ਦੇਸ਼ ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

Monday, Dec 04, 2023 - 08:30 PM (IST)

ਦੇਸ਼ ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

ਜਲੰਧਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਨੂੰ ਇਕ ਪੱਤਰ ਲਿਖ ਕੇ 5 ਦਸੰਬਰ 2023 ਤੋਂ ਭੁੱਖ ਹੜਤਾਲ ਸ਼ੁਰੂ ਕਰਨ ਦਾ ਫ਼ੈਸਲਾ ਵਾਪਸ ਲੈਣ ਦੀ ਅਪੀਲ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਰਾਜੋਆਣਾ ਨੂੰ ਇਹ ਪੱਤਰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਫ਼ੈਸਲੇ ਅਤੇ ਪੰਥਕ ਨੁਮਾਇੰਦਿਆਂ ਦੀ ਇਕੱਤਰਤਾ ’ਚ ਪ੍ਰਾਪਤ ਹੋਏ ਸੁਝਾਵਾਂ ਦੀ ਰੌਸ਼ਨੀ ਵਿਚ ਲਿਖਿਆ ਹੈ।

ਦੇਸ਼ ਤੇ ਦੁਨੀਆ ਭਰ ਤੋਂ ਅੱਜ ਦੀਆਂ ਮੁੱਖ ਖ਼ਬਰਾਂ-

5 ਦਸੰਬਰ ਤੋਂ ਭੁੱਖ ਹੜਤਾਲ 'ਤੇ ਜਾ ਰਹੇ ਰਾਜੋਆਣਾ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਲਿਖੀ ਚਿੱਠੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਨੂੰ ਇਕ ਪੱਤਰ ਲਿਖ ਕੇ 5 ਦਸੰਬਰ 2023 ਤੋਂ ਭੁੱਖ ਹੜਤਾਲ ਸ਼ੁਰੂ ਕਰਨ ਦਾ ਫ਼ੈਸਲਾ ਵਾਪਸ ਲੈਣ ਦੀ ਅਪੀਲ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਰਾਜੋਆਣਾ ਨੂੰ ਇਹ ਪੱਤਰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਫ਼ੈਸਲੇ ਅਤੇ ਪੰਥਕ ਨੁਮਾਇੰਦਿਆਂ ਦੀ ਇਕੱਤਰਤਾ ’ਚ ਪ੍ਰਾਪਤ ਹੋਏ ਸੁਝਾਵਾਂ ਦੀ ਰੌਸ਼ਨੀ ਵਿਚ ਲਿਖਿਆ ਹੈ। 

ਗ਼ੈਰ-ਕਾਨੂੰਨੀ ਮਾਈਨਿੰਗ ਖ਼ਿਲਾਫ਼ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, 7 ਵਿਅਕਤੀ ਗ੍ਰਿਫ਼ਤਾਰ

ਸੂਬੇ ’ਚ ਗ਼ੈਰ-ਕਾਨੂੰਨੀ ਮਾਈਨਿੰਗ ਦੇ ਖ਼ਾਤਮੇ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਠਾਨਕੋਟ ਜ਼ਿਲ੍ਹੇ ’ਚ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ ਅਤੇ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਸਣੇ ਮਸ਼ੀਨਰੀ ਨੂੰ ਜ਼ਬਤ ਕੀਤਾ ਹੈ। 

ਹੁਣ ਪੰਜਾਬ 'ਚ ਵੀ ਹੋਵੇਗੀ ਕੇਸਰ ਦੀ ਖੇਤੀ, GNDU ਦੇ ਮਾਹਿਰਾਂ ਨੇ ਤਿਆਰ ਕੀਤਾ ਟਿਸ਼ੂ

ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀ.ਐੱਨ.ਡੀ.ਯੂ.) ਦੇ ਖੇਤੀਬਾੜੀ ਵਿਭਾਗ ਦੀ ਦੋ ਸਾਲਾਂ ਦੀ ਖੋਜ ਦਾ ਫ਼ਲ ਮਿਲਣਾ ਸ਼ੁਰੂ ਹੋ ਗਿਆ ਹੈ। ਪੰਜਾਬ 'ਚ ਕੇਸਰ ਦੀ ਖੇਤੀ ਹੁਣ ਜਲਦੀ ਹੀ ਸ਼ੁਰੂ ਹੋਣ ਦੀ ਸੰਭਾਵਨਾ ਹੈ। ਜੀਐੱਨਡੀਯੂ ਦੇ ਮਾਹਿਰਾਂ ਨੇ ਕੇਸਰ ਦੇ ਨਵੇਂ ਟਿਸ਼ੂ ਤਿਆਰ ਕਰਕੇ ਕਿਸਾਨਾਂ ਨੂੰ ਮੁਹੱਈਆ ਕਰਵਾਉਣੇ ਸ਼ੁਰੂ ਕਰ ਦਿੱਤੇ ਹਨ। ਖੋਜ ਦੌਰਾਨ ਤਿਆਰ ਕੀਤੇ ਪੌਦੇ ਵੰਡਣ ਦੇ ਨਾਲ-ਨਾਲ ਕੁਝ ਕਿਸਾਨਾਂ ਨੂੰ ਮਾਹਿਰਾਂ ਵੱਲੋਂ ਸਿਖਲਾਈ ਵੀ ਦਿੱਤੀ ਗਈ। 

ਪੰਜਾਬ ’ਚ ਵੱਡੀ ਵਾਰਦਾਤ, ਕੁੜੀ ਦੇ ਭਰਾਵਾਂ ਵਲੋਂ ਪੁਲਸ ਮੁਲਾਜ਼ਮ ਜੀਜੇ ਤੇ ਭੈਣ ਦਾ ਸ਼ਰੇਆਮ ਕਤਲ

ਜ਼ਿਲ੍ਹੇ ਦੇ ਪਿੰਡ ਤੁੰਗਵਾਲੀ ਵਿਚ ਆਪਣੇ ਸਹੁਰੇ ਘਰ ਗਏ ਇਕ ਨੌਜਵਾਨ ਪੁਲਸ ਮੁਲਾਜ਼ਮ ਅਤੇ ਉਸ ਦੀ ਪਤਨੀ ਦਾ ਸਾਲੇ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਮ੍ਰਿਤਕ ਪੁਲਸ ਮੁਲਾਜ਼ਮ ਦੀ ਪਛਾਣ ਜਗਮੀਤ ਸਿੰਘ ਵਜੋਂ ਹੋਈ ਹੈ ਜਦਕਿ ਮ੍ਰਿਤਕ ਲੜਕੀ ਦੀ ਪਛਾਣ ਬੇਅੰਤ ਕੌਰ ਵਜੋਂ ਹੋਈ ਹੈ। 

ਪਟਿਆਲਾ ਜੇਲ੍ਹ ’ਚ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨ ਪਹੁੰਚੇ ਮਜੀਠੀਆ ਨੂੰ ਪੁਲਸ ਨੇ ਰੋਕਿਆ

ਪਟਿਆਲਾ ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨਾਲ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਿਚ ਮੁਲਾਕਾਤ ਕਰਨ ਪਹੁੰਚੇ ਅਕਾਲੀ ਦਲ ਦੇ ਵਫਦ ਨੂੰ ਜੇਲ੍ਹ ਦੇ ਬਾਹਰ ਹੀ ਰੋਕ ਲਿਆ ਗਿਆ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਡੀ. ਜੀ. ਪੀ. ਜੇਲ੍ਹ ਦੀ ਪ੍ਰਵਾਨਗੀ ਹੋਣ ਦੇ ਬਾਵਜੂਦ ਉਨ੍ਹਾਂ ਨੇ ਬਲਵੰਤ ਸਿੰਘ ਰਾਜੋਆਣਾ ਨਾਲ ਨਹੀਂ ਮਿਲਣ ਦਿੱਤਾ ਗਿਆ। 

ਸੋਨੇ ਨੇ ਤੋੜੇ ਪਿਛਲੇ ਸਾਰੇ ਰਿਕਾਰਡ, ਪਹਿਲੀ ਵਾਰ ਵਧੀ ਐਨੀ ਕੀਮਤ

ਇਸ ਹਫਤੇ ਸੋਨੇ-ਚਾਂਦੀ ਦੀਆਂ ਕੀਮਤਾਂ ਦੀ ਸ਼ੁਰੂਆਤ ਵਾਧੇ ਨਾਲ ਹੋਈ। ਦੋਵਾਂ ਦੀਆਂ ਫਿਊਚਰਜ਼ ਕੀਮਤਾਂ ਵਾਧਾ ਲੈ ਕੇ ਖੁੱਲ੍ਹੀਆਂ। ਸੋਨੇ ਦੀ ਵਾਇਦਾ ਕੀਮਤ ਅੱਜ 64 ਹਜ਼ਾਰ ਰੁਪਏ ਦੇ ਰਿਕਾਰਡ ਪੱਧਰ ਨੂੰ ਛੂਹ ਗਈ। ਚਾਂਦੀ ਦੀਆਂ ਕੀਮਤਾਂ 78 ਹਜ਼ਾਰ ਰੁਪਏ ਤੋਂ ਉੱਪਰ ਕਾਰੋਬਾਰ ਕਰ ਰਹੀ ਹੈ। ਕੌਮਾਂਤਰੀ ਬਾਜ਼ਾਰ 'ਚ ਅੱਜ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਸੋਨਾ 2,100 ਡਾਲਰ ਨੂੰ ਪਾਰ ਕਰ ਗਿਆ ਹੈ।

ਭਾਰਤ ਨਾਲ ਘਰੇਲੂ ਲੜੀ ਖੇਡਣ ਲਈ ਦੱਖਣੀ ਅਫ਼ਰੀਕਾ ਬੋਰਡ ਨੇ ਕੀਤਾ ਟੀਮ ਦਾ ਐਲਾਨ, ਵੱਡੇ ਖਿਡਾਰੀ ਹੋਏ ਬਾਹਰ

ਦੱਖਣੀ ਅਫਰੀਕਾ ਕ੍ਰਿਕਟ ਬੋਰਡ ਨੇ ਭਾਰਤ ਤੇ ਦੱਖਣੀ ਅਫਰੀਕਾ ਵਿਚਾਲੇ ਹੋਣ ਵਾਲੀ ਘਰੇਲੂ ਸੀਰੀਜ਼ ਲਈ ਵਨਡੇ, ਟੀ-20 ਅਤੇ ਟੈਸਟ ਮੈਚਾਂ ਲਈ ਟੀਮ ਦਾ ਐਲਾਨ ਕਰ ਦਿੱਤਾ ਹੈ। ਇਸ ਲੜੀ 'ਚ ਭਾਰਤ ਦੱਖਣੀ ਅਫਰੀਕਾ ਨਾਲ 3 ਟੀ-20, 3 ਵਨਡੇ ਅਤੇ 2 ਟੈਸਟ ਮੈਚ ਖੇਡੇਗੀ। ਇਸ ਲੜੀ ਦੀ ਸ਼ੁਰੂਆਤ 10 ਦਸੰਬਰ ਨੂੰ ਡਰਬਨ ਦੇ ਕਿੰਗਸਮੀਡ 'ਚ ਖੇਡੇ ਜਾਣ ਵਾਲੇ ਪਹਿਲੇ ਟੀ-20 ਮੁਕਾਬਲੇ ਨਾਲ ਹੋਵੇਗੀ। 

ਪਾਕਿ ਮਹਿਲਾ ਕ੍ਰਿਕਟ ਟੀਮ ਦੀ ਵੱਡੀ ਉਪਲੱਬਧੀ, ਇਤਿਹਾਸ 'ਚ ਪਹਿਲੀ ਵਾਰ ਨਿਊਜ਼ੀਲੈਂਡ ਖ਼ਿਲਾਫ਼ ਜਿੱਤਿਆ ਟੀ-20 ਮੈਚ

ਪਾਕਿਸਤਾਨੀ ਮਹਿਲਾ ਕ੍ਰਿਕਟ ਟੀਮ 3 ਟੀ-20 ਮੈਚਾਂ ਦੀ ਲੜੀ ਖੇਡਣ ਲਈ ਨਿਊਜ਼ੀਲੈਂਡ ਗਈ ਹੋਈ ਹੈ। ਇਸ ਲੜੀ ਦਾ ਪਹਿਲਾ ਮੈਚ ਡਿਊਨਡਿਨ ਸਥਿਤ ਯੂਨੀਵਰਸਿਟੀ ਓਵਲ ਸਟੇਡੀਅਮ 'ਚ ਖੇਡਿਆ ਗਿਆ, ਜਿਸ 'ਚ ਪਾਕਿਸਤਾਨ ਦੀਆਂ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਨਿਊਜ਼ੀਲੈਂਡ ਦੀ ਟੀਮ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। 

ਸ਼ਾਈ ਹੋਪ ਨੇ ਧੋਨੀ ਨੂੰ ਦਿੱਤਾ ਇੰਗਲੈਂਡ 'ਤੇ ਜਿੱਤ ਦਾ ਸਿਹਰਾ, ਕਿਹਾ- ਉਨ੍ਹਾਂ ਦੇ ਸ਼ਬਦ ਹਮੇਸ਼ਾ ਮੇਰੇ ਦਿਮਾਗ 'ਚ ਰਹਿੰਦੇ ਹਨ

ਵੈਸਟਇੰਡੀਜ਼ ਦੇ ਕਪਤਾਨ ਸ਼ਾਈ ਹੋਪ ਨੇ ਖੁਲਾਸਾ ਕੀਤਾ ਕਿ ਮਹਿੰਦਰ ਸਿੰਘ ਧੋਨੀ ਦੀ ਅੰਤ ਤੱਕ ਕਦੇ ਵੀ ਹਾਰ ਨਾ ਮੰਨਣ ਦੀ ਸਲਾਹ ਨੇ ਉਨ੍ਹਾਂ ਨੂੰ ਇੰਗਲੈਂਡ ਦੇ ਖਿਲਾਫ ਪਹਿਲੇ ਵਨਡੇ ਵਿਚ ਪ੍ਰੇਰਿਤ ਕੀਤਾ ਜਿਸ ਨਾਲ ਉਨ੍ਹਾਂ ਦੀ ਟੀਮ ਰੋਮਾਂਚਕ ਜਿੱਤ ਦਰਜ ਕੀਤੀ।

ਰਾਜ ਸਭਾ 'ਚ ਰਾਘਵ ਚੱਢਾ ਦੀ ਮੁਅੱਤਲੀ ਰੱਦ, ਸਦਨ 'ਚ ਹਿੱਸਾ ਲੈਣ ਦੀ ਮਿਲੀ ਮਨਜ਼ੂਰੀ

ਰਾਜ ਸਭਾ 'ਚ ਸੋਮਵਾਰ ਨੂੰ ਆਮ ਆਦਮੀ ਪਾਰਟੀ ਮੈਂਬਰ ਰਾਘਵ ਚੱਢਾ ਦੀ ਮੁਅੱਤਲੀ ਰੱਦ ਕਰਦੇ ਹੋਏ ਉਨ੍ਹਾਂ ਨੂੰ ਸਦਨ ਦੀ ਕਾਰਵਾਈ 'ਚ ਹਿੱਸਾ ਲੈਣ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ। ਚੱਢਾ ਨੂੰ ਮਾਨਸੂਨ ਸੈਸ਼ਨ 'ਚ 11 ਅਗਸਤ ਨੂੰ ਅਣਮਿੱਥੇ ਸਮੇਂ ਲਈ ਮੁਅੱਤਲ ਕਰ ਦਿੱਤਾ ਗਿਆ ਸੀ। 

'AAP' ਸੰਸਦ ਮੈਂਬਰ ਰਾਘਵ ਚੱਢਾ ਦੀ ਸੰਸਦ ਮੈਂਬਰਸ਼ਿਪ ਬਹਾਲ, ਵੀਡੀਓ ਜਾਰੀ ਕਰ ਕੀਤਾ ਧੰਨਵਾਦ

ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਰਾਘਵ ਚੱਢਾ ਦੀ ਮੁਅੱਤਲੀ ਅੱਜ ਯਾਨੀ ਕਿ ਸੋਮਵਾਰ ਨੂੰ ਖ਼ਤਮ ਹੋ ਗਈ ਹੈ। ਜਿਸ ਤੋਂ ਬਾਅਦ ਰਾਘਵ ਨੇ ਵੀਡੀਓ ਜਾਰੀ ਕਰ ਕੇ ਧੰਨਵਾਦ ਕੀਤਾ।  ਰਾਘਵ ਨੇ ਆਪਣੀ ਧੰਨਵਾਦ ਵੀਡੀਓ ਵਿਚ ਕਿਹਾ ਕਿ 11 ਅਗਸਤ ਨੂੰ ਮੈਨੂੰ ਰਾਜ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Harpreet SIngh

Content Editor

Related News