ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ
Tuesday, Apr 04, 2023 - 08:34 PM (IST)
ਜਲੰਧਰ (ਬਿਊਰੋ) : ਪੰਜਾਬ ਸਰਕਾਰ ਡਰੱਗ ਮਾਮਲੇ 'ਚ ਵੱਡੀ ਕਾਰਵਾਈ ਕਰਨ ਦੀ ਤਿਆਰੀ 'ਚ ਹੈ, ਜਿਸ ਦੇ ਸੰਕੇਤ ਖ਼ੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੇ ਹਨ। ਦੱਸ ਦੇਈਏ ਕਿ ਹਾਈਕੋਰਟ ਵੱਲੋਂ ਖੋਲ੍ਹੇ ਗਏ ਡਰੱਗ ਨਾਲ ਸਬੰਧਿਤ 3 ਲਿਫ਼ਾਫੇ ਮੁੱਖ ਮੰਤਰੀ ਭਗਵੰਤ ਮਾਨ ਕੋਲ ਪਹੁੰਚ ਗਏ ਸਨ। ਉਥੇ ਹੀ ਸੂਬੇ ਦੇ ਸਰਕਾਰੀ ਸਕੂਲਾਂ ਦੀ ਜ਼ਮੀਨੀ ਹਕੀਕਤ ਤੋਂ ਚੰਗੀ ਤਰ੍ਹਾਂ ਵਾਕਿਫ਼ ਹੋਣ ਦੇ ਮੰਤਵ ਨਾਲ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਦਾ ਦੌਰਾ ਸ਼ੁਰੂ ਕੀਤਾ ਹੈ। ਪੜ੍ਹੋ ਦੇਸ਼-ਦੁਨੀਆ ਨਾਲ ਸਬੰਧਿਤ ਅੱਜ ਦੀਆਂ ਅਹਿਮ ਖ਼ਬਰਾਂ....
ਹਾਈਕੋਰਟ ਵੱਲੋਂ ਖੋਲ੍ਹੇ ਗਏ ਡਰੱਗ ਨਾਲ ਸਬੰਧਤ 3 ਲਿਫ਼ਾਫੇ ਮੁੱਖ ਮੰਤਰੀ ਕੋਲ ਪੁੱਜੇ, ਵੱਡੀ ਕਾਰਵਾਈ ਦੀ ਤਿਆਰੀ
ਪੰਜਾਬ ਸਰਕਾਰ ਡਰੱਗ ਮਾਮਲੇ 'ਚ ਵੱਡੀ ਕਾਰਵਾਈ ਕਰਨ ਦੀ ਤਿਆਰੀ 'ਚ ਹੈ, ਜਿਸ ਦੇ ਸੰਕੇਤ ਖ਼ੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੇ ਹਨ।
ਸਰਕਾਰੀ ਸਕੂਲਾਂ ਦੀਆਂ ਜ਼ਮੀਨੀ ਹਕੀਕਤਾਂ ਸਮਝਣ ਲਈ ਸਿੱਖਿਆ ਮੰਤਰੀ ਬੈਂਸ ਨੇ ਚੁੱਕਿਆ ਅਹਿਮ ਕਦਮ
ਸੂਬੇ ਦੇ ਸਰਕਾਰੀ ਸਕੂਲਾਂ ਦੀ ਜ਼ਮੀਨੀ ਹਕੀਕਤ ਤੋਂ ਚੰਗੀ ਤਰ੍ਹਾਂ ਵਾਕਿਫ਼ ਹੋਣ ਦੇ ਮੰਤਵ ਨਾਲ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਦਾ ਦੌਰਾ ਸ਼ੁਰੂ ਕੀਤਾ ਹੈ।
ਪਤਨੀ ਤੇ ਨੌਜਵਾਨ ਪੁੱਤ ਨੂੰ ਕਤਲ ਕਰਨ ਵਾਲੇ ਏ. ਐੱਸ. ਆਈ. ਨੇ ਖੁਦ ਨੂੰ ਮਾਰੀ ਗੋਲ਼ੀ
ਪਤਨੀ ਅਤੇ ਨੌਜਵਾਨ ਪੁੱਤ ਦਾ ਗੋਲ਼ੀਆਂ ਮਾਰ ਕੇ ਕਤਲ ਕਰਨ ਵਾਲੇ ਏ. ਐੱਸ. ਆਈ. ਭੁਪਿੰਦਰ ਸਿੰਘ ਨੇ ਖੁਦ ਨੂੰ ਵੀ ਗੋਲ਼ੀ ਮਾਰੀ ਲਈ। ਗੋਲ਼ੀ ਲੱਗਣ ਕਾਰਣ ਭੁਪਿੰਦਰ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ।
ਦਿੱਲੀ ਪੁਲਸ ਹੱਥ ਲੱਗੀ ਵੱਡੀ ਸਫ਼ਲਤਾ, ਮੋਸਟ ਵਾਂਟੇਡ ਗੈਂਗਸਟਰ ਦੀਪਕ ਬਾਕਸਰ ਨੂੰ ਮੈਕਸੀਕੋ ਤੋਂ ਕੀਤਾ ਗ੍ਰਿਫ਼ਤਾਰ
ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਦੀ ਇੱਕ ਟੀਮ ਨੇ ਇੱਕ ਵੱਡੇ ਆਫਸ਼ੋਰ ਓਪਰੇਸ਼ਨ ਵਿੱਚ, ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐੱਫਬੀਆਈ) ਦੀ ਮਦਦ ਨਾਲ ਚੋਟੀ ਦੇ ਗੈਂਗਸਟਰ ਦੀਪਕ ਬਾਕਸਰ ਨੂੰ ਮੈਕਸੀਕੋ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।
‘ਸੀ. ਐੱਮ. ਯੋਗਸ਼ਾਲਾ’ ਪੰਜਾਬ ਦੇ ਲੋਕਾਂ ਨੂੰ ਵੱਡਾ ਤੋਹਫ਼ਾ, ਹਰ ਵਰਗ ਨੂੰ ਲੈਣਾ ਚਾਹੀਦੈ ਲਾਭ : ਸਿਹਤ ਮੰਤਰੀ
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਆਖਿਆ ਹੈ ਕਿ ਭਗਵੰਤ ਮਾਨ ਸਰਕਾਰ ਵਲੋਂ ਸੂਬੇ ਦੀ ਜਨਤਾ ਦੀ ਤੰਦਰੁਸਤ ਸਿਹਤ ਲਈ ‘ਸੀ. ਐੱਮ. ਯੋਗਸ਼ਾਲਾ’ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।
ਇੰਸਟਾਗ੍ਰਾਮ ’ਤੇ ਹੁਸਨ ਦਾ ਜਲਵਾ ਦਿਖਾ ਕੇ ਬਲੈਕਮੇਲ ਕਰਨ ਵਾਲੀ ਜਸਨੀਤ ਕੌਰ ’ਤੇ ਹੋਇਆ ਵੱਡਾ ਖ਼ੁਲਾਸਾ
ਬਲੈਕਮੇਲਿੰਗ ਦੇ ਮਾਮਲੇ ਵਿਚ ਘਿਰੀ ਇੰਸਟਾਗ੍ਰਾਮ ’ਤੇ ਮਸ਼ਹੂਰ ਜਸਨੀਤ ਕੌਰ ’ਤੇ ਵੱਡਾ ਖੁਲਾਸਾ ਹੋਇਆ ਹੈ। ਪੁਲਸ ਵਲੋਂ ਗ੍ਰਿਫ਼ਤਾਰ ਕੀਤੀ ਗਈ ਜਸਨੀਤ ਕੌਰ ਪਹਿਲਾਂ ਤਾਂ ਇੰਸਟਾਗ੍ਰਾਮ ’ਤੇ ਅਰਧ ਨਗਨ ਤਸਵੀਰਾਂ ਅਤੇ ਵੀਡੀਓ ਅਪਲੋਡ ਕਰਕੇ ਕਾਰੋਬਾਰੀਆਂ ਨੂੰ ਫਸਾਉਂਦੀ, ਫਿਰ ਉਨ੍ਹਾਂ ਨਾਲ ਗੱਲਬਾਤ ਕਰਕੇ ਆਪਣੀਆਂ ਇਤਰਾਜ਼ਯੋਗ ਤਸਵੀਰਾਂ ਭੇਜਦੀ। ਹਨੀਟ੍ਰੈਪ ’ਚ ਫਸਾਉਣ ਤੋਂ ਬਾਅਦ ਬਦਨਾਮੀ ਦਾ ਡਰ ਦਿਖਾ ਕੇ ਬਲੈਕਮੇਲਿੰਗ ਸ਼ੁਰੂ ਕਰ ਦਿੰਦੀ।
ਸੁਲਤਾਨਪੁਰ ਲੋਧੀ 'ਚ ਵਾਪਰਿਆ ਭਿਆਨਕ ਹਾਦਸਾ, 2 ਜਣਿਆਂ ਦੀ ਮੌਤ, ਕਾਰ ਕੱਟ ਕੇ ਕੱਢੀਆਂ ਲਾਸ਼ਾਂ
ਅੱਜ ਤੜਕਸਾਰ ਪਿੰਡ ਤਾਸ਼ਪੁਰ ਦੇ ਨਜ਼ਦੀਕ ਇਕ ਭਿਆਨਕ ਸੜਕ ਹਾਦਸੇ 'ਚ ਦੋ ਵਿਅਕਤੀਆਂ ਦੀ ਦਰਦਨਾਕ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਕਿਡਨੀ ਟਰਾਂਸਪਲਾਂਟ ਮਾਮਲੇ 'ਚ ਹੈਰਾਨੀਜਨਕ ਖ਼ੁਲਾਸੇ, ਡੇਰਾਬੱਸੀ ਦੇ ਹਸਪਤਾਲ ਖ਼ਿਲਾਫ਼ ਵੱਡੀ ਕਾਰਵਾਈ
ਸਥਾਨਕ ਇਕ ਨਿੱਜੀ ਹਸਪਤਾਲ ਵਿਚ ਨਕਲੀ ਦਸਤਾਵੇਜ਼ਾਂ ਦੇ ਆਧਾਰ ’ਤੇ ਕਿਡਨੀ ਟਰਾਂਸਪਲਾਂਟ ਦਾ ਪਰਦਾਫਾਸ਼ ਹੋਣ ਤੋਂ ਬਾਅਦ ਮੋਹਾਲੀ ਮੈਡੀਕਲ ਰਿਸਰਚ ਐਂਡ ਐਜੂਕੇਸ਼ਨ ਨੇ ਹਸਪਤਾਲ ਦਾ ਕਿਡਨੀ ਟਰਾਂਸਪਲਾਂਟ ਕਰਨ ਦਾ ਲਾਇਸੈਂਸ ਰੱਦ ਕਰ ਦਿੱਤਾ ਹੈ।
ਭਾਜਪਾ ਆਗੂ ਤਰੁਣ ਚੁੱਘ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਲੈ ਕੇ ‘ਆਪ’ ਸਰਕਾਰ ’ਤੇ ਵਿੰਨ੍ਹਿਆ ਨਿਸ਼ਾਨਾ
ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਪੰਜਾਬ ਦੀ ‘ਆਪ’ ਸਰਕਾਰ ਤੋਂ ਮੰਗ ਕੀਤੀ ਹੈ ਕਿ ਚੋਟੀ ਦੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਪੰਜਾਬ ਦੀ ਉੱਚ ਸੁਰੱਖਿਆ ਵਾਲੀ ਜੇਲ੍ਹ ’ਚੋਂ ਦੋ ਇੰਟਰਵਿਊਜ਼ ਕਿਵੇਂ ਦਿੱਤੇ, ਬਾਰੇ ਜਾਂਚ ਰਿਪੋਰਟ ਦਾ ਖ਼ੁਲਾਸਾ ਕੀਤਾ ਜਾਵੇ।