CM ਮਾਨ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕੀਤਾ ਦੌਰਾ, ਕਪੂਰਥਲਾ ਦੀ ਮਾਡਰਨ ਜੇਲ੍ਹ ’ਚ ਗੈਂਗਵਾਰ, ਪੜ੍ਹੋ Top 10

Thursday, Jul 13, 2023 - 08:53 PM (IST)

CM ਮਾਨ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕੀਤਾ ਦੌਰਾ, ਕਪੂਰਥਲਾ ਦੀ ਮਾਡਰਨ ਜੇਲ੍ਹ ’ਚ ਗੈਂਗਵਾਰ, ਪੜ੍ਹੋ Top 10

ਜਲੰਧਰ (ਬਿਊਰੋ) :  ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸੰਗਰੂਰ ਵਿਖੇ ਘੱਗਰ ਦੇ ਨਾਲ ਲੱਗਦੇ ਹੜ੍ਹ ਪ੍ਰਭਾਵਿਤ  ਇਲਾਕਿਆਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ। ਉਥੇ ਹੀ ਕਪੂਰਥਲਾ ਦੀ ਮਾਡਰਲ ਜੇਲ੍ਹ ਵਿਚ ਗੈਂਗਵਾਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਆਪਸ ਵਿਚ ਭਿੜੇ ਕੈਦੀਆਂ ਦੌਰਾਨ ਹੋਈ ਗੈਂਗਵਾਰ ਵਿਚ ਇਕ ਕੈਦੀ ਦੀ ਮੌਤ ਹੋ ਗਈ ਜਦਕਿ ਤਿੰਨ ਕੈਦੀ ਜ਼ਖ਼ਮੀ ਹੋਏ ਹਨ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ...

ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਪੁੱਜੇ CM ਭਗਵੰਤ ਮਾਨ, ਕਿਹਾ-ਪਾਣੀ 'ਚੋਂ ਹਿੱਸਾ ਮੰਗਣ ਵਾਲੇ ਸੂਬੇ ਰੱਖ ਲੈਣ ਹੁਣ

 ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸੰਗਰੂਰ ਵਿਖੇ ਘੱਗਰ ਦੇ ਨਾਲ ਲੱਗਦੇ ਹੜ੍ਹ ਪ੍ਰਭਾਵਿਤ  ਇਲਾਕਿਆਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਭਗਵੰਤ ਮਾਨ ਨੇ ਹਰਿਆਣਾ ਸਰਕਾਰ ਅਤੇ ਰਾਜਸਥਾਨ ਸਰਕਾਰ ਨੂੰ ਪਾਣੀ ਦੇ ਮੁੱਦੇ 'ਤੇ ਖ਼ੂਬ ਤੰਜ ਕੱਸੇ। 

ਵੱਡੀ ਖ਼ਬਰ: ਕਪੂਰਥਲਾ ਦੀ ਮਾਡਰਨ ਜੇਲ੍ਹ 'ਚ ਗੈਂਗਵਾਰ, ਇਕ ਕੈਦੀ ਦਾ ਬੇਰਹਿਮੀ ਨਾਲ ਕਤਲ

 ਕਪੂਰਥਲਾ ਦੀ ਮਾਡਰਲ ਜੇਲ੍ਹ ਵਿਚ ਗੈਂਗਵਾਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਆਪਸ ਵਿਚ ਭਿੜੇ ਕੈਦੀਆਂ ਦੌਰਾਨ ਹੋਈ ਗੈਂਗਵਾਰ ਵਿਚ ਇਕ ਕੈਦੀ ਦੀ ਮੌਤ ਹੋ ਗਈ ਜਦਕਿ ਤਿੰਨ ਕੈਦੀ ਜ਼ਖ਼ਮੀ ਹੋਏ ਹਨ। ਮ੍ਰਿਤਕ ਕੈਦੀ ਦੀ ਪਛਾਣ ਸਿਮਰਨਜੀਤ ਸਿੰਘ ਵਜੋਂ ਹੋਈ ਹੈ। 

ਵੱਡੀ ਖ਼ਬਰ : ਪੰਜਾਬ ਦੇ ਸਕੂਲਾਂ 'ਚ ਵਧਾਈਆਂ ਗਈਆਂ ਛੁੱਟੀਆਂ, ਜਾਣੋ ਹੁਣ ਕਦੋਂ ਖੁੱਲ੍ਹਣਗੇ

 ਪੰਜਾਬ ਸਰਕਾਰ ਵੱਲੋਂ ਭਾਰੀ ਬਾਰਸ਼ ਮਗਰੋਂ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਸੂਬੇ ਭਰ ਦੇ ਸਕੂਲਾਂ 'ਚ ਛੁੱਟੀਆਂ 16 ਜੁਲਾਈ ਤੱਕ ਵਧਾ ਦਿੱਤੀਆਂ ਗਈਆਂ ਹਨ। ਇਸ ਦੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟਵੀਟ ਰਾਹੀਂ ਦਿੱਤੀ ਗਈ ਹੈ।

ਪੰਜਾਬ 'ਚ ਕੁਦਰਤੀ ਆਫ਼ਤ ਦੌਰਾਨ CM ਮਾਨ ਦਾ ਵਿਰੋਧੀਆਂ ਨੂੰ ਕਰਾਰਾ ਜਵਾਬ,ਆਖੀ ਵੱਡੀ ਗੱਲ

ਪੰਜਾਬ 'ਚ ਪਏ ਭਾਰੀ ਮੀਂਹ ਮਗਰੋਂ ਹੜ੍ਹ ਵਰਗੇ ਹਾਲਾਤ ਪੈਦਾ ਹੋਣ 'ਤੇ ਹਰ ਪਾਸੇ ਹਾਹਾਕਾਰ ਮਚੀ ਹੋਈ ਹੈ ਅਤੇ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਮਦਦ ਦਾ ਹਰ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਦਾ ਟਵੀਟ ਸਾਹਮਣੇ ਆਇਆ ਹੈ, ਜਿਸ 'ਚ ਉਨ੍ਹਾਂ ਨੇ ਵਿਰੋਧੀਆਂ ਨੂੰ ਕਰਾਰ ਜਵਾਬ ਦਿੰਦਿਆਂ ਕਿਹਾ ਹੈ ਕਿ ਪਹਿਲਾਂ ਉਨ੍ਹਾਂ ਨੂੰ ਲੋਕਾਂ ਦੀ ਮਦਦ ਕਰਨ ਲੈਣ ਦਿਓ।

ਕੇਂਦਰ ਨੇ ਕੁਦਰਤੀ ਆਫਤਾਂ ਨਾਲ ਨਜਿੱਠਣ ਲਈ ਸੂਬਿਆਂ ਨੂੰ ਜਾਰੀ ਕੀਤਾ ਫੰਡ, ਜਾਣੋ ਪੰਜਾਬ ਨੂੰ ਕਿੰਨੇ ਕਰੋੜ ਮਿਲੇ

ਵਿੱਤ ਮੰਤਰਾਲਾ ਨੇ ਬੁੱਧਵਾਰ ਨੂੰ ਦੇਸ਼ ਦੇ ਉੱਤਰੀ ਹਿੱਸਿਆਂ 'ਚ ਮੀਂਹ ਕਾਰਨ ਹੋਏ ਨੁਕਸਾਨ ਦੌਰਾਨ ਸਟੇਟ ਡਿਜ਼ਾਸਟਰ ਰਿਸਪਾਂਸ ਫੰਡ (ਐੱਸ.ਡੀ.ਆਰ.ਐੱਫ.) ਦੇ ਤਹਿਤ 22 ਰਾਜ ਸਰਕਾਰਾਂ ਨੂੰ 7,532 ਕਰੋੜ ਰੁਪਏ ਜਾਰੀ ਕੀਤੇ। ਵਿੱਤ ਮੰਤਰਾਲਾ ਨੇ ਇੱਕ ਬਿਆਨ ਵਿੱਚ ਕਿਹਾ ਕਿ ਇਹ ਰਾਸ਼ੀ ਗ੍ਰਹਿ ਮੰਤਰਾਲਾ ਦੀਆਂ ਸਿਫ਼ਾਰਸ਼ਾਂ ਅਨੁਸਾਰ ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਮਹਾਰਾਸ਼ਟਰ ਸਮੇਤ ਹੋਰ ਰਾਜਾਂ ਨੂੰ ਜਾਰੀ ਕੀਤੀ ਗਈ ਹੈ। ਬਿਆਨ ਮੁਤਾਬਕ ਦੇਸ਼ ਭਰ 'ਚ ਭਾਰੀ ਮੀਂਹ ਦੇ ਮੱਦੇਨਜ਼ਰ ਦਿਸ਼ਾ-ਨਿਰਦੇਸ਼ਾਂ 'ਚ ਢਿੱਲ ਦਿੱਤੀ ਗਈ ਹੈ। 

ਮਨਾਲੀ 'ਚ ਬੱਸ ਸਣੇ ਡੁੱਬਿਆ PRTC ਦਾ ਡਰਾਈਵਰ, ਪਤਨੀ ਦਾ ਵਿਰਲਾਪ ਦੇਖ ਹਰ ਅੱਖ ਹੋਈ ਨਮ (ਵੀਡੀਓ)

ਮਨਾਲੀ 'ਚ ਪੀ. ਆਰ. ਟੀ. ਸੀ. ਦੀ ਬੱਸ ਲੈ ਕੇ ਗਏ ਡਰਾਈਵਰ ਦੀ ਲਾਸ਼ ਮਿਲ ਗਈ ਹੈ। ਡਰਾਈਵਰ ਦੀ ਪਛਾਣ ਸਤਗੁਰੂ ਸਿੰਘ ਪੁੱਤਰ ਦਰਸ਼ਨ ਸਿੰਘ ਵੱਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਡਰਾਈਵਰ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਦਿੱਲੀ ਦੇ ਵਾਟਰ ਟ੍ਰੀਟਮੈਂਟ ਪਲਾਂਟਾਂ 'ਚ ਦਾਖਲ ਹੋਇਆ ਪਾਣੀ, ਪੀਣ ਵਾਲੇ ਪਾਣੀ ਦੀ ਹੋ ਸਕਦੀ ਹੈ ਕਿੱਲਤ

 ਦਿੱਲੀ 'ਚ ਯਮੁਨਾ ਦੇ ਪਾਣੀ ਦਾ ਪੱਧਰ ਵੀਰਵਾਰ ਸਵੇਰੇ ਵੱਧ ਕੇ 208.48 ਮੀਟਰ 'ਤੇ ਪਹੁੰਚ ਗਿਆ, ਜਿਸ ਕਾਰਨ ਆਲੇ-ਦੁਆਲੇ ਦੀਆਂ ਸੜਕਾਂ, ਜਨਤਕ ਅਤੇ ਨਿੱਜੀ ਬੁਨਿਆਦੀ ਢਾਂਚੇ ਪਾਣੀ 'ਚ ਸਮਾ ਗਏ ਹਨ ਅਤੇ ਨਦੀ ਦੇ ਨੇੜੇ ਰਹਿਣ ਵਾਲੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। 

ਟਾਂਡਾ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਨਕਾਬਪੋਸ਼ ਲੁਟੇਰਿਆਂ ਨੇ ਦੁਕਾਨਦਾਰ ਤੋਂ ਲੁੱਟੀ ਲੱਖਾਂ ਦੀ ਨਕਦੀ

ਟਾਂਡਾ ਵਿਖੇ ਅੱਜ ਸਵੇਰੇ ਮੋਟਰਸਾਈਕਲ ਸਵਾਰ 3 ਨਕਾਬਪੋਸ਼ ਲੁਟੇਰਿਆਂ ਨੇ ਆਪਣੀ ਵੈਸਟਰਨ ਯੂਨੀਅਨ ਦੁਕਾਨ 'ਤੇ ਜਾ ਰਹੇ ਦੁਕਾਨਦਾਰ ਨਾਲ ਕੁੱਟਮਾਰ ਕਰਦੇ ਹੋਏ ਉਸ ਕੋਲੋਂ 4 ਲੱਖ 30 ਹਜ਼ਾਰ ਰੁਪਏ ਲੁੱਟ ਲਏ। 

ਪੰਜਾਬ 'ਚ ਹੜ੍ਹ ਦਾ ਕਹਿਰ, 8 ਕਿੱਲਿਆਂ ਦੇ ਮਾਲਕ ਨੂੰ ਸਸਕਾਰ ਲਈ ਨਹੀਂ ਜੁੜੀ 2 ਗਜ਼ ਜ਼ਮੀਨ

 ਹੜ੍ਹ ਦੀ ਮਾਰ ਦਾ ਕਹਿਰ ਵੱਧਦਾ ਹੀ ਜਾ ਰਿਹਾ ਹੈ। ਹਾਲਾਤ ਇਹ ਹੋ ਚੁੱਕੇ ਹਨ ਕਿ ਸ਼ਮਸ਼ਾਨਘਾਟਾਂ ਵਿਚ ਭਰੇ ਪਾਣੀ ਕਾਰਨ ਲੋਕਾਂ ਨੂੰ ਅੰਤਿਮ ਸੰਸਕਾਰ ਕਰਨ ਵਾਸਤੇ ਦਰਪੇਸ਼ ਮੁਸ਼ਕਿਲਾਂ ਆ ਰਹੀਆਂ ਹਨ। ਗੱਲ ਕਰਦੇ ਹਾਂ ਪਿੰਡ ਗਿੱਦੜਪਿੰਡੀ ਦੀ ਜਿੱਥੇ ਪਿੰਡ ਦੇ ਧਨਾਢ ਤੇ 8 ਕਿੱਲੇ ਜ਼ਮੀਨ ਦੇ ਮਾਲਕ ਮਾਸਟਰ ਸੋਹਨ ਸਿੰਘ ਦੀ ਮ੍ਰਿਤਕ ਦੇਹ ਦਾ ਸਸਕਾਰ ਕਰਨ ਲਈ 2 ਗਜ਼ ਜ਼ਮੀਨ ਵੀ ਨਹੀਂ ਜੁੜੀ, ਜਿਸ ਕਾਰਨ ਪਰਿਵਾਰਕ ਮੈਂਬਰਾਂ ਨੂੰ ਪਿੰਡ ਦੀ ਸੜਕ ਕੰਢੇ ਹੀ ਉਨ੍ਹਾਂ ਦਾ ਸਸਕਾਰ ਕਰਨਾ ਪਿਆ।

ਦੁੱਖਦਾਇਕ ਖ਼ਬਰ : ਰੋਜ਼ੀ ਰੋਟੀ ਲਈ ਸਿੰਗਾਪੁਰ ਗਏ ਭਾਰਤੀ ਨੌਜਵਾਨ ਦੀ ਹਾਦਸੇ 'ਚ ਮੌਤ

 ਸਿੰਗਾਪੁਰ ਤੋਂ ਇਕ ਦੁੱਖਦਾਇਕ ਖ਼ਬਰ ਸਾਹਮਣੇ ਆਈ ਹੈ। ਇੱਥੇ ਸਿੰਗਾਪੁਰ 'ਚ ਕੰਮ ਵਾਲੀ ਥਾਂ 'ਤੇ ਵਾਹਨ ਦੀ ਲਪੇਟ 'ਚ ਆਉਣ ਨਾਲ 33 ਸਾਲਾ ਭਾਰਤੀ ਵਰਕਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦਿ ਸਟਰੇਟਸ ਟਾਈਮਜ਼ ਦੀ ਰਿਪੋਰਟ ਅਨੁਸਾਰ ਨੌਜਵਾਨ ਬੀਐਸਐਨ ਟੈਕ ਇੰਜੀਨੀਅਰਿੰਗ ਵਿੱਚ ਨੌਕਰੀ ਕਰਦਾ ਇੱਕ ਡਰਾਈਵਰ ਸੀ ਅਤੇ ਜੁਰੋਂਗ ਵੈਸਟ ਵਿੱਚ ਸਟਾਰ ਰੈਡੀ-ਮਿਕਸ ਸਾਈਟ 'ਤੇ ਕੰਮ ਕਰਦਾ ਸੀ। 

 


author

Manoj

Content Editor

Related News