ਮੰਦਭਾਗੀ ਖ਼ਬਰ: ਬਿਆਸ ਰੇਲਵੇ ਸਟੇਸ਼ਨ ਨੇੜੇ ਗੁਟਕਾ ਸਾਹਿਬ ਦੇ ਮਿਲੇ ਫਟੇ ਹੋਏ ਅੰਗ

Wednesday, Oct 12, 2022 - 02:19 AM (IST)

ਮੰਦਭਾਗੀ ਖ਼ਬਰ: ਬਿਆਸ ਰੇਲਵੇ ਸਟੇਸ਼ਨ ਨੇੜੇ ਗੁਟਕਾ ਸਾਹਿਬ ਦੇ ਮਿਲੇ ਫਟੇ ਹੋਏ ਅੰਗ

ਰਈਆ (ਹਰਜੀਪ੍ਰੀਤ) : ਕਸਬਾ ਬਿਆਸ 'ਚ ਗੁਟਕਾ ਸਾਹਿਬ ਦੀ ਕਥਿਤ ਬੇਅਦਬੀ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਤੋਂ ਭਾਈ ਬਲਬੀਰ ਸਿੰਘ ਮੁੱਛਲ ਅਤੇ ਇਲਾਕੇ ਦੇ ਹੋਰਨਾਂ ਲੋਕਾਂ ਸਣੇ ਡੀ. ਐੱਸ. ਪੀ. ਬਾਬਾ ਬਕਾਲਾ ਹਰਕ੍ਰਿਸ਼ਨ ਸਿੰਘ ਮੌਕੇ ’ਤੇ ਪੁੱਜੇ ਤੇ ਘਟਨਾ ਦਾ ਜਾਇਜ਼ਾ ਲਿਆ। ਭਾਈ ਬਲਬੀਰ ਸਿੰਘ ਮੁੱਛਲ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਬਿਆਸ ਰੇਲਵੇ ਸਟੇਸ਼ਨ ਨੇੜੇ ਹਿੰਦੀ ਭਾਸ਼ਾ ਵਿਚ ਇਕ ਗੁਟਕਾ ਸਾਹਿਬ ਦੇ ਅੰਗ ਖਿਲਰੇ ਹੋਏ ਪਏ ਹਨ, ਜਿਸ ਤੋਂ ਬਾਅਦ ਨੇੜਲੇ ਗੁਰਦੁਆਰਾ ਸਿੰਘ ਸਭਾ ਸਾਹਿਬ ਦੇ ਗ੍ਰੰਥੀ ਸਿੰਘ ਅਤੇ ਹੋਰ ਸੰਗਤ ਨੇ ਗੁਰੂ ਸਾਹਿਬ ਦੇ ਕੁਝ ਅੰਗਾਂ ਨੂੰ ਇਕੱਤਰ ਕੀਤਾ। ਉਨ੍ਹਾਂ ਕਿਹਾ ਕਿ ਸਟੇਸ਼ਨ ਅੰਦਰ ਸਥਿਤ ਪੁਲਸ ਚੌਕੀ 'ਚ ਮਾਮਲਾ ਦਰਜ ਕਰਵਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਹਥਿਆਰਬੰਦ ਲੁਟੇਰਿਆਂ ਨੇ ਪੈਟਰੋਲ ਪੰਪ ਦੇ ਕਰਿੰਦਿਆਂ ਤੋਂ ਲੁੱਟੀ 40 ਹਜ਼ਾਰ ਦੀ ਨਕਦੀ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News