ਪੰਜਾਬ ਵਿਚ ਭਖਦੀ ਸਿਆਸਤ ਤੋਂ ਲੈ ਕੇ ਦੇਸ਼-ਵਿਦੇਸ਼ ਅਤੇ ਖੇਡ ਜਗਤ ਦੀਆਂ ਟੌਪ-10 ਖਬਰਾਂ

Sunday, Oct 13, 2024 - 06:54 PM (IST)

ਪੰਜਾਬ ਵਿਚ ਭਖਦੀ ਸਿਆਸਤ ਤੋਂ ਲੈ ਕੇ ਦੇਸ਼-ਵਿਦੇਸ਼ ਅਤੇ ਖੇਡ ਜਗਤ ਦੀਆਂ ਟੌਪ-10 ਖਬਰਾਂ

ਜਲੰਧਰ - ਅੱਜ ਪੰਜਾਬ ’ਚ ਜਿੱਥੇ ਇਕ ਪਾਸੇ ਪੰਚਾਇਤੀ ਚੋਣਾਂ ਨੂੰ ਲੈ ਕੇ ਡੀ.ਜੀ.ਪੀ. ਅਤੇ ਐੱਸ.ਐੱਸ.ਪੀ. ਦਰਮਿਆਨ ਅਧਿਕਾਰੀਆਂ ਤੇ ਮੁਲਾਜ਼ਮਾਂ ’ਚ ਉੱਚ ਪੱਧਰੀ ਮੀਟਿੰਗ ਹੋਈ ਹੈ, ਉੱਥੇ ਹੀ ਦੂਜੇ ਪਾਸੇ ਕੌਮਾਂਤਰੀ ਪੱਧਰ ਦੀ ਗੱਲ ਕਰੀਏ ਤਾਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਆਪਣੀ ਹੀ ਪਾਰਟੀ ਵਿੱਚ ਘਿਰਦੇ ਜਾ ਰਹੇ ਹਨ, ਜਿਸ ਕਾਰਨ ਇਹ ਖਦਸ਼ਾ ਵਧ ਗਿਆ ਹੈ ਕਿ ਉਹ ਕਿਸੇ ਵੀ ਸਮੇਂ ਸੱਤਾ ਤੋਂ ਬਾਹਰ ਹੋ ਸਕਦੇ ਹਨ, ਉੱਥੇ ਹੀ ਮੁੰਬਈ ਬਾਬਾ ਸਿੱਦਿਕੀ ਦੇ ਕਾਤਲਾਂ ਦਾ ਪਤਾ ਲੱਗ ਗਿਆ ਹੈ। ਆਓ ਦੇਖਦੇ ਹਾਂ ਪੰਜਾਬ ਤੋਂ ਲੈ ਕੇ ਖੇਡਾਂ ਤੱਕ ਦੀਆਂ ਟੌਪ-10 ਖਬਰਾਂ।

1. ਪੰਚਾਇਤੀ ਚੋਣਾਂ ਨੂੰ ਲੈ ਕੇ ਐਕਸ਼ਨ 'ਚ DGP ਗੌਰਵ ਯਾਦਵ
ਜਲੰਧਰ/ਚੰਡੀਗੜ੍ਹ- ਪੰਚਾਇਤੀ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਡੀ. ਆਈ. ਜੀ. ਪਟਿਆਲਾ ਰੇਂਜ, ਸੰਗਰੂਰ, ਬਰਨਾਲਾ ਅਤੇ ਮਾਲੇਰਕੋਟਲਾ ਦੇ ਐੱਸ. ਐੱਸ. ਪੀ. ਸਮੇਤ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਹੈ ਕਿ ਛੋਟੇ-ਮੋਟੇ ਅਪਰਾਧਾਂ ਅਤੇ ਨਸ਼ਾ ਤਸਕਰਾਂ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇ। ਐੱਫ਼. ਆਈ. ਆਰ. ਦਰਜ ਕਰਨ ਵਿੱਚ ਕਿਸੇ ਵੀ ਅਣਗਹਿਲੀ ਲਈ ਸਬੰਧਤ ਅਧਿਕਾਰੀ ਜ਼ਿੰਮੇਵਾਰ ਹੋਣਗੇ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਪੰਚਾਇਤੀ ਚੋਣਾਂ ਨੂੰ ਲੈ ਕੇ ਐਕਸ਼ਨ 'ਚ DGP ਗੌਰਵ ਯਾਦਵ, ਜਾਰੀ ਕੀਤੀਆਂ ਸਖ਼ਤ ਹਦਾਇਤਾਂ

2. ਕਿਸਾਨਾਂ ਦਾ ਧਰਨਾ ਖ਼ਤਮ, ਸੰਯੁਕਤ ਕਿਸਾਨ ਮੋਰਚਾ ਕੱਲ੍ਹ ਨੂੰ ਲਵੇਗਾ ਵੱਡਾ ਫੈਸਲਾ
ਸਮਰਾਲਾ (ਗਰਗ, ਬੰਗੜ, ਮਹੇਸ਼)-ਪਹਿਲੀ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਦੇ ਐਲਾਨ ਦੇ ਬਾਵਜੂਦ ਵੀ ਪੰਜਾਬ ਦੀਆਂ ਮੰਡੀਆਂ ’ਚ ਝੋਨੇ ਦੀ ਖ਼ਰੀਦ ਨੂੰ ਲੈ ਕੇ ਬਣੇ ਹੋਏ ਅੱੜਿਕੇ ਕਾਰਨ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਐਤਵਾਰ ਨੂੰ ਸੂਬੇ ਭਰ ਵਿਚ ਕਿਸਾਨਾਂ, ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਨੇ ਸਮੁੱਚੇ ਪ੍ਰਮੁੱਖ ਹਾਈਵੇ ਅਤੇ ਰੇਲ ਮਾਰਗ ਜਾਮ ਕਰਦੇ ਹੋਏ ਸਰਕਾਰ ਖਿਲਾਫ਼ ਵੱਡੇ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ। ਝੋਨੇ ਦੀ ਖਰੀਦ ਸ਼ੁਰੂ ਕਰਵਾਉਣ ਦੀ ਮੰਗ ਨੂੰ ਲੈ ਕੇ ਤਿੰਨ ਘੰਟੇ ਲਈ ਸੂਬੇ ਭਰ ਵਿਚ ਸੜ੍ਹਕਾਂ ਅਤੇ ਰੇਲ ਪੱਟੜੀਆਂ ਜਾਮ ਕਰਨ ਦੀ ਸ਼ੁਰੂਆਤ ਸਮਰਾਲਾ ਵਿਖੇ ਕਿਸਾਨ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਕੀਤੀ ਗਈ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ’ਚ ਇੱਕਤਰ ਹੋਏ ਕਿਸਾਨਾਂ ਅਤੇ ਵੱਖ-ਵੱਖ ਮੰਡੀਆਂ ਦੇ ਆੜ੍ਹਤੀਆਂ ਤੇ ਸ਼ੈਲਰ ਮਾਲਕਾਂ ਵੱਲੋਂ ਸਮਰਾਲਾ ਬਾਈਪਾਸ ਵਿਖੇ ਲੁਧਿਆਣਾ-ਚੰਡੀਗੜ ਹਾਈਵੇ ਮੁਕੰਮਲ ਤੌਰ ’ਤੇ ਬੰਦ ਕਰ ਦਿੱਤਾ ਗਿਆ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਕਿਸਾਨਾਂ ਦਾ ਧਰਨਾ ਖ਼ਤਮ, ਸੰਯੁਕਤ ਕਿਸਾਨ ਮੋਰਚਾ ਕੱਲ੍ਹ ਨੂੰ ਲਵੇਗਾ ਵੱਡਾ ਫੈਸਲਾ

3. ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਤਲਬ
ਅੰਮ੍ਰਿਤਸਰ- ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਸ੍ਰੀ ਅਕਾਲ ਤਖ਼ਤ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਵਲਟੋਹਾ 15 ਅਕਤੂਬਰ ਨੂੰ ਸਵੇਰੇ 9 ਵਜੇ ਸਬੂਤ ਲੈ ਕੇ ਪੇਸ਼ ਹੋਣਗੇ। ਜਾਣਕਾਰੀ ਮੁਤਾਬਕ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ ਵਿਰਸਾ ਸਿੰਘ ਵਲਟੋਹਾ ਨੂੰ ਮੀਡੀਆ ਰਾਹੀਂ ਜਥੇਦਾਰ ਸਾਹਿਬਾਨ ਬਾਰੇ ਜਨਤਕ ਰੂਪ ਵਿਚ ਬੀਜੇਪੀ/ ਆਰ.ਐੱਸ.ਐੱਸ. ਵੱਲੋਂ ਸੁਖਬੀਰ ਸਿੰਘ ਬਾਦਲ ਵਿਰੁੱਧ ਫੈਸਲਾ ਕਰਨ ਲਈ ਦਬਾਅ ਪਾਉਣ ਦੇ ਲਾਏ ਗਏ ਇਲਜ਼ਾਮਾਂ ਸਬੰਧੀ ਸਬੂਤ ਮੰਗੇ ਹਨ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਤਲਬ

4. ਜਲੰਧਰ ’ਚ 18 ਅਕਤੂਬਰ ਨੂੰ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਹੋਵੇਗੀ ਅਹਿਮ ਮੀਟਿੰਗ
ਚੰਡੀਗੜ੍ਹ (ਅੰਕੁਰ)-‘ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ’ ਦੇ ਮੈਂਬਰ ਸਕੱਤਰ ਤੇ ਮੁੱਖ ਬੁਲਾਰੇ ਚਰਨਜੀਤ ਸਿੰਘ ਬਰਾੜ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ‘ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ’ ਦੀ ਬਹੁਤ ਅਹਿਮ ਮੀਟਿੰਗ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਦੀ ਅਗਵਾਈ ’ਚ 18 ਅਕਤੂਬਰ ਨੂੰ ਸਵੇਰੇ 11 ਵਜੇ ਜਲੰਧਰ ਦੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਗੁਰਦੁਆਰਾ ਸਾਹਿਬ ਵਿਖੇ ਹੋਵੇਗੀ। ਮੀਟਿੰਗ ’ਚ ਸਮੁੱਚੀ ਪ੍ਰਜ਼ੀਡੀਅਮ, ਐਗਜ਼ੈਕਟਿਵ ਕਮੇਟੀ ਤੇ ਐਡਵਾਈਜ਼ਰੀ ਬੋਰਡ ਦੇ ਸਾਰੇ ਮੈਂਬਰ ਸ਼ਾਮਲ ਹੋਣਗੇ। ਇਸ ਮੀਟਿੰਗ ’ਚ ਖਾਸ ਤੌਰ ’ਤੇ ਐੱਸ. ਜੀ. ਪੀ. ਸੀ. ਪ੍ਰਧਾਨ ਦੀ ਚੋਣ ਲਈ ਉਮੀਦਵਾਰ ਦਾ ਫ਼ੈਸਲਾ ਕੀਤਾ ਜਾਵੇਗਾ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਜਲੰਧਰ ’ਚ 18 ਅਕਤੂਬਰ ਨੂੰ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਹੋਵੇਗੀ ਅਹਿਮ ਮੀਟਿੰਗ

5. ਦੇਸ਼ ਭਰ 'ਚ ਸੜ ਰਿਹਾ ਸੀ ਰਾਵਣ, ਹਰਿਆਣਾ 'ਚ ਇਕੱਠੀਆਂ ਬਲੀਆਂ ਇੱਕੋ ਪਰਿਵਾਰ ਦੇ 8 ਜੀਆਂ ਦੀਆਂ ਚਿਖਾਵਾਂ
ਕੈਥਲ : ਬੀਤੇ ਦਿਨ ਦੁਸਹਿਰੇ ਵਾਲੇ ਦਿਨ ਪਿੰਡ ਮੁੰਡੜੀ ਨੇੜੇ ਸਿਰਸਾ ਬ੍ਰਾਂਚ ਨਹਿਰ ਵਿੱਚ ਵਾਪਰੇ ਹਾਦਸੇ ਨੇ ਪੂਰੇ ਜ਼ਿਲ੍ਹੇ ਨੂੰ ਹਿਲਾ ਕੇ ਰੱਖ ਦਿੱਤਾ। ਇੱਕੋ ਪਰਿਵਾਰ ਦੇ ਅੱਠ ਜੀਆਂ ਦੀ ਮੌਤ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਘਟਨਾ ਤੋਂ ਬਾਅਦ ਪਿੰਡ ਵਿੱਚ ਕਿਸੇ ਦੇ ਵੀ ਘਰ ਵਿੱਚ ਚੁੱਲ੍ਹਾ ਨਹੀਂ ਬਾਲਿਆ ਗਿਆ, ਸਾਰੇ ਪਿੰਡ ਵਾਸੀ ਆਪਣੀਆਂ ਦੁਕਾਨਾਂ ਅਤੇ ਕਾਰੋਬਾਰ ਛੱਡ ਕੇ ਪੀੜਤ ਪਰਿਵਾਰ ਨੂੰ ਦਿਲਾਸਾ ਦੇਣ ਆਏ। ਪਰਿਵਾਰ ਦੇ ਅੱਠ ਜੀਆਂ ਦੀਆਂ ਮ੍ਰਿਤਕ ਦੇਹਾਂ ਨੂੰ ਇਕੱਠਿਆਂ ਸਾੜ ਦਿੱਤਾ ਗਿਆ। ਜਿਸ ਤੋਂ ਬਾਅਦ ਸਾਰੇ ਪਿੰਡ ਵਿੱਚ ਸਿਰਫ਼ ਚੀਕ-ਚਿਹਾੜਾ ਹੀ ਸੁਣਾਈ ਦਿੱਤਾ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਦੇਸ਼ ਭਰ 'ਚ ਸੜ ਰਿਹਾ ਸੀ ਰਾਵਣ, ਹਰਿਆਣਾ 'ਚ ਇਕੱਠੀਆਂ ਬਲੀਆਂ ਇੱਕੋ ਪਰਿਵਾਰ ਦੇ 8 ਜੀਆਂ ਦੀਆਂ ਚਿਖਾਵਾਂ

6. ਬਾਬਾ ਸਿੱਦੀਕੀ ਦੇ ਕਤਲ ਮਾਮਲੇ 'ਚ ਵੱਡਾ ਖ਼ੁਲਾਸਾ
ਕੈਥਲ : ਮੁੰਬਈ ਵਿੱਚ ਹੋਏ ਬਾਬਾ ਸਿੱਦੀਕੀ ਕਤਲ ਕਾਂਡ ਦੀ ਤਾਰ ਹਰਿਆਣਾ ਦੇ ਕੈਥਲ ਜ਼ਿਲ੍ਹੇ ਨਾਲ ਜੁੜੀ ਹੋਈ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਦੋ ਮੁਲਜ਼ਮਾਂ ਵਿੱਚੋਂ ਇੱਕ ਹਰਿਆਣਾ ਦਾ ਰਹਿਣ ਵਾਲਾ ਹੈ, ਜਿਸ ਦਾ ਨਾਂ ਗੁਰਮੇਲ ਹੈ, ਜੋ ਕੈਥਲ ਜ਼ਿਲ੍ਹੇ ਦੇ ਪਿੰਡ ਨਰਾਡਾ ਦਾ ਰਹਿਣ ਵਾਲਾ ਹੈ। ਦੱਸ ਦੇਈਏ ਕਿ ਗੁਰਮੇਲ ਸਾਲ 2019 ਵਿੱਚ ਇੱਕ ਨੌਜਵਾਨ ਦੀ ਹੱਤਿਆ ਦੇ ਦੋਸ਼ ਵਿੱਚ ਕੈਥਲ ਜੇਲ੍ਹ ਵਿੱਚ ਬੰਦ ਸੀ। ਜ਼ਮਾਨਤ 'ਤੇ ਬਾਹਰ ਆਉਣ ਤੋਂ ਬਾਅਦ ਉਹ ਮੁੰਬਈ ਚਲਾ ਗਿਆ, ਜਿੱਥੇ ਉਸ ਨੇ ਲਾਰੈਂਸ ਬਿਸ਼ਨੋਈ ਦੇ ਗੁੰਡਿਆਂ ਨਾਲ ਸਬੰਧ ਬਣਾਏ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਬਾਬਾ ਸਿੱਦੀਕੀ ਦੇ ਕਤਲ ਮਾਮਲੇ 'ਚ ਵੱਡਾ ਖ਼ੁਲਾਸਾ, ਹਰਿਆਣਾ ਦਾ ਰਹਿਣ ਵਾਲਾ ਹੈ ਦੋਸ਼ੀ

7. Justin Trudeau ਦੀ ਵਧੀ ਮੁਸ਼ਕਲ
ਓਟਾਵਾ: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਆਪਣੀ ਹੀ ਪਾਰਟੀ ਵਿੱਚ ਘਿਰਦੇ ਜਾ ਰਹੇ ਹਨ, ਜਿਸ ਕਾਰਨ ਇਹ ਖਦਸ਼ਾ ਵਧ ਗਿਆ ਹੈ ਕਿ ਉਹ ਕਿਸੇ ਵੀ ਸਮੇਂ ਸੱਤਾ ਤੋਂ ਬਾਹਰ ਹੋ ਸਕਦੇ ਹਨ। ਲਿਬਰਲ ਪਾਰਟੀ ਦੇ ਸੰਸਦ ਮੈਂਬਰਾਂ ਦਾ ਇੱਕ ਸਮੂਹ ਉਸ ਨੂੰ ਅਸਤੀਫ਼ਾ ਦੇਣ ਲਈ ਮਜਬੂਰ ਕਰਨ ਲਈ ਲਾਮਬੰਦ ਹੋ ਰਿਹਾ ਹੈ। ਹਾਲ ਹੀ ਵਿਚ ਟੋਰਾਂਟੋ-ਸੇਂਟ ਪਾਲ ਅਤੇ ਮਾਂਟਰੀਅਲ 'ਚ ਹਾਲ ਹੀ 'ਚ ਉਪ ਚੋਣਾਂ ਹੋਈਆਂ, ਜਿਸ 'ਚ ਟਰੂਡੋ ਦੀ ਪਾਰਟੀ ਹਾਰ ਗਈ। ਕੈਨੇਡੀਅਨ ਬਰਾਡਕਾਸਟਿੰਗ ਕਾਰਪੋਰੇਸ਼ਨ (ਸੀ.ਬੀ.ਸੀ) ਮੁਤਾਬਕ ਇਸ ਹਾਰ ਤੋਂ ਬਾਅਦ ਲਿਬਰਲ ਪਾਰਟੀ ਅੰਦਰ ਟਰੂਡੋ ਦੀ ਲੀਡਰਸ਼ਿਪ ਪ੍ਰਤੀ ਅਸੰਤੁਸ਼ਟੀ ਵਧ ਗਈ ਹੈ। ਅਸੰਤੁਸ਼ਟ ਸੰਸਦ ਮੈਂਬਰਾਂ ਵਿੱਚ ਲੀਡਰਸ਼ਿਪ ਬਦਲਣ ਦੀ ਚਰਚਾ ਸ਼ੁਰੂ ਹੋ ਗਈ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।- Justin Trudeau ਦੀ ਵਧੀ ਮੁਸ਼ਕਲ, ਪਾਰਟੀ ਅੰਦਰ ਉੱਠੀ ਇਹ ਮੰਗ

8. ਜਾਣੋ ਕਿਵੇਂ ਦਾ ਸੀ ਬਾਬਾ ਸਿੱਦੀਕੀ ਦਾ ਸਿਆਸੀ ਸਫ਼ਰ
ਮੁੰਬਈ - ਮਹਾਰਾਸ਼ਟਰ ਦੇ ਉੱਘੇ ਨੇਤਾ ਅਤੇ ਸਾਬਕਾ ਵਿਧਾਇਕ ਬਾਬਾ ਸਿੱਦੀਕੀ ਦਾ ਬੀਤੇ ਸ਼ਨੀਵਾਰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਸ਼ਨੀਵਾਰ ਦੀ ਰਾਤ ਤਿੰਨ ਅਣਪਛਾਤੇ ਲੋਕਾਂ ਨੇ ਉਨ੍ਹਾਂ ਉੱਤੇ ਤਾਬੜ-ਤੋੜ ਗੋਲੀਆਂ ਚਲਾ ਦਿੱਤੀਆਂ। ਇਸ ਤੋਂ ਬਾਅਦ ਤੁਰੰਤ ਉਨ੍ਹਾਂ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਲਜਾਇਆ ਗਿਆ। ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਜਾਣੋ ਕਿਵੇਂ ਦਾ ਸੀ ਬਾਬਾ ਸਿੱਦੀਕੀ ਦਾ ਸਿਆਸੀ ਸਫ਼ਰ, ਕਰਵਾਈ ਸੀ ਸਲਮਾਨ-ਸ਼ਾਹਰੁਖ ਦੀ ਮੁੜ ਦੋਸਤੀ

9. ਸਾਬਕਾ ਕ੍ਰਿਕਟਰ ਅਜੈ ਜਡੇਜਾ ਨੂੰ ਜਾਮਨਗਰ ਦੀ ਰਾਜਗੱਦੀ ਦਾ ਵਾਰਸ ਐਲਾਨਿਆ ਗਿਆ
ਸਪੋਰਟਸ ਡੈਸਕ : ਸਾਬਕਾ ਰਿਆਸਤ ਜਾਮਨਗਰ ਦੇ ਮਹਾਰਾਜਾ ਅਤੇ ਸਾਬਕਾ ਕ੍ਰਿਕਟਰ ਸ਼ਤਰੂਸ਼ਲਯਸਿੰਘ ਜਡੇਜਾ ਨੇ ਸ਼ਨੀਵਾਰ ਨੂੰ ਆਪਣੇ ਭਤੀਜੇ ਅਤੇ ਸਾਬਕਾ ਕ੍ਰਿਕਟਰ ਅਜੈ ਜਡੇਜਾ ਨੂੰ ਦੁਸਹਿਰੇ ਦੀ ਪੂਰਵ ਸੰਧਿਆ 'ਤੇ ਰਾਜਗੱਦੀ ਦਾ ਵਾਰਸ ਘੋਸ਼ਿਤ ਕੀਤਾ। 53 ਸਾਲਾ ਜਡੇਜਾ ਹੁਣ ਜਾਮਨਗਰ ਦੇ ਨਵੇਂ ਜਾਮ ਸਾਹਿਬ ਯਾਨੀ ਕਿ ਨਾਮਾਤਰ ਮੁਖੀ ਹੋਣਗੇ। ਕ੍ਰਿਕਟ ਦੇ ਦਿੱਗਜਾਂ ਦੇ ਪਰਿਵਾਰ ਤੋਂ ਆਉਣ ਵਾਲੀ, ਟਰਾਫੀ ਦਾ ਨਾਮ ਜਡੇਜਾ ਦੇ ਪੜਦਾਦਾ ਰਣਜੀਤ ਸਿੰਘ ਅਤੇ ਪੜਦਾਦਾ ਦੁਲੀਪ ਸਿੰਘ, ਦੋਵੇਂ ਸਾਬਕਾ ਜਾਮ ਸਾਹਿਬਾਂ ਦੇ ਨਾਮ 'ਤੇ ਰੱਖਿਆ ਗਿਆ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਸਾਬਕਾ ਕ੍ਰਿਕਟਰ ਅਜੈ ਜਡੇਜਾ ਨੂੰ ਜਾਮਨਗਰ ਦੀ ਰਾਜਗੱਦੀ ਦਾ ਵਾਰਸ ਐਲਾਨਿਆ ਗਿਆ

10. ਕੁੱਲੜ ਪਿੱਜ਼ਾ ਕਪਲ ਤੋਂ ਬਾਅਦ ਨੇਹਾ ਕੱਕੜ ਨੂੰ ਮਿਲੀ ਨਿਹੰਗ ਸਿੰਘ ਕੋਲੋਂ ਚਿਤਾਵਨੀ
ਜਲੰਧਰ- ਨੇਹਾ ਕੱਕੜ ਅਤੇ ਰੋਹਨਪ੍ਰੀਤ ਸਿੰਘ ਮਸ਼ਹੂਰ ਕਪਲ ਹਨ। ਉਹ ਹੁਣ ਤੱਕ ਕਈ ਮਸ਼ਹੂਰ ਗੀਤ ਗਾ ਚੁੱਕੇ ਹਨ। ਚਾਰ ਸਾਲ ਪਹਿਲਾਂ ਦੋਵਾਂ ਨੇ ਵਿਆਹ ਕਰਵਾਇਆ ਹੈ। ਉਨ੍ਹਾਂ ਦੀ ਜੋੜੀ ਨੂੰ ਲੋਕ ਬਹੁਤ ਪਿਆਰ ਦਿੰਦੇ ਹਨ। ਉਨ੍ਹਾਂ ਦੋਵਾਂ ਦੀ ਕੈਮਿਸਟਰੀ ਨੂੰ ਬਹੁਤ ਪਸੰਦ ਕੀਤਾ ਜਾਂਦਾ ਹੈ। ਬਾਲੀਵੁੱਡ ਗਾਇਕਾ ਨੇਹਾ ਕੱਕੜ ਇੱਕ ਇੰਟਰਨੈਟ ਸੈਂਸੇਸ਼ਨ ਹੈ। ਸੋਸ਼ਲ ਮੀਡੀਆ 'ਤੇ ਉਨ੍ਹਾਂ ਦੀ ਜ਼ਬਰਦਸਤ ਫੈਨ ਫਾਲੋਇੰਗ ਹੈ। ਹਾਲ ਹੀ ਗਾਇਕਾ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਨਿਹੰਗ ਸਿੰਘ ਵੱਲੋਂ ਚਿਤਾਵਨੀ ਦਿੱਤੀ ਗਈ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਕੁੱਲੜ ਪਿੱਜ਼ਾ ਕਪਲ ਤੋਂ ਬਾਅਦ ਨੇਹਾ ਕੱਕੜ ਨੂੰ ਮਿਲੀ ਨਿਹੰਗ ਸਿੰਘ ਕੋਲੋਂ ਚਿਤਾਵਨੀ
 


author

Sunaina

Content Editor

Related News