ਹੜ੍ਹਾਂ ਵਰਗੇ ਹਾਲਾਤ ਵਿਚਾਲੇ ਸਰਕਾਰ ਦਾ ਵੱਡਾ ਐਲਾਨ, CM ਮਾਨ ਦੀ ਲੋਕਾਂ ਨੂੰ ਅਪੀਲ, ਪੜ੍ਹੋ Top 10
Monday, Jul 10, 2023 - 09:38 PM (IST)
ਜਲੰਧਰ : ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਤਹਿਤ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ 33.50 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਾਰੀ ਮੀਂਹ ਦੌਰਾਨ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਲਈ ਪੁੱਜੇ। ਇਸ ਦੌਰਾਨ ਖਰੜ ਵਿਖੇ ਜਾਇਜ਼ਾ ਲੈਣ ਦੌਰਾਨ ਮੁੱਖ ਮੰਤਰੀ ਨੇ ਲੋਕਾਂ ਨਾਲ ਗੱਲਬਾਤ ਕੀਤੀ। ਮੁੱਖ ਮੰਤਰੀ ਪੰਜਾਬ ਵਲੋਂ ਖਰੜ-ਰੂਪਨਗਰ ਨੈਸ਼ਨਲ ਹਾਈਵੇਅ ਖਾਨਪੁਰ ਨਿਰਵਾਣਾ ਗ੍ਰੀਨ ਨੇੜੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੰਮੇ ਚਿਰ ਤੋਂ ਪਰੇਸ਼ਾਨੀ ਝੱਲ ਰਹੇ ਲੋਕਾਂ ਦੀ ਸਮੱਸਿਆ ਨੂੰ ਜਾਣਨ ਲਈ ਮੌਕੇ ਦਾ ਦੌਰਾ ਕੀਤਾ ਗਿਆ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ....
ਸੂਬੇ ’ਚ ਹੜ੍ਹਾਂ ਕਾਰਨ ਬਣੇ ਹਾਲਾਤ ਦਰਮਿਆਨ ਪੰਜਾਬ ਸਰਕਾਰ ਦਾ ਵੱਡਾ ਐਲਾਨ
ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਤਹਿਤ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ 33.50 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ।
ਭਾਰੀ ਮੀਂਹ ਦੌਰਾਨ ਨੁਕਸਾਨੀਆਂ ਥਾਵਾਂ ਦਾ ਜਾਇਜ਼ਾ ਲੈਣ ਪੁੱਜੇ CM ਮਾਨ, ਲੋਕਾਂ ਨੂੰ ਕੀਤੀ ਇਹ ਅਪੀਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਾਰੀ ਮੀਂਹ ਦੌਰਾਨ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਲਈ ਪੁੱਜੇ। ਇਸ ਦੌਰਾਨ ਖਰੜ ਵਿਖੇ ਜਾਇਜ਼ਾ ਲੈਣ ਦੌਰਾਨ ਮੁੱਖ ਮੰਤਰੀ ਨੇ ਲੋਕਾਂ ਨਾਲ ਗੱਲਬਾਤ ਕੀਤੀ। ਮੁੱਖ ਮੰਤਰੀ ਪੰਜਾਬ ਵਲੋਂ ਖਰੜ-ਰੂਪਨਗਰ ਨੈਸ਼ਨਲ ਹਾਈਵੇਅ ਖਾਨਪੁਰ ਨਿਰਵਾਣਾ ਗ੍ਰੀਨ ਨੇੜੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੰਮੇ ਚਿਰ ਤੋਂ ਪਰੇਸ਼ਾਨੀ ਝੱਲ ਰਹੇ ਲੋਕਾਂ ਦੀ ਸਮੱਸਿਆ ਨੂੰ ਜਾਣਨ ਲਈ ਮੌਕੇ ਦਾ ਦੌਰਾ ਕੀਤਾ ਗਿਆ।
ਹੜ੍ਹ ਪ੍ਰਭਾਵਤ ਇਲਾਕਿਆਂ ’ਚ ਪੰਜਾਬ ਪੁਲਸ, ਐੱਨ.ਡੀ.ਆਰ.ਐੱਫ, ਐੱਸ.ਡੀ.ਆਰ.ਐੱਫ. ਤੇ ਫੌਜ ਨੇ ਸਾਂਭਿਆ ਮੋਰਚਾ
ਸੂਬੇ ਵਿਚ ਲਗਾਤਾਰ ਤੀਜੇ ਦਿਨ ਹੋ ਰਹੀ ਬਾਰਿਸ਼ ਨੂੰ ਵੇਖਦਿਆਂ ਪੰਜਾਬ ਪੁਲਸ ਨੇ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐੱਨ. ਡੀ. ਆਰ. ਐੱਫ) ਅਤੇ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (ਐੱਸ. ਡੀ. ਆਰ. ਐੱਫ) ਦੀਆਂ ਟੀਮਾਂ ਨਾਲ ਮਿਲ ਕੇ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਬਚਾਅ ਅਤੇ ਪਾਣੀ ਦੀ ਨਿਕਾਸੀ ਸਬੰਧੀ ਕਾਰਜਾਂ ਵਿਚ ਤੇਜ਼ੀ ਲਿਆਂਦੀ ਹੈ।
PM ਮੋਦੀ ਨੇ ਬਾਰਿਸ਼ ਨਾਲ ਪੈਦਾ ਹੋਈ ਸਥਿਤੀ ਦੀ ਕੀਤੀ ਸਮੀਖਿਆ, ਮੁੱਖ ਮੰਤਰੀਆਂ ਨਾਲ ਕੀਤਾ ਰਾਬਤਾ
ਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਸੀਨੀਅਰ ਮੰਤਰੀਆਂ ਤੇ ਅਧਿਕਾਰੀਆਂ ਦੇ ਨਾਲ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਜ਼ਿਆਦਾ ਬਾਰਿਸ਼ ਕਾਰਨ ਪੈਦਾ ਹੋਈ ਸਥਿਤੀ ਦੀ ਸਮੀਖਿਆ ਕੀਤੀ। ਪ੍ਰਧਾਨ ਮੰਤਰੀ ਦਫ਼ਤਰ ਨੇ ਇਕ ਟਵੀਟ ਵਿਚ ਇਹ ਜਾਣਕਾਰੀ ਦਿੱਤੀ।
ਵੱਡੀ ਖ਼ਬਰ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਰੈੱਡ ਅਤੇ ਓਰੇਂਜ ਅਲਰਟ ਜਾਰੀ
ਪੰਜਾਬ 'ਚ ਲਗਾਤਾਰ ਪੈ ਰਹੇ ਭਾਰੀ ਮੀਂਹ ਦੌਰਾਨ ਜਿੱਥੇ ਸੂਬੇ 'ਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ, ਉੱਥੇ ਹੀ ਹੁਣ ਮੌਸਮ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਤਿੰਨ ਘੰਟੇ ਭਾਰੀ ਮੀਂਹ ਅਤੇ ਝੱਖੜ ਦੀ ਚਿਤਾਵਨੀ ਦਿੱਤੀ ਗਈ ਹੈ। ਮਾਲਵੇ ਦੇ 9 ਜ਼ਿਲ੍ਹਿਆਂ ਵਿਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।
ਪੰਜਾਬ ’ਚ ਲਗਾਤਾਰ ਖ਼ਰਾਬ ਹੋ ਰਹੇ ਮੌਸਮ ਨੂੰ ਦੇਖਦੇ ਹੋਏ ਸੂਬੇ ਭਰ ਦੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ
ਪੰਜਾਬ ’ਚ ਲਗਾਤਾਰ ਖ਼ਰਾਬ ਹੋ ਰਹੇ ਮੌਸਮ ਨੂੰ ਦੇਖਦੇ ਹੋਏ ਸੂਬੇ ਭਰ ਦੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਵਲੋਂ 13 ਜੁਲਾਈ ਤੱਕ ਸੂਬੇ ਭਰ ਦੇ ਸਕੂਲ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ।
ਪੰਜਾਬ 'ਚ ਭਾਰੀ ਮੀਂਹ ਦੌਰਾਨ ਮੌਸਮ ਨੂੰ ਲੈ ਕੇ ਵੱਡੀ ਖ਼ਬਰ, ਬਿਨਾਂ ਜ਼ਰੂਰੀ ਕੰਮ ਦੇ ਘਰੋਂ ਬਾਹਰ ਨਾ ਨਿਕਲਣ ਲੋਕ
ਪੰਜਾਬ 'ਚ ਲਗਾਤਾਰ ਪੈ ਰਹੇ ਭਾਰੀ ਮੀਂਹ ਦੌਰਾਨ ਜਿੱਥੇ ਸੂਬੇ 'ਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ ਅਤੇ ਹਰ ਪਾਸੇ ਹਾਹਾਕਾਰ ਮਚੀ ਹੋਈ ਹੈ। ਉੱਥੇ ਹੀ ਹੁਣ ਮੌਸਮ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਮੌਸਮ ਵਿਭਾਗ ਮੁਤਾਬਕ ਮਾਨਸੂਨ ਜੁਲਾਈ ਦੇ ਦੂਜੇ ਹਫ਼ਤੇ ਵੀ ਪੂਰੀ ਤਰ੍ਹਾਂ ਨਾਲ ਐਕਟਿਵ ਰਹੇਗਾ।
ਦੋਰਾਹਾ ਨਹਿਰ ਦਾ ਵੀ ਟੁੱਟਿਆ ਬੰਨ੍ਹ, ਆਰਮੀ ਏਰੀਆ 'ਚ ਭਰਿਆ ਪਾਣੀ, ਪ੍ਰਸ਼ਾਸਨ ਨੇ ਲੋਕਾਂ ਨੂੰ ਕੀਤੀ ਅਪੀਲ
ਪੰਜਾਬ 'ਚ ਤੇਜ਼ ਬਾਰਸ਼ ਦਾ ਕਹਿਰ ਲਗਾਤਾਰ ਜਾਰੀ ਹੈ, ਜਿਸ ਕਾਰਨ ਹਰ ਪਾਸੇ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਖੰਨਾ ਦੇ ਦੋਰਾਹਾ 'ਚ ਵੀ ਨਹਿਰ ਦਾ ਬੰਨ੍ਹ ਟੁੱਟਣ ਕਾਰਨ ਪਾਣੀ ਰਿਹਾਇਸ਼ੀ ਇਲਾਕਿਆਂ 'ਚ ਪਹੁੰਚ ਗਿਆ। ਨਹਿਰ ਦੇ ਨਾਲ ਲੱਗਦੇ ਆਰਮੀ ਏਰੀਆ 'ਚ ਪਾਣੀ ਭਰ ਗਿਆ। ਜਲਦਬਾਜ਼ੀ 'ਚ ਸਿਵਲ ਅਤੇ ਪੁਲਸ ਪ੍ਰਸ਼ਾਸਨ ਨੇ ਫ਼ੌਜ ਦੀ ਮਦਦ ਨਾਲ ਜੇ. ਸੀ. ਬੀ. ਅਤੇ ਹੋਰ ਮਸ਼ੀਨਰੀ ਬੁਲਾ ਕੇ ਬੰਨ੍ਹ ਲਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ।
ਪੰਜਾਬ ਸਮੇਤ ਪੂਰੇ ਉੱਤਰੀ ਭਾਰਤ ’ਚ ਮੀਂਹ ਨੇ ਮਚਾਈ ਤਬਾਹੀ, 31 ਮੌਤਾਂ
ਪੰਜਾਬ ਸਮੇਤ ਪੂਰੇ ਉੱਤਰੀ ਭਾਰਤ ’ਚ ਮਾਨਸੂਨ ਨੇ ਤਬਾਹੀ ਮਚਾ ਦਿੱਤੀ ਹੈ ਤੇ ਐਤਵਾਰ ਰਾਤ ਤੱਕ 31 ਜਾਨਾਂ ਜਾ ਚੁਕੀਆਂ ਸਨ। ਕਈ ਦਰਿਆਵਾਂ ਦੇ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ’ਤੇ ਪਹੁੰਚ ਗਿਆ ਹੈ। ਪਹਾੜਾਂ ’ਤੇ ਢਿੱਗਾਂ ਡਿੱਗਣ ਅਤੇ ਚੱਟਾਨਾਂ ਖਿਸਕਣ ਕਾਰਨ ਸੜਕਾਂ ਜਾਮ ਹੋ ਗਈਆਂ ਜਿਸ ਕਾਰਨ ਆਵਾਜਾਈ ਠੱਪ ਹੋ ਗਈ। ਰਾਹਗੀਰ ਰਸਤੇ ਵਿਚ ਹੀ ਫਸ ਗਏ।
ਪੰਜ ਦਰਿਆਵਾਂ ਵਾਲੇ ਸੂਬੇ ਲਈ ਪਾਣੀ ਸੰਭਾਲਣਾ ਹੋਇਆ ਔਖਾ, 2.25 ਲੱਖ ਕਿਊਸਿਕ ਪਾਣੀ ਪਾਕਿ ਨੂੰ ਛੱਡਿਆ
ਪੰਜਾਬ 'ਚ ਮੀਂਹ ਕਾਰਨ ਹੜ੍ਹਾਂ ਦੇ ਖ਼ਤਰੇ ਨੂੰ ਰੋਕਣ ਲਈ ਪੰਜਾਬ ਤੋਂ ਪਾਕਿਸਤਾਨ ਨੂੰ 2.25 ਲੱਖ ਕਿਊਸਿਕ ਤੋਂ ਵੱਧ ਪਾਣੀ ਛੱਡਿਆ ਜਾ ਰਿਹਾ ਹੈ। ਸਤਲੁਜ ਤੋਂ 50 ਹਜ਼ਾਰ ਕਿਊਸਿਕ ਅਤੇ ਰਾਵੀ ਤੋਂ ਪਾਕਿਸਤਾਨ ਵੱਲ 1.85 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਹੈ।