ਗੁਲਦਸਤੇ ਨੂੰ ਇੱਕੋ ਰੰਗ ਦਾ ਕਰਨਾ ਚਾਹੁੰਦੇ ਹਨ, ਜੋ ਨਹੀਂ ਹੋਣ ਦਿੱਤਾ ਜਾਵੇਗਾ।

ਪੰਜਾਬ ਭਾਜਪਾ ਦੀ ਪ੍ਰਧਾਨਗੀ ਖੁੱਸਣ ਤੋਂ ਬਾਅਦ ਅਸ਼ਵਨੀ ਸ਼ਰਮਾ ਦਾ ਵੱਡਾ ਬਿਆਨ ਆਇਆ ਸਾਹਮਣੇ

ਪੰਜਾਬ ਭਾਜਪਾ ਦੀ ਪ੍ਰਧਾਨਗੀ ਖੁੱਸਣ ਤੋਂ ਬਾਅਦ ਅਸ਼ਵਨੀ ਸ਼ਰਮਾ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਅਸ਼ਵਨੀ ਸ਼ਰਮਾ ਨੇ ਸੋਸ਼ਲ ਮੀਡੀਆ ’ਤੇ ਆਖਿਆ ਹੈ ਕਿ ਸੁਭਾਗਸ਼ਾਲੀ ਹਾਂ ਕਿ ਯੁਵਾ ਮੋਰਚਾ ਦੇ ਸੂਬਾ ਪ੍ਰਧਾਨ ਦੇ ਰੂਪ ਵਿਚ, ਪਾਰਟੀ ਦੇ ਪ੍ਰਦੇਸ਼ ਜਨਰਲ ਸਕੱਤਰ ਦੇ ਰੂਪ ਵਿਚ, ਪਾਰਟੀ ਦੇ ਦੋ ਵਾਰ ਪੰਜਾਬ ਪ੍ਰਧਾਨ ਹੋਣ ਦੇ ਨਾਤੇ, ਤੁਸੀਂ ਸਾਰਿਆਂ ਨੇ ਬਹੁਤ ਸਾਰਾ ਪਿਆਰ ਅਤੇ ਸਹਿਯੋਗ ਦਿੱਤਾ ਹੈ। 

ਹੁਸ਼ਿਆਰਪੁਰ 'ਚ ਚੱਲੀਆਂ ਤਾਬੜਤੋੜ ਗੋਲ਼ੀਆਂ, ਪੈਟਰੋਲ ਪੰਪ ਦਾ ਮੁਲਾਜ਼ਮ ਗੰਭੀਰ ਜ਼ਖ਼ਮੀ (ਵੀਡੀਓ)

ਹੁਸ਼ਿਆਰਪੁਰ ਦੇ ਦਸੂਹਾ ਰੋਡ ਸਥਿਤ ਕਾਸੀਪੁਰ ਦੇ ਪੈਟਰੋਲ ਪੰਪ ਤੋਂ ਵੱਡੀ ਵਾਰਦਾਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਥੇ ਇਕ ਪੈਟਰੋਲ ਪੰਪ 'ਤੇ 4 ਮੋਟਰਸਾਈਕਲ ਸਵਾਰਾਂ ਵੱਲੋਂ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਚਾਰ ਮੋਟਰਸਾਈਕਲ ਸਵਾਰ ਬਦਮਾਸ਼ ਪੈਟਰੋਲ ਪੰਪ 'ਤੇ ਅੰਨ੍ਹੇਵਾਹ ਫਾਇਰਿੰਗ ਕਰਦੇ ਹਨ, ਜਿਸ ਦੌਰਾਨ ਪੈਟਰੋਲ ਪੰਪ ਦੇ ਇਕ ਮੁਲਾਜ਼ਮ ਨੂੰ 2 ਗੋਲੀਆਂ ਲੱਗ ਗਈਆਂ। 

ਡੇਰਾਬੱਸੀ 'ਚ ਅਚਾਨਕ ਲੀਕ ਹੋਈ ਗੈਸ, ਗਰਭਵਤੀ ਔਰਤ ਸਣੇ 25 ਲੋਕਾਂ ਦੀ ਹਾਲਤ ਨਾਜ਼ੁਕ (ਤਸਵੀਰਾਂ)

ਡੇਰਾਬੱਸੀ ਤੋਂ ਵੱਡੀ ਖ਼ਬਰ ਸਾਹਮਣੇ ਆਈ  ਹੈ। ਦਰਅਸਲ ਇੱਥੇ ਗੈਸ ਲੀਕ ਹੋਣ ਕਾਰਨ 25 ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜਾਣਕਾਰੀ ਮੁਤਾਬਕ ਪਿੰਡ ਚੌਦਹੜੀ 'ਚ ਰਿਹਾਇਸ਼ੀ ਖੇਤਰ 'ਚ ਲੱਗੇ ਟਿਊਬਵੈੱਲ 'ਤੇ ਰੱਖੀ ਕਲੋਰੀਨ ਗੈਸ ਅਚਾਨਕ ਲੀਕ ਹੋ ਗਈ, ਜੋ ਕਰੀਬ 10 ਸਾਲ ਪੁਰਾਣਾ ਸੀ।

CM ਮਾਨ ਦੀ ਪੰਜਾਬ ਪੁਲਸ ਨੂੰ ਸੌਗਾਤ, ਨਵੇਂ ਹਾਈਟੈੱਕ ਵਾਹਨਾਂ ਨੂੰ ਦਿੱਤੀ ਹਰੀ ਝੰਡੀ (ਵੀਡੀਓ)

ਪੰਜਾਬ ਪੁਲਸ ਦੇ ਮਨੁੱਖੀ ਤਸਕਰੀ ਵਿਰੋਧੀ ਯੂਨਿਟ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਇੱਥੇ ਯੂਨਿਟ ਦੇ ਕਾਫ਼ਲੇ 'ਚ ਨਵੀਆਂ 16 ਮਹਿੰਦਰਾ ਬਲੈਰੋ ਗੱਡੀਆਂ ਅਤੇ 56 ਮੋਟਰਸਾਈਕਲਾਂ ਨੂੰ ਸ਼ਾਮਲ ਕੀਤਾ ਗਿਆ ਹੈ। ਮੁੱਖ ਮੰਤਰੀ ਵੱਲੋਂ ਇਨ੍ਹਾਂ ਵਾਹਨਾਂ ਨੂੰ ਹਰੀ ਝੰਡੀ ਦਿਖਾਈ ਗਈ ਹੈ।

ਕੈਪਟਨ ਅਮਰਿੰਦਰ ਸਿੰਘ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਨਸਨੀਖ਼ੇਜ਼ ਖੁਲਾਸਾ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਖ਼ਤਰਨਾਕ ਗੈਂਗਸਟਰ ਮੁਖ਼ਤਾਰ ਅੰਸਾਰੀ ਨਾਲ ਗੰਢ-ਤੁੱਪ ਸਬੰਧੀ ਸਨਸਨੀਖ਼ੇਜ਼ ਖੁਲਾਸਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਖਿਆ ਕਿ ਭਾਜਪਾ ਆਗੂ ਨੇ ਅੰਸਾਰੀ ਦੇ ਪੁੱਤਾਂ ਨੂੰ ਰੂਪਨਗਰ ਵਿਚ ਵਕਫ਼ ਬੋਰਡ ਦੀ ਮਹਿੰਗੀ ਜ਼ਮੀਨ ਅਲਾਟ ਕੀਤੀ ਸੀ।

ਮਹਾਰਾਸ਼ਟਰ 'ਚ ਭਿਆਨਕ ਸੜਕ ਹਾਦਸਾ, ਕਈ ਗੱਡੀਆਂ ਨੂੰ ਟੱਕਰ ਮਾਰਨ ਤੋਂ ਬਾਅਦ ਹੋਟਲ 'ਚ ਵੜਿਆ ਟਰੱਕ, 10 ਦੀ ਮੌਤ

ਮਹਾਰਾਸ਼ਟਰ ਦੇ ਧੁਲੇ 'ਚ ਮੰਗਲਵਾਰ ਨੂੰ ਇਕ ਦਰਦਨਾਕ ਸੜਕ ਹਾਦਸਾ ਹੋ ਗਿਆ ਹੈ, ਜਿਸ ਵਿਚ 10 ਲੋਕਾਂ ਦੀ ਮੌਤ ਹੋ ਗਈ। ਉਥੇ ਹੀ ਇਸ ਹਾਦਸੇ 'ਚ 28 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ ਹਨ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਧੁਲੇ ਜ਼ਿਲ੍ਹੇ 'ਚ ਮੁੰਬਈ-ਆਗਰਾ ਰਾਜਮਾਰਗ 'ਤੇ ਪਲਾਸਨੇਰ ਪਿੰਡ ਨੇੜੇ ਕਰੀਬ 10 ਵਜ ਕੇ 45 ਮਿੰਟ 'ਤੇ ਹੋਇਆ। 

ਦੋ ਟਰਾਲਿਆਂ ਵਿਚਾਲੇ ਵਾਪਰਿਆ ਰੂਹ ਕੰਬਾਊ ਹਾਦਸਾ, ਨੌਜਵਾਨ ਡਰਾਈਵਰ ਦੀ ਦਰਦਨਾਕ ਮੌਤ

 ਗੜ੍ਹਸ਼ੰਕਰ-ਸ੍ਰੀ ਅਨੰਦਪੁਰ ਸਾਹਿਬ ਮੁੱਖ ਮਾਰਗ ’ਤੇ ਪਿੰਡ ਗੋਗੋ ਮਹਿਤਾਬਪੁਰ ਵਿਖੇ ਦੋ ਟਰਾਲਿਆਂ ਦੀ ਟੱਕਰ ’ਚ ਇਕ ਨੌਜਵਾਨ ਡਰਾਈਵਰ ਦੀ ਮੌਤ ਹੋਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜੇ. ਪੀ. ਡੰਪ ਦਾ ਟਰਾਲਾ ਹੁਸ਼ਿਆਰਪੁਰ ਵਿਖੇ ਸੀਮੈਂਟ ਉਤਾਰ ਕੇ ਵਾਪਸ ਆ ਰਿਹਾ ਸੀ, ਜਦੋਂ ਉਹ ਤਕਰੀਬਨ 2 ਵਜੇ ਉਕਤ ਸਥਾਨ ’ਤੇ ਪਹੁੰਚਿਆ ਤਾਂ ਸ੍ਰੀ ਅਨੰਦਪੁਰ ਸਾਹਿਬ ਸਾਈਡ ਤੋਂ ਵੱਡੇ ਗਾਰਡਰਾਂ ਨਾਲ ਭਰਿਆ ਟਰਾਲਾ ਆ ਰਿਹਾ ਸੀ, ਜਿਸ ’ਤੇ ਦੋਵਾਂ ਦੀ ਟੱਕਰ ਹੋ ਗਈ ਤੇ ਜੇ. ਪੀ. ਡੰਪ ਦਾ ਟਰਾਲਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਤੇ ਡਰਾਈਵਰ ਵਿਚ ਹੀ ਘੁੱਟ ਹੋ ਗਿਆ।

 

Manoj

This news is Content Editor Manoj