ਸ਼੍ਰੋਮਣੀ ਕਮੇਟੀ ਲਿਆਏਗੀ ਆਪਣਾ Youtube ਚੈਨਲ, ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਪਹੁੰਚੇ CM ਮਾਨ, ਪੜ੍ਹੋ Top 10

Friday, Jul 14, 2023 - 09:00 PM (IST)

ਸ਼੍ਰੋਮਣੀ ਕਮੇਟੀ ਲਿਆਏਗੀ ਆਪਣਾ Youtube ਚੈਨਲ, ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਪਹੁੰਚੇ CM ਮਾਨ, ਪੜ੍ਹੋ Top 10

ਜਲੰਧਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਵੱਡਾ ਐਲਾਨ ਕਰਦਿਆਂ ਗੁਰਬਾਣੀ ਪ੍ਰਸਾਰਣ ਲਈ ਆਪਣਾ ਯੂਟਿਊਬ ਚੈਨਲ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਉਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲੰਧਰ ਵਿਖੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾਨ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਗਿੱਦੜਪਿੰਡੀ 'ਚ ਕਾਰਜਾਂ ਦਾ ਜਾਇਜ਼ਾ ਲਿਆ। ਉਹ ਆਪਣੇ ਦੌਰੇ ਦੌਰਾਨ ਸ਼ਾਹਕੋਟ ਲੋਹੀਆਂ ਵੀ ਗਏ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ....

ਵੱਡੀ ਖ਼ਬਰ: ਗੁਰਬਾਣੀ ਪ੍ਰਸਾਰਣ ਲਈ ਸ਼੍ਰੋਮਣੀ ਕਮੇਟੀ ਲਿਆਵੇਗੀ ਆਪਣਾ ਯੂਟਿਊਬ ਚੈਨਲ

ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਵੱਡਾ ਐਲਾਨ ਕਰਦਿਆਂ ਗੁਰਬਾਣੀ ਪ੍ਰਸਾਰਣ ਲਈ ਆਪਣਾ ਯੂਟਿਊਬ ਚੈਨਲ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ।

ਜਲੰਧਰ ਵਿਖੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ CM ਭਗਵੰਤ ਮਾਨ ਨੇ ਕੀਤਾ ਦੌਰਾ

 ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲੰਧਰ ਵਿਖੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾਨ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਗਿੱਦੜਪਿੰਡੀ 'ਚ ਕਾਰਜਾਂ ਦਾ ਜਾਇਜ਼ਾ ਲਿਆ।

ਫ਼ਿਰੋਜ਼ਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਪੁੱਜੇ CM ਭਗਵੰਤ ਮਾਨ, ਕਿਸਾਨਾਂ ਲਈ ਕੀਤਾ ਇਹ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਜਾਰੀ ਰੱਖਦਿਆਂ ਐਲਾਨ ਕੀਤਾ ਕਿ ਸੂਬਾ ਸਰਕਾਰ ਲੋਕਾਂ ਦੇ ਇਕ-ਇਕ ਪੈਸੇ ਦੇ ਨੁਕਸਾਨ ਦਾ ਮੁਆਵਜ਼ਾ ਦੇਵੇਗੀ। 

ਪੰਜਾਬ 'ਚ ਫਿਰ ਬਦਲਿਆ ਸਰਕਾਰੀ ਦਫ਼ਤਰਾਂ ਦਾ ਸਮਾਂ, Monday ਤੋਂ ਹੋਵੇਗੀ ਇਹ Timing

ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲ ਗਿਆ ਹੈ। ਸਰਕਾਰੀ ਹੁਕਮਾਂ ਦੇ ਮੁਤਾਬਕ 17 ਜੁਲਾਈ, 2023 ਮਤਲਬ ਕਿ ਆਉਣ ਵਾਲੇ ਸੋਮਵਾਰ ਨੂੰ ਸਾਰੇ ਸਰਕਾਰੀ ਦਫ਼ਤਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਦਾ ਹੋਵੇਗਾ।

ਫਰੀਦਕੋਟ ਜੇਲ੍ਹ ਵਿਚ ਬੰਦ ਖ਼ਤਰਨਾਕ ਗੈਂਗਸਟਰ ਗੋਰੂ ਬੱਚਾ ’ਤੇ ਹਮਲਾ

 ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿਚ ਬੰਦ ਖ਼ਤਰਨਾਕ ਗੈਂਗਸਟਰ ਗੋਰੂ ਬੱਚਾ ’ਤੇ ਦੋ ਹੋਰ ਕੈਦੀਆਂ ਨੇ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਗੈਂਗਸਟਰ ਗੋਰੂ ਬੱਚਾ ਗੰਭੀਰ ਜ਼ਖਮੀ ਹੋ ਗਿਆ।

Big Breaking: ਤਰਨਤਾਰਨ 'ਚ ਪੁਲਸ ਵੱਲੋਂ ਲੁਟੇਰਿਆਂ ਦਾ ਐਨਕਾਊਂਟਰ, ਇਕ ਲੁਟੇਰੇ ਦੀ ਹੋਈ ਮੌਤ

ਬੀਤੇ ਕੁਝ ਦਿਨਾਂ ਤੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪੈਟਰੋਲ ਪੰਪਾਂ ਨੂੰ ਨਿਸ਼ਾਨਾ ਬਣਾਉਣ ਵਾਲੇ ਦੋ ਲੁਟੇਰਿਆਂ ਨਾਲ ਜ਼ਿਲ੍ਹਾ ਤਰਨਤਾਰਨ ਪੁਲਿਸ ਦੀ ਕਾਰ ਸਵਾਰ ਮੁਲਜ਼ਮਾਂ ਦਾ ਪਿੱਛਾ ਕਰਦੇ ਹੋਏ ਮੁੱਠਭੇੜ ਹੋ ਗਈ। ਇਸ ਮੁੱਠਭੇੜ ਵਿਚ ਇਕ ਲੁਟੇਰੇ ਦੀ ਮੌਤ ਵੀ ਹੋ ਗਈ ਹੈ।

ਹਿਮਾਚਲ ਪ੍ਰਦੇਸ਼ 'ਚ ਵਾਪਰਿਆ ਭਿਆਨਕ ਹਾਦਸਾ, 5 ਲੋਕਾਂ ਦੀ ਮੌਤ

ਹਿਮਾਚਲ ਪ੍ਰਦੇਸ਼ 'ਚ ਮੰਡੀ ਜ਼ਿਲ੍ਹੇ ਦੇ ਸੁੰਦਰਨਗਰ-ਕਰਸੋਗ ਮਾਰਗ 'ਤੇ ਇਕ ਵਾਹਨ ਖੱਡ 'ਚ ਡਿੱਗ ਗਿਆ। ਇਸ ਹਾਦਸੇ 'ਚ 5 ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਜ਼ਖ਼ਮੀ ਹੋ ਗਏ। ਪੁਲਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਹਾਦਸਾ ਵੀਰਵਾਰ ਰਾਤ ਹੋਇਆ, ਜਦੋਂ ਗੱਡੀ ਸੁੰਦਰਨਗਰ ਤੋਂ ਆ ਰਹੀ ਸੀ। 

ਫਰਾਂਸ 'ਚ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਲਈ PM ਮੋਦੀ ਦਾ ਵੱਡਾ ਐਲਾਨ, ਮਿਲੇਗਾ 5 ਸਾਲ ਦਾ ਵਰਕ ਵੀਜ਼ਾ

 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਫਰਾਂਸ ਵਿੱਚ ਮਾਸਟਰ ਡਿਗਰੀ ਹਾਸਲ ਕਰਨ ਵਾਲੇ ਭਾਰਤੀ ਵਿਦਿਆਰਥੀਆਂ ਨੂੰ ਹੁਣ 5 ਸਾਲਾਂ ਦਾ ਪੋਸਟ-ਸਟੱਡੀ ਵੀਜ਼ਾ ਦਿੱਤਾ ਜਾਵੇਗਾ।

ਮਨਾਲੀ 'ਚ ਲਾਪਤਾ ਹੋਏ PRTC ਬੱਸ ਦੇ ਕੰਡਕਟਰ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

ਹੜ੍ਹ ਦੇ ਚਲਦਿਆਂ ਮਨਾਲੀ ਵਿਚ ਲਾਪਤਾ ਹੋਈ ਪੀ. ਆਰ. ਟੀ. ਸੀ. ਬੱਸ ਦੇ ਕੰਡਕਟਰ ਦੀ ਲਾਸ਼ ਬਰਾਮਦ ਕਰ ਲਈ ਗਈ। ਮਿਲੀ ਜਾਣਕਾਰੀ ਅਨੁਸਾਰ ਬੱਸ ਕੰਡਕਟਰ ਜਗਸੀਰ ਸਿੰਘ ਦੀ ਲਾਸ਼ ਮਿਲ ਗਈ ਹੈ।

'ਅਰੁਣਾਚਲ ਪ੍ਰਦੇਸ਼ ਭਾਰਤ ਦਾ ਅਨਿੱਖੜਵਾਂ ਅੰਗ' ਅਮਰੀਕਾ ਦੀ ਸੰਸਦੀ ਕਮੇਟੀ ਨੇ ਮਤਾ ਕੀਤਾ ਪਾਸ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਮਰੀਕਾ ਦੌਰੇ ਤੋਂ ਕੁਝ ਦੇਰ ਬਾਅਦ ਹੀ ਅਮਰੀਕੀ ਸੰਸਦ ਦੀ ਇਕ ਕਮੇਟੀ ਨੇ ਅਰੁਣਾਚਲ ਪ੍ਰਦੇਸ਼ ਨੂੰ ਭਾਰਤ ਦਾ ਅਨਿੱਖੜਵਾਂ ਅੰਗ ਐਲਾਨਣ ਵਾਲਾ ਮਤਾ ਪਾਸ ਕੀਤਾ ਹੈ। 

 

 

 


author

Manoj

Content Editor

Related News