‘ਆਪ’ ਸਰਕਾਰ ਨੇ ਮੁਲਾਜ਼ਮਾਂ ਨੂੰ ਕੀਤਾ ਪਦਉੱਨਤ, ਬਜਟ ਸੈਸ਼ਨ ਬਾਰੇ ਰਾਜਪਾਲ ਦਾ ਬਿਆਨ, ਪੜ੍ਹੋ Top 10

07/27/2023 9:35:42 PM

ਜਲੰਧਰ (ਬਿਊਰੋ) : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਪ੍ਰਵਾਨਗੀ ਉਪਰੰਤ ਖੇਡ ਵਿਭਾਗ ਵੱਲੋਂ 106 ਜੂਨੀਅਰ ਕੋਚਾਂ ਨੂੰ ਤਰੱਕੀ ਦਿੰਦਿਆਂ ਕੋਚ ਬਣਾ ਦਿੱਤਾ ਗਿਆ ਹੈ। ਖੇਡ ਮੰਤਰੀ ਮੀਤ ਹੇਅਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਖੇਡ ਵਿਭਾਗ ਵੱਲੋਂ ਸੂਬੇ ਵਿਚ ਖੇਡ ਪੱਖੀ ਮਾਹੌਲ ਸਿਰਜਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹ ਹਨ ਅਤੇ ਸਰਕਾਰ ਪੰਜਾਬ ਨੂੰ ਮੁੜ ਖੇਡਾਂ ਵਿਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਲਈ ਵਚਨਬੱਧ ਹੈ। ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਾਲੇ ਖਿੱਚੋਤਾਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਥੇ ਦੱਸ ਦਈਏ ਕਿ ਰਾਜਪਾਲ ਵੱਲੋਂ ਹਾਲ ਹੀ ਵਿਚ ਪੰਜਾਬ ਦੇ ਵਿਧਾਨਸਭਾ ਸੈਸ਼ਨ ਨੂੰ ਗੈਰ-ਕਾਨੂੰਨੀ ਕਰਾਰ ਦਿੰਦਿਆਂ ਇਸ ਵਿਚ ਪਾਸ ਕੀਤੇ ਚਾਰੋ ਬਿੱਲਾਂ 'ਤੇ ਹਸਤਾਖ਼ਰ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ...

ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ ਕੀਤਾ ਪਦਉੱਨਤ, ਅਸਾਮੀਆਂ ਭਰਨ ਦਾ ਵੀ ਕੀਤਾ ਐਲਾਨ

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਪ੍ਰਵਾਨਗੀ ਉਪਰੰਤ ਖੇਡ ਵਿਭਾਗ ਵੱਲੋਂ 106 ਜੂਨੀਅਰ ਕੋਚਾਂ ਨੂੰ ਤਰੱਕੀ ਦਿੰਦਿਆਂ ਕੋਚ ਬਣਾ ਦਿੱਤਾ ਗਿਆ ਹੈ। 

ਬਜਟ ਸੈਸ਼ਨ ਸਬੰਧੀ ਆਪਣੇ ਬਿਆਨ 'ਤੇ ਕਾਇਮ ਰਾਜਪਾਲ, ਵਿਧਾਨ ਸਭਾ 'ਚ ਪਾਸ ਬਿੱਲਾਂ 'ਤੇ ਦਿੱਤਾ ਵੱਡਾ ਬਿਆਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਾਲੇ ਖਿੱਚੋਤਾਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਥੇ ਦੱਸ ਦਈਏ ਕਿ ਰਾਜਪਾਲ ਵੱਲੋਂ ਹਾਲ ਹੀ ਵਿਚ ਪੰਜਾਬ ਦੇ ਵਿਧਾਨਸਭਾ ਸੈਸ਼ਨ ਨੂੰ ਗੈਰ-ਕਾਨੂੰਨੀ ਕਰਾਰ ਦਿੰਦਿਆਂ ਇਸ ਵਿਚ ਪਾਸ ਕੀਤੇ ਚਾਰੋ ਬਿੱਲਾਂ 'ਤੇ ਹਸਤਾਖ਼ਰ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਹੈ।

CM ਮਾਨ ਨੇ ਮਨਪ੍ਰੀਤ ਬਾਦਲ 'ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ - 'ਜਵਾਬ ਦੀ ਉਡੀਕ ਰਹੇਗੀ'

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ 'ਤੇ ਤਿੱਖਾ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਸੋਸ਼ਲ ਮੀਡੀਆ 'ਤੇ ਇਕ ਸ਼ੇਅਰ ਸਾਂਝਾ ਕਰਦਿਆਂ ਮਨਪ੍ਰੀਤ ਬਾਦਲ 'ਤੇ ਨਿਸ਼ਾਨਾ ਸਾਧਿਆ ਹੈ। 

ਜਾਰੀ ਹੋਇਆ 15 ਅਗਸਤ ਦਾ ਸ਼ਡਿਊਲ, ਜਾਣੋ CM Mann ਸਣੇ ਬਾਕੀ ਮੰਤਰੀ ਕਿੱਥੇ ਲਹਿਰਾਉਣਗੇ ਤਿਰੰਗਾ

ਪੰਜਾਬ ਸਰਕਾਰ ਵਲੋਂ 15 ਅਗਸਤ ਸੁਤੰਤਰਤਾ ਦਿਵਸ ਮੌਕੇ ਮੁੱਖ ਮੰਤਰੀ ਅਤੇ ਵਿਧਾਨ ਸਭਾ ਸਪੀਕਰ ਸਮੇਤ ਮੰਤਰੀਆਂ ਦੇ ਝੰਡਾ ਲਹਿਰਾਉਣ ਦੀ ਰਸਮ ਸੰਬੰਧੀ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। 

ਕੇਂਦਰ ਦਾ ਵੱਡਾ ਫ਼ੈਸਲਾ, ਅਗਲੇ ਸੈਸ਼ਨ ਤੋਂ ਪੰਜਾਬੀ 'ਚ ਹੋਵੇਗੀ ਇੰਜਨੀਅਰਿੰਗ ਦੀ ਪੜ੍ਹਾਈ

ਅਗਲੇ ਸੈਸ਼ਨ ਤੋਂ ਪੰਜਾਬ ਦੇ ਇੰਜਨੀਅਰਿੰਗ ਕਾਲਜਾਂ ਅਤੇ ਯੂਨੀਵਰਸਿਟੀਆਂ ਵਿਚ ਇੰਜਨੀਅਰਿੰਗ ਦੀ ਪੜ੍ਹਾਈ ਸੂਬੇ ਦੀ ਮਾਂ ਬੋਲੀ ਪੰਜਾਬੀ ਵਿਚ ਸ਼ੁਰੂ ਹੋ ਜਾਵੇਗੀ। ਅਜਿਹਾ ਕੇਂਦਰ ਸਰਕਾਰ ਦੀ ਪਹਿਲਕਦਮੀ ’ਤੇ ਪੰਜਾਬੀ ਭਾਸ਼ਾ ਦੀ ਚੜ੍ਹਦੀ ਕਲਾ ਦੇ ਮੱਦੇਨਜ਼ਰ ਕੀਤਾ ਜਾ ਰਿਹਾ ਹੈ।

ਹੜ੍ਹਾਂ ਦੇ ਮੁੱਦੇ 'ਤੇ ਰਾਜਪਾਲ ਨੂੰ ਮਿਲੇ ਜਾਖੜ, ਬੋਲੇ-ਮਸਲਾ ਅੱਜ ਸਿਆਸਤ ਦਾ ਨਹੀਂ, ਲੋਕਾਂ ਦੀ ਬਾਂਹ ਫੜ੍ਹਨ ਦਾ

ਪੰਜਾਬ ਭਾਜਪਾ ਦਾ ਵਫ਼ਦ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ 'ਚ ਰਾਜਪਾਲ ਨੂੰ ਮਿਲਿਆ। ਰਾਜਪਾਲ ਅੱਗੇ ਭਾਜਪਾ ਨੇ ਹੜ੍ਹਾਂ ਦਾ ਮੁੱਦਾ ਚੁੱਕਿਆ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜਾਖੜ ਨੇ ਕਿਹਾ ਕਿ ਸਰਕਾਰ ਦੀ ਲਾਪਰਵਾਹੀ ਕਰਕੇ ਪੰਜਾਬ 'ਚ ਤਬਾਹੀ ਹੋਈ ਹੈ। 

ਚੰਡੀਗੜ੍ਹ 'ਚ ਯੂਥ ਅਕਾਲੀ ਦਲ ਦਾ ਵੱਡਾ ਪ੍ਰਦਰਸ਼ਨ, ਪੁਲਸ ਨੇ ਬੈਰੀਕੇਡ ਲਾ ਕੇ ਰੋਕਿਆ, ਹੋਈ ਧੱਕਾ-ਮੁੱਕੀ

 ਚੰਡੀਗੜ੍ਹ 'ਚ ਯੂਥ ਅਕਾਲੀ ਦਲ ਵੱਲੋਂ ਵੱਡਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦਰਅਸਲ ਸੂਬੇ ਦੇ ਹੜ੍ਹ ਪੀੜਤਾਂ ਨੂੰ ਮੁਆਵਜ਼ੇ ਦੀ ਮੰਗ ਦੇ ਚੱਲਦਿਆਂ ਯੂਥ ਅਕਾਲੀ ਦਲ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਘੇਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਪਰ ਉਨ੍ਹਾਂ ਨੂੰ ਪੁਲਸ ਨੇ ਰਾਹ 'ਚ ਹੀ ਰੋਕ ਲਿਆ। 

ਰਾਜਾ ਵੜਿੰਗ ਦੀ ਰਾਜਪਾਲ ਪੁਰੋਹਿਤ ਨੂੰ ਅਪੀਲ, ਜਨਤਕ ਕੀਤੇ ਜਾਣ ਭ੍ਰਿਸ਼ਟ ਲੀਡਰਾਂ ਦੇ ਨਾਮ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੋਂ ਉਨ੍ਹਾਂ ਸਾਰੇ ਨਾਵਾਂ ਨੂੰ ਜਨਤਕ ਕਰਨ ਦੀ ਮੰਗ ਕੀਤੀ ਹੈ, ਜਿਨ੍ਹਾਂ ਖ਼ਿਲਾਫ਼ ਉਨ੍ਹਾਂ ਨੂੰ ਸ਼ਿਕਾਇਤਾਂ ਮਿਲ ਰਹੀਆਂ ਹਨ। 

PM ਮੋਦੀ ਦਾ ਕਿਸਾਨਾਂ ਨੂੰ ਦਿੱਤਾ ਤੋਹਫ਼ਾ, ਜਾਰੀ ਕੀਤੇ 17 ਹਜ਼ਾਰ ਕਰੋੜ ਰੁਪਏ, ਕਿਹਾ-ਕਿਸਾਨ ਮਿੱਟੀ 'ਚੋਂ ਸੋਨਾ ਕੱਢਦੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੀ.ਐੱਮ ਕਿਸਾਨ ਯੋਜਨਾ ਦੇ ਤਹਿਤ ਲਗਭਗ 8.5 ਕਰੋੜ ਕਿਸਾਨ ਲਾਭਪਾਤਰੀਆਂ ਨੂੰ 14ਵੀਂ ਕਿਸ਼ਤ ਦੇ ਰੂਪ ਵਿੱਚ ਕਰੀਬ 17,000 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। 

ਮਣੀਪੁਰ ਦੇ ਮਾਮਲੇ 'ਚ CM ਭਗਵੰਤ ਮਾਨ ਨੇ ਰਾਸ਼ਟਰਪਤੀ ਸ਼ਾਸਨ ਲਾਉਣ ਦੀ ਕੀਤੀ ਮੰਗ

ਆਮ ਆਦਮੀ ਪਾਰਟੀ ਦੇ ਮੁਅੱਤਲ ਸੰਸਦ ਮੈਂਬਰ ਸੰਜੇ ਸਿੰਘ ਦਾ ਮਣੀਪੁਰ 'ਚ ਚੱਲ ਰਹੀ ਹਿੰਸਾ ਖ਼ਿਲਾਫ਼ ਸੰਸਦ ਕੰਪਲੈਕਸ 'ਚ ਪ੍ਰਦਰਸ਼ਨ ਚੌਥੇ ਦਿਨ ਵੀ ਜਾਰੀ ਹੈ।

 

 

Manoj

This news is Content Editor Manoj