ਟੋਰਾਂਟੋ ''ਚ ਗੋਲੀਬਾਰੀ, 3 ਦੀ ਮੌਤ ਤੇ 2 ਜ਼ਖਮੀ

02/02/2020 2:48:24 AM

ਟੋਰਾਂਟੋ - ਕੈਨੇਡਾ ਦੇ ਟੋਰਾਂਟੋ ਸਥਿਤ ਇਕ ਅਪਾਰਟਮੈਂਟ ਵਿਚ ਗੋਲੀਬਾਰੀ ਦੀ ਘਟਨਾ ਵਿਚ 3 ਲੋਕ ਮਾਰੇ ਗਏ ਅਤੇ 2 ਜ਼ਖਮੀ ਹੋਏ ਹਨ। ਪੁਲਸ ਨੇ ਸ਼ਨੀਵਾਰ ਨੂੰ ਦੱਸਿਆ ਕਿ ਗੋਲੀਬਾਰੀ ਦੀ ਘਟਨਾ ਸ਼ੁੱਕਰਵਾਰ ਰਾਤ ਸਾਢੇ 10 ਵਜੇ 32ਵੀਂ ਮੰਜ਼ਿਲ ਵਿਚ ਹੋਈ। ਇਸ ਘਟਨਾ ਵਿਚ 2 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਤੀਜੇ ਵਿਅਕਤੀ ਨੇ ਹਸਪਤਾਲ ਵਿਚ ਦਮ ਤੋਡ਼ ਦਿੱਤਾ।

ਪੁਲਸ ਮੁਤਾਬਕ ਇਸ ਘਟਨਾ ਵਿਚ ਜ਼ਖਮੀ ਹੋਏ ਇਕ ਵਿਅਕਤੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਦਿਕ ਦੂਜੇ ਵਿਅਕਤੀ ਨੂੰ ਮਾਮੂਲੀ ਰੂਪ ਤੋਂ ਜ਼ਖਮੀ ਹੋਇਆ ਹੈ। ਪੁਲਸ ਚਸ਼ਮਦੀਦਾਂ ਦੀ ਮਦਦ ਨਾਲ ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲਿਆਂ ਦੀ ਭਾਲ ਕਰ ਰਹੀ ਹੈ।

Khushdeep Jassi

This news is Content Editor Khushdeep Jassi