ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ
Tuesday, Mar 14, 2023 - 09:04 PM (IST)
ਜਲੰਧਰ (ਬਿਊਰੋ) : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਇਕ ਨਿੱਜੀ ਚੈਨਲ ਨੂੰ ਜੇਲ੍ਹ ’ਚੋਂ ਦਿੱਤੀ ਇੰਟਰਵਿਊ ਦੌਰਾਨ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦਾ ਕਤਲ ਗੈਂਗਸਟਰ ਗੋਲਡੀ ਬਰਾੜ ਤੇ ਸਚਿਨ ਬਿਸ਼ਨੋਈ ਨੇ ਕਰਵਾਇਆ ਸੀ। ਉਥੇ ਹੀ ਕੋਟਕਪੂਰਾ ਗੋਲ਼ੀਕਾਂਡ ਮਾਮਲੇ 'ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਅਦਾਲਤ 'ਚ ਦਾਇਰ ਕੀਤੀ ਅਗਾਊਂ ਜ਼ਮਾਨਤ ਦੀ ਅਰਜ਼ੀ 'ਤੇ ਬਹਿਸ ਮੁਕੰਮਲ ਕਰਦਿਆਂ ਮਾਨਯੋਗ ਅਦਾਲਤ ਨੇ ਫ਼ੈਸਲਾ ਰਾਖਵਾਂ ਰੱਖਿਆ ਹੈ। ਪੜ੍ਹੋ ਦੇਸ਼-ਦੁਨੀਆ ਨਾਲ ਸਬੰਧਿਤ ਅੱਜ ਦੀਆਂ ਅਹਿਮ ਖ਼ਬਰਾਂ....
ਮੂਸੇਵਾਲਾ ਕਤਲਕਾਂਡ ’ਤੇ ਬੋਲਿਆ ਗੈਂਗਸਟਰ ਲਾਰੈਂਸ ਬਿਸ਼ਨੋਈ, ‘ਗੋਲਡੀ ਬਰਾੜ ਤੇ ਸਚਿਨ ਨੇ ਕਰਵਾਇਆ ਕਤਲ’
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਇਕ ਨਿੱਜੀ ਚੈਨਲ ਨੂੰ ਜੇਲ੍ਹ ’ਚੋਂ ਦਿੱਤੀ ਇੰਟਰਵਿਊ ਦੌਰਾਨ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦਾ ਕਤਲ ਗੈਂਗਸਟਰ ਗੋਲਡੀ ਬਰਾੜ ਤੇ ਸਚਿਨ ਬਿਸ਼ਨੋਈ ਨੇ ਕਰਵਾਇਆ ਸੀ।
ਕੋਟਕਪੂਰਾ ਗੋਲ਼ੀਕਾਂਡ : ਅਦਾਲਤ ਨੇ ਰਾਖਵਾਂ ਰੱਖਿਆ ਬਾਦਲਾਂ ਦੀ ਅਗਾਊਂ ਜ਼ਮਾਨਤ ਅਰਜ਼ੀ ਦਾ ਫ਼ੈਸਲਾ
ਕੋਟਕਪੂਰਾ ਗੋਲ਼ੀਕਾਂਡ ਮਾਮਲੇ 'ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਅਦਾਲਤ 'ਚ ਦਾਇਰ ਕੀਤੀ ਅਗਾਊਂ ਜ਼ਮਾਨਤ ਦੀ ਅਰਜ਼ੀ 'ਤੇ ਬਹਿਸ ਮੁਕੰਮਲ ਕਰਦਿਆਂ ਮਾਨਯੋਗ ਅਦਾਲਤ ਨੇ ਫ਼ੈਸਲਾ ਰਾਖਵਾਂ ਰੱਖਿਆ ਹੈ।
ਪੰਜਾਬ 'ਚ PM ਮੋਦੀ ਦੀ ਸੁਰੱਖਿਆ 'ਚ ਕੁਤਾਹੀ ਦਾ ਮਾਮਲਾ : ਕੇਂਦਰ ਨੂੰ ਜਲਦ ਜਵਾਬ ਭੇਜੇਗੀ ਮਾਨ ਸਰਕਾਰ
ਫਿਰੋਜ਼ਪੁਰ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਕੁਤਾਹੀ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ 'ਚ ਦੇਰੀ ਤੋਂ ਨਾਰਾਜ਼ ਕੇਂਦਰ ਨੇ ਸੂਬਾ ਸਰਕਾਰ ਤੋਂ ਕਾਰਵਾਈ ਦੀ ਰਿਪੋਰਟ ਮੰਗੀ ਸੀ। ਇਸ 'ਤੇ ਬੋਲਦਿਆਂ ਪੰਜਾਬ ਦੇ ਮੁੱਖ ਸਕੱਤਰ ਵੀ. ਕੇ. ਜੰਜੂਆ ਨੇ ਕਿਹਾ ਹੈ ਕਿ ਅੱਜ-ਕੱਲ੍ਹ 'ਚ ਕੇਂਦਰ ਨੂੰ ਜਵਾਬ ਦਿੱਤਾ ਜਾ ਰਿਹਾ ਹੈ।
ਪੰਜਾਬ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਖ਼ਿਲਾਫ਼ FIR ਦਰਜ, ਜਾਣੋ ਪੂਰਾ ਮਾਮਲਾ
ਪੰਜਾਬ ਦੇ ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ 'ਤੇ ਤੈਅ ਲਿਮਟ ਤੋਂ ਵੱਧ ਸ਼ਰਾਬ ਰੱਖਣ 'ਤੇ ਮਾਮਲਾ ਦਰਜ ਕੀਤਾ ਗਿਆ ਹੈ।
ਕੌਮੀ ਇਨਸਾਫ਼ ਮੋਰਚੇ ਖ਼ਿਲਾਫ਼ ਹਾਈਕੋਰਟ ’ਚ ਦਾਇਰ ਪਟੀਸ਼ਨ ’ਤੇ 22 ਮਾਰਚ ਨੂੰ ਹੋਵੇਗੀ ਸੁਣਵਾਈ
ਬੰਦੀ ਸਿੰਘਾਂ ਦੀ ਰਿਹਾਈ ਲਈ ਚੰਡੀਗੜ੍ਹ ਵਿਖੇ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਚੰਡੀਗੜ੍ਹ ’ਚ ਚੱਲ ਰਹੇ ਇਸ ਮੋਰਚੇ ਨੂੰ ਹਟਾਉਣ ਲਈ ਹਾਈਕੋਰਟ ’ਚ ਦਾਇਰ ਜਨਹਿੱਤ ਪਟੀਸ਼ਨ ’ਤੇ 22 ਮਾਰਚ ਨੂੰ ਸੁਣਵਾਈ ਕੀਤੀ ਜਾਵੇਗੀ। ਇਸ ਮਾਮਲੇ ’ਚ ਹੁਣ ਚੰਡੀਗੜ੍ਹ ਪ੍ਰਸ਼ਾਸਨ ਨੂੰ ਵੀ ਧਿਰ ਬਣਾਇਆ ਗਿਆ ਹੈ।
ਭੋਪਾਲ 'ਚ ਗਰਜੇ CM ਮਾਨ, ਬੋਲੇ- ਜੇਕਰ ਨੀਅਤ ਸਾਫ਼ ਹੋਵੇ ਤਾਂ ਬਹੁਤ ਕੁਝ ਹੋ ਸਕਦੈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਯਾਨੀ ਕਿ ਮੰਗਲਵਾਰ ਨੂੰ ਮੱਧ ਪ੍ਰਦੇਸ਼ ਦੇ ਭੋਪਾਲ ਪਹੁੰਚੇ। ਜਿੱਥੇ ਦੋਹਾਂ ਨੇ ਰੈਲੀ ਨੂੰ ਸੰਬੋਧਿਤ ਕੀਤਾ। ਦੱਸ ਦੇਈਏ ਕਿ ਮੱਧ ਪ੍ਰਦੇਸ਼ 'ਚ ਇਸ ਸਾਲ ਦੇ ਅਖ਼ੀਰ 'ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ।
ਫਿਰੋਜ਼ਾਬਾਦ : ਲਖਨਊ-ਆਗਰਾ ਐਕਸਪ੍ਰੈਸ-ਵੇ 'ਤੇ ਵਾਪਰਿਆ ਦਰਦਨਾਕ ਹਾਦਸਾ, 5 ਲੋਕਾਂ ਦੀ ਮੌਤ
ਜਨਪਦ ਦੇ ਥਾਣਾ ਨਸੀਰਪੁਰ ਖੇਤਰ 'ਚ ਲਖਨਊ-ਆਗਰਾ ਐਕਸਪ੍ਰੈਸ-ਵੇ 'ਤੇ ਮੰਗਲਵਾਰ ਸਵੇਰੇ ਇਕ ਸੜਕ ਹਾਦਸੇ 'ਚ 5 ਲੋਕਾਂ ਦੀ ਮੌਤ ਹੋ ਗਈ। ਜਦਕਿ 7 ਲੋਕ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਹਾਦਸੇ 'ਚ ਮਰਨ ਵਾਲੇ ਲੋਕ ਗੋਰਖਪੁਰ 'ਚ ਇਕ ਵਿਆਹ ਸਮਾਰੋਹ ਤੋਂ ਪਰਤ ਰਹੇ ਸਨ।
ਅਹਿਮ ਖ਼ਬਰ : ਪੰਜਾਬ ਸਰਕਾਰ ਦੀਆਂ ਸਾਰੀਆਂ ਇਮਾਰਤਾਂ ਬਣਨਗੀਆਂ ਪਾਵਰ ਜੈਨਰੇਟਰ, ਪੇਡਾ ਨੇ ਸ਼ੁਰੂ ਕੀਤਾ ਕੰਮ
ਪੰਜਾਬ ਸਰਕਾਰ ਦੇ ਰਾਜ 'ਚ ਸਥਿਤ ਸਾਰੇ ਸਰਕਾਰੀ ਦਫ਼ਤਰ ਅਤੇ ਸਰਕਾਰੀ ਅਧਿਕਾਰੀਆਂ ਦੀਆਂ ਰਿਹਾਇਸ਼ਾਂ ਅਗਲੇ ਕੁੱਝ ਹੀ ਮਹੀਨਿਆਂ 'ਚ ਪਾਵਰ ਜੈਨਰੇਟਰ ਮਤਲਬ ਬਿਜਲੀ ਪੈਦਾ ਕਰਨ ਵਾਲੇ ਸਥਾਨ ਬਣਨਗੇ। ਇਸ ਲਈ ਕਸਰਤ ਸ਼ੁਰੂ ਹੋ ਚੁੱਕੀ ਹੈ ਅਤੇ ਪੰਜਾਬ ਸਰਕਾਰ ਦੀ ਨਵੀਂ ਅਤੇ ਨਵੀਨੀਕਰਣ ਊਰਜਾ ਸਰੋਤ ਵਿਭਾਗ ਅਧੀਨ ਕੰਮ ਕਰਨ ਵਾਲੀ ਪੰਜਾਬ ਐਨਰਜੀ ਡਿਵੈਲਪਮੈਂਟ ਅਥਾਰਟੀ ਵਲੋਂ ਅਗਲੇ ਕੁੱਝ ਮਹੀਨਿਆਂ ਦੌਰਾਨ ਸੂਬੇ ਦੇ 100 ਫ਼ੀਸਦੀ ਸਰਕਾਰੀ ਦਫ਼ਤਰਾਂ ’ਤੇ ਸੋਲਰ ਫੋਟੋਵੋਲਟਿਕ ਪੈਨਲ ਲਗਾ ਦਿੱਤੇ ਜਾਣਗੇ।
ਲੁਧਿਆਣਾ 'ਚ ਵਾਪਰਿਆ ਰੂਹ ਕੰਬਾਊ ਹਾਦਸਾ, CCTV 'ਚ ਕੈਦ ਹੋਇਆ ਭਿਆਨਕ ਮੰਜ਼ਰ (ਤਸਵੀਰਾਂ)
ਲੁਧਿਆਣਾ 'ਚ ਚੰਡੀਗੜ੍ਹ ਰੋਡ 'ਤੇ ਉਸ ਵੇਲੇ ਰੂਹ ਕੰਬਾਊ ਹਾਦਸਾ ਵਾਪਰਿਆ, ਜਦੋਂ ਕਰੇਨ ਹੇਠਾਂ ਆਉਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ, ਜਦੋਂ ਕਿ ਦੂਜਾ ਨੌਜਵਾਨ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਇਹ ਸਾਰੀ ਘਟਨਾ ਉੱਥੇ ਲੱਗੇ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ। ਜਾਣਕਾਰੀ ਮੁਤਾਬਕ ਮੋਟਰਸਾਈਕਲ ਸਵਾਰ 2 ਨੌਜਵਾਨ ਸਮਰਾਲਾ ਚੌਂਕ ਵੱਲੋਂ ਆ ਰਹੇ ਸਨ।