ਪੰਜਾਬ ''ਚ ਜ਼ਿਮਨੀ ਚੋਣ ਦਾ ਐਲਾਨ ਤੇ ਪੰਜਾਬ ਸਰਕਾਰ ਨੇ ਕੀਤਾ ਵੱਡਾ ਫੇਰਬਦਲ, ਪੜ੍ਹੋ ਖਾਸ ਖ਼ਬਰਾਂ

Monday, Oct 06, 2025 - 06:38 PM (IST)

ਪੰਜਾਬ ''ਚ ਜ਼ਿਮਨੀ ਚੋਣ ਦਾ ਐਲਾਨ ਤੇ ਪੰਜਾਬ ਸਰਕਾਰ ਨੇ ਕੀਤਾ ਵੱਡਾ ਫੇਰਬਦਲ, ਪੜ੍ਹੋ ਖਾਸ ਖ਼ਬਰਾਂ

ਜਲੰਧਰ- ਭਾਰਤੀ ਚੋਣ ਕਮਿਸ਼ਨ ਨੇ 1 ਜੁਲਾਈ, 2025 ਨੂੰ ਸੰਜੀਵ ਅਰੋੜਾ ਦੇ ਅਸਤੀਫ਼ੇ ਉਪਰੰਤ ਖ਼ਾਲੀ ਹੋਈ ਸੀਟ ਲਈ ਪੰਜਾਬ ਤੋਂ ਰਾਜ ਸਭਾ ਦੀ ਜ਼ਿਮਨੀ ਚੋਣ ਲਈ ਸ਼ਡਿਊਲ ਨੋਟੀਫਾਈ ਕਰ ਦਿੱਤਾ ਹੈ। ਇਸ ਖ਼ਾਲੀ ਸੀਟ ਦੀ ਮਿਆਦ 9 ਅਪ੍ਰੈਲ, 2028 ਤੱਕ ਹੈ। ਚੋਣ ਕਮਿਸ਼ਨ ਵਲੋਂ 6 ਅਕਤੂਬਰ, 2025 ਨੂੰ ਜਾਰੀ ਨੋਟੀਫਿਕੇਸ਼ਨ ਅਨੁਸਾਰ, ਲੋਕ ਪ੍ਰਤੀਨਿਧਤਾ ਐਕਟ, 1951 ਦੇ ਉਪਬੰਧਾਂ ਅਤੇ ਇਸ ਅਧੀਨ ਬਣਾਏ ਗਏ ਨਿਯਮਾਂ ਅਨੁਸਾਰ ਉਕਤ ਖ਼ਾਲੀ ਥਾਂ ਨੂੰ ਭਰਨ ਲਈ ਉਪ-ਚੋਣ ਕਰਵਾਈ ਜਾਵੇਗੀ। ਇਸ ਸ਼ਡਿਊਲ ਅਨੁਸਾਰ ਨਾਮਜ਼ਦਗੀ ਪ੍ਰਕਿਰਿਆ 6 ਅਕਤੂਬਰ ਤੋਂ ਸ਼ੁਰੂ ਹੋਵੇਗੀ ਅਤੇ 13 ਅਕਤੂਬਰ, 2025 (ਸੋਮਵਾਰ) ਨਾਮਜ਼ਦਗੀਆਂ ਦਾਖ਼ਲ ਕਰਨ ਦੀ ਆਖ਼ਰੀ ਮਿਤੀ ਹੈ, ਹਾਲਾਂਕਿ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਦੀ ਧਾਰਾ-25 ਅਧੀਨ ਇਸ ਦੌਰਾਨ ਆਉਣ ਵਾਲੀਆਂ ਗਜ਼ਟਿਡ ਜਨਤਕ ਛੁੱਟੀਆਂ ਵਾਲੇ ਦਿਨ ਕੋਈ ਨਾਮਜ਼ਦਗੀ ਸਵੀਕਾਰ ਨਹੀਂ ਕੀਤੀ ਜਾਵੇਗੀ ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਲੋਕ ਹਿੱਤ ਅਤੇ ਪ੍ਰਬੰਧਕੀ ਲੋੜਾਂ ਨੂੰ ਮੁੱਖ ਰੱਖਦੇ ਹੋਏ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਤਕਨੀਕੀ ਵਿੰਗ ਅਧੀਨ ਕੰਮ ਕਰਦੇ ਕਈ ਸਹਾਇਕ/ਜੂਨੀਅਰ ਇੰਜੀਨੀਅਰਾਂ (ਸਿਵਲ) ਦੀਆਂ ਤਾਇਨਾਤੀਆਂ/ਐਡਜਸਟਮੈਂਟਾਂ ਕੀਤੀਆਂ ਹਨ। ਵਿਸ਼ੇਸ਼ ਸਕੱਤਰ, ਉਮਾ ਸ਼ੰਕਰ ਗੁਪਤਾ, ਆਈ.ਏ.ਐਸ., ਵੱਲੋਂ 05 ਅਕਤੂਬਰ 2025 ਨੂੰ ਜਾਰੀ ਕੀਤੇ ਗਏ ਹੁਕਮਾਂ ਤਹਿਤ ਵੱਖ-ਵੱਖ ਬਲਾਕਾਂ ਅਤੇ ਉਪ-ਮੰਡਲ ਦਫ਼ਤਰਾਂ ਵਿਚ ਤਾਇਨਾਤ ਇੰਜੀਨੀਅਰਾਂ ਨੂੰ ਤੁਰੰਤ ਪ੍ਰਭਾਵ ਨਾਲ ਬਦਲਿਆ ਗਿਆ ਹੈ। ਇਨ੍ਹਾਂ ਹੁਕਮਾਂ ਵਿੱਚ ਕਈ ਕਰਮਚਾਰੀਆਂ ਦੀਆਂ ਤਾਇਨਾਤੀਆਂ ਸ਼ਾਮਲ ਹਨ। ਬਦਲੀਆਂ/ਤੈਨਾਤੀਆਂ ਦੀ ਪੂਰੀ ਸੂਚੀ ਹੇਠਾਂ ਖ਼ਬਰ ਵਿਚ ਦਿੱਤੀ ਗਈ ਹੈ ਇਸ ਦੇ ਨਾਲ ਹੀ ਆਓ ਜਾਣਦੇ ਹਾਂ ਅੱਜ ਦੀਆਂ ਖਾਸ ਖ਼ਬਰਾਂ ਬਾਰੇ...

1. ਪੰਜਾਬ 'ਚ ਜ਼ਿਮਨੀ ਚੋਣ ਦਾ ਐਲਾਨ, ਜਾਰੀ ਹੋਈ NOTIFICATION, ਪੜ੍ਹੋ ਪੂਰਾ ਸ਼ਡਿਊਲ
ਭਾਰਤੀ ਚੋਣ ਕਮਿਸ਼ਨ ਨੇ 1 ਜੁਲਾਈ, 2025 ਨੂੰ ਸੰਜੀਵ ਅਰੋੜਾ ਦੇ ਅਸਤੀਫ਼ੇ ਉਪਰੰਤ ਖ਼ਾਲੀ ਹੋਈ ਸੀਟ ਲਈ ਪੰਜਾਬ ਤੋਂ ਰਾਜ ਸਭਾ ਦੀ ਜ਼ਿਮਨੀ ਚੋਣ ਲਈ ਸ਼ਡਿਊਲ ਨੋਟੀਫਾਈ ਕਰ ਦਿੱਤਾ ਹੈ। ਇਸ ਖ਼ਾਲੀ ਸੀਟ ਦੀ ਮਿਆਦ 9 ਅਪ੍ਰੈਲ, 2028 ਤੱਕ ਹੈ। ਚੋਣ ਕਮਿਸ਼ਨ ਵਲੋਂ 6 ਅਕਤੂਬਰ, 2025 ਨੂੰ ਜਾਰੀ ਨੋਟੀਫਿਕੇਸ਼ਨ ਅਨੁਸਾਰ, ਲੋਕ ਪ੍ਰਤੀਨਿਧਤਾ ਐਕਟ, 1951 ਦੇ ਉਪਬੰਧਾਂ ਅਤੇ ਇਸ ਅਧੀਨ ਬਣਾਏ ਗਏ ਨਿਯਮਾਂ ਅਨੁਸਾਰ ਉਕਤ ਖ਼ਾਲੀ ਥਾਂ ਨੂੰ ਭਰਨ ਲਈ ਉਪ-ਚੋਣ ਕਰਵਾਈ ਜਾਵੇਗੀ। ਇਸ ਸ਼ਡਿਊਲ ਅਨੁਸਾਰ ਨਾਮਜ਼ਦਗੀ ਪ੍ਰਕਿਰਿਆ 6 ਅਕਤੂਬਰ ਤੋਂ ਸ਼ੁਰੂ ਹੋਵੇਗੀ ਅਤੇ 13 ਅਕਤੂਬਰ, 2025 (ਸੋਮਵਾਰ) ਨਾਮਜ਼ਦਗੀਆਂ ਦਾਖ਼ਲ ਕਰਨ ਦੀ ਆਖ਼ਰੀ ਮਿਤੀ ਹੈ, ਹਾਲਾਂਕਿ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਦੀ ਧਾਰਾ-25 ਅਧੀਨ ਇਸ ਦੌਰਾਨ ਆਉਣ ਵਾਲੀਆਂ ਗਜ਼ਟਿਡ ਜਨਤਕ ਛੁੱਟੀਆਂ ਵਾਲੇ ਦਿਨ ਕੋਈ ਨਾਮਜ਼ਦਗੀ ਸਵੀਕਾਰ ਨਹੀਂ ਕੀਤੀ ਜਾਵੇਗੀ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

2. 'ਆਪ' ਦੇ ਰਾਜ ਸਭਾ ਉਮੀਦਵਾਰ ਰਾਜਿੰਦਰ ਗੁਪਤਾ ਨੇ ਮਨੀਸ਼ ਸਿਸੋਦੀਆ ਨਾਲ ਕੀਤੀ ਮੁਲਾਕਾਤ
ਆਮ ਆਦਮੀ ਪਾਰਟੀ ਵੱਲੋਂ ਹਾਲ ਹੀ ਵਿਚ ਰਾਜ ਸਭਾ ਲਈ ਐਲਾਨੇ ਗਏ ਉਮੀਦਵਾਰ ਰਾਜਿੰਦਰ ਗੁਪਤਾ ਨੇ ਅੱਜ ਚੰਡੀਗੜ੍ਹ ਵਿਖੇ 'ਆਪ' ਦੇ ਸੀਨੀਅਰ ਆਗੂ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨਾਲ ਅਹਿਮ ਮੁਲਾਕਾਤ ਕੀਤੀ।  ਇਸ ਮੁਲਾਕਾਤ ਨੇ ਪੰਜਾਬ ਦੀ ਸਿਆਸਤ ਵਿਚ ਨਵੀਂ ਹਲਚਲ ਪੈਦਾ ਕਰ ਦਿੱਤੀ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

3. ਸੁਖਵਿੰਦਰ 'ਕਲਕੱਤਾ' ਕਤਲਕਾਂਡ 'ਚ ਨਵਾਂ ਮੋੜ! 'ਆਪ' ਨੇ ਕੀਤੇ ਸਨਸਨੀਖੇਜ਼ ਖ਼ੁਲਾਸੇ
ਸ਼ਹਿਣਾ ਪਿੰਡ ਦੇ ਸਾਬਕਾ ਸਰਪੰਚ ਦੇ ਪੁੱਤਰ ਸੁਖਵਿੰਦਰ ਸਿੰਘ ਕਲਕੱਤਾ ਦੇ ਕਤਲਕਾਂਡ 'ਤੇ ਸਿਆਸਤ ਲਗਾਤਾਰ ਭੱਖਦੀ ਜਾ ਰਹੀ ਹੈ। ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਵੱਲੋਂ ਇਸ ਬਾਰੇ ਜਿੱਥੇ ਸੱਤਾਧਿਰ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਸੀ, ਉੱਥੇ ਹੀ ਹੁਣ ਆਮ ਆਦਮੀ ਪਾਰਟੀ ਨੇ ਇਸ ਮਾਮਲੇ ਵਿਚ ਵੱਡੇ ਖ਼ੁਲਾਸੇ ਕੀਤੇ ਹਨ। ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਸੁਖਵਿੰਦਰ ਸਿੰਘ ਦਾ ਕਤਲ ਕਰਨ ਵਾਲਾ ਨੌਜਵਾਨ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਜਾ ਵੜਿੰਗ ਦਾ ਕਰੀਬੀ ਸੀ। ਉਨ੍ਹਾਂ ਨੇ ਦੋਹਾਂ ਦੀਆਂ ਤਸਵੀਰਾਂ ਵੀ ਜਾਰੀ ਕੀਤੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਸੁਖਵਿੰਦਰ ਸਿੰਘ ਦਾ ਅਸਲਾ ਵਾਪਸ ਲਏ ਜਾਣ ਦੇ ਦੋਸ਼ਾਂ ਬਾਰੇ ਵੀ ਅਸਲੀਅਤ ਦੱਸੀ ਹੈ। 
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

4. ਜਲੰਧਰ ਦਾ ਨੌਜਵਾਨ ਫਰਾਂਸ 'ਚ ਲਾਪਤਾ, ਇੰਗਲੈਂਡ ਜਾਂਦੇ ਸਮੇਂ ਪਲਟੀ ਕਿਸ਼ਤੀ, ਸਦਮੇ 'ਚ ਪਰਿਵਾਰ
ਜਲੰਧਰ ਦੇ ਪਿੰਡ ਭਟਨੂਰਾ ਲੁਬਾਣਾ ਦਾ ਰਹਿਣ ਵਾਲਾ ਅਰਵਿੰਦਰ ਸਿੰਘ (29) ਇੰਗਲੈਂਡ ਜਾਣ ਦੀ ਕੋਸ਼ਿਸ਼ ਕਰਦੇ ਸਮੇਂ ਲਾਪਤਾ ਹੋ ਗਿਆ ਹੈ। ਅਰਵਿੰਦਰ 1 ਅਕਤੂਬਰ ਨੂੰ ਫਰਾਂਸ ਤੋਂ ਕਿਸ਼ਤੀ ਰਾਹੀਂ ਇੰਗਲੈਂਡ ਪਹੁੰਚਣ ਦੀ ਕੋਸ਼ਿਸ਼ ਕਰ ਰਹੇ ਲਗਭਗ 80 ਲੋਕਾਂ ਦੇ ਸਮੂਹ ਦਾ ਹਿੱਸਾ ਸੀ। ਰਸਤੇ ਵਿੱਚ ਕਿਸ਼ਤੀ ਪਲਟ ਗਈ, ਜਿਸ ਕਾਰਨ ਹਫ਼ੜਾ-ਦਫ਼ੜੀ ਮਚ ਗਈ ਅਤੇ ਅਰਵਿੰਦਰ ਦਾ ਕੋਈ ਸੁਰਾਗ ਨਹੀਂ ਮਿਲਿਆ ਹੈ। ਪਰਿਵਾਰ ਮੁਤਾਬਕ ਉਨ੍ਹਾਂ ਨੂੰ ਇਸ ਘਟਨਾ ਬਾਰੇ 2 ਅਕਤੂਬਰ ਨੂੰ ਉਸ ਸਮੇਂ ਪਤਾ ਲੱਗਾ ਜਦੋਂ ਕਪੂਰਥਲਾ ਦੇ ਚੌਹਾਨਾ ਪਿੰਡ ਦੇ ਇਕ ਨੌਜਵਾਨ ਨੇ ਉਨ੍ਹਾਂ ਨੂੰ ਫੋਨ ਕਰਕੇ ਦੱਸਿਆ। ਉਕਤ ਨੌਜਵਾਨ ਵੀ ਉਸੇ ਕਿਸ਼ਤੀ ਵਿਚ ਸੀ। ਉਸ ਨੇ ਫ਼ੋਨ ਕਰਕੇ ਦੱਸਿਆ ਕਿ ਕਿਸ਼ਤੀ ਡੁੱਬਣ ਤੋਂ ਬਾਅਦ ਸਾਰਿਆਂ ਨੂੰ ਬਚਾ ਲਿਆ ਗਿਆ ਹੈ ਪਰ ਅਰਵਿੰਦਰ ਲਾਪਤਾ ਹੋ ਗਿਆ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

5. ਪੰਜਾਬ 'ਚ ਕਾਰ ਅੰਦਰ ਜ਼ਿੰਦਾ ਸੜਿਆ ਨੌਜਵਾਨ, ਵੀਡੀਓ ਦੇਖ ਕੰਬ ਜਾਵੇਗੀ ਹਰ ਕਿਸੇ ਦੀ ਰੂਹ
ਇੱਥੇ ਬਠਿੰਡਾ-ਡੱਬਵਾਲੀ ਸੜਕ 'ਤੇ ਬੀਤੀ ਰਾਤ ਪਿੰਡ ਗੁਰੂਸਰ ਸੈਣੇਵਾਲਾ ਨੇੜੇ ਇੱਕ ਸਵਿੱਫਟ ਡਿਜ਼ਾਇਰ ਕਾਰ ਬੇਕਾਬੂ ਹੋ ਗਈ ਅਤੇ ਖੱਡ 'ਚ ਡਿੱਗ ਗਈ। ਹਾਦਸੇ ਤੋਂ ਬਾਅਦ ਕਾਰ ਨੂੰ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਡਰਾਈਵਰ ਕਾਰ 'ਚੋਂ ਬਾਹਰ ਨਹੀ ਨਿਕਲ ਸਕਿਆ ਅਤੇ ਕਾਰ 'ਚ ਹੀ ਜ਼ਿੰਦਾ ਸੜ ਗਿਆ।ਪਤਾ ਲੱਗਾ ਹੈ ਕਿ ਕਾਰ 'ਚ ਸੀ. ਐੱਨ. ਜੀ. ਕਿੱਟ ਲੱਗੀ ਹੋਈ ਸੀ, ਜਿਸ ਕਾਰਨ ਅੱਗ ਲੱਗ ਗਈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

6. ਪੰਜਾਬ ਸਰਕਾਰ ਨੇ ਕੀਤਾ ਵੱਡਾ ਫੇਰਬਦਲ, ਦੇਖੋ ਪੂਰੀ ਸੂਚੀ
ਪੰਜਾਬ ਸਰਕਾਰ ਨੇ ਲੋਕ ਹਿੱਤ ਅਤੇ ਪ੍ਰਬੰਧਕੀ ਲੋੜਾਂ ਨੂੰ ਮੁੱਖ ਰੱਖਦੇ ਹੋਏ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਤਕਨੀਕੀ ਵਿੰਗ ਅਧੀਨ ਕੰਮ ਕਰਦੇ ਕਈ ਸਹਾਇਕ/ਜੂਨੀਅਰ ਇੰਜੀਨੀਅਰਾਂ (ਸਿਵਲ) ਦੀਆਂ ਤਾਇਨਾਤੀਆਂ/ਐਡਜਸਟਮੈਂਟਾਂ ਕੀਤੀਆਂ ਹਨ। ਵਿਸ਼ੇਸ਼ ਸਕੱਤਰ, ਉਮਾ ਸ਼ੰਕਰ ਗੁਪਤਾ, ਆਈ.ਏ.ਐਸ., ਵੱਲੋਂ 05 ਅਕਤੂਬਰ 2025 ਨੂੰ ਜਾਰੀ ਕੀਤੇ ਗਏ ਹੁਕਮਾਂ ਤਹਿਤ ਵੱਖ-ਵੱਖ ਬਲਾਕਾਂ ਅਤੇ ਉਪ-ਮੰਡਲ ਦਫ਼ਤਰਾਂ ਵਿਚ ਤਾਇਨਾਤ ਇੰਜੀਨੀਅਰਾਂ ਨੂੰ ਤੁਰੰਤ ਪ੍ਰਭਾਵ ਨਾਲ ਬਦਲਿਆ ਗਿਆ ਹੈ। ਇਨ੍ਹਾਂ ਹੁਕਮਾਂ ਵਿੱਚ ਕਈ ਕਰਮਚਾਰੀਆਂ ਦੀਆਂ ਤਾਇਨਾਤੀਆਂ ਸ਼ਾਮਲ ਹਨ। ਬਦਲੀਆਂ/ਤੈਨਾਤੀਆਂ ਦੀ ਪੂਰੀ ਸੂਚੀ ਹੇਠਾਂ ਖ਼ਬਰ ਵਿਚ ਦਿੱਤੀ ਗਈ ਹੈ। 
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

7. ਤਰਨਤਾਰਨ ਜ਼ਿਮਨੀ ਚੋਣ ਦੀ ਤਾਰੀਖ਼ ਦਾ ਐਲਾਨ! ਚੋਣ ਕਮਿਸ਼ਨ ਨੇ ਜਾਰੀ ਕੀਤਾ ਸ਼ਡਿਊਲ
ਭਾਰਤੀ ਚੋਣ ਕਮਿਸ਼ਨ ਵੱਲੋਂ ਤਰਨਤਾਰਨ ਜ਼ਿਮਨੀ ਚੋਣ ਲਈ ਤਾਰੀਖ਼ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਵਿਧਾਨ ਸਭਾ ਹਲਕੇ ਲਈ ਵੋਟਿੰਗ 11 ਨਵੰਬਰ ਨੂੰ ਹੋਵੇਗੀ ਤੇ ਨਤੀਜੇ ਦਾ ਐਲਾਨ 14 ਨਵੰਬਰ ਨੂੰ ਕਰ ਦਿੱਤਾ ਜਾਵੇਗਾ। ਇਸ ਸਬੰਧੀ ਨੋਟੀਫ਼ਿਕੇਸ਼ਨ 13 ਅਕਤੂਬਰ ਨੂੰ ਜਾਰੀ ਕੀਤਾ ਜਾਵੇਗਾ। ਨਾਮਜ਼ਦਗੀਆਂ ਦੀ ਆਖ਼ਰੀ ਤਾਰੀਖ਼ 21 ਅਕਤੂਬਰ ਹੋਵੇਗੀ। 22 ਅਕਤੂਬਰ ਨੂੰ ਨਾਮਜ਼ਦਗੀਆਂ ਦੀ ਪੜਤਾਲ ਕੀਤੀ ਜਾਵੇਗੀ ਤੇ 24 ਅਕਤੂਬਰ ਤਕ ਉਮੀਦਵਾਰ ਆਪਣੀ ਨਾਮਜ਼ਦਗੀ ਵਾਪਸ ਲੈ ਸਕਣਗੇ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

8. ਸੁਪਰੀਮ ਕੋਰਟ 'ਚ CJI 'ਤੇ ਹਮਲੇ ਦੀ ਕੋਸ਼ਿਸ਼, ਵਕੀਲ ਨੇ ਕੀਤੀ ਜੁੱਤੀ ਸੁੱਟਣ ਦੀ ਕੋਸ਼ਿਸ਼
ਭਾਰਤ ਦੀ ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਵੱਡੀ ਘਟਨਾ ਵਾਪਰੀ, ਜਦੋਂ ਇੱਕ ਵਕੀਲ ਨੇ ਚੀਫ਼ ਜਸਟਿਸ ਆਫ਼ ਇੰਡੀਆ (CJI) ਬੀ.ਆਰ. ਗਵਈ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਇਹ ਘਟਨਾ ਉਸ ਸਮੇਂ ਹੋਈ ਜਦੋਂ ਸੀ.ਜੇ.ਆਈ. ਦੀ ਅਗਵਾਈ ਵਾਲਾ ਬੈਂਚ ਇੱਕ ਮਾਮਲੇ ਦੀ ਸੁਣਵਾਈ ਕਰ ਰਿਹਾ ਸੀ। ਰਿਪੋਰਟਾਂ ਮੁਤਾਬਕ, ਵਕੀਲ CJI ਦੀ ਡੈਸਕ ਦੇ ਨੇੜੇ ਗਿਆ ਅਤੇ ਉਸ ਨੇ ਜੁੱਤਾ ਕੱਢ ਕੇ ਸੀ.ਜੇ.ਆਈ. ਵੱਲ ਸੁੱਟਣ ਦੀ ਕੋਸ਼ਿਸ਼ ਕੀਤੀ। 
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

9. ਹਸਪਤਾਲ ਨੂੰ ਲੱਗੀ ਅੱਗ, 8 ਮਰੀਜ਼ਾਂ ਦੀ ਹੋਈ ਮੌਤ
ਜੈਪੁਰ ਦੇ ਸਵਾਈ ਮਾਨਸਿੰਘ (ਐਸਐਮਐਸ) ਹਸਪਤਾਲ ਦੇ ਟਰਾਮਾ ਸੈਂਟਰ ਦੇ ਨਿਊਰੋ-ਆਈਸੀਯੂ ਵਾਰਡ ਵਿੱਚ ਐਤਵਾਰ ਦੇਰ ਰਾਤ ਨੂੰ ਭਿਆਨਕ ਅੱਗ ਲੱਗ ਗਈ ਸੀ, ਜਿਸ ਵਿਚ ਤਿੰਨ ਔਰਤਾਂ ਸਮੇਤ ਅੱਠ ਮਰੀਜ਼ਾਂ ਦੀ ਮੌਤ ਹੋ ਗਈ। ਇਸ ਹਾਦਸੇ ਦੌਰਾਨ ਮਾਰੇ ਗਏ 6 ਲੋਕਾਂ ਦੀ ਪ੍ਰਸ਼ਾਸਨ ਵਲੋਂ ਪੁਸ਼ਟੀ ਕਰ ਦਿੱਤੀ ਗਈ ਹੈ ਪਰ 2 ਮਰੀਜ਼ਾਂ ਦੀ ਮੌਤ ਹੋ ਜਾਣ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਮਿਲੀ। ਦੂਜੇ ਪਾਸੇ ਇਸ ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਰਾਜ ਸਰਕਾਰ ਨੇ ਛੇ ਮੈਂਬਰੀ ਜਾਂਚ ਕਮੇਟੀ ਦਾ ਗਠਨ ਕਰ ਦਿੱਤਾ, ਜਿਸਦੀ ਅਗਵਾਈ ਮੈਡੀਕਲ ਵਿਭਾਗ ਦੇ ਕਮਿਸ਼ਨਰ ਇਕਬਾਲ ਖਾਨ ਵਲੋਂ ਕੀਤੀ ਜਾਵੇਗੀ। 
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ- 

10. ਵੱਡੀ ਖ਼ਬਰ : ਬਿਹਾਰ ਚੋਣਾਂ ਦੇ ਐਲਾਨ ਤੋਂ ਪਹਿਲਾਂ 'ਆਪ' ਨੇ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਸੂਚੀ
ਬਿਹਾਰ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ ਕੁਝ ਸਮੇਂ ਵਿਚ ਚੋਣ ਕਮਿਸ਼ਨ ਵਲੋਂ ਕਰ ਦਿੱਤਾ ਜਾਵੇਗਾ। ਚੋਣ ਕਮਿਸ਼ਨ ਦੇ ਤਾਰੀਕਾਂ ਦੇ ਐਲਾਨ ਤੋਂ ਹੀ ਆਮ ਆਦਮੀ ਪਾਰਟੀ ਵਲੋਂ ਆਪਣੇ ਉਮੀਦਵਾਰਾਂ ਦੀ ਇਕ ਸੂਚੀ ਜਾਰੀ ਕਰ ਦਿੱਤੀ ਗਈ ਹੈ। ਯਾਨੀ ਬਿਹਾਰ ਵਿੱਚ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਆਪਣੇ 11 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। 
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

11. ਵਿਧਾਨ ਸਭਾ ਚੋਣਾਂ ਦਾ ਹੋਇਆ ਐਲਾਨ: 2 ਗੇੜ 'ਚ 6 ਅਤੇ 11 ਨਵੰਬਰ ਨੂੰ ਪੈਣਗੀਆਂ ਵੋਟਾਂ
ਬਿਹਾਰ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਲੋਂ ਕਰ ਦਿੱਤਾ ਗਿਆ ਹੈ। ਬਿਹਾਰ ਵਿਚ 243 ਸੀਟਾਂ 'ਤੇ ਹੋਣ ਵਾਲੀਆਂ ਚੋਣਾਂ 2 ਪੜਾਵਾਂ ਵਿਚ 6 ਅਤੇ 11 ਨਵੰਬਰ ਨੂੰ ਹੋਣਗੀਆਂ। ਜਿਹਨਾਂ ਦੇ ਨਤੀਜੇ 14 ਨਵੰਬਰ ਨੂੰ ਆਉਣਗੇ। ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਕਿਹਾ ਕਿ ਬਿਹਾਰ ਵਿੱਚ ਪੰਜ ਸਾਲਾਂ ਬਾਅਦ ਚੋਣਾਂ ਹੋ ਰਹੀਆਂ ਹਨ। ਕਮਿਸ਼ਨ ਦਾ ਕੰਮ ਦੋ ਪੜਾਵਾਂ ਵਿੱਚ ਕੀਤਾ ਜਾਂਦਾ ਹੈ: ਪਹਿਲਾ ਪੜਾਅ ਵੋਟਰ ਸੂਚੀ ਤਿਆਰ ਕਰਨਾ ਅਤੇ ਦੂਜਾ ਪੜਾਅ: ਚੋਣਾਂ ਕਰਵਾਉਣਾ ਹੈ। 
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-


author

Hardeep Kumar

Content Editor

Related News