ਦੇਸ਼ ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

Saturday, Dec 09, 2023 - 04:14 AM (IST)

ਦੇਸ਼ ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

ਜਲੰਧਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ੍ਰੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਅਤੇ ਐੱਸ. ਜੀ. ਪੀ. ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਮੀਟਿੰਗ ਤੋਂ ਬਾਅਦ ਬਲਵੰਤ ਸਿੰਘ ਰਾਜੋਆਣਾ ਨੇ ਭੁੱਖ ਹੜਤਾਲ ਖ਼ਤਮ ਕਰ ਦਿੱਤੀ ਹੈ। 

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਤੋਂ ਬਾਅਦ ਰਾਜੋਆਣਾ ਨੇ ਖ਼ਤਮ ਕੀਤੀ ਭੁੱਖ ਹੜਤਾਲ

ਇਸ ਬਾਰੇ ਜਾਣਕਾਰੀ ਦਿੰਦਿਆਂ ਐੱਸ. ਜੀ. ਪੀ. ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ’ਤੇ ਰਾਜੋਆਣਾ ਨੇ ਹੜਤਾਲ ਖ਼ਤਮ ਕਰ ਦਿੱਤੀ ਹੈ। ਇਸ ਦੇ ਨਾਲ ਹੀ ਰਾਜੋਆਣਾ ਨੇ ਆਖਿਆ ਹੈ ਕਿ ਉਹ ਹੁਣ ਹੋਰ ਉਡੀਕ ਨਹੀਂ ਕਰ ਸਕਦੇ ਹਨ ਅਤੇ ਜਲਦੀ ਤੋਂ ਜਲਦੀ ਉਨ੍ਹਾਂ ਦੇ ਕੇਸ ਵਿਚ ਫ਼ੈਸਲਾ ਕਰਵਾਇਆ ਜਾਵੇ।

ਮਹਿੰਗਾ ਹੋਇਆ ਵਿਦੇਸ਼ ਜਾਣ ਦਾ ਸੁਫ਼ਨਾ, ਜਾਣੋ ਕੈਨੇਡਾ ਨੂੰ ਕਿਉਂ ਲਾਗੂ ਕਰਨੇ ਪਏ ਨਵੇਂ ਨਿਯਮ

ਕੈਨੇਡਾ ਜਾ ਕੇ ਪੜ੍ਹਾਈ ਕਰਨ ਦਾ ਸੁਫ਼ਨਾ ਦੇਖ ਰਹੇ ਵਿਦਿਆਰਥੀਆਂ ਨੂੰ ਕੈਨੇਡਾ ਸਰਕਾਰ ਨੇ ਵੱਡਾ ਝਟਕਾ ਦਿੱਤਾ ਹੈ। ਦਰਅਸਲ, ਕੈਨੇਡਾ ਪੜ੍ਹਨ ਆਉਣ ਵਾਲੇ ਵਿਦਿਆਰਥੀਆਂ ਲਈ ਸਰਕਾਰ ਨੇ ਨਵੇਂ ਨਿਯਮ ਲਾਗੂ ਕਰ ਦਿੱਤੇ ਹਨ ਜਿਸ ਨਾਲ ਇਥੇ ਆਉਣ ਵਾਲੇ ਪੂਰੀ ਦੁਨੀਆ ਦੇ ਵਿਦਿਆਰਥੀ ਪ੍ਰਭਾਵਿਤ ਹੋਣਗੇ।

5 ਸਾਲਾਂ 'ਚ ਵਿਦੇਸ਼ ਪੜ੍ਹਨ ਗਏ 400 ਤੋਂ ਵਧੇਰੇ ਭਾਰਤੀਆਂ ਦੀ ਮੌਤ, ਕੈਨੇਡਾ-ਇੰਗਲੈਂਡ ਦੇ ਅੰਕੜੇ ਹੈਰਾਨੀਜਨਕ

ਪੜ੍ਹਾਈ ਲਈ ਵਿਦੇਸ਼ ਗਏ ਭਾਰਤੀ ਵਿਦਿਆਰਥੀਆਂ ਦੀ ਮੌਤਾਂ ਬਾਰੇ ਸਰਕਾਰ ਨੇ ਰਾਜ ਸਭਾ ਵਿਚ ਹੈਰਾਨ ਕਰਨ ਵਾਲਾ ਤੱਥ ਪੇਸ਼ ਕੀਤਾ ਹੈ। ਪਿਛਲੇ 5 ਸਾਲਾਂ ਵਿਚ 403 ਭਾਰਤੀ ਵਿਦਿਆਰਥੀਆਂ ਦੀ ਵਿਦੇਸ਼ਾਂ 'ਚ ਮੌਤਾਂ ਹੋਈਆਂ ਹਨ। ਸਭ ਤੋਂ ਵੱਧ 91 ਮੌਤਾਂ ਕੈਨੇਡਾ ਅਤੇ 48 ਮੌਤਾਂ ਬ੍ਰਿਟੇਨ ਵਿਚ ਹੋਈਆਂ ਹਨ।

ਫਰੀਦਕੋਟ 'ਚ CM ਮਾਨ ਬੋਲੇ-ਮੁੱਖ ਮੰਤਰੀ ਦਾ ਮਤਲਬ ਕੁਰਸੀ 'ਤੇ ਬੈਠਣਾ ਨਹੀਂ ਹੁੰਦਾ (ਵੀਡੀਓ)

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਸਿਲਵਰ ਜੁਬਲੀ ਸਮਾਗਮ 'ਚ ਸ਼ਿਰੱਕਤ ਕੀਤੀ ਗਈ ਅਤੇ ਇਸ ਮੌਕੇ ਫਰੀਦਕੋਟ ਦੇ ਲੋਕਾਂ ਲਈ ਵੱਡੇ ਐਲਾਨ ਕੀਤੇ ਗਏ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਇਸ ਸਮਾਰੋਹ ਦੌਰਾਨ ਵੱਖ-ਵੱਖ ਵਿਭਾਗਾਂ 'ਚ ਨਵੇਂ ਨਿਯੁਕਤ ਉਮੀਦਵਾਰਾਂ ਨੂੰ ਵੀ ਵਧਾਈ ਦਿੱਤੀ। 

ਮਿਜ਼ੋਰਮ ਨੂੰ ਮਿਲਿਆ ਨਵਾਂ ਮੁੱਖ ਮੰਤਰੀ, ZPM ਨੇਤਾ ਲਾਲਦੁਹੋਮਾ ਨੇ ਚੁੱਕੀ ਅਹੁਦੇ ਦੀ ਸਹੁੰ

ਜੋਰਾਮ ਪੀਪੁਲਜ਼ ਮੂਵਮੈਂਟ (ZPM) ਦੇ ਨੇਤਾ ਲਾਲਦੁਹੋਮਾ ਨੇ ਅੱਜ ਯਾਨੀ ਕਿ ਸ਼ੁੱਕਰਵਾਰ ਨੂੰ ਮਿਜ਼ੋਰਮ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ। ਆਈਜ਼ੋਲ ਵਿਚ ਰਾਜਭਵਨ ਕੰਪੈਲਕਸ 'ਚ ਹੋਏ ਸਮਾਰੋਹ ਦੌਰਾਨ ਲਾਲਦੁਹੋਮਾ ਨੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ। ਰਾਜਪਾਲ ਹਰੀ ਬਾਬੂ ਕੰਭਮਪਤੀ ਨੇ ਲਾਲਦੁਹੋਮਾ ਨੂੰ ਅਹੁਦੇ ਦੀ ਸਹੁੰ ਚੁਕਾਈ। ZPM ਦੇ 11 ਹੋਰ ਨੇਤਾ ਵੀ ਮੰਤਰੀ ਅਹੁਦੇ ਦੀ ਸਹੁੰ ਲੈਣਗੇ।

ਖਹਿਰਾ ਨੂੰ ਮੋਹਾਲੀ ਕੋਰਟ 'ਚ ਪੇਸ਼ ਹੋਣ ਦੇ ਹੁਕਮ, ਮਨੀ ਲਾਂਡਰਿੰਗ ਕੇਸ 'ਚ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਸੁਣਵਾਈ

ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਅੱਜ ਮੋਹਾਲੀ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ ਹੋਈ। ਅਦਾਲਤ ਨੇ ਉਨ੍ਹਾਂ ਨੂੰ ਅਗਲੀ ਤਰੀਕ 'ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਉਥੇ ਹੀ ਈਡੀ ਵੱਲੋਂ ਦਿੱਤੇ ਗਏ ਗਵਾਹਾਂ ਨੂੰ ਵੀ ਸਬੂਤਾਂ ਸਮੇਤ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਹੈ। ਈਡੀ ਨੇ ਖਹਿਰਾ ਖ਼ਿਲਾਫ਼ ਕੇਸ ਦਰਜ ਕਰਵਾਇਆ ਹੈ, ਜੋ ਸੱਤਾਧਾਰੀ ਆਮ ਆਦਮੀ ਪਾਰਟੀ ਨਾਲ ਜੁੜਿਆ ਹੋਇਆ ਹੈ।

ਸੋਨਾ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਉਛਾਲ, ਜਾਣੋ 10 ਗ੍ਰਾਮ ਸੋਨੇ ਦਾ ਅੱਜ ਦਾ ਭਾਅ

ਸੋਨੇ-ਚਾਂਦੀ ਦੀਆਂ ਵਾਇਦਾ ਕੀਮਤਾਂ 'ਚ ਅੱਜ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਦੋਵਾਂ ਦੀਆਂ ਫਿਊਚਰਜ਼ ਕੀਮਤਾਂ ਅੱਜ ਤੇਜ਼ੀ ਨਾਲ ਖੁੱਲ੍ਹੀਆਂ। ਸੋਨੇ ਦੇ ਵਾਇਦਾ ਭਾਅ ਹੁਣ ਵਧ ਕੇ 62,500 ਰੁਪਏ ਹੋ ਗਏ ਹਨ ਅਤੇ ਚਾਂਦੀ ਦੇ ਵਾਇਦਾ ਭਾਅ 74,600 ਰੁਪਏ ਦੇ ਆਸ-ਪਾਸ ਕਾਰੋਬਾਰ ਕਰ ਰਹੇ ਹਨ। ਕੌਮਾਂਤਰੀ ਬਾਜ਼ਾਰ 'ਚ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੀ ਵਾਧਾ ਹੋਣ ਦੀ ਸੰਭਾਵਨਾ ਵਿਖਾਈ ਦੇ ਰਹੀ ਹੈ।

ਪੰਜਾਬ ਦੇ ਮੌਸਮ ਨੂੰ ਲੈ ਕੇ ਸਾਹਮਣੇ ਆਈ ਤਾਜ਼ਾ ਜਾਣਕਾਰੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਸੰਘਣੀ ਤੋਂ ਦਰਮਿਆਨੀ ਧੁੰਦ ਦੇਖਣ ਨੂੰ ਮਿਲ ਰਹੀ ਹੈ। ਅੱਜ ਸਵੇਰੇ ਵੀ ਕਈ ਥਾਈਂ ਸੰਘਣੀ ਧੁੰਦ ਛਾਈ ਰਹੀ, ਜਿਸ ਨਾਲ ਹਾਈਵੇ ’ਤੇ ਵਾਹਨਾਂ ਦੀ ਰਫ਼ਤਾਰ ਹੌਲੀ ਹੋ ਗਈ। ਵੀਰਵਾਰ ਨੂੰ ਵੀ ਲੁਧਿਆਣਾ, ਜਲੰਧਰ, ਪਟਿਆਲਾ ਸਮੇਤ ਕਈ ਸ਼ਹਿਰਾਂ ਵਿਚ ਸਵੇਰੇ 9 ਵਜੇ ਤਕ ਵਿਜ਼ੀਬਿਲਟੀ 100 ਮੀਟਰ ਤਕ ਰਹੀ। ਨਵਾਂਸ਼ਹਿਰ ਵਿਚ ਸਭ ਤੋਂ ਘੱਟ 50 ਮੀਟਰ ਰਿਕਾਰਡ ਕੀਤੀ ਗਈ।

ਪੰਜਾਬ-ਹਰਿਆਣਾ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ ਵੱਧ ਕੈਦੀ, NCRB ਵੱਲੋਂ ਅੰਕੜੇ ਜਾਰੀ

ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੀਆਂ ਜੇਲ੍ਹਾਂ ਵਿੱਚ ਕੈਦੀਆਂ ਦੀ ਗਿਣਤੀ ਵਧਣ ਕਾਰਨ ਜੇਲ੍ਹਾਂ ਵਿੱਚ ਭੀੜ ਵਧਦੀ ਜਾ ਰਹੀ ਹੈ ਹਾਲਾਂਕਿ ਇਹ ਰਾਸ਼ਟਰੀ ਔਸਤ ਤੋਂ ਘੱਟ ਹੈ। ਰਾਸ਼ਟਰੀ ਪੱਧਰ 'ਤੇ ਜੇਲ੍ਹ ਦੀ ਸਮਰੱਥਾ ਤੋਂ 131.4% ਆਬਾਦੀ (ਕੈਦੀ) ਵਧੇਰੇ ਹੈ। ਇਸ ਦੇ ਮੁਕਾਬਲੇ ਹਰਿਆਣਾ ਦੀਆਂ ਜੇਲ੍ਹਾਂ ਵਿੱਚ ਸਮਰੱਥਾ ਤੋਂ 121.6% ਕੈਦੀ ਵਧੇਰੇ ਹਨ, ਇਸ ਤੋਂ ਬਾਅਦ ਪੰਜਾਬ ਵਿੱਚ 116%, ਹਿਮਾਚਲ ਪ੍ਰਦੇਸ਼ ਵਿੱਚ 114%, ਅਤੇ ਚੰਡੀਗੜ੍ਹ ਵਿੱਚ 106.7% ਕੈਦੀ ਸਮਰੱਥਾ ਤੋਂ ਵਧੇਰੇ ਹਨ। 

ਵਿਰਾਟ ਕੋਹਲੀ ਤੋਂ ਸੜਦਾ ਹੈ ਮੁਹੰਮਦ ਹਫੀਜ਼-ਬ੍ਰਾਇਨ ਲਾਰਾ ਦਾ ਆਲੋਚਕਾਂ ਨੂੰ ਕਰਾਰਾ ਜਵਾਬ

ਭਾਰਤ ਆਈਸੀਸੀ ਵਿਸ਼ਵ ਕੱਪ 2023 ਵਿੱਚ ਉਪ ਜੇਤੂ ਰਿਹਾ ਪਰ ਵਿਰਾਟ ਕੋਹਲੀ ਲਈ ਨਿੱਜੀ ਤੌਰ 'ਤੇ ਇਹ ਟੂਰਨਾਮੈਂਟ ਸ਼ਾਨਦਾਰ ਰਿਹਾ। 35 ਸਾਲਾ ਵਿਰਾਟ ਨੇ ਟੂਰਨਾਮੈਂਟ 'ਚ 11 ਪਾਰੀਆਂ 'ਚ 765 ਦੌੜਾਂ ਬਣਾਈਆਂ। ਜਿਸ ਕਾਰਨ ਉਹ ਪਲੇਅਰ ਆਫ ਦਾ ਟੂਰਨਾਮੈਂਟ ਵੀ ਬਣਿਆ। ਉਨ੍ਹਾਂ ਨੇ ਵਿਸ਼ਵ ਕੱਪ ਦੌਰਾਨ ਤਿੰਨ ਸੈਂਕੜੇ ਵੀ ਲਗਾਏ ਸਨ।

ਮੁਫ਼ਤ 'ਚ Aadhaar ਅਪਡੇਟ ਕਰਨ ਦਾ ਆਖ਼ਰੀ ਮੌਕਾ, ਬਚੇ ਸਿਰਫ਼ ਕੁਝ ਦਿਨ, ਇੰਝ ਆਨਲਾਈਨ ਕਰੋ update

ਸਰਕਾਰ ਦੇ ਨਵੇਂ ਨਿਯਮ ਮੁਤਾਬਕ ਜੇਕਰ ਤੁਸੀਂ ਪਿਛਲੇ 10 ਸਾਲਾਂ 'ਚ ਇਕ ਵਾਰ ਵੀ ਆਪਣਾ ਆਧਾਰ ਕਾਰਡ ਅਪਡੇਟ ਨਹੀਂ ਕੀਤਾ ਹੈ ਤਾਂ ਤੁਹਾਡੇ ਲਈ ਜ਼ਰੂਰੀ ਖਬਰ ਹੈ। ਜੇਕਰ ਤੁਹਾਡਾ ਆਧਾਰ ਕਾਰਡ 10 ਸਾਲ ਪਹਿਲਾਂ ਬਣਿਆ ਸੀ ਭਾਵ 10 ਸਾਲ ਪਹਿਲਾਂ ਅਪਡੇਟ ਕੀਤਾ ਗਿਆ ਸੀ, ਤਾਂ ਤੁਹਾਨੂੰ ਆਪਣਾ ਆਧਾਰ ਕਾਰਡ ਜਲਦ ਅਪਡੇਟ ਕਰਨਾ ਹੋਵੇਗਾ। ਇਸ ਲਈ ਸਰਕਾਰ ਨੇ ਆਖਰੀ ਤਰੀਕ 14 ਦਸੰਬਰ ਨਿਰਧਾਰਤ ਕੀਤੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Harpreet SIngh

Content Editor

Related News