ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

Thursday, Aug 24, 2023 - 09:29 PM (IST)

ਜਲੰਧਰ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਦਿਸ਼ਾ ’ਚ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਕੰਮ ਕਰਦੇ ਹੋਏ ਸੁਖਤਿਆਰ ਸਿੰਘ ਪੁੱਤਰ ਸੁੱਚਾ ਸਿੰਘ ਜੋ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਵਜੀਦਾ ਫਾਜਿਲਕਾ ਵਿਖੇ ਬਤੌਰ ਪੰਜਾਬੀ ਲੈਕਚਰਾਰ ਕੰਮ ਕਰਦਾ ਹੈ, ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਸਰਕਾਰ ਪੱਧਰ ’ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਉਥੇ ਹੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਆਪਣੇ ਨਾਲ ਸਬੰਧਿਤ ਪੰਜਾਬ ਭਰ ਦੇ ਸਮੂਹ ਸਕੂਲ ਮੁਖੀਆਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਸੈਸ਼ਨ 2023-24 ਲਈ 5ਵੀਂ, 8ਵੀਂ, ਨੌਵੀਂ, 10ਵੀਂ, ਗਿਆਰਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ ਸਕੂਲ ਤੋਂ ਸਕੂਲ ਮਾਈਗ੍ਰੇਸ਼ਨ 1000 ਰੁਪਏ ਫ਼ੀਸ ਨਾਲ 15 ਨਵੰਬਰ, 2023 ਤੱਕ ਕਰਵਾਈ ਜਾ ਸਕਦੀ ਹੈ। ਸ਼ਡਿਊਲ ਅਨੁਸਾਰ ਨਿਰਧਾਰਿਤ ਆਖ਼ਰੀ ਤਾਰੀਖ਼ 15 ਨਵੰਬਰ, 2023 ਹੀ ਰਹੇਗੀ। ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ...

ਪੰਜਾਬ ਸਰਕਾਰ ਦਾ ਸਖ਼ਤ ਐਕਸ਼ਨ, ਸਕੂਲ ਲੈਕਚਰਾਰ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤਾ ਰੱਦ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਆਪਣੇ ਨਾਲ ਸਬੰਧਿਤ ਪੰਜਾਬ ਭਰ ਦੇ ਸਮੂਹ ਸਕੂਲ ਮੁਖੀਆਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਸੈਸ਼ਨ 2023-24 ਲਈ 5ਵੀਂ, 8ਵੀਂ, ਨੌਵੀਂ, 10ਵੀਂ, ਗਿਆਰਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ ਸਕੂਲ ਤੋਂ ਸਕੂਲ ਮਾਈਗ੍ਰੇਸ਼ਨ 1000 ਰੁਪਏ ਫ਼ੀਸ ਨਾਲ 15 ਨਵੰਬਰ, 2023 ਤੱਕ ਕਰਵਾਈ ਜਾ ਸਕਦੀ ਹੈ। ਸ਼ਡਿਊਲ ਅਨੁਸਾਰ ਨਿਰਧਾਰਿਤ ਆਖ਼ਰੀ ਤਾਰੀਖ਼ 15 ਨਵੰਬਰ, 2023 ਹੀ ਰਹੇਗੀ।

PSEB ਨੇ ਸਕੂਲ ਮੁਖੀਆਂ ਨੂੰ ਦਿੱਤੀ ਖ਼ਾਸ ਹਦਾਇਤ, ਵਿਦਿਆਰਥੀ ਵੀ ਦੇਣ ਧਿਆਨ

 ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਆਪਣੇ ਨਾਲ ਸਬੰਧਿਤ ਪੰਜਾਬ ਭਰ ਦੇ ਸਮੂਹ ਸਕੂਲ ਮੁਖੀਆਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਸੈਸ਼ਨ 2023-24 ਲਈ 5ਵੀਂ, 8ਵੀਂ, ਨੌਵੀਂ, 10ਵੀਂ, ਗਿਆਰਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ ਸਕੂਲ ਤੋਂ ਸਕੂਲ ਮਾਈਗ੍ਰੇਸ਼ਨ 1000 ਰੁਪਏ ਫ਼ੀਸ ਨਾਲ 15 ਨਵੰਬਰ, 2023 ਤੱਕ ਕਰਵਾਈ ਜਾ ਸਕਦੀ ਹੈ। ਸ਼ਡਿਊਲ ਅਨੁਸਾਰ ਨਿਰਧਾਰਿਤ ਆਖ਼ਰੀ ਤਾਰੀਖ਼ 15 ਨਵੰਬਰ, 2023 ਹੀ ਰਹੇਗੀ।

ਪੰਜਾਬ 'ਚ ਸਕੂਲਾਂ ਦੀਆਂ ਛੁੱਟੀਆਂ ਦੌਰਾਨ ਆਈ ਵੱਡੀ ਖ਼ਬਰ, ਖੁੱਲ੍ਹੇ ਰਹਿਣਗੇ ਇਹ ਸਕੂਲ

ਪੰਜਾਬ 'ਚ ਹੜ੍ਹ ਦੇ ਹਾਲਾਤ ਨੂੰ ਦੇਖਦੇ ਹੋਏ ਸੂਬੇ ਦੇ ਸਾਰੇ ਸਕੂਲ 26 ਅਗਸਤ ਤੱਕ ਬੰਦ ਕਰ ਦਿੱਤੇ ਗਏ ਹਨ। ਇਸ ਦੌਰਾਨ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਸੂਬੇ ਦੇ ਸਾਰੇ ਮੈਰੀਟੋਰੀਅਸ ਸਕੂਲ ਖੁੱਲ੍ਹੇ ਰਹਿਣਗੇ। ਦੱਸਿਆ ਜਾ ਰਿਹਾ ਹੈ ਕਿ ਸਕੂਲ ਦੇ ਅੰਦਰ ਹੀ ਹੋਸਟਲ ਹੈ, ਜਿਸ ਕਾਰਨ ਬੱਚੇ ਸਕੂਲ ਅੰਦਰ ਤੋਂ ਹੀ ਆ ਕੇ ਆਪਣੀਆਂ ਕਲਾਸਾਂ ਲਾ ਸਕਣਗੇ।

PU ਦੇ ਵਿਦਿਆਰਥੀ ਨਾਲ ਕੁੱਟਮਾਰ, ਸੁਖਜਿੰਦਰ ਰੰਧਾਵਾ ਦੇ ਬੇਟੇ 'ਤੇ ਲੱਗੇ ਗੰਭੀਰ ਦੋਸ਼ (ਵੀਡੀਓ)

ਪੰਜਾਬ ਯੂਨੀਵਰਸਿਟੀ 'ਚ ਲਾਅ ਦੀ ਪੜ੍ਹਾਈ ਕਰਨ ਵਾਲੇ ਵਿਦਿਆਰਥੀ ਨਾਲ ਸੈਕਟਰ-17 'ਚ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਵਿਦਿਆਰਥੀ ਨੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਦੇ ਬੇਟੇ 'ਤੇ ਉਸ ਨਾਲ ਕੁੱਟਮਾਰ ਕਰਨ ਦੇ ਦੋਸ਼ ਲਾਏ ਹਨ। ਜਾਣਕਾਰੀ ਮੁਤਾਬਕ ਪੀੜਤ ਵਿਦਿਆਰਥੀ ਨਰਵੀਰ ਸਿੰਘ ਨੇ ਦੱਸਿਆ ਕਿ ਉਹ ਪੰਜਾਬ ਯੂਨੀਵਰਸਿਟੀ 'ਚ ਲਾਅ ਦੀ ਪੜ੍ਹਾਈ ਕਰ ਰਿਹਾ ਹੈ।

Chandrayaan-3 ਨੂੰ ਲੈ ਕੇ ISRO ਨੇ ਦਿੱਤੀ ਵੱਡੀ ਅਪਡੇਟ, ਕਿਹਾ- ਰੋਵਰ ਨੇ ਚੰਦਰਮਾ 'ਤੇ ਸ਼ੁਰੂ ਕੀਤਾ ਆਪਣਾ ਕੰਮ

ਇਸਰੋ ਨੇ ਚੰਦਰਯਾਨ-3 ਨੂੰ ਲੈ ਕੇ ਵੀਰਵਾਰ ਵੱਡੀ ਅਪਡੇਟ ਦਿੱਤੀ ਹੈ। ਇਸਰੋ ਨੇ ਸੂਚਿਤ ਕੀਤਾ ਕਿ ਸਾਰੀਆਂ ਗਤੀਵਿਧੀਆਂ ਨਿਰਧਾਰਤ ਪ੍ਰੋਗਰਾਮ ਦੇ ਅਨੁਸਾਰ ਤੇ ਸਾਰਾ ਸਿਸਟਮ ਸਮਾਨ ਰੂਪ ਨਾਲ ਕੰਮ ਕਰ ਰਿਹਾ ਹੈ। ਲੈਂਡਰ ਮਾਡਿਊਲ ਪੇਲੋਡਸ ILSA, RAMBHA ਅਤੇ ChaSTE ਅੱਜ ਤੋਂ ਕਾਰਜਸ਼ੀਲ ਹੋ ਗਏ ਹਨ। ਰੋਵਰ ਨੇ ਚੰਦਰਮਾ 'ਤੇ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ। ਪ੍ਰੋਪਲਸ਼ਨ ਮਾਡਿਊਲ 'ਤੇ SHAPE ਪੇਲੋਡ ਨੂੰ ਐਤਵਾਰ ਨੂੰ ਚਾਲੂ ਕੀਤਾ ਗਿਆ ਸੀ।

ਸੁਖਬੀਰ ਬਾਦਲ ਨੂੰ ਵੱਡੀ ਰਾਹਤ, ਹਾਈਕੋਰਟ ਨੇ ਰੱਦ ਕੀਤੀ FIR

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਅੰਮ੍ਰਿਤਸਰ ਦੇ ਬਿਆਸ 'ਚ ਦਰਜ ਐੱਫ਼. ਆਈ. ਆਰ. ਨੂੰ ਰੱਦ ਕਰ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਇਹ ਐੱਫ਼. ਆਈ. ਆਰ. ਕੋਰੋਨਾ ਦੇ ਸਮੇਂ ਦੌਰਾਨ ਦਰਜ ਕੀਤੀ ਗਈ ਸੀ।

ਫ਼ਿਰੋਜ਼ਪੁਰ ’ਚ ਵੱਡੀ ਵਾਰਦਾਤ, ਭਤੀਜੇ ਨੇ ਕੁਹਾੜੀ ਮਾਰ ਕੇ ਚਾਚੇ ਨੂੰ ਉਤਾਰਿਆ ਮੌਤ ਦੇ ਘਾਟ

ਫ਼ਿਰੋਜ਼ਪੁਰ ’ਚ ਭਤੀਜੇ ਨੇ ਆਪਣੇ ਹੀ ਚਾਚੇ ਦਾ ਕੁਹਾੜੀ ਨਾਲ ਵਾਰ ਕਰ ਕੇ ਕਤਲ ਕਰ ਦਿੱਤਾ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਡੀ. ਐੱਸ. ਪੀ. ਸਿਟੀ ਫ਼ਿਰੋਜ਼ਪੁਰ ਸੁਰਿੰਦਰ ਬਾਂਸਲ ਅਤੇ ਹੋਰ ਪੁਲਸ ਮੁਲਾਜ਼ਮ ਮੌਕੇ ’ਤੇ ਪਹੁੰਚ ਗਏ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਫ਼ਿਰੋਜ਼ਪੁਰ ਲਿਆਂਦਾ ਗਿਆ ਹੈ ਅਤੇ ਪੁਲਸ ਵੱਲੋਂ ਮੌਕੇ ’ਤੇ ਮੌਜੂਦ ਲੋਕਾਂ ਦੇ ਬਿਆਨ ਦਰਜ ਕਰ ਕੇ ਨਾਮਜ਼ਦ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਜਾ ਰਿਹਾ ਹੈ।

Chandrayaan-3 ਦੀ ਸਫ਼ਲਤਾ 'ਤੇ ਸ਼ੇਖ ਹਸੀਨਾ ਸਮੇਤ ਗਲੋਬਲ ਨੇਤਾਵਾਂ ਨੇ PM ਮੋਦੀ ਨੂੰ ਦਿੱਤੀ ਵਧਾਈ

ਭਾਰਤ ਨੇ ਬੁੱਧਵਾਰ ਨੂੰ ਇਤਿਹਾਸ ਰਚਦੇ ਹੋਏ ਚੰਦਰਯਾਨ-3 ਨੂੰ ਚੰਦਰਮਾ ਦੇ ਸਾਊਥ ਪੋਲ 'ਤੇ ਸਫ਼ਲਤਾਪੂਰਵਕ ਲਾਂਚ ਕੀਤਾ। ਇਸ ਮਗਰੋਂ ਦੱਖਣੀ ਅਫਰੀਕਾ ਦੀ ਰਾਜਧਾਨੀ ਜੋਹਾਨਸਬਰਗ ਵਿੱਚ ਬ੍ਰਿਕਸ ਸੰਮੇਲਨ ਵਿਚ ਸ਼ਾਮਲ ਹੋਣ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਗਲੋਬਲ ਨੇਤਾਵਾਂ ਨੇ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਇਹਨਾਂ ਵਿਚ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਵੀ ਸ਼ਾਮਲ ਸੀ। ਅਸਲ ਵਿਚ ਜੋਹਾਨਸਬਰਗ ਵਿੱਚ ਬ੍ਰਿਕਸ ਸੰਮੇਲਨ ਦੌਰਾਨ ਡਿਨਰ ਦਾ ਆਯੋਜਨ ਕੀਤਾ ਗਿਆ ਸੀ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


Manoj

Content Editor

Related News