ਝੋਨੇ ਦੀ ਖਰੀਦ ''ਤੇ CM ਦੇ 4 ਵੱਡੇ ਫੈਸਲੇ, ਪੰਨੂ ਨੇ ਕੀਤੀ AI ਫਲਾਈਟ ਉਡਾਉਣ ਦੀ ਗੱਲ, ਜਾਣੋ ਅੱਜ ਦੀਆਂ Top 10 ਖਬਰਾਂ

Monday, Oct 21, 2024 - 07:00 PM (IST)

ਜਲੰਧਰ : ਪੰਜਾਬ ਵਿਚ ਝੋਨੇ ਦੀ ਖਰੀਦ ਨੂੰ ਲੈ ਕੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੈਠਕ ਸੱਦੀ ਗਈ। ਜਿਸ ਦੌਰਾਨ ਮੁੱਖ ਮੰਤਰੀ ਨੇ ਚਾਰ ਵੱਡੇ ਫੈਸਲੇ ਲਏ। ਇਸ ਦੇ ਨਾਲ ਹੀ ਪੰਜਾਬ ਵਿਚ ਅੱਜ ਪੁਲਸ ਨੇ ਹੁਸ਼ਿਆਰਪੁਰ ਵਿਚ ਸ਼ਰੇਆਮ ਕਤਲ ਕੀਤੇ ਪਿਓ ਪੁੱਤ ਦੇ ਮਾਮਲੇ ਵਿਚ ਵੱਡਾ ਖੁਲਾਸਾ ਕੀਤਾ ਹੈ। ਜੇਕਰ ਗੱਲ ਕਰੀਏ ਦੇਸ਼ ਦੀ ਤਾਂ ਅੱਜ ਜਿਥੇ ਹਰਿਆਣਾ ਵਿਚ ਨਵੀਂ ਬਣੀ ਭਾਜਪਾ ਸਰਕਾਰ ਨੇ ਆਪਣੇ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਕੀਤੀ ਹੈ ਉਥੇ ਹੀ ਦੂਜੇ ਪਾਸੇ ਰਾਸ਼ਨ ਕਾਰਡ ਧਾਰਕਾਂ ਲਈ ਅਜਿਹੀ ਖਬਰ ਸਾਹਮਣੇ ਆਈ ਹੈ ਜੋ ਸਿੱਧੇ ਤੌਰ 'ਤੇ ਸਸਤੇ ਮਿਲਣ ਵਾਲੇ ਅਨਾਜ 'ਤੇ ਰੋਕ ਲਾ ਸਕਦੀ ਹੈ। ਇਸ ਰੋਕ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਅੱਜ ਦੀਆਂ ਇਨ੍ਹਾਂ ਟਾਪ 10 ਖਬਰਾਂ ਵਿਚ ਜਿਥੇ ਅਸੀਂ ਤੁਹਾਨੂੰ ਇਸ ਬਾਰੇ ਦੱਸਾਂਗੇ, ਇਸ ਦੇ ਨਾਲ ਹੀ ਜਾਣਕਾਰੀ ਦਿਆਂਗੇ ਕਿ ਕਿਵੇਂ ਅਮਰੀਕਾ ਵਿਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਵਿਚ ਮੈਦਾਨ ਭਖਿਆ ਹੋਇਆ ਹੈ ਤੇ ਸਿਆਸੀ ਸਮੀਕਰਨ ਆਏ ਦਿਨ ਕਿਵੇਂ ਬਦਲ ਰਹੇ ਹਨ। ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟਾਪ 10 ਖਬਰਾਂ 'ਤੇ।
 
CM ਮਾਨ ਨੇ ਹਾਈ ਲੈਵਲ ਮੀਟਿੰਗ 'ਚ ਲਏ 4 ਵੱਡੇ ਫ਼ੈਸਲੇ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਝੋਨੇ ਦੀ ਖਰੀਦ ਤੇ ਮੰਡੀਆਂ ਦੇ ਪ੍ਰਬੰਧਾਂ ਨੂੰ ਲੈ ਕੇ ਲਗਾਤਾਰ ਮੀਟਿੰਗਾਂ ਕਰ ਕੇ ਜਾਇਜ਼ਾ ਲਿਆ ਜਾ ਰਿਹਾ ਹੈ। ਇਸੇ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਮਾਮਲੇ 'ਤੇ ਹਾਈ ਲੈਵਲ ਮੀਟਿੰਗ ਕੀਤੀ ਗਈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 4 ਅਹਿਮ ਫ਼ੈਸਲੇ ਲਏ ਗਏ ਹਨ।
ਇਸ ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਮੋਗਾ 'ਚ ਟਲੀ ਵੱਡੀ ਵਾਰਦਾਤ
ਮੋਗਾ ਪੁਲਸ ਨੇ ਗੈਂਗਸਟਰ ਲੱਕੀ ਪਟਿਆਲ ਅਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਗੈਂਗਸਟਰਾਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਛੇ ਨਾਜਾਇਜ਼ ਹਥਿਆਰ ਬਰਾਮਦ ਹੋਏ ਹਨ। ਇਸ ਸੰਬੰਧੀ ਸੋਸ਼ਲ ਮੀਡੀਆ 'ਤੇ ਜਾਣਕਾਰੀ ਦਿੰਦਿਆਂ ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਮੁਲਜ਼ਮ ਮੋਗਾ ਦੇ ਇਕ ਵਪਾਰੀ ਤੋਂ ਪੈਸੇ ਵਸੂਲਣ ਦੀ ਯੋਜਨਾ ਬਣਾ ਰਹੇ ਸਨ। ਇਸ ਦੌਰਾਨ ਪੁਲਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। 
ਇਸ ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਪੰਜਾਬ ਦੇ ਸਕੂਲਾਂ 'ਚ ਭਲਕੇ ਮੈਗਾ ਪੀਟੀਐੱਮ, CM ਮਾਨ ਖੁਦ ਕਰਨਗੇ ਸ਼ਿਰਕਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੱਲ੍ਹ (22 ਅਕਤੂਬਰ) ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੈਗਾ ਪੀ. ਟੀ. ਐੱਮ (ਅਧਿਆਪਕ -ਮਾਪੇ ਮਿਲਣੀ) ਵਿਚ ਸ਼ਿਰਕਤ ਕਰਨਗੇ। ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿਚ ਪੀ.ਟੀ.ਐੱਮ ਹੋਣ ਜਾ ਰਹੇ ਹਨ, ਜਿਸ ਵਿਚ ਲੱਖਾਂ ਬੱਚੇ ਆਪਣੇ ਮਾਪਿਆਂ ਨਾਲ ਸ਼ਾਮਲ ਹੋਣਗੇ। 
ਇਸ ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਹੁਸ਼ਿਆਰਪੁਰ 'ਚ ਹੋਏ ਪਿਓ-ਪੁੱਤ ਦੇ ਦੋਹਰੇ ਕਤਲ ਮਾਮਲੇ 'ਚ ਪੁਲਸ ਦਾ ਵੱਡਾ ਖ਼ੁਲਾਸਾ
ਕਰਵਾਚੌਥ ਵਾਲੇ ਦਿਨ ਹੁਸ਼ਿਆਰਪੁਰ ਵਿਚ ਰਾਤ ਨੂੰ ਗੋਲ਼ੀਆਂ ਮਾਰ ਕੇ ਪਿਓ-ਪੁੱਤਰ ਦਾ ਕਤਲ ਕਰ ਦਿੱਤਾ ਗਿਆ ਸੀ। ਉਕਤ ਖ਼ੌਫ਼ਨਾਕ ਘਟਨਾ ਚੱਕੋਵਾਲ ਬ੍ਰਾਹਮਣਾ ਪਿੰਡ ਵਿਚ ਵਾਪਰੀ। ਮ੍ਰਿਤਕਾਂ ਦੀ ਪਛਾਣ ਅਮਰਜੀਤ ਸਿੰਘ ਅਤੇ ਕਸ਼ਮੀਰ ਸਿੰਘ ਵਜੋਂ ਹੋਈ। ਹੁਣ ਸਾਬਕਾ ਸਰਪੰਚ ਦੇ ਪਤੀ ਅਤੇ ਸਹੁਰੇ ਦਾ ਗੋਲ਼ੀਆਂ ਮਾਰ ਕੇ ਕਤਲ ਕਰਨ ਦੇ ਮਾਮਲੇ 'ਚ ਪੰਜਾਬ ਪੁਲਸ ਦਾ ਵੱਡਾ ਖ਼ੁਲਾਸਾ ਹੋਇਆ ਹੈ।
ਇਸ ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਹਰਿਆਣਾ 'ਚ ਨਾਇਬ ਸੈਣੀ ਸਰਕਾਰ ਦਾ ਵਿਸਥਾਰ, ਮੰਤਰੀਆਂ ਨੂੰ ਵੰਡੇ ਗਏ ਮਹਿਕਮੇ
ਚੰਡੀਗੜ੍ਹ- ਹਰਿਆਣਾ 'ਚ ਨਵੀਂ ਸਰਕਾਰ ਦੇ ਸਹੁੰ ਚੁੱਕਣ ਤੋਂ ਤਿੰਨ ਦਿਨ ਬਾਅਦ ਐਤਵਾਰ ਨੂੰ ਮੰਤਰੀਆਂ ਨੂੰ ਮਹਿਕਮਿਆਂ ਦੀ ਵੰਡ ਕਰ ਦਿੱਤੀ ਗਈ ਅਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗ੍ਰਹਿ ਅਤੇ ਵਿੱਤ ਸਮੇਤ ਅਹਿਮ ਵਿਭਾਗ ਆਪਣੇ ਕੋਲ ਰੱਖੇ ਹਨ।
ਇਸ ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਪਹਿਲੀ ਹਾਈਡ੍ਰੋਜਨ ਰੇਲ ਗੱਡੀ ਤਿਆਰ, ਪਾਣੀ ਤੋਂ ਤਿਆਰ ਹੋਵੇਗਾ ਫਿਊਲ
ਦੇਸ਼ ਦੀ ਪਹਿਲੀ ਹਾਈਡ੍ਰੋਜਨ ਰੇਲ ਗੱਡੀ ਸੋਨੀਪਤ-ਜੀਂਦ ਦਰਮਿਆਨ ਦਸੰਬਰ-ਜਨਵਰੀ 'ਚ 90 ਕਿਲੋਮੀਟਰ ਦੌੜੇਗੀ। ਇਹ ਪਹਿਲੀ ਪ੍ਰਦੂਸ਼ਣ ਰਹਿਤ ਰੇਲ ਗੱਡੀ ਹੈ। ਇੰਨੀ ਹੀ ਦੂਰੀ ਲਈ ਡੀਜ਼ਲ ਰੇਲ ਗੱਡੀ 964 ਕਿਲੋ ਕਾਰਬਨ ਪੈਦਾ ਕਰਦੀ ਹੈ। ਜੀਂਦ ਰੇਲਵੇ ਸਟੇਸ਼ਨ 'ਤੇ 3 ਹਜ਼ਾਰ ਕਿਲੋ ਹਾਈਡ੍ਰੋਜਨ ਸਟੋਰ ਲਈ ਪਲਾਂਟ ਤਿਆਰ ਹੋ ਰਿਹਾ ਹੈ। ਰੇਲ ਗੱਡੀ ਨੂੰ ਹਰ ਘੰਟੇ 40 ਹਜ਼ਾਰ ਲੀਟਰ ਪਾਣੀ ਦੀ ਲੋੜ ਹੋਵੇਗੀ। 
ਇਸ ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

Ration Card ਧਾਰਕਾਂ ਲਈ ਵੱਡੀ ਖ਼ਬਰ, ਕਰ ਲਵੋ ਇਹ ਕੰਮ ਨਹੀਂ ਤਾਂ ਬੰਦ ਹੋ ਜਾਵੇਗਾ ਰਾਸ਼ਨ
ਭਾਰਤ ਸਰਕਾਰ ਆਪਣੇ ਨਾਗਰਿਕਾਂ ਦੀ ਭਲਾਈ ਲਈ ਕਈ ਯੋਜਨਾਵਾਂ ਚਲਾ ਰਹੀ ਹੈ, ਜਿਨ੍ਹਾਂ 'ਚੋਂ ਇਕ ਵੱਡੀ ਯੋਜਨਾ ਰਾਸ਼ਨ ਕਾਰਡ ਹੈ। ਇਹ ਸਕੀਮ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਅਨਾਜ ਮੁਹੱਈਆ ਕਰਵਾਉਣ 'ਚ ਅਹਿਮ ਭੂਮਿਕਾ ਨਿਭਾਉਂਦੀ ਹੈ। ਹਾਲ ਹੀ 'ਚ ਸਰਕਾਰ ਨੇ ਰਾਸ਼ਨ ਕਾਰਡ ਧਾਰਕਾਂ ਲਈ ਇਕ ਮਹੱਤਵਪੂਰਨ ਨੋਟਿਸ ਜਾਰੀ ਕੀਤਾ ਹੈ, ਜਿਸ ਬਾਰੇ ਸਾਰੇ ਧਾਰਕਾਂ ਨੂੰ ਸੁਚੇਤ ਹੋਣਾ ਚਾਹੀਦਾ ਹੈ।
ਇਸ ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਸੰਜੇ ਵਰਮਾ ਨੇ Canada ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ
ਕੈਨੇਡਾ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਸੰਜੇ ਵਰਮਾ ਨੇ ਜਸਟਿਨ ਟਰੂਡੋ ਸਰਕਾਰ 'ਤੇ ਖਾਲਿਸਤਾਨੀਆਂ ਨੂੰ ਪਨਾਹ ਦੇਣ ਦਾ ਦੋਸ਼ ਲਾਇਆ ਹੈ। ਸੰਜੇ ਵਰਮਾ ਨੇ ਕਿਹਾ ਹੈ ਕਿ ਕੈਨੇਡੀਅਨ ਇੰਟੈਲੀਜੈਂਸ ਏਜੰਸੀ (ਸੀ.ਐੱਸ.ਆਈ.ਐੱਸ.) ਦਾ ਕੁਝ ਖਾਲਿਸਤਾਨੀ ਕੱਟੜਪੰਥੀਆਂ ਅਤੇ ਅੱਤਵਾਦੀਆਂ ਨਾਲ ਡੂੰਘਾ ਗਠਜੋੜ ਹੈ। ਸੀ.ਐੱਸ.ਆਈ.ਐੱਸ ਨੂੰ ਉਨ੍ਹਾਂ ਤੋਂ ਕਈ ਤਰ੍ਹਾਂ ਦੀ ਜਾਣਕਾਰੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕੈਨੇਡਾ ਉਨ੍ਹਾਂ ਨੂੰ ਪਨਾਹ ਦੇ ਰਿਹਾ ਹੈ, ਉਹ ਸਹੀ ਨਹੀਂ ਹੈ। ਸੰਜੇ ਵਰਮਾ ਨੇ ਸੀ.ਟੀ.ਵੀ ਨਾਲ ਇੱਕ ਇੰਟਰਵਿਊ ਵਿੱਚ ਕਿਹਾ, 'ਕੈਨੇਡਾ ਵਿੱਚ ਰਹਿਣ ਵਾਲੇ ਖਾਲਿਸਤਾਨੀ ਅੱਤਵਾਦੀ ਭਾਰਤ ਦੇ ਨਹੀਂ ਹਨ, ਸਗੋਂ ਇਹ ਲੋਕ ਕੈਨੇਡੀਅਨ ਹਨ। ਇਹ ਲੋਕ ਕੈਨੇਡਾ ਦੀ ਧਰਤੀ ਤੋਂ ਭਾਰਤ ਵਿਰੁੱਧ ਕੰਮ ਕਰ ਰਹੇ ਹਨ। ਕੈਨੇਡਾ ਨੂੰ ਆਪਣੇ ਨਾਗਰਿਕਾਂ ਨੂੰ ਕਿਸੇ ਹੋਰ ਦੇਸ਼ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ 'ਤੇ ਹਮਲਾ ਕਰਨ ਲਈ ਉਤਸ਼ਾਹਿਤ ਨਹੀਂ ਕਰਨਾ ਚਾਹੀਦਾ।
ਇਸ ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਚੋਣਾਂ ਨੇੜੇ Kamla Harris ਨੂੰ ਝਟਕਾ, ਪਹਿਲੀ ਵਾਰ ਸਰਵੇਖਣ 'ਚ Trump ਅੱਗੇ
ਅਮਰੀਕਾ 'ਚ ਅਗਲੇ ਮਹੀਨੇ ਚੋਣਾਂ ਹੋਣ ਜਾ ਰਹੀਆਂ ਹਨ। ਇਸ ਦੌਰਾਨ ਚੋਣਾਂ ਨੇੜੇ ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਕਮਲਾ ਹੈਰਿਸ ਨੂੰ ਵੱਡਾ ਝਟਕਾ ਲੱਗਾ ਹੈ। ਤਾਜ਼ਾ ਚੋਣ ਸਰਵੇਖਣ ਵਿੱਚ ਪਹਿਲੀ ਵਾਰ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਡੋਨਾਲਡ ਟਰੰਪ ਨੇ ਸਾਬਕਾ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੂੰ ਪਿੱਛੇ ਛੱਡ ਦਿੱਤਾ ਹੈ। ਅਮਰੀਕਾ 'ਚ 5 ਨਵੰਬਰ ਨੂੰ ਰਾਸ਼ਟਰਪਤੀ ਚੋਣਾਂ ਹੋਣੀਆਂ ਹਨ। ਡਿਸੀਜ਼ਨ ਡੈਸਕ ਹਿੱਲ ਦੇ ਤਾਜ਼ਾ ਸਰਵੇਖਣ ਮੁਤਾਬਕ ਰਾਸ਼ਟਰਪਤੀ ਚੋਣਾਂ 'ਚ ਜਿੱਤ ਦੇ ਮਾਮਲੇ 'ਚ ਡੋਨਾਲਡ ਟਰੰਪ ਹੁਣ ਕਮਲਾ ਹੈਰਿਸ ਤੋਂ 4 ਫੀਸਦੀ ਅੱਗੇ ਹਨ। ਡੋਨਾਲਡ ਟਰੰਪ ਦੀ ਜਿੱਤ ਦੀ ਸੰਭਾਵਨਾ ਹੁਣ 52 ਫੀਸਦੀ ਹੈ, ਜਦਕਿ ਕਮਲਾ ਹੈਰਿਸ ਦੀ ਜਿੱਤ ਦੀ ਸੰਭਾਵਨਾ ਹੁਣ ਸਿਰਫ 48 ਫੀਸਦੀ ਹੈ।
ਇਸ ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਅਦਾਕਾਰਾ ਹਿਨਾ ਖ਼ਾਨ ਦੀ ਪੋਸਟ ਵਾਇਰਲ, ਲਿਖਿਆ- 'ਆਖਰੀ ਦਿਨ...'
ਮਸ਼ਹੂਰ ਅਦਾਕਾਰਾ ਹਿਨਾ ਖ਼ਾਨ ਕੈਂਸਰ ਵਰਗੀ ਭਿਆਨਕ ਅਤੇ ਜਾਨਲੇਵਾ ਬੀਮਾਰੀ ਨਾਲ ਜੰਗ ਲੜ ਰਹੀ ਹੈ। ਹਿਨਾ ਨੂੰ ਤੀਜੀ ਸਟੇਜ ਦਾ ਬ੍ਰੇਸਟ ਕੈਂਸਰ ਹੈ, ਜਿਸ ਦਾ ਲਗਾਤਾਰ ਇਲਾਜ ਚੱਲ ਰਿਹਾ ਹੈ। ਅਦਾਕਾਰਾ ਨੇ ਹਾਲ ਹੀ 'ਚ ਆਪਣੀ ਹਾਲਤ ਬਾਰੇ ਦੱਸਿਆ ਸੀ, ਜਿਸ ਤੋਂ ਬਾਅਦ ਪ੍ਰਸ਼ੰਸਕ ਵੀ ਭਾਵੁਕ ਹੋ ਗਏ ਸਨ।
ਇਸ ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।


Baljit Singh

Content Editor

Related News