ਕਿਸਾਨਾਂ ਲਈ ‘ਆਪ’ ਸਰਕਾਰ ਦਾ ਵੱਡਾ ਫ਼ੈਸਲਾ, ਬਿਆਸ ਦਰਿਆ ਨੂੰ ਲੈ ਕੇ Alert, ਪੜ੍ਹੋ Top 10
Tuesday, Jul 18, 2023 - 09:16 PM (IST)
ਜਲੰਧਰ : ਪੰਜਾਬ ਸਰਕਾਰ ਨੇ ਹੜ੍ਹਾਂ ਕਾਰਨ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਕਿਸਾਨਾਂ ਲਈ ਵੱਡਾ ਫ਼ੈਸਲਾ ਲਿਆ ਹੈ। ਹੜ੍ਹਾਂ ਦੀ ਸਥਿਤੀ ਨੂੰ ਧਿਆਨ 'ਚ ਰੱਖਦਿਆਂ ਖੇਤੀਬਾੜੀ ਵਿਭਾਗ ਨੇ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਉਥੇ ਹੀ ਤਲਵਾੜਾ ਦੇ ਪੌਂਗ ਡੈਮ ਤੋਂ ਬੀ. ਬੀ. ਐੱਮ. ਬੀ. ਪ੍ਰਸ਼ਾਸਨ ਵਲੋਂ ਪਾਣੀ ਦੀ ਡੈਮ 'ਚ ਵੱਧ ਰਹੀ ਆਮਦ ਨੂੰ ਵੇਖਦੇ ਹੋਏ ਬੀਤੇ ਦਿਨ 32,040 ਕਿਊਸਿਕ ਪਾਣੀ 52 ਗੇਟ ਸ਼ਾਹ ਨਹਿਰ ਬੈਰਾਜ ’ਚ ਛੱਡਿਆ ਗਿਆ। ਇੱਥੇ ਇਹ ਵੀ ਦੱਸਣਯੋਗ ਹੈ ਕਿ ਕੁੱਲੂ ’ਚ ਬੱਦਲ ਫੱਟਣ ਨਾਲ ਪਾਣੀ ਦੀ ਆਮਦ ਵਧਣ ਕਰ ਕੇ ਸੋਮਵਾਰ ਸ਼ਾਮ 6 ਵਜੇ ਪੌਂਗ ਡੈਮ ਝੀਲ ’ਚ ਪਾਣੀ ਦਾ ਪੱਧਰ 1372.37 ਫੁੱਟ ਨੋਟ ਕੀਤਾ ਗਿਆI ਪੜ੍ਹੋ ਅੱਜ ਦੀਆਂ Top 10 ਖ਼ਬਰਾਂ...
ਹੜ੍ਹਾਂ ਕਾਰਨ ਪੈਦਾ ਹੋਏ ਹਾਲਾਤ ਦਰਮਿਆਨ ਪੰਜਾਬ ਸਰਕਾਰ ਦਾ ਕਿਸਾਨਾਂ ਲਈ ਵੱਡਾ ਫ਼ੈਸਲਾ
ਪੰਜਾਬ ਸਰਕਾਰ ਨੇ ਹੜ੍ਹਾਂ ਕਾਰਨ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਕਿਸਾਨਾਂ ਲਈ ਵੱਡਾ ਫ਼ੈਸਲਾ ਲਿਆ ਹੈ। ਹੜ੍ਹਾਂ ਦੀ ਸਥਿਤੀ ਨੂੰ ਧਿਆਨ 'ਚ ਰੱਖਦਿਆਂ ਖੇਤੀਬਾੜੀ ਵਿਭਾਗ ਨੇ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ।
ਪੰਜਾਬ 'ਚ ਬਿਆਸ ਦਰਿਆ ਨੂੰ ਲੈ ਕੇ Alert : ਅਧਿਕਾਰੀਆਂ ਨੇ ਲੋਕਾਂ ਨੂੰ ਦਿੱਤੀ ਖ਼ਾਸ ਚਿਤਾਵਨੀ
ਤਲਵਾੜਾ ਦੇ ਪੌਂਗ ਡੈਮ ਤੋਂ ਬੀ. ਬੀ. ਐੱਮ. ਬੀ. ਪ੍ਰਸ਼ਾਸਨ ਵਲੋਂ ਪਾਣੀ ਦੀ ਡੈਮ 'ਚ ਵੱਧ ਰਹੀ ਆਮਦ ਨੂੰ ਵੇਖਦੇ ਹੋਏ ਬੀਤੇ ਦਿਨ 32,040 ਕਿਊਸਿਕ ਪਾਣੀ 52 ਗੇਟ ਸ਼ਾਹ ਨਹਿਰ ਬੈਰਾਜ ’ਚ ਛੱਡਿਆ ਗਿਆ। ਇੱਥੇ ਇਹ ਵੀ ਦੱਸਣਯੋਗ ਹੈ ਕਿ ਕੁੱਲੂ ’ਚ ਬੱਦਲ ਫੱਟਣ ਨਾਲ ਪਾਣੀ ਦੀ ਆਮਦ ਵਧਣ ਕਰ ਕੇ ਸੋਮਵਾਰ ਸ਼ਾਮ 6 ਵਜੇ ਪੌਂਗ ਡੈਮ ਝੀਲ ’ਚ ਪਾਣੀ ਦਾ ਪੱਧਰ 1372.37 ਫੁੱਟ ਨੋਟ ਕੀਤਾ ਗਿਆ I
ਪਰਲਜ਼ ਗਰੁੱਪ ਘਪਲਾ: ਜਾਅਲੀ ਦਸਤਾਵੇਜ਼ ਤਸਦੀਕ ਕਰਨ ਦੇ ਦੋਸ਼ ਹੇਠ CA ਜਸਵਿੰਦਰ ਡਾਂਗ ਗ੍ਰਿਫ਼ਤਾਰ
ਪੰਜਾਬ ਵਿਜੀਲੈਂਸ ਬਿਊਰੋ ਦੀ ਵਿਸ਼ੇਸ਼ ਜਾਂਚ ਟੀਮ ਨੇ ਅੱਜ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮ. (ਪੀ.ਏ.ਸੀ.ਐਲ.) ਘਪਲਾ ਦੇ ਸਬੰਧ ਵਿੱਚ ਜਾਅਲੀ ਦਸਤਾਵੇਜ਼ ਤਸਦੀਕ ਕਰਨ ਦੇ ਦੋਸ਼ ਵਿੱਚ ਚਾਰਟਰਡ ਅਕਾਊਂਟੈਂਟ ਜਸਵਿੰਦਰ ਸਿੰਘ ਡਾਂਗ ਵਾਸੀ ਲੁਧਿਆਣਾ ਨੂੰ ਗ੍ਰਿਫ਼ਤਾਰ ਕੀਤਾ ਹੈ।
ਪੰਜਾਬ ਦੇ ਅਨੁਸੂਚਿਤ ਜਾਤੀ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਸਰਕਾਰ ਨੇ ਕੀਤਾ ਵਿਸ਼ੇਸ਼ ਉਪਰਾਲਾ
ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 183 ਕਰੋੜ ਰੁਪਏ ਸਕੀਮ ਦੇ ਐੱਸ. ਐੱਨ. ਏ. ਖ਼ਾਤੇ 'ਚ ਜਾਰੀ ਕੀਤੇ ਗਏ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐੱਸ. ਸੀ. ਸਕੀਮ ਤਹਿਤ ਸਿਰਫ਼ 2016-17 ਤੱਕ ਹੀ ਰਾਸ਼ੀ ਜਾਰੀ ਕੀਤੀ ਗਈ ਸੀ।
ਮਾਨ ਸਰਕਾਰ ਨੇ ਪੈਨਸ਼ਨਾਂ ਵਧਾਉਣ ਦਾ ਕੀਤਾ ਐਲਾਨ, ਇਸ ਤਾਰੀਖ਼ ਤੋਂ ਮਿਲਣਗੇ 11 ਹਜ਼ਾਰ ਰੁਪਏ
ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਆਜ਼ਾਦੀ ਘੁਲਾਟੀਆਂ ਦੀ ਪੈਨਸ਼ਨ 9400 ਰੁਪਏ ਪ੍ਰਤੀ ਮਹੀਨਾ ਤੋਂ ਵਧਾ ਕੇ 11000 ਹਜਾਰ ਰੁਪਏ ਪ੍ਰਤੀ ਮਹੀਨਾ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ 1 ਅਗਸਤ, 2023 ਤੋਂ ਲਾਗੂ ਹੋਵੇਗਾ।
ਜੰਮੂ ਕਸ਼ਮੀਰ : ਪੁੰਛ 'ਚ ਸੁਰੱਖਿਆ ਫ਼ੋਰਸਾਂ ਨਾਲ ਮੁਕਾਬਲੇ 'ਚ 4 ਅੱਤਵਾਦੀਆਂ ਦੀ ਮੌਤ
ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ 'ਚ ਸੁਰੱਖਿਆ ਫ਼ੋਰਸਾਂ ਨਾਲ ਮੁਕਾਬਲੇ 'ਚ ਮੰਗਲਵਾਰ ਨੂੰ 4 ਅੱਤਵਾਦੀਆਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਫ਼ੌਜ ਅਤੇ ਪੁਲਸ ਨੇ ਸੋਮਵਾਰ ਰਾਤ ਸੁਰਨਕੋਟ ਦੇ ਸਿੰਧਰਾ ਟਾਪ ਇਲਾਕੇ 'ਚ ਇਕ ਸਾਂਝੀ ਮੁਹਿੰਮ ਚਲਾਈ, ਜਿਸ ਤੋਂ ਬਾਅਦ ਮੁਕਾਬਲਾ ਛਿੜ ਗਿਆ।
ਪੁੱਤ ਹੋਇਆ ਕਪੁੱਤ, ਡੰਡਿਆਂ ਨਾਲ ਕੁੱਟ-ਕੁੱਟ ਮਾਂ ਨੂੰ ਦਿੱਤੀ ਦਰਦਨਾਕ ਮੌਤ
ਗੁਰਦਾਸਪੁਰ ਦੇ ਸ੍ਰੀ ਹਰਗੋਬਿੰਦਪੁਰ ਦੇ ਅਧੀਨ ਪਿੰਡ ਸਾਮਰਾਏ 'ਚ ਇਕ ਨੌਜਵਾਨ ਵੱਲੋਂ ਆਪਣੀ ਮਾਂ ਦਾ ਡੰਡਿਆਂ ਨਾਲ ਕੁੱਟ-ਕੁੱਟ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਅਮਰੀਕਾ 'ਚ ਭਾਰਤੀ ਮੂਲ ਦੇ ਸ਼ਖ਼ਸ ਨੇ 3 ਨਾਬਾਲਗ ਮੁੰਡਿਆਂ ਦਾ ਕੀਤਾ ਕਤਲ, ਉਮਰਕੈਦ ਦੀ ਸਜ਼ਾ
ਡੋਰਬੈੱਲ ਪਰੈਂਕ ਕਾਰਨ ਗੁੱਸੇ 'ਚ ਆਏ ਭਾਰਤੀ ਮੂਲ ਦੇ ਵਿਅਕਤੀ ਨੇ ਇਕੱਠੇ 3 ਕਤਲ ਕਰ ਦਿੱਤੇ। ਇਸ 'ਤੇ ਹੁਣ ਅਦਾਲਤ ਨੇ ਉਸ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਹੈ। ਭਾਰਤੀ ਮੂਲ ਦੇ 45 ਸਾਲਾ ਇਕ ਵਿਅਕਤੀ ਨੂੰ ਕਤਲ ਦੇ ਦੋਸ਼ 'ਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਪੈਰੋਲ ਦੀ ਸੰਭਾਵਨਾ ਦੇ ਬਿਨਾ ਉਮਰਕੈਦ ਦੀ ਸਜ਼ਾ ਸੁਣਾਈ ਗਈ ਹੈ।
CBSE ਦੇ 10ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ
ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀ. ਬੀ. ਐੱਸ. ਈ.) ਵਲੋਂ 10ਵੀਂ ਅਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਲਈ ਸੈਂਪਲ ਕੁਵੈਸ਼ਚਨ ਪੇਪਰ ਬੋਰਡ ਪ੍ਰੀਖਿਆਵਾਂ ਤੋਂ ਪਹਿਲਾਂ ਜਾਰੀ ਕੀਤੇ ਜਾਣਗੇ। 10ਵੀਂ ਅਤੇ 12ਵੀਂ ਦੀਆਂ ਸਲਾਨਾ ਪ੍ਰੀਖਿਆਵਾਂ ਫਰਵਰੀ 2024 ਮੱਧ ਤੋਂ ਸ਼ੁਰੂ ਹੋਣ ਨੂੰ ਪ੍ਰਸਤਾਵਿਤ ਹਨ।
1 ਤੋਂ 15 ਜੁਲਾਈ ਤੱਕ ਦੇਸ਼ ’ਚ ਘਟੀ ਪੈਟਰੋਲ-ਡੀਜ਼ਲ ਦੀ ਮੰਗ, ਜਾਣੋ ਕੀ ਹੈ ਮੁੱਖ ਵਜ੍ਹਾ
ਦੇਸ਼ ’ਚ ਪੈਟਰੋਲ ਅਤੇ ਡੀਜ਼ਲ ਦੀ ਖਪਤ ’ਚ ਜੁਲਾਈ ਦੇ ਪਹਿਲੇ ਪੰਦਰਵਾੜੇ ਵਿਚ ਗਿਰਾਵਟ ਆਈ ਹੈ। ਇਹ ਜਾਣਕਾਰੀ ਉਦਯੋਗ ਦੇ ਸ਼ੁਰੂਆਤੀ ਅੰਕੜਿਆਂ ਤੋਂ ਮਿਲੀ ਹੈ। ਅੰਕੜਿਆਂ ਮੁਤਾਬਕ ਮਾਨਸੂਨ ਦੌਰਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਭਾਰੀ ਮੀਂਹ ਕਾਰਣ ਲੋਕਾਂ ਨੇ ਆਪਣੀ ਯਾਤਰਾ ਦੀ ਯੋਜਨਾ ਟਾਲ ਦਿੱਤੀ ਹੈ। ਇਸ ਤੋਂ ਇਲਾਵਾ ਖੇਤੀਬਾੜੀ ਖੇਤਰ ’ਚ ਵੀ ਈਂਧਨ ਦੀ ਮੰਗ ਘਟ ਗਈ ਹੈ। ਇਸ ਨਾਲ ਪੈਟਰੋਲ ਅਤੇ ਡੀਜ਼ਲ ਦੀ ਕੁੱਲ ਮੰਗ ਪ੍ਰਭਾਵਿਤ ਹੋਈ ਹੈ।