ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

04/03/2023 9:20:50 PM

ਜਲੰਧਰ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਸੂਬੇ ਦੇ ਨਿੱਜੀ ਸਕੂਲਾਂ ਵੱਲੋਂ ਕਿਤਾਬਾਂ ਅਤੇ ਫੰਡਾਂ ਦੇ ਨਾਂ ’ਤੇ ਕੀਤੀ ਜਾ ਰਹੀ ਲੁੱਟ ਦੀਆਂ ਸ਼ਿਕਾਇਤਾਂ ਦਰਜ ਕਰਵਾਉਣ ਲਈ ਜਾਰੀ ਈਮੇਲ ਐਡਰੈੱਸ ’ਤੇ ਵੱਡੀ ਗਿਣਤੀ ’ਚ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਹਨ। ਉਥੇ ਹੀ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲਿਆਂ ਲਈ ਚੰਗੀ ਖ਼ਬਰ ਹੈ। ਸਿੱਧੂ ਦਾ ਨਵਾਂ ਗੀਤ ‘ਮੇਰਾ ਨਾਂ’ 7 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਪੜ੍ਹੋ ਦੇਸ਼-ਦੁਨੀਆ ਨਾਲ ਸਬੰਧਿਤ ਅੱਜ ਦੀਆਂ ਅਹਿਮ ਖ਼ਬਰਾਂ....

ਅਹਿਮ ਖ਼ਬਰ : ਸਰਕਾਰੀ ਹਦਾਇਤਾਂ ਦੀ ਪਾਲਣਾ ਨਾ ਕਰਨ ’ਤੇ 30 ਨਿੱਜੀ ਸਕੂਲਾਂ ਨੂੰ ਜਾਰੀ ਕੀਤਾ ਨੋਟਿਸ

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਸੂਬੇ ਦੇ ਨਿੱਜੀ ਸਕੂਲਾਂ ਵੱਲੋਂ ਕਿਤਾਬਾਂ ਅਤੇ ਫੰਡਾਂ ਦੇ ਨਾਂ ’ਤੇ ਕੀਤੀ ਜਾ ਰਹੀ ਲੁੱਟ ਦੀਆਂ ਸ਼ਿਕਾਇਤਾਂ ਦਰਜ ਕਰਵਾਉਣ ਲਈ ਜਾਰੀ ਈਮੇਲ ਐਡਰੈੱਸ ’ਤੇ ਵੱਡੀ ਗਿਣਤੀ ’ਚ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਹਨ। 

ਸਿੱਧੂ ਮੂਸੇਵਾਲਾ ਨੂੰ ਚਾਹੁਣ ਵਾਲਿਆਂ ਲਈ ਅਹਿਮ ਖ਼ਬਰ, ਇਸ ਦਿਨ ਰਿਲੀਜ਼ ਹੋਵੇਗਾ ਨਵਾਂ ਗੀਤ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲਿਆਂ ਲਈ ਚੰਗੀ ਖ਼ਬਰ ਹੈ। ਸਿੱਧੂ ਦਾ ਨਵਾਂ ਗੀਤ ‘ਮੇਰਾ ਨਾਂ’ 7 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਗੀਤ ’ਚ ਸਿੱਧੂ ਮੂਸੇਵਾਲਾ ਦਾ ਬਰਨਾ ਬੁਆਏਜ਼ ਤੇ ਸਟੀਲ ਬੈਂਗਲਜ਼ ਨੇ ਸਾਥ ਦਿੱਤਾ ਹੈ।

ਵੱਡੀ ਖ਼ਬਰ : ਕੈਨੇਡਾ 'ਚ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਹੁਣ ਬਿੱਟਾ ਨੂੰ ਦਿੱਤੀ ਜਾਨੋਂ ਮਾਰਨ ਦੀ ਧਮਕੀ

ਕੈਨੇਡਾ 'ਚ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਹੁਣ ਅੱਤਵਾਦ ਵਿਰੋਧੀ ਫਰੰਟ ਦੇ ਕੌਮੀ ਕਨਵੀਨਰ ਮਨਿੰਦਰਜੀਤ ਸਿੰਘ ਬਿੱਟਾ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਇਸ ਸਬੰਧੀ ਬਿੱਟਾ ਵੱਲੋਂ ਦਿੱਲੀ ਐੱਨ. ਸੀ. ਆਰ. 'ਚ ਧਾਰਾ-506 ਤਹਿਤ ਰਿਪੋਰਟ ਦਰਜ ਕਰਵਾ ਦਿੱਤੀ ਗਈ ਹੈ। 

ਵਿਧਾਇਕ ਬਲਕਾਰ ਸਿੰਘ ਹੋ ਸਕਦੇ ਹਨ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ

ਜਲੰਧਰ ’ਚ 10 ਮਈ ਨੂੰ ਹੋਣ ਵਾਲੀ ਲੋਕ ਸਭਾ ਜ਼ਿਮਨੀ ਚੋਣ ਲਈ ਬਲਕਾਰ ਸਿੰਘ ਆਮ ਆਦਮੀ ਪਾਰਟੀ ਦੇ ਉਮੀਦਵਾਰ ਹੋ ਸਕਦੇ ਹਨ। ਬਲਕਾਰ ਸਿੰਘ ਸਾਬਕਾ ਡੀ. ਸੀ. ਪੀ. ਹਨ ਅਤੇ ਜਲੰਧਰ ਦੇ ਹਲਕਾ ਕਰਤਾਰਪੁਰ ਤੋਂ 2022 ਵਿਚ ਹੋਈ ਵਿਧਾਨ ਸਭਾ ਚੋਣ ਜਿੱਤ ਚੁੱਕੇ ਹਨ।

ਪੰਜਾਬ ਸਰਕਾਰ ਦਾ ਨਵਾਂ ਉਪਰਾਲਾ, ਸੂਬੇ ਦੇ ਇਨ੍ਹਾਂ 4 ਸ਼ਹਿਰਾਂ 'ਚ ਜਲਦ ਸ਼ੁਰੂ ਹੋਵੇਗੀ 'CM ਦੀ ਯੋਗਸ਼ਾਲਾ'

ਪੰਜਾਬ ਸਰਕਾਰ ਵੱਲੋਂ ਸੂਬੇ ਦੀ ਪਰੰਪਰਾ ਅਤੇ ਵਿਰਾਸਤ ਤੇ ਪੰਜਾਬੀਆਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਅਹਿਮ ਫ਼ੈਸਲਾ ਲਿਆ ਗਿਆ ਹੈ। 

ਗ੍ਰਹਿ ਮੰਤਰਾਲਾ ਨੇ ਜਾਰੀ ਕੀਤੀ ਵਿਦੇਸ਼ ’ਚ ਲੁਕੇ 28 ਵਾਂਟੇਡ ਗੈਂਗਸਟਰਾਂ ਦੀ ਸੂਚੀ, ਗੋਲਡੀ ਬਰਾੜ ਟਾਪ ’ਤੇ

ਗ੍ਰਹਿ ਮੰਤਰਾਲਾ (ਐੱਮ. ਐੱਚ. ਏ.) ਨੇ ਖ਼ਤਰਨਾਕ ਗੈਂਗਸਟਰਾਂ ਦੀ ਸੂਚੀ ਤਿਆਰ ਕੀਤੀ ਹੈ, ਜੋ ਵਿਦੇਸ਼ਾਂ ’ਚ ਰਹਿ ਰਹੇ ਹਨ। ਮੀਡੀਆ ਦੀ ਇਕ ਰਿਪੋਰਟ ’ਚ ਮੰਤਰਾਲਾ ਦੇ ਦਸਤਾਵੇਜਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਸੂਚੀ ’ਚ 28 ਵਾਂਟੇਡ ਗੈਂਗਸਟਰ ਹਨ, ਜਿਨ੍ਹਾਂ ’ਤੇ ਕਤਲ, ਜਬਰਨ ਵਸੂਲੀ ਦੇ ਮਾਮਲੇ ਦਰਜ ਹਨ। ਗ੍ਰਹਿ ਮੰਤਰਾਲਾ ਦੀ ਸੂਚੀ ਅਨੁਸਾਰ ਗੈਂਗਸਟਰਾਂ ’ਚ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਟਾਪ ’ਤੇ ਹੈ। ਬਰਾੜ ਦਾ ਸੰਯੁਕਤ ਰਾਜ ਅਮਰੀਕਾ ’ਚ ਹੋਣ ਦਾ ਸ਼ੱਕ ਹੈ।

ਅੰਮ੍ਰਿਤਪਾਲ ਦੇ ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ, ਹੋ ਸਕਦੀ ਹੈ ਸੀ. ਬੀ. ਆਈ. ਜਾਂਚ

 ਖ਼ਾਲਿਸਤਾਨ ਸਮਰਥਕਾਂ ’ਤੇ ਕੀਤੀ ਜਾ ਰਹੀ ਕਾਰਵਾਈ ਨਾਲ ਜੰਮੂ-ਕਸ਼ਮੀਰ ’ਚ ਕੱਟੜਪੰਥੀ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਦੇ ਹਥਿਆਰਬੰਦ ਗਾਰਡਾਂ ਨੂੰ ਦਿੱਤੇ ਗਏ ਹਥਿਆਰਾਂ ਦੇ ਲਾਇਸੈਂਸ ਰੱਦ ਕਰਨ ’ਚ ਹੋਈ ਦੇਰੀ ’ਤੇ ਸਵਾਲ ਉਠਾਏ ਜਾ ਰਹੇ ਹਨ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। 

ਪੁਲਸ ਮਹਿਕਮੇ 'ਚ ਵੱਡਾ ਫੇਰਬਦਲ, ਜਲੰਧਰ ਦਿਹਾਤੀ ਦੇ 11 ਥਾਣਿਆਂ ਦੇ ਬਦਲੇ SHO

ਪੁਲਸ ਵਿਭਾਗ ਵਿੱਚ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਇਸੇ ਕੜੀ ਤਹਿਤ ਅੱਜ ਜਲੰਧਰ ਦਿਹਾਤੀ ਥਾਣਿਆਂ ਦੇ 11 ਐੱਸ. ਐੱਚ. ਓ. ਤਬਦੀਲ ਕੀਤੇ ਗਏ ਹਨ। ਤਬਦੀਲ ਕੀਤੇ ਗਏ ਐੱਸ. ਐੱਚ. ਓ. ਦੇ ਨਾਵਾਂ ਦੇ ਲਿਸਟ ਹੇਠਾਂ ਦਿੱਤੀ ਗਈ ਹੈ।

ਪੰਜਾਬ ਨੂੰ ਮੁੜ ਨੰਬਰ ਇਕ ਸੂਬਾ ਬਣਾਏਗੀ ਨਵੀਂ ਖੇਡ ਨੀਤੀ, ਲੋਕ ਦੇਣ ਸੁਝਾਅ : ਮੀਤ ਹੇਅਰ

ਪੰਜਾਬ ਨੂੰ ਖੇਡਾਂ ’ਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਜ਼ਮੀਨੀ ਲੋੜਾਂ ਨੂੰ ਪੂਰਾ ਕਰਦੀ ਅਤੇ ਜ਼ਮੀਨੀ ਹਕੀਕਤਾਂ ਨਾਲ ਜੁੜੀ ਨਵੀਂ ਖੇਡ ਨੀਤੀ ਜਲਦ ਲਾਗੂ ਕੀਤੀ ਜਾ ਰਹੀ ਹੈ। ਖੇਡ ਵਿਭਾਗ ਵੱਲੋਂ ਮਾਹਿਰਾਂ ਦੀ ਰਾਏ ਨਾਲ ਖਰੜਾ ਤਿਆਰ ਕੀਤਾ ਗਿਆ ਹੈ ਅਤੇ ਇਸ ਨੂੰ ਹੋਰ ਕਾਰਗਰ ਬਣਾਉਣ ਲਈ ਆਮ ਲੋਕਾਂ ਤੋਂ 15 ਅਪ੍ਰੈਲ ਤੱਕ ਸੁਝਾਅ ਮੰਗੇ ਗਏ ਹਨ।

Breaking : ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ। ਕੈਪਟਨ ਨੇ ਟਵੀਟ ਕਰਦਿਆਂ ਲਿਖਿਆ, "ਪੰਜਾਬ ਨਾਲ ਜੁੜੇ ਕਈ ਮੁੱਦਿਆਂ 'ਤੇ ਚਰਚਾ ਕੀਤੀ ਗਈ।"

Manoj

This news is Content Editor Manoj